ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਜਿੱਥੇ ਗੁਰੂ ਦੇ ਦਰਸ਼ਨ ਕਰਕੇ ਮਿਲਦਾ ਸੀ ਅਨੰਦ, ਜਾਣੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦਾ ਇਤਿਹਾਸ

ਸ਼ਿਵਾਲਿਕ ਪਹਾੜੀਆਂ ਦੇ ਦਾਮਨ ਹੇਠ ਅਤੇ ਸਤਲੁਜ ਦਰਿਆ ਦੇ ਕਿਨਾਰੇ ਤੇ ਸ਼ੁਭਾਇਮਾਨ ਸਿੱਖਾਂ ਦੇ ਪੰਜ ਪਵਿੱਤਰ ਤਖ਼ਤਾਂ ਵਿੱਚ ਇੱਕ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਜਿਸ ਨੂੰ ਖ਼ਾਲਸਾ ਪੰਥ ਦੀ ਜਨਮ ਭੂਮੀ ਹੋਣ ਦਾ ਮਾਣ ਹਾਸਿਲ ਹੈ। ਉਹ ਪਾਵਨ ਪਵਿੱਤਰ ਅਸਥਾਨ ਅਤੇ ਅਨੰਦਾਂ ਦੀ ਧਰਤੀ ਜਿੱਥੇ ਗੁਰੂ ਪਾਤਸ਼ਾਹ ਸੰਗਤਾਂ ਨੂੰ ਦਰਸ਼ਨ ਦੀਦਾਰੇ ਦਿਆ ਕਰਦੇ ਸਨ। ਆਓ ਜਾਣਦੇ ਹਾਂ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦਾ ਇਤਿਹਾਸ।

ਜਿੱਥੇ ਗੁਰੂ ਦੇ ਦਰਸ਼ਨ ਕਰਕੇ ਮਿਲਦਾ ਸੀ ਅਨੰਦ, ਜਾਣੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦਾ ਇਤਿਹਾਸ
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (pic credit: SGPC)
Follow Us
jarnail-singhtv9-com
| Updated On: 04 May 2024 06:21 AM

ਸ੍ਰੀ ਗੁਰੂ ਨਾਨਕ ਸਾਹਿਬ ਵੱਲੋਂ ਚਲਾਏ ਗਏ ਸਿੱਖ ਪੰਥ ਦੇ ਨੌਵੇਂ ਵਾਰਿਸ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਜਦੋਂ ਮਾਲਵੇ ਦੇ ਵੱਖ ਵੱਖ ਇਲਾਕਿਆਂ ਵਿੱਚੋਂ ਹੁੰਦੇ ਹੋਏ ਕੀਰਤਪੁਰ ਸਾਹਿਬ ਪਹੁੰਚੇ ਤਾਂ ਗੁਰੂ ਜੀ ਕੁੱਝ ਦਿਨ ਇਸ ਇਲਾਕੇ ਵਿੱਚ ਠਹਿਰੇ। ਗੁਰੂ ਪਾਤਸ਼ਾਹ ਨੇ ਮਾਖੋਵਾਲ ਇਲਾਕੇ ਨੂੰ ਖਰੀਦਕੇ ਇਸ ਦਾ ਨਾਮ ਚੱਕ ਨਾਨਕੀ ਰੱਖਿਆ। ਇਸ ਤੋਂ ਬਾਅਦ ਨਾਮ ਸ਼੍ਰੀ ਅਨੰਦਪੁਰ ਸਾਹਿਬ ਪੈ ਗਿਆ।

ਜਦੋਂ ਦਿੱਲੀ ਦੇ ਚਾਂਦਨੀ ਚੌਂਕ ਵਿੱਚ ਸਾਹਿਬ ਸੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਹੋਈ ਤਾਂ ਭਾਈ ਜੀਵਨ ਸਿੰਘ ਜੀ ਜੈਤਾ ਗੁਰੂ ਸਾਹਿਬ ਦਾ ਸੀਸ ਲੈਕੇ ਕੀਰਤਪੁਰ ਸਾਹਿਬ ਪਹੁੰਚੇ। ਇਸ ਤੋਂ ਬਾਅਦ ਪਾਲਕੀ ਵਿੱਚ ਸਜਾਕੇ ਗੁਰੂ ਸਾਹਿਬ ਦਾ ਸੀਸ ਅਨੰਦਪੁਰ ਸਾਹਿਬ ਲਿਆਂਦਾ ਗਿਆ। ਜਿੱਥੇ ਸ਼ਰਧਾ ਨਾਲ ਸੀਸ ਦਾ ਸਸਕਾਰ ਕੀਤਾ ਗਿਆ। ਇਸ ਮੌਕੇ ਗੁਰੂ ਗੋਬਿੰਦ ਸਾਹਿਬ ਨੇ ਇਹ ਬਚਨ ਆਖੇ ਸਨ..ਇਹ ਬਿਧ ਕੋ ਪੰਥ ਬਨਾਓ।

ਸਜਾਇਆ ਸੀ ਪੰਥ ਖਾਲਸਾ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਉਹੀ ਪਾਵਨ ਪਵਿੱਤਰ ਅਸਥਾਨ ਹੈ। ਜਿੱਥੇ ਗੁਰੂ ਚੇਲੇ ਦੀ ਪ੍ਰੰਪਰਾ ਸ਼ੁਰੂ ਹੋਈ। ਪਾਤਸ਼ਾਹ ਨੇ ਸਾਲ 1699 ਈਸਵੀ ਵਿੱਚ ਭਰੇ ਇਕੱਠ ਵਿੱਚੋਂ ਵਾਰ ਵਾਰ 5 ਸੀਸਾਂ ਦੀ ਮੰਗ ਕੀਤੀ। ਇੱਕ ਇੱਕ ਕਰਕੇ 5 ਪਿਆਰਿਆਂ ਦੀ ਚੋਣ ਹੋਈ। ਜਿਨ੍ਹਾਂ ਵਿੱਚ ਭਾਈ ਦਇਆ ਸਿੰਘ ਜੀ, ਭਾਈ ਧਰਮ ਸਿੰਘ ਜੀ, ਭਾਈ ਹਿੰਮਤ ਸਿੰਘ ਜੀ, ਭਾਈ ਮੋਹਕਮ ਸਿੰਘ ਜੀ ਅਤੇ ਭਾਈ ਸਾਹਿਬ ਸਿੰਘ ਜੀ ਸ਼ਾਮਿਲ ਸਨ। ਪਾਤਸ਼ਾਹ ਨੇ ਖਾਲਸੇ ਨੂੰ ਬਰਕਤਾਂ ਦਿੱਤੀਆਂ।

ਖ਼ਾਲਸਾ ਮੇਰੋ ਰੂਪ ਹੈ ਖ਼ਾਸ।
ਖ਼ਾਲਸਹ ਮਹਿ ਹਉਂ ਕਰਹੁੰ ਨਿਵਾਸ।

ਇਸ ਤੋਂ ਬਾਅਦ ਗੁਰੂ ਸਾਹਿਬ ਨੇ ਪੰਜ ਪਿਆਰਿਆਂ ਤੋਂ ਖੰਡੇ ਬਾਟੇ ਦੇ ਪਾਹੁਲ ਦੀ ਮੰਗ ਕੀਤੀ ਤਾਂ ਭਾਈ ਦਇਆ ਸਿੰਘ ਨੇ ਪਾਤਸ਼ਾਹ ਨੂੰ ਸਵਾਲ ਕੀਤਾ ਕਿ ਪਾਤਸ਼ਾਹ ਅੰਮ੍ਰਿਤ ਦੀ ਖਾਤਰ ਅਸੀਂ ਆਪਣਾ ਸੀਸ ਦਿੱਤਾ ਹੈ। ਤੁਸੀਂ ਕੀ ਭੇਂਟ ਕਰੋਗੇ। ਤਾਂ ਗੁਰੂ ਗੋਬਿੰਦ ਸਿੰਘ ਜੀ ਨੇ ਕਿਹਾ ਖਾਲਸਾ ਜੀ ਮੇਰਾ ਵੀ ਸੀਸ ਹਾਜ਼ਰ ਹੈ। ਇਸ ਤੋਂ ਬਾਅਦ ਭਾਈ ਦਇਆ ਸਿੰਘ ਜੀ ਨੇ ਮੁੜ ਸਵਾਲ ਕੀਤਾ ਪਾਤਸ਼ਾਹ ਸਿੱਖ ਵੀ ਇੱਕ ਸੀਸ ਦਵੇ ਅਤੇ ਗੁਰੂ ਵੀ ਇੱਕ ਸੀਸ ਦੇਵੇ। ਇਸ ਕੋਈ ਗੱਲ ਨਹੀਂ ਹੈ ਤਾਂ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਬਚਨ ਕੀਤੇ ਕਿ ਜਦੋਂ ਪੰਥ ਨੂੰ ਲੋੜ ਪਵੇਗੀ ਤਾਂ ਮੈਂ ਆਪਣਾ ਸਭ ਕੁੱਝ ਵਾਰ ਦਿਆਂਗਾ। ਇਸ ਤੋਂ ਬਾਅਦ ਪੰਜ ਸਿੰਘਾਂ ਨੇ ਗੁਰੂ ਸਾਹਿਬ ਨੂੰ ਅੰਮ੍ਰਿਤ ਛਕਾ ਕੇ ਸਿੰਘ ਬਣਾਇਆ।

ਹੋਲੇ ਮਹੱਲੇ ਦੀ ਸ਼ੁਰੂਆਤ

ਖਾਲਸਾ ਪੰਥ ਦੀ ਚੜ੍ਹਦੀ ਕਲਾ ਅਤੇ ਜਾਹੋ- ਜਲਾਲ ਦਾ ਪ੍ਰਤੀਤ ਹੋਲਾ ਮਹੱਲਾ। ਇਸ ਦੀ ਸ਼ੁਰੂਆਤ ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਹੋਲੀ ਦੇ ਮੌਕੇ ਸੰਨ 1700 ਵਿੱਚ ਕੀਤੀ। ਹੋਲੀ ਤੋਂ ਵੱਖ ਕਰਨ ਲਈ ਇਸ ਸ਼ਬਦ ਆਖਿਆ ਗਿਆ।

ਔਰਨ ਦੀ ਹੋਲੀ ਮਮ ਹੋਲਾ

ਇਸ ਮੌਕੇ ਪਾਤਸ਼ਾਹ ਸਿੱਖਾਂ ਦੇ ਮੁਕਾਬਲੇ ਕਰਵਾਇਆ ਕਰਦੇ ਸਨ। ਜਿਨ੍ਹਾਂ ਵਿੱਚ ਘੋੜ ਸਵਾਰੀ, ਸ਼ਾਸਤਰ ਵਿੱਦਿਆ, ਅਤੇ ਜੰਗੀ ਜੋਹਰ ਸ਼ਾਮਿਲ ਸਨ। ਇਹਨਾਂ ਮੁਕਾਬਲਿਆਂ ਵਿੱਚ ਜੇਤੂਆਂ ਨੂੰ ਗੁਰੂ ਪਾਤਸ਼ਾਹ ਆਪਣੇ ਹੱਥਾਂ ਨਾਲ ਸਿਰਪਾਓ ਦਿਆਂ ਕਰਦੇ ਸਨ। ਗੁਰੂ ਤੋਂ ਸਿਰਪਾਓ ਮਿਲਣਾ ਕਿਸੇ ਵੀ ਸਿੱਖ ਲਈ ਸਭ ਤੋਂ ਵੱਡਾ ਸਨਮਾਨ ਸੀ।

Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
Stories