ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Surya Grahan 2023: ਹਿੰਦੂ ਧਰਮ ‘ਚ ਸੂਰਜ ਗ੍ਰਹਿਣ ਦਾ ਕੀ ਮਹੱਤਵ ਹੈ ਅਤੇ ਇਸ ਵਿੱਚ ਕਿਹੜੀਆਂ ਚੀਜ਼ਾਂ ਦੀ ਹੁੰਦੀ ਹੈ ਮਨਾਹੀ

ਸਾਲ ਦਾ ਪਹਿਲਾ ਸੂਰਜ ਗ੍ਰਹਿਣ ਅੱਜ ਲੱਗਣ ਜਾ ਰਿਹਾ ਹੈ। ਧਾਰਮਿਕ ਮਾਨਤਾ ਅਨੁਸਾਰ ਗ੍ਰਹਿਣ ਦੇ ਕਈ ਅਰਥ ਹਨ। ਆਓ ਜਾਣਦੇ ਹਾਂ ਹਿੰਦੂ ਧਰਮ 'ਚ ਇਸ ਦਾ ਧਾਰਮਿਕ ਮਹੱਤਵ ਕੀ ਹੈ ਅਤੇ ਇਸ ਦੌਰਾਨ ਕਿਹੜੀਆਂ ਚੀਜ਼ਾਂ ਕਰਨ ਦੀ ਮਨਾਹੀ ਹੈ।

Follow Us
tv9-punjabi
| Updated On: 20 Apr 2023 08:49 AM

Surya Grahan kab hai: ਸਾਲ 2023 ਦਾ ਪਹਿਲਾ ਸੂਰਜ ਗ੍ਰਹਿਣ ਅੱਜ ਯਾਨੀ 20 ਅਪ੍ਰੈਲ ਨੂੰ ਲੱਗਣ ਜਾ ਰਿਹਾ ਹੈ। ਭਾਰਤੀ ਸਮੇਂ ਮੁਤਾਬਕ ਗ੍ਰਹਿਣ ਸਵੇਰੇ 07:05 ‘ਤੇ ਸ਼ੁਰੂ ਹੋਵੇਗਾ ਅਤੇ ਦਿਨ ‘ਚ 12:29 ‘ਤੇ ਸਮਾਪਤ ਹੋਵੇਗਾ। ਵਿਗਿਆਨ ਦੇ ਨਜ਼ਰੀਏ ਤੋਂ ਇਹ ਇੱਕ ਖਗੋਲੀ ਵਰਤਾਰਾ ਹੈ ਪਰ ਹਿੰਦੂ ਧਾਰਮਿਕ ਮਾਨਤਾ ਅਨੁਸਾਰ ਸੂਰਜ ਗ੍ਰਹਿਣ (Surya Grahan) ਦੇ ਕਈ ਜੋਤਿਸ਼ ਪ੍ਰਭਾਵ ਵੀ ਹੁੰਦੇ ਹਨ। ਅਜਿਹਾ ਮੰਨਿਆ ਜਾਂਦਾ ਹੈ ਕਿ ਗ੍ਰਹਿਣ ਦਾ ਪ੍ਰਭਾਵ ਕਿਸੇ ਵਿਅਕਤੀ ਦੀ ਕੁੰਡਲੀ ਵਿੱਚ ਸ਼ੁਭ ਫਲ ਦਿੰਦਾ ਹੈ ਅਤੇ ਕਿਸੇ ਦੀ ਕੁੰਡਲੀ ਵਿੱਚ ਅਸ਼ੁਭ ਨਤੀਜਾ।

ਮੰਨਿਆ ਜਾ ਰਿਹਾ ਹੈ ਕਿ ਇਹ ਗ੍ਰਹਿਣ ਇੱਕ ਹਾਈਬ੍ਰਿਡ ਸੂਰਜ ਗ੍ਰਹਿਣ ਹੋਵੇਗਾ ਜੋ ਭਾਰਤ ਵਿੱਚ ਨਹੀਂ ਦਿਖਾਈ ਦੇਵੇਗਾ।

ਇਹ ਸੂਰਜ ਗ੍ਰਹਿਣ ਜੋ ਵੈਸਾਖ ਮਹੀਨੇ ਦੇ ਨਵੇਂ ਚੰਦਰਮਾ ਵਾਲੇ ਦਿਨ ਪੈਂਦਾ ਹੈ, ਬਹੁਤ ਮਹੱਤਵਪੂਰਨ ਹੈ। ਹਿੰਦੂ ਧਰਮ (Hinduism) ਵਿੱਚ ਸੂਰਜ ਗ੍ਰਹਿਣ ਨੂੰ ਦੇਖਣਾ ਅਸ਼ੁੱਭ ਮੰਨਿਆ ਜਾਂਦਾ ਹੈ। ਮੰਨਿਆ ਜਾਂਦਾ ਹੈ ਕਿ ਇਸ ਨਾਲ ਵਿਅਕਤੀ ‘ਤੇ ਬੁਰਾ ਪ੍ਰਭਾਵ ਪੈਂਦਾ ਹੈ। ਇਹ ਵੀ ਮੰਨਿਆ ਜਾਂਦਾ ਹੈ ਕਿ ਗ੍ਰਹਿਣ ਦੌਰਾਨ ਕੁਝ ਅਜਿਹੇ ਕੰਮ ਹੁੰਦੇ ਹਨ ਜੋ ਨਹੀਂ ਕਰਨੇ ਚਾਹੀਦੇ। ਅਜਿਹਾ ਕਰਨ ਨਾਲ ਤੁਹਾਨੂੰ ਅਸ਼ੁਭ ਨਤੀਜੇ ਮਿਲ ਸਕਦੇ ਹਨ। ਆਓ ਜਾਣਦੇ ਹਾਂ ਸੂਰਜ ਗ੍ਰਹਿਣ ਦਾ ਕੀ ਮਹੱਤਵ ਹੈ ਅਤੇ ਇਸ ਸਮੇਂ ਦੌਰਾਨ ਕਿਹੜੀਆਂ ਗਤੀਵਿਧੀਆਂ ਦੀ ਮਨਾਹੀ ਹੈ।

ਸੂਰਜ ਗ੍ਰਹਿਣ ਦੌਰਾਨ ਕੀ ਨਹੀਂ ਕਰਨਾ ਚਾਹੀਦਾ

  • ਸੂਰਜ ਗ੍ਰਹਿਣ ਦੌਰਾਨ ਗਰਭਵਤੀ ਔਰਤਾਂ (Pregnant women) ਨੂੰ ਖਾਸ ਤੌਰ ‘ਤੇ ਸਾਵਧਾਨ ਰਹਿਣਾ ਚਾਹੀਦਾ ਹੈ। ਉਨ੍ਹਾਂ ਨੂੰ ਗ੍ਰਹਿਣ ਦੌਰਾਨ ਆਪਣੇ ਘਰ ਵਿੱਚ ਹੀ ਰਹਿਣਾ ਚਾਹੀਦਾ ਹੈ ਅਤੇ ਕਿਸੇ ਵੀ ਤਰ੍ਹਾਂ ਦਾ ਭੋਜਨ ਖਾਣ ਤੋਂ ਬਚਣਾ ਚਾਹੀਦਾ ਹੈ।
  • ਧਿਆਨ ਰਹੇ ਕਿ ਸੂਰਜ ਗ੍ਰਹਿਣ ਦੌਰਾਨ ਘਰ ‘ਚ ਰੱਖਿਆ ਭੋਜਨ ਨਾ ਖਾਓ। ਮੰਨਿਆ ਜਾਂਦਾ ਹੈ ਕਿ ਗ੍ਰਹਿਣ ਕਾਰਨ ਭੋਜਨ ਦੂਸ਼ਿਤ ਹੋ ਜਾਂਦਾ ਹੈ, ਜਿਸ ਦਾ ਸੇਵਨ ਜ਼ਹਿਰ ਦੇ ਬਰਾਬਰ ਹੈ।
  • ਧਾਰਮਿਕ ਮਾਨਤਾਵਾਂ ਮੁਤਾਬਕ, ਗ੍ਰਹਿਣ ਦੇ ਬਾਅਦ ਇੱਕ ਵਿਅਕਤੀ ਨੂੰ ਇਸ਼ਨਾਨ ਕਰਨਾ ਚਾਹੀਦਾ ਹੈ. ਇਸ ਤੋਂ ਇਲਾਵਾ ਪੂਰੇ ਘਰ ਦੀ ਸਫ਼ਾਈ ਕਰਨੀ ਚਾਹੀਦੀ ਹੈ, ਖਾਸ ਤੌਰ ‘ਤੇ ਘਰ ‘ਚ ਰੱਖੇ ਮੰਦਿਰ ਦੀ। ਮੰਨਿਆ ਜਾਂਦਾ ਹੈ ਕਿ ਇਸ ਨਾਲ ਨਕਾਰਾਤਮਕਤਾ ਦੂਰ ਹੁੰਦੀ ਹੈ।
  • ਸੂਰਜ ਗ੍ਰਹਿਣ ਦੌਰਾਨ ਮੰਤਰਾਂ ਦਾ ਜਾਪ ਕਰਨ ਦੀ ਕੋਸ਼ਿਸ਼ ਕਰੋ। ਅਜਿਹਾ ਕਰਨ ਨਾਲ ਵਿਅਕਤੀ ‘ਤੇ ਗ੍ਰਹਿਣ ਦੇ ਮਾੜੇ ਪ੍ਰਭਾਵ ਘੱਟ ਹੁੰਦੇ ਹਨ। ਪਰ ਧਿਆਨ ਰੱਖੋ ਕਿ ਘਰ ‘ਚ ਪੂਜਾ ਸਥਾਨ ‘ਤੇ ਬੈਠ ਕੇ ਜਾਂ ਮੰਦਰ ਦੇ ਦਰਵਾਜ਼ੇ ਖੋਲ੍ਹ ਕੇ ਪੂਜਾ ਨਾ ਕਰੋ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

ਹਰਿਆਣਾ ਦੇ ਕੈਥਲ ਤੋਂ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ISI ਨੇ ਫਸਾਉਣ ਲਈ ਵਿਛਾਇਆ ਸੀ ਇਹ ਜਾਲ
ਹਰਿਆਣਾ ਦੇ ਕੈਥਲ ਤੋਂ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ISI ਨੇ ਫਸਾਉਣ ਲਈ ਵਿਛਾਇਆ ਸੀ ਇਹ ਜਾਲ...
Punjab Board 10th Result: ਪਹਿਲਾ, ਦੂਜਾ, ਤੀਜਾ...ਇਹ ਕਿਵੇਂ ਕੀਤੇ ਗਏ ਤੈਅ ? PSEB 10ਵੀਂ ਦੇ ਨਤੀਜਿਆਂ ਨੇ ਕਿਉਂ ਕਰ ਦਿੱਤਾ ਹੈਰਾਨ?
Punjab Board 10th Result:  ਪਹਿਲਾ, ਦੂਜਾ, ਤੀਜਾ...ਇਹ ਕਿਵੇਂ ਕੀਤੇ ਗਏ ਤੈਅ ? PSEB 10ਵੀਂ ਦੇ ਨਤੀਜਿਆਂ ਨੇ ਕਿਉਂ ਕਰ ਦਿੱਤਾ ਹੈਰਾਨ?...
ਪਾਕਿਸਤਾਨੀ ਜਨਰਲ ਮੁਨੀਰ ਦਾ ਜਲੰਧਰ ਨਾਲ ਕੀ ਸਬੰਧ ਹੈ?
ਪਾਕਿਸਤਾਨੀ ਜਨਰਲ ਮੁਨੀਰ ਦਾ ਜਲੰਧਰ ਨਾਲ ਕੀ ਸਬੰਧ ਹੈ?...
ਜੇਕਰ ਭਾਰਤ ਤੇ ਹਮਲਾ ਹੋਇਆ ਹੈ ਤਾਂ ਅਸੀਂ ਅੱਤਵਾਦੀਆਂ ਦੀ ਛਾਤੀ ਤੇ ਹਮਲਾ ਕੀਤਾ- ਰਾਜਨਾਥ ਸਿੰਘ
ਜੇਕਰ ਭਾਰਤ ਤੇ ਹਮਲਾ ਹੋਇਆ ਹੈ ਤਾਂ ਅਸੀਂ ਅੱਤਵਾਦੀਆਂ ਦੀ ਛਾਤੀ ਤੇ ਹਮਲਾ ਕੀਤਾ- ਰਾਜਨਾਥ ਸਿੰਘ...
ਚੰਡੀਗੜ੍ਹ ਦੀ ਕੈਫੀ 12ਵੇਂ ਸਥਾਨ 'ਤੇ ਰਹੀ, Acid Attack ਤੋਂ ਬਾਅਦ ਦੀ ਕਹਾਣੀ ਕਰ ਦੇਵੇਗੀ ਹੈਰਾਨ
ਚੰਡੀਗੜ੍ਹ ਦੀ ਕੈਫੀ 12ਵੇਂ ਸਥਾਨ 'ਤੇ ਰਹੀ, Acid Attack ਤੋਂ ਬਾਅਦ ਦੀ ਕਹਾਣੀ ਕਰ ਦੇਵੇਗੀ ਹੈਰਾਨ...
BSF ਜਵਾਨ ਪੂਰਨਮ ਕੁਮਾਰ ਸਾਹੂ ਦੀ ਵਤਨ ਵਾਪਸੀ, ਪਾਕਿਸਤਾਨ ਨੇ ਕੀਤਾ ਰਿਹਾਅ
BSF ਜਵਾਨ ਪੂਰਨਮ ਕੁਮਾਰ ਸਾਹੂ ਦੀ ਵਤਨ ਵਾਪਸੀ, ਪਾਕਿਸਤਾਨ ਨੇ ਕੀਤਾ ਰਿਹਾਅ...
ਅੰਮ੍ਰਿਤਸਰ ਦੇ ਮਜੀਠਾ ਵਿੱਚ ਨਕਲੀ ਸ਼ਰਾਬ ਪੀਣ ਨਾਲ ਲੋਕਾਂ ਦੀ ਮੌਤ; ਕੀ ਬੋਲੇ ਹਰਪਾਲ ਚੀਮਾ!
ਅੰਮ੍ਰਿਤਸਰ ਦੇ ਮਜੀਠਾ ਵਿੱਚ ਨਕਲੀ ਸ਼ਰਾਬ ਪੀਣ ਨਾਲ ਲੋਕਾਂ ਦੀ ਮੌਤ; ਕੀ ਬੋਲੇ ਹਰਪਾਲ ਚੀਮਾ!...
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ 3 ਅੱਤਵਾਦੀ ਢੇਰ, ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਹੋਇਆ ਮੁਕਾਬਲਾ
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ 3 ਅੱਤਵਾਦੀ ਢੇਰ, ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਹੋਇਆ ਮੁਕਾਬਲਾ...
J&k News: ਜੰਗਬੰਦੀ ਤੋਂ ਬਾਅਦ, ਪਠਾਨਕੋਟ ਦਾ ਬਾਜ਼ਾਰ ਹੁਣ ਮੁੜ ਹੋਇਆ Normal!
J&k News: ਜੰਗਬੰਦੀ ਤੋਂ ਬਾਅਦ, ਪਠਾਨਕੋਟ ਦਾ ਬਾਜ਼ਾਰ ਹੁਣ ਮੁੜ ਹੋਇਆ Normal!...