ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Sri Hemkunt Sahib ਦੀ ਯਾਤਰਾ ਹੋਈ ਸ਼ੁਰੂ, ਪ੍ਰਸ਼ਾਸਨ ਵੱਲੋਂ ਤਿਆਰੀਆਂ ਮੁਕੰਮਲ, 6 ਤੋਂ 7 ਮਹੀਨੇ ਤੱਕ ਕਪਾਟ ਰਹਿੰਦੇ ਹਨ ਬੰਦ

ਪ੍ਰਸ਼ਾਸਨ ਨੇ ਵੀ ਸੰਗਤਾਂ ਦੀ ਆਮਦ ਨੂੰ ਲੈ ਕੇ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਭਾਰਤੀ ਫੌਜ ਦੇ ਜਵਾਨਾਂ ਨੇ ਦਿਨ-ਰਾਤ ਮਿਹਨਤ ਕੀਤੀ ਹੈ ਤਾਂ ਜੋ ਯਾਤਰੀਆਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। 15 ਫੁੱਟ ਤੋਂ ਵੱਧ ਉੱਚੀ ਬਰਫ਼ ਦੀ ਚਾਦਰ ਵਿੱਚ ਇੱਕ ਰਸਤਾ ਬਣਾਇਆ ਗਿਆ ਹੈ।

Sri Hemkunt Sahib ਦੀ ਯਾਤਰਾ ਹੋਈ ਸ਼ੁਰੂ, ਪ੍ਰਸ਼ਾਸਨ ਵੱਲੋਂ ਤਿਆਰੀਆਂ ਮੁਕੰਮਲ,  6 ਤੋਂ 7 ਮਹੀਨੇ ਤੱਕ ਕਪਾਟ ਰਹਿੰਦੇ ਹਨ ਬੰਦ
Follow Us
lalit-kumar
| Updated On: 20 May 2023 19:51 PM IST
ਸ੍ਰੀ ਹੇਮਕੁੰਟ ਸਾਹਿਬ। ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿੱਚ ਸਥਿਤ ਸਿੱਖਾਂ ਦੇ ਧਾਰਮਿਕ ਸਥਾਨ ਸ੍ਰੀ ਹੇਮਕੁੰਟ ਸਾਹਿਬ (Sri Hemkunt Sahib) ਦੀ ਯਾਤਰਾ ਸ਼ਨੀਵਾਰ ਤੋਂ ਸ਼ੁਰੂ ਹੋ ਗਈ ਹੈ। ਸ਼੍ਰੀ ਹੇਮਕੁੰਟ ਸਾਹਿਬ ਦੇ ਕਪਾਟ ਲਗਭਗ 7 ਮਹੀਨਿਆਂ ਬਾਅਦ ਖੁੱਲ੍ਹੇ ਹਨ। ਦਰਬਾਰ ਨੂੰ ਫੁੱਲਾਂ, ਰੰਗ-ਬਿਰੰਗੀਆਂ ਲਾਈਟਾਂ ਅਤੇ ਸਜਾਵਟੀ ਕੱਪੜਿਆਂ ਨਾਲ ਸਜਾਇਆ ਗਿਆ ਹੈ। ਫੌਜ ਦੇ ਜਵਾਨਾਂ ਦੀ ਸਖ਼ਤ ਮਿਹਨਤ ਤੋਂ ਬਾਅਦ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਬੈਂਡ ਅਤੇ ਫੁੱਲਾਂ ਦੀ ਵਰਖਾ ਕਰਕੇ ਸੁਸ਼ੋਭਿਤ ਕੀਤਾ ਗਿਆ।

ਸ਼ਨੀਵਾਰ ਚਾਰ ਵਜੇ ਹੋਇਆ ਜੱਥਾ ਰਵਾਨਾ

ਸ਼ਰਧਾਲੂਆਂ ਦਾ ਜੱਥਾ ਸ਼ਨੀਵਾਰ ਸਵੇਰੇ 4 ਵਜੇ ਗੋਬਿੰਦ ਧਾਮ (Gobind Dham) ਤੋਂ ਰਵਾਨਾ ਹੋ ਕੇ ਸ੍ਰੀ ਹੇਮਕੁੰਟ ਸਾਹਿਬ ਪਹੁੰਚਿਆ। ਇਸ਼ਨਾਨ ਕਰਕੇ ਦਰਸ਼ਨ ਕੀਤੇ। ਸਵੇਰੇ 10.30 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਆਗਮਨ ਹੁੰਦਿਆਂ ਹੀ ਸੁਖਮਨੀ ਸਾਹਿਬ ਦੇ ਪਾਠ ਆਰੰਭ ਹੋ ਗਏ। ਪਾਠ ਉਪਰੰਤ ਕੀਰਤਨ ਆਰੰਭ ਹੋਇਆ। ਪ੍ਰਸ਼ਾਸਨ ਨੇ ਵੀ ਸੰਗਤਾਂ ਦੀ ਆਮਦ ਨੂੰ ਲੈ ਕੇ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਭਾਰਤੀ ਫੌਜ ਦੇ ਜਵਾਨਾਂ ਨੇ ਦਿਨ-ਰਾਤ ਮਿਹਨਤ ਕੀਤੀ ਹੈ ਤਾਂ ਜੋ ਯਾਤਰੀਆਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। 15 ਫੁੱਟ ਤੋਂ ਵੱਧ ਉੱਚੀ ਬਰਫ਼ ਦੀ ਚਾਦਰ ਵਿੱਚ ਇੱਕ ਰਸਤਾ ਬਣਾਇਆ ਗਿਆ ਸੀ।

ਸਰਦੀਆਂ ਵਿੱਚ ਦਰਵਾਜ਼ੇ ਬੰਦ ਹੋ ਜਾਂਦੇ ਹਨ

ਹਰ ਸਾਲ ਸਰਦੀਆਂ ਵਿੱਚ ਬਰਫ਼ਬਾਰੀ (Snowfall) ਸ਼ੁਰੂ ਹੋਣ ਤੋਂ ਪਹਿਲਾਂ ਹਿਮਾਲਿਆ ਦੀਆਂ ਪਹਾੜੀਆਂ ਵਿੱਚ ਬਣੇ ਸ੍ਰੀ ਹੇਮਕੁੰਟ ਸਾਹਿਬ ਗੁਰਦੁਆਰੇ ਦੇ ਦਰਵਾਜ਼ੇ ਬੰਦ ਕਰ ਦਿੱਤੇ ਜਾਂਦੇ ਹਨ। ਇਹ ਦਰਵਾਜ਼ੇ 6 ਤੋਂ 7 ਮਹੀਨਿਆਂ ਲਈ ਬੰਦ ਰੱਖੇ ਜਾਂਦੇ ਹਨ। ਹੁਣ ਤੱਕ, 2023 ਦੀ ਯਾਤਰਾ ਸ਼ਨੀਵਾਰ ਤੋਂ ਸ਼ੁਰੂ ਹੋ ਗਈ ਹੈ।

ਫੌਜ ਨੇ ਮੁਸ਼ਕਿਲ ਨਾਲ ਬਣਾਇਆ ਰਸਤਾ

418 ਇੰਜੀਨੀਅਰਿੰਗ ਕੋਰ ਦੀਆਂ ਟੁਕੜੀਆਂ ਨੂੰ ਸ੍ਰੀ ਹੇਮਕੁੰਟ ਸਾਹਿਬ ਗੁਰਦੁਆਰੇ ਦਾ ਰਸਤਾ ਬਣਾਉਣ ਲਈ ਲਾਮਬੰਦ ਕੀਤਾ ਗਿਆ ਸੀ। ਸੈਨਿਕਾਂ ਨੇ ਅਟਲਕੋਟੀ ਗਲੇਸ਼ੀਅਰ ਤੋਂ ਬਰਫ਼ ਕੱਟੀ, ਆਸਥਾ ਮਾਰਗ ਤੋਂ ਬਰਫ਼ ਹਟਾਈ। ਹਾਲਾਂਕਿ ਇਸ ਵਾਰ ਅਪ੍ਰੈਲ ਦੇ ਅੰਤ ਤੱਕ ਬਰਫਬਾਰੀ ਜਾਰੀ ਰਹੀ। ਜਿਸ ਕਾਰਨ ਜਵਾਨਾਂ ਨੂੰ ਵੀ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।

ਸੰਗਤ ਦੇ ਲਈ ਖਾਸ ਨਿਰਦੇਸ਼

ਪ੍ਰਸ਼ਾਸਨ ਨੇ ਵੀ ਸੰਗਤਾਂ ਨੂੰ ਸਾਵਧਾਨੀਆਂ ਵਰਤਣ ਦੇ ਨਿਰਦੇਸ਼ ਦਿੱਤੇ ਹਨ। ਖਾਸ ਗੱਲ ਇਹ ਹੈ ਕਿ ਖ਼ਰਾਬ ਮੌਸਮ ਅਤੇ ਅੱਤ ਦੀ ਠੰਢ ਕਾਰਨ ਸ਼ਰਧਾਲੂਆਂ ਨੂੰ ਸਾਹ ਦੀ ਤਕਲੀਫ਼ ਨਾਲ ਸੈਰ ਕਰਦੇ ਸਮੇਂ ਉਪਰ ਚੜ੍ਹਨ ਦੀ ਸਖ਼ਤ ਮਨਾਹੀ ਹੈ ਅਤੇ ਸੰਗਤ ਨੂੰ ਦਰਸ਼ਨ ਕਰਕੇ ਵਾਪਸ ਪਰਤਣਾ ਪਵੇਗਾ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

ਏਮਜ਼ ਦੀ ਸਫਲ ਸਰਜਰੀ: ਹੁਣ ਦੋ ਘੰਟਿਆਂ ਵਿੱਚ ਪਾਓ ਟਾਈਪ 2 ਡਾਇਬਟੀਜ਼ ਤੋਂ ਛੁਟਕਾਰਾ
ਏਮਜ਼ ਦੀ ਸਫਲ ਸਰਜਰੀ: ਹੁਣ ਦੋ ਘੰਟਿਆਂ ਵਿੱਚ ਪਾਓ ਟਾਈਪ 2 ਡਾਇਬਟੀਜ਼ ਤੋਂ ਛੁਟਕਾਰਾ...
Navjot Singh Sidhu: ਵਿਵਾਦਾਂ 'ਚ ਮਿਸੇਜ ਸਿੱਧੂ, ਕਿਉਂ ਚੁੱਪ ਹਨ ਮਿਸਟਰ ਸਿੱਧੂ... ਕੀ ਹੈ ਵਜ੍ਹਾ? ਵੇਖੋ ਵੀਡੀਓ
Navjot Singh Sidhu: ਵਿਵਾਦਾਂ 'ਚ ਮਿਸੇਜ ਸਿੱਧੂ, ਕਿਉਂ ਚੁੱਪ ਹਨ ਮਿਸਟਰ ਸਿੱਧੂ... ਕੀ ਹੈ ਵਜ੍ਹਾ? ਵੇਖੋ ਵੀਡੀਓ...
ਨਵਜੋਤ ਕੌਰ ਸਿੱਧੂ ਦਾ ਨਿਜੀ ਬਿਆਨ, ਕਾਂਗਰਸ 'ਚ ਨਹੀਂ ਹੁੰਦਾ ਅਜਿਹਾ, ਹੋਰ ਕੀ ਬੋਲੇ ਪਾਰਟੀ ਆਗੂ ਪਰਗਟ ਸਿੰਘ? ਵੇਖੋ VIDEO
ਨਵਜੋਤ ਕੌਰ ਸਿੱਧੂ ਦਾ ਨਿਜੀ ਬਿਆਨ, ਕਾਂਗਰਸ 'ਚ ਨਹੀਂ ਹੁੰਦਾ ਅਜਿਹਾ, ਹੋਰ ਕੀ ਬੋਲੇ ਪਾਰਟੀ ਆਗੂ ਪਰਗਟ ਸਿੰਘ? ਵੇਖੋ VIDEO...
ਡਾ. ਸਿੱਧੂ ਦਾ ਬਿਆਨ ਸਵੀਕਾਰਯੋਗ ਨਹੀਂ, ਹੋਵੇਗਾ ਢੁਕਵਾਂ ਐਕਸ਼ਨ, ਅਵਤਾਰ ਹੈਨਰੀ ਨਾਲ ਖਾਸ ਗੱਲਬਾਤ
ਡਾ. ਸਿੱਧੂ ਦਾ ਬਿਆਨ ਸਵੀਕਾਰਯੋਗ ਨਹੀਂ, ਹੋਵੇਗਾ ਢੁਕਵਾਂ ਐਕਸ਼ਨ, ਅਵਤਾਰ ਹੈਨਰੀ ਨਾਲ ਖਾਸ ਗੱਲਬਾਤ...
EPFO Rule 2025: PF ਕਢਵਾਉਣਾ, ਟ੍ਰਾਂਸਫਰ ਕਰਨਾ ਅਤੇ ਕਲੇਮ ਸੈਟਲਮੈਂਟ ਹੁਣ ਹੋਇਆ ਸੌਖਾ
EPFO Rule 2025: PF ਕਢਵਾਉਣਾ, ਟ੍ਰਾਂਸਫਰ ਕਰਨਾ ਅਤੇ ਕਲੇਮ ਸੈਟਲਮੈਂਟ ਹੁਣ ਹੋਇਆ ਸੌਖਾ...
Parliament Winter Session: ਮਨੀਸ਼ ਤਿਵਾਰੀ ਨੇ ਚੋਣ ਕਮਿਸ਼ਨ ਦੀ ਨਿਰਪੱਖਤਾ 'ਤੇ ਚੁੱਕੇ ਸਵਾਲ
Parliament Winter Session: ਮਨੀਸ਼ ਤਿਵਾਰੀ ਨੇ ਚੋਣ ਕਮਿਸ਼ਨ ਦੀ ਨਿਰਪੱਖਤਾ 'ਤੇ ਚੁੱਕੇ ਸਵਾਲ...
Navjot Kaur Sidhu: ਨਵਜੋਤ ਕੌਰ ਸਿੱਧੂ ਦੇ ਗੰਭੀਰ ਇਲਜਾਮ, ਕਰਨਬੀਰ ਬੁਰਜ ਦਾ ਇਨਕਾਰ, ਜਾਣੋ ਕੀ ਹੈ ਪੂਰਾ ਮਾਮਲਾ?
Navjot Kaur Sidhu: ਨਵਜੋਤ ਕੌਰ ਸਿੱਧੂ ਦੇ ਗੰਭੀਰ ਇਲਜਾਮ, ਕਰਨਬੀਰ ਬੁਰਜ ਦਾ ਇਨਕਾਰ, ਜਾਣੋ ਕੀ ਹੈ ਪੂਰਾ ਮਾਮਲਾ?...
Indigo Flights Cancelled: ਕਿਵੇਂ ਢਹਿ-ਢੇਰੀ ਹੋਇਆ ਇੰਡੀਗੋ ਦਾ ਪੂਰਾ ਸਿਸਟਮ?
Indigo Flights Cancelled: ਕਿਵੇਂ ਢਹਿ-ਢੇਰੀ ਹੋਇਆ ਇੰਡੀਗੋ ਦਾ ਪੂਰਾ ਸਿਸਟਮ?...
Navjot Kaur Sidhu: ਨਵਜੋਤ ਕੌਰ ਸਿੱਧੂ ਦੇ ਬਿਆਨ ਦੇ ਕੀ ਹਨ ਸਿਆਸੀ ਮਾਇਨੇ?
Navjot Kaur Sidhu: ਨਵਜੋਤ ਕੌਰ ਸਿੱਧੂ ਦੇ ਬਿਆਨ ਦੇ ਕੀ ਹਨ ਸਿਆਸੀ ਮਾਇਨੇ?...