AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Vastu Shastra: ਘਰ ਵਿੱਚ ਵਾਸਤੂ ਅਨੁਸਾਰ ਜੁੱਤੀਆਂ ਰੱਖਣਾ ਹੁੰਦਾ ਹੈ ਸ਼ੁਭ

Religion: ਜਦੋਂ ਅਸੀਂ ਘਰ ਦੀ ਸਾਫ਼-ਸਫ਼ਾਈ ਅਤੇ ਚੀਜ਼ਾਂ ਦੀ ਸਾਂਭ-ਸੰਭਾਲ ਦੀ ਗੱਲ ਕਰਦੇ ਹਾਂ, ਤਾਂ ਇੱਕ ਗੱਲ ਜੋ ਆਮ ਤੌਰ 'ਤੇ ਸਭ ਤੋਂ ਪਹਿਲਾਂ ਧਿਆਨ ਖਿੱਚਦੀ ਹੈ, ਉਹ ਹੈ ਘਰ ਵਿੱਚ ਜੁੱਤੀਆਂ ਨੂੰ ਸਹੀ ਢੰਗ ਨਾਲ ਰੱਖਣਾ।

Vastu Shastra: ਘਰ ਵਿੱਚ ਵਾਸਤੂ ਅਨੁਸਾਰ ਜੁੱਤੀਆਂ ਰੱਖਣਾ ਹੁੰਦਾ ਹੈ ਸ਼ੁਭ
ਘਰ ਵਿੱਚ ਵਾਸਤੂ ਅਨੁਸਾਰ ਜੁੱਤੀਆਂ ਰੱਖਣਾ ਹੁੰਦਾ ਹੈ ਸ਼ੁਭ।
tv9-punjabi
| Updated On: 19 Mar 2023 22:16 PM IST
Share
Religion: ਜਦੋਂ ਅਸੀਂ ਘਰ ਦੀ ਸਾਫ਼-ਸਫ਼ਾਈ ਅਤੇ ਚੀਜ਼ਾਂ ਦੀ ਸਾਂਭ-ਸੰਭਾਲ ਦੀ ਗੱਲ ਕਰਦੇ ਹਾਂ, ਤਾਂ ਇੱਕ ਗੱਲ ਜੋ ਆਮ ਤੌਰ ‘ਤੇ ਸਭ ਤੋਂ ਪਹਿਲਾਂ ਧਿਆਨ ਖਿੱਚਦੀ ਹੈ, ਉਹ ਹੈ ਘਰ ਵਿੱਚ ਜੁੱਤੀਆਂ ਨੂੰ ਸਹੀ ਢੰਗ ਨਾਲ ਰੱਖਣਾ। ਅਕਸਰ ਅਸੀਂ ਇਸ ਵੱਲ ਘੱਟ ਧਿਆਨ ਦਿੰਦੇ ਹਾਂ ਅਤੇ ਸਾਡੀਆਂ ਜੁੱਤੀਆਂ ਅਤੇ ਚੱਪਲਾਂ ਘਰ ਵਿਚ ਇਧਰ-ਉਧਰ ਖਿੱਲਰੀਆਂ ਨਜ਼ਰ ਆਉਂਦੀਆਂ ਹਨ। ਵਾਸਤੂ ਵਿੱਚ, ਘਰ ਵਿੱਚ ਜੁੱਤੀਆਂ ਅਤੇ ਚੱਪਲਾਂ ਨੂੰ ਸਹੀ ਢੰਗ ਨਾਲ ਰੱਖਣ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ। ਵਾਸਤੂ ਸ਼ਾਸਤਰ ‘ਚ ਦੱਸਿਆ ਗਿਆ ਹੈ ਕਿ ਕਿਸ ਤਰ੍ਹਾਂ ਗ਼ਲਤ ਤਰੀਕੇ ਨਾਲ ਘਰ ‘ਚ ਪਈਆਂ ਜੁੱਤੀਆਂ ਅਤੇ ਚੱਪਲਾਂ ਘਰ ‘ਚੋਂ ਖੁਸ਼ਹਾਲੀ (Prosperity) ਦੂਰ ਕਰਕੇ ਸਾਨੂੰ ਗਰੀਬੀ ਵੱਲ ਲੈ ਜਾਂਦੀਆਂ ਹਨ। ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਘਰ ਦੇ ਕਿਹੜੇ ਹਿੱਸੇ ਵਿੱਚ ਜੁੱਤੀਆਂ ਅਤੇ ਚੱਪਲਾਂ ਨਹੀਂ ਰੱਖਣੀਆਂ ਚਾਹੀਦੀਆਂ। ਉਹਨਾਂ ਨੂੰ ਕਿਵੇਂ ਅਤੇ ਕਿੱਥੇ ਰੱਖਿਆ ਜਾਣਾ ਚਾਹੀਦਾ ਹੈ?

ਘਰ ‘ਚ ਇਸ ਜਗ੍ਹਾ ‘ਤੇ ਨਾ ਉਤਾਰੋ

ਜੁੱਤੀਆਂ ਅਤੇ ਚੱਪਲਾਂ ਨੂੰ ਉਤਾਰਨ ਅਤੇ ਰੱਖਣ ਬਾਰੇ ਵਾਸਤੂ ਸ਼ਾਸਤਰ ਵਿੱਚ ਸਾਫ਼-ਸਾਫ਼ ਕਿਹਾ ਗਿਆ ਹੈ ਕਿ ਘਰ ਦੇ ਮੁੱਖ ਦਰਵਾਜ਼ੇ ਦੇ ਸਾਹਮਣੇ ਕਦੇ ਵੀ ਆਪਣੀ ਜੁੱਤੀ ਅਤੇ ਚੱਪਲਾਂ ਨੂੰ ਗਲਤੀ ਨਾਲ ਵੀ ਨਾ ਰੱਖੋ। ਵਾਸਤੂ (Vastu Shastra) ਵਿਚ ਕਿਹਾ ਗਿਆ ਹੈ ਕਿ ਘਰ ਵਿਚ ਖੁਸ਼ਹਾਲੀ ਅਤੇ ਸਕਾਰਾਤਮਕ ਊਰਜਾ ਮੁੱਖ ਦਰਵਾਜ਼ੇ ਤੋਂ ਹੀ ਪ੍ਰਵੇਸ਼ ਕਰਦੀ ਹੈ। ਜੇਕਰ ਤੁਹਾਡੀ ਜੁੱਤੀ ਅਤੇ ਚੱਪਲ ਮੁੱਖ ਦਰਵਾਜ਼ੇ ਦੇ ਸਾਹਮਣੇ ਹਨ, ਤਾਂ ਇਹ ਤੁਹਾਡੀ ਕਿਸਮਤ ‘ਤੇ ਬੁਰਾ ਪ੍ਰਭਾਵ ਪਾਵੇਗੀ। ਇਸ ਲਈ ਗਲਤੀ ਨਾਲ ਵੀ ਜੁੱਤੀਆਂ ਨੂੰ ਮੁੱਖ ਦਰਵਾਜ਼ੇ ਦੇ ਸਾਹਮਣੇ ਨਾ ਰੱਖੋ।

ਘਰ ਦੀ ਉੱਤਰ-ਪੂਰਬ ਦਿਸ਼ਾ ਵਿੱਚ ਜੁੱਤੀਆਂ ਅਤੇ ਚੱਪਲਾਂ ਨਾ ਰੱਖੋ

ਵਾਸਤੂ ਸ਼ਾਸਤਰ ਦੇ ਅਨੁਸਾਰ, ਤੁਹਾਨੂੰ ਕਦੇ ਵੀ ਆਪਣੇ ਘਰ ਦੇ ਉੱਤਰ-ਪੂਰਬ ਦਿਸ਼ਾ ਵਿੱਚ ਆਪਣੇ ਜੁੱਤੇ ਅਤੇ ਚੱਪਲਾਂ ਨੂੰ ਨਹੀਂ ਉਤਾਰਨਾ ਚਾਹੀਦਾ ਅਤੇ ਨਾ ਹੀ ਰੱਖਣਾ ਚਾਹੀਦਾ ਹੈ। ਅਜਿਹਾ ਕਰਨਾ ਵੀ ਅਸ਼ੁਭ ਮੰਨਿਆ ਜਾਂਦਾ ਹੈ। ਅਜਿਹਾ ਕਰਨ ਨਾਲ ਵੀ ਘਰ ‘ਚ ਨਕਾਰਾਤਮਕਤਾ ਦਾ ਪ੍ਰਵੇਸ਼ ਹੁੰਦਾ ਹੈ। ਪੈਸੇ ਦਾ ਨੁਕਸਾਨ ਹੁੰਦਾ ਹੈ ਅਤੇ ਪਰਿਵਾਰ ਕਰਜ਼ੇ ਵਿੱਚ ਡੁੱਬ ਜਾਂਦਾ ਹੈ। ਇਸ ਦੀ ਬਜਾਏ, ਤੁਸੀਂ ਘਰ ਦੀ ਦੱਖਣ ਜਾਂ ਪੱਛਮ ਦਿਸ਼ਾ ਵਿੱਚ ਜੁੱਤੀਆਂ ਅਤੇ ਚੱਪਲਾਂ ਰੱਖ ਸਕਦੇ ਹੋ।

ਪਤੀ-ਪਤਨੀ ਦੇ ਰਿਸ਼ਤੇ ‘ਤੇ ਮਾੜਾ ਅਸਰ

ਵਾਸਤੂ ਸ਼ਾਸਤਰ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਸਾਨੂੰ ਆਪਣੇ ਬੈੱਡਰੂਮ ਵਿੱਚ ਜੁੱਤੀਆਂ ਅਤੇ ਚੱਪਲਾਂ ਰੱਖਣ ਲਈ ਜਗ੍ਹਾ ਨਹੀਂ ਬਣਾਉਣੀ ਚਾਹੀਦੀ ਅਤੇ ਨਾ ਹੀ ਸਾਨੂੰ ਜੁੱਤੀਆਂ ਰੱਖਣੀਆਂ ਚਾਹੀਦੀਆਂ ਹਨ। ਵਾਸਤੂ ਅਨੁਸਾਰ ਜੇਕਰ ਅਸੀਂ ਅਜਿਹਾ ਕਰਦੇ ਹਾਂ ਤਾਂ ਇਸ ਦਾ ਪਤੀ-ਪਤਨੀ ਦੇ ਰਿਸ਼ਤੇ ‘ਤੇ ਬੁਰਾ ਪ੍ਰਭਾਵ ਪੈਂਦਾ ਹੈ। ਇਸ ਲਈ ਜਦੋਂ ਵੀ ਤੁਸੀਂ ਘਰ ਵਿੱਚ ਜੁੱਤੀਆਂ ਅਤੇ ਚੱਪਲਾਂ ਉਤਾਰਦੇ ਹੋ ਤਾਂ ਤੁਹਾਨੂੰ ਵਾਸਤੂ ਸ਼ਾਸਤਰ ਵਿੱਚ ਦਿੱਤੇ ਗਏ ਇਨ੍ਹਾਂ ਨਿਯਮਾਂ ਦਾ ਪਾਲਣ ਕਰਨਾ ਚਾਹੀਦਾ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...