AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ, 11 ਜੂਨ ਨੂੰ ਅੰਮ੍ਰਿਤਸਰ ‘ਚ ਵਿਸ਼ਾਲ ਕੀਰਤਨ ਸਮਾਗਮ

ਵੇਰਵੇ ਸਾਂਝੇ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਰੂਰਲ ਡਿਵਲਪਮੈਂਟ) ਪਰਮਜੀਤ ਕੌਰ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੂੰ ਸਮਰਪਿਤ ਇੱਕ ਵਿਸ਼ੇਸ਼ ਕੀਰਤਨ ਸਮਾਗਮ 11 ਜੂਨ ਨੂੰ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਦੇ ਦੁਸਹਿਰਾ ਗਰਾਊਂਡ ਵਿਖੇ ਆਯੋਜਿਤ ਕੀਤਾ ਜਾਵੇਗਾ।

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ, 11 ਜੂਨ ਨੂੰ ਅੰਮ੍ਰਿਤਸਰ 'ਚ ਵਿਸ਼ਾਲ ਕੀਰਤਨ ਸਮਾਗਮ
tv9-punjabi
| Updated On: 04 Jun 2026 16:04 PM IST
Share

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਣ ਲਈ ਅੰਮ੍ਰਿਤਸਰ ‘ਚ ਤਿਆਰੀਆਂ ਜ਼ੋਰਾਂ ‘ਤੇ ਹਨ। ਪੰਜਾਬ ਸਰਕਾਰ ਦੇ ਨਿਰਦੇਸ਼ਾਂ ਮੁਤਾਬਕ ਜ਼ਿਲ੍ਹਾ ਪ੍ਰਸ਼ਾਸਨ ਇਸ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਧਾਰਮਿਕ, ਸਮਾਜਿਕ ਤੇ ਜਨ ਜਾਗਰੂਕਤਾ ਪ੍ਰੋਗਰਾਮਾਂ ਲਈ ਸਮਾਗਮਾਂ ਦਾ ਆਯੋਜਨ ਕਰ ਰਿਹਾ ਹੈ।

ਵੇਰਵੇ ਸਾਂਝੇ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਰੂਰਲ ਡਿਵਲਪਮੈਂਟ) ਪਰਮਜੀਤ ਕੌਰ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੂੰ ਸਮਰਪਿਤ ਇੱਕ ਵਿਸ਼ੇਸ਼ ਕੀਰਤਨ ਸਮਾਗਮ 11 ਜੂਨ ਨੂੰ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਦੇ ਦੁਸਹਿਰਾ ਗਰਾਊਂਡ ਵਿਖੇ ਆਯੋਜਿਤ ਕੀਤਾ ਜਾਵੇਗਾ। ਇਸ ਸਮਾਗਮ ਦੌਰਾਨ ਪ੍ਰਸਿੱਧ ਕੀਰਤਨੀ ਜਥੇ ਗੁਰਬਾਣੀ ਕੀਰਤਨ ਕਰਨਗੇ, ਜਿਸ ਨਾਲ ਸ਼ਰਧਾਲੂਆਂ ਨੂੰ ਅਧਿਆਤਮਿਕ ਦਾ ਅਨੁਭਵ ਮਿਲੇਗਾ।

ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਗੁਰੂ ਰਵਿਦਾਸ ਦੇ 650ਵੇਂ ਜਨਮ ਦਿਵਸ ਲਈ ਸਾਲ ਭਰ ਚੱਲਣ ਵਾਲੇ ਜਸ਼ਨਾਂ ਦੀ ਰਸਮੀ ਸ਼ੁਰੂਆਤ ਇਸੇ ਸਾਲ ਫਰਵਰੀ ‘ਚ ਕੀਤੀ ਸੀ। ਸਰਕਾਰ ਨੇ ਫਰਵਰੀ, 2027 ਤੱਕ ਧਾਰਮਿਕ, ਸੱਭਿਆਚਾਰਕ ਤੇ ਅਧਿਆਤਮਕ ਉਪਰਾਲਿਆਂ ਲਈ ਵਿਸਤ੍ਰਿਤ ਯੋਜਨਾਵਾਂ ਦੀ ਜਾਣਕਾਰੀ ਦਿੱਤੀ ਸੀ।

ਵਿਸ਼ੇਸ਼ ਖੂਨਦਾਨ ਕੈਂਪ ਤੇ ਡਰੋਨ ਸ਼ੋਅ

ਸਮਾਗਮਾਂ ਦੇ ਹਿੱਸੇ ਵਜੋਂ, ਇੱਕ ਵਿਸ਼ੇਸ਼ ਖੂਨਦਾਨ ਕੈਂਪ ਵੀ ਲਗਾਇਆ ਜਾਵੇਗਾ। ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਡੀ ਗਿਣ’ਵਿੱਚ ਹਿੱਸਾ ਲੈਣ ਤੇ ਖੂਨਦਾਨ ਕਰਕੇ ਇਸ ਨੇਕ ਕਾਰਜ ‘ਚ ਯੋਗਦਾਨ ਪਾਉਣ।

ਨੌਜਵਾਨ ਪੀੜ੍ਹੀ ‘ਚ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਤੇ ਸੰਦੇਸ਼ ਨੂੰ ਪਹੁਚਾਉਣ ਲਈ, ਜ਼ਿਲ੍ਹੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ‘ਚ ਡਰੋਨ ਸ਼ੋਅ ਆਯੋਜਿਤ ਕੀਤੇ ਜਾਣਗੇ। ਇਸ ਤੋਂ ਇਲਾਵਾ, ਪਿੰਡ ਪੱਧਰ ‘ਤੇ ਦਸਤਾਵੇਜ਼ੀ ਸਕ੍ਰੀਨਿੰਗ ਕੀਤੀ ਜਾਵੇਗੀ। ਇਨ੍ਹਾਂ ਪਹਿਲਕਦਮੀਆਂ ਦਾ ਉਦੇਸ਼ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੁਆਰਾ ਪ੍ਰਸਾਰਿਤ ਜੀਵਨ, ਸਿੱਖਿਆਵਾਂ ਤੇ ਸਮਾਜਿਕ ਸਮਾਨਤਾ ਦੇ ਸੰਦੇਸ਼ ਬਾਰੇ ਜਾਗਰੂਕ ਕਰਨਾ ਹੈ।

6.50 ਲੱਖ ਬੂਟੇ ਲਗਾਉਣ ਦਾ ਟੀਚਾ

ਵਾਤਾਵਰਣ ਸੰਭਾਲ ਨੂੰ ਉਤਸ਼ਾਹਿਤ ਕਰਨਾ ਵੀ ਸਮਾਗਮਾਂ ਦਾ ਇੱਕ ਮੁੱਖ ਹਿੱਸਾ ਹੋਵੇਗਾ। ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਿਲ੍ਹੇ ਭਰ ‘ਚ 6.50 ਲੱਖ ਬੂਟੇ ਲਗਾਉਣ ਦਾ ਟੀਚਾ ਰੱਖਿਆ ਹੈ। ਅਧਿਕਾਰੀਆਂ ਦਾ ਮੰਨਣਾ ਹੈ ਕਿ ਇਹ ਮੁਹਿੰਮ ਨਾ ਸਿਰਫ਼ ਵਾਤਾਵਰਣ ਸੁਰੱਖਿਆ ‘ਚ ਯੋਗਦਾਨ ਪਾਵੇਗੀ ਬਲਕਿ ਕੁਦਰਤ ਦੀ ਸੰਭਾਲ ਤੇ ਵਾਤਾਵਰਣ ਸੰਤੁਲਨ ਬਣਾਈ ਰੱਖਣ ਦੀ ਮਹੱਤਤਾ ਬਾਰੇ ਜਨਤਕ ਜਾਗਰੂਕਤਾ ਵੀ ਵਧਾਏਗੀ।

Follow Us
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ......
PM Modi Breaks Nehru Record: PM ਮੋਦੀ ਨੇ ਤੋੜਿਆ ਨਹਿਰੂ ਦਾ ਰਿਕਾਰਡ , ਬਣੇ ਭਾਰਤ ਦੇ ਸਭ ਤੋਂ ਲੰਬੇ ਸਮੇਂ ਕਾਰਜਕਾਲ ਵਾਲੇ ਪ੍ਰਧਾਨ ਮੰਤਰੀ
PM Modi Breaks Nehru Record: PM ਮੋਦੀ ਨੇ ਤੋੜਿਆ ਨਹਿਰੂ ਦਾ ਰਿਕਾਰਡ , ਬਣੇ ਭਾਰਤ ਦੇ ਸਭ ਤੋਂ ਲੰਬੇ ਸਮੇਂ ਕਾਰਜਕਾਲ ਵਾਲੇ ਪ੍ਰਧਾਨ ਮੰਤਰੀ...
Lawrence Bishnoi ਦਾ ਜਾਨੀ ਦੁਸ਼ਮਨ Shehzad Bhatti ਭਾਰਤ ਵਿੱਚ ਬਣਾ ਰਿਹਾ ਗੈਂਗ, Special Cell ਦਾ ਵੱਡਾ ਖੁਲਾਸਾ
Lawrence Bishnoi ਦਾ ਜਾਨੀ ਦੁਸ਼ਮਨ Shehzad Bhatti ਭਾਰਤ ਵਿੱਚ ਬਣਾ ਰਿਹਾ ਗੈਂਗ, Special Cell ਦਾ ਵੱਡਾ ਖੁਲਾਸਾ...
Weather Update: ਉੱਤਰੀ ਭਾਰਤ ਵਿੱਚ ਝੁਲਸਾਉਣ ਲੱਗੀ ਗਰਮੀ! ਇਸ ਦਿਨ ਆਵੇਗਾ Monsoon
Weather Update: ਉੱਤਰੀ ਭਾਰਤ ਵਿੱਚ ਝੁਲਸਾਉਣ ਲੱਗੀ ਗਰਮੀ! ਇਸ ਦਿਨ ਆਵੇਗਾ Monsoon...
Zojila Tunnel: ਸ਼੍ਰੀਨਗਰ-ਲੇਹ ਰੂਟ 'ਤੇ ਆਲ ਵੈਦਰ ਕੁਨੈਕਟਿਵਿਟੀ ਦਾ ਨਵਾਂ ਅਧਿਆਇ
Zojila Tunnel: ਸ਼੍ਰੀਨਗਰ-ਲੇਹ ਰੂਟ 'ਤੇ ਆਲ ਵੈਦਰ ਕੁਨੈਕਟਿਵਿਟੀ ਦਾ ਨਵਾਂ ਅਧਿਆਇ...
ਨਾਇਬ ਸੈਣੀ ਦਾ ਧੁਰੀ ਰੈਲੀ, ਇੰਡੀਆ ਗਠਜੋੜ ਦੀ ਮੀਟਿੰਗ, ਸੀਐਮ ਦਾ ਤਿੱਖਾ ਪਲਟਵਾਰ
ਨਾਇਬ ਸੈਣੀ ਦਾ ਧੁਰੀ ਰੈਲੀ, ਇੰਡੀਆ ਗਠਜੋੜ ਦੀ ਮੀਟਿੰਗ, ਸੀਐਮ ਦਾ ਤਿੱਖਾ ਪਲਟਵਾਰ...
Monsoon Update: : ਕੇਰਲਮ ਵਿੱਚ ਮਾਨਸੂਨ ਦੀ ਦਸਤਕ, IMD ਦਾ ਅਲਰਟ, ਪੂਰੇ ਸੀਜ਼ਨ ਦੌਰਾਨ ਆਮ ਤੋਂ ਘੱਟ ਬਾਰਿਸ਼ ਹੋਣ ਦੀ ਸੰਭਾਵਨਾ
Monsoon Update: : ਕੇਰਲਮ ਵਿੱਚ ਮਾਨਸੂਨ ਦੀ ਦਸਤਕ, IMD ਦਾ ਅਲਰਟ, ਪੂਰੇ ਸੀਜ਼ਨ ਦੌਰਾਨ ਆਮ ਤੋਂ ਘੱਟ ਬਾਰਿਸ਼ ਹੋਣ ਦੀ ਸੰਭਾਵਨਾ...
'AAP' ਦਾ 'ਮਿਸ਼ਨ ਪੰਜਾਬ ਕਲੀਨ' ਲਾਂਚ, ਨਗਰ ਨਿਗਮ ਅਧਿਕਾਰੀਕਰਵਾਉਣਗੇ ਸਫਾਈ; ਮੰਤਰੀ VC ਰਾਹੀਂ ਲੈਣਗੇ ਹਾਜ਼ਰੀ
'AAP' ਦਾ 'ਮਿਸ਼ਨ ਪੰਜਾਬ ਕਲੀਨ' ਲਾਂਚ, ਨਗਰ ਨਿਗਮ ਅਧਿਕਾਰੀਕਰਵਾਉਣਗੇ ਸਫਾਈ; ਮੰਤਰੀ VC ਰਾਹੀਂ ਲੈਣਗੇ ਹਾਜ਼ਰੀ...