ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Income: ਸ਼ਾਮ ਨੂੰ ਕੀਤੇ ਜਾਣ ਵਾਲੇ ਇਹ ਉਪਾਅ ਘਰ ਵਿੱਚ ਧਨ ਦੀ ਆਮਦ ਨੂੰ ਵਧਾਉਂਦੇ ਹਨ

Hinduism: ਹਿੰਦੂ ਧਰਮ ਵਿੱਚ ਵਾਸਤੂ ਸ਼ਾਸਤਰ ਨੂੰ ਬਹੁਤ ਮਹੱਤਵ ਦਿੱਤਾ ਗਿਆ ਹੈ। ਵਾਸਤੂ ਸ਼ਾਸਤਰ ਵਿੱਚ ਅਜਿਹੇ ਨਿਯਮਾਂ ਦਾ ਜ਼ਿਕਰ ਕੀਤਾ ਗਿਆ ਹੈ, ਜਿਨ੍ਹਾਂ ਨੂੰ ਅਪਣਾਉਣ ਨਾਲ ਸਾਡੇ ਜੀਵਨ ਦੀਆਂ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ।

Income: ਸ਼ਾਮ ਨੂੰ ਕੀਤੇ ਜਾਣ ਵਾਲੇ ਇਹ ਉਪਾਅ ਘਰ ਵਿੱਚ ਧਨ ਦੀ ਆਮਦ ਨੂੰ ਵਧਾਉਂਦੇ ਹਨ
ਸ਼ਾਮ ਨੂੰ ਕੀਤੇ ਜਾਣ ਵਾਲੇ ਇਹ ਉਪਾਅ ਘਰ ਵਿੱਚ ਧਨ ਦੀ ਆਮਦ ਨੂੰ ਵਧਾਉਂਦੇ ਹਨ।
Follow Us
tv9-punjabi
| Updated On: 20 Mar 2023 19:51 PM

Religion: ਹਿੰਦੂ ਧਰਮ ਵਿੱਚ ਵਾਸਤੂ ਸ਼ਾਸਤਰ (Vastu Shastra) ਨੂੰ ਬਹੁਤ ਮਹੱਤਵ ਦਿੱਤਾ ਗਿਆ ਹੈ। ਹਿੰਦੂ ਧਰਮ (Hinduism) ਦੇ ਵਾਸਤੂ ਸ਼ਾਸਤਰ ਵਿੱਚ ਅਜਿਹੇ ਨਿਯਮਾਂ ਦਾ ਜ਼ਿਕਰ ਕੀਤਾ ਗਿਆ ਹੈ, ਜਿਨ੍ਹਾਂ ਨੂੰ ਅਪਣਾਉਣ ਨਾਲ ਸਾਡੇ ਜੀਵਨ ਦੀਆਂ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ। ਵਾਸਤੂ ਸ਼ਾਸਤਰ ਵਿਚ ਵਿਅਕਤੀ ਦੇ ਜਨਮ ਤੋਂ ਲੈ ਕੇ ਮੌਤ ਤੱਕ ਹਰ ਪਹਿਲੂ ‘ਤੇ ਕੁਝ ਨਿਯਮ ਦੱਸੇ ਗਏ ਹਨ। ਘਰ ‘ਚ ਧਨ ਦੀ ਆਮਦ ਨੂੰ ਲੈ ਕੇ ਕੁਝ ਅਜਿਹੇ ਨਿਯਮ ਦੱਸੇ ਗਏ ਹਨ। ਇਨ੍ਹਾਂ ਵਿੱਚੋਂ ਕੁਝ ਨਿਯਮ ਸੂਰਜ ਡੁੱਬਣ ਤੋਂ ਬਾਅਦ ਸ਼ਾਮ ਨੂੰ ਕਰਨੇ ਪੈਂਦੇ ਹਨ। ਅੱਜ ਅਸੀਂ ਤੁਹਾਨੂੰ ਉਨ੍ਹਾਂ ਹੀ ਨਿਯਮਾਂ ਬਾਰੇ ਦੱਸਾਂਗੇ ਜੋ ਜੇਕਰ ਤੁਸੀਂ ਸ਼ਾਮ ਨੂੰ ਸੂਰਜ ਡੁੱਬਣ ਦੇ ਸਮੇਂ ਕਰਦੇ ਹੋ, ਤਾਂ ਤੁਹਾਡੇ ਜੀਵਨ ਵਿੱਚ ਧਨ ਦੀ ਆਮਦ ਆਵੇਗੀ। ਆਓ ਜਾਣਦੇ ਹਾਂ ਕੁਝ ਖਾਸ ਨਿਯਮਾਂ ਬਾਰੇ।

ਹਰ ਰੋਜ਼ ਸ਼ਾਮ ਦੀ ਪੂਜਾ ਕਰੋ

ਸਨਾਤਨ ਧਰਮ ਵਿੱਚ ਸ਼ਾਮ ਦੀ ਪੂਜਾ ਦਾ ਵਿਸ਼ੇਸ਼ ਮਹੱਤਵ ਦੱਸਿਆ ਗਿਆ ਹੈ। ਵਾਸਤੂ ਸ਼ਾਸਤਰ ਵਿਚ ਵੀ ਇਸ ਦੀ ਮਹੱਤਤਾ ਨੂੰ ਸਮਝਾਉਂਦੇ ਹੋਏ ਸਾਨੂੰ ਦੱਸਿਆ ਗਿਆ ਹੈ ਕਿ ਸੂਰਜ ਡੁੱਬਣ ਦੇ ਸਮੇਂ ਸਾਨੂੰ ਸੂਰਜ ਦੇਵਤਾ (The sun God) ਨੂੰ ਨਮਸਕਾਰ ਕਰਨੀ ਚਾਹੀਦੀ ਹੈ। ਸੂਰਜ ਡੁੱਬਣ ਤੋਂ ਬਾਅਦ, ਘਰ ਦੇ ਮੰਦਰ ਅਤੇ ਤੁਲਸੀ ਦੇ ਪੌਦੇ ਦੇ ਕੋਲ ਦੀਵਾ ਜਗਾਓ। ਅਜਿਹਾ ਮੰਨਿਆ ਜਾਂਦਾ ਹੈ ਕਿ ਇਸ ਤਰ੍ਹਾਂ ਕਰਨ ਨਾਲ ਦੇਵੀ ਲਕਸ਼ਮੀ ਪ੍ਰਸੰਨ ਹੁੰਦੀ ਹੈ ਅਤੇ ਧਨ ਸੰਬੰਧੀ ਸਮੱਸਿਆਵਾਂ ਦੂਰ ਹੁੰਦੀਆਂ ਹਨ।

ਘਰ ਵਿੱਚ ਹਨੇਰਾ ਨਾ ਹੋਵੇ

ਵਾਸਤੂ ਸ਼ਾਸਤਰ ਦੇ ਅਨੁਸਾਰ ਸੂਰਜ ਡੁੱਬਣ ਤੋਂ ਬਾਅਦ ਘਰ ਦੇ ਕਿਸੇ ਵੀ ਕੋਨੇ ਵਿੱਚ ਹਨੇਰਾ ਨਹੀਂ ਹੋਣਾ ਚਾਹੀਦਾ ਹੈ। ਇਸ ਕਾਰਨ ਨਕਾਰਾਤਮਕ ਊਰਜਾ (Negative energy) ਦਾ ਪ੍ਰਭਾਵ ਵੱਧ ਜਾਂਦਾ ਹੈ ਅਤੇ ਵਿਅਕਤੀ ਦੇ ਜੀਵਨ ਵਿੱਚ ਸਮੱਸਿਆਵਾਂ ਪੈਦਾ ਹੋਣ ਲੱਗਦੀਆਂ ਹਨ। ਇਸ ਲਈ ਘਰ ਦੇ ਹਰ ਕੋਨੇ ‘ਚ ਜਿੱਥੇ ਰੌਸ਼ਨੀ ਦੀ ਕਮੀ ਹੋਵੇ, ਉੱਥੇ ਦੀਵਾ ਜ਼ਰੂਰ ਜਗਾਓ। ਇਸ ਦੇ ਨਾਲ ਹੀ ਇਹ ਵੀ ਦੱਸਿਆ ਗਿਆ ਹੈ ਕਿ ਸੂਰਜ ਡੁੱਬਣ ਦੇ ਸਮੇਂ ਵਿਅਕਤੀ ਨੂੰ ਨਾ ਤਾਂ ਬਿਸਤਰ ‘ਤੇ ਲੇਟਣਾ ਚਾਹੀਦਾ ਹੈ ਅਤੇ ਨਾ ਹੀ ਸੌਣਾ ਚਾਹੀਦਾ ਹੈ। ਅਜਿਹਾ ਕਰਨ ਨਾਲ ਨਕਾਰਾਤਮਕ ਊਰਜਾ ਦਾ ਪ੍ਰਭਾਵ ਵਧਦਾ ਹੈ ਅਤੇ ਦੇਵੀ ਲਕਸ਼ਮੀ ਗੁੱਸੇ ਹੋ ਜਾਂਦੀ ਹੈ। ਇਸ ਲਈ ਜਰੂਰੀ ਹੈ ਕਿ ਸ਼ਾਮ ਨੂੰ ਜਦੋਂ ਸੂਰਜ ਡੁੱਬੇ ਤਾਂ ਉਸ ਸਮੇਂ ਤੁਸੀਂ ਬਿਸਤਰ ਨੂੰ ਛੱਡ ਕੇ ਪੂਜਾ ਪਾਠ ਵਿੱਚ ਰੁੱਝ ਜਾਵੋ ਅਤੇ ਆਪਣੇ ਦੇਵਤੇ ਦਾ ਸਿਮਰਨ ਕਰੋ। ਇਸ ਤਰਾਂ ਨਾਲ ਜੇਕਰ ਅਸੀਂ ਵਾਸਤੂ ਸ਼ਾਸਤਰ ਵਿੱਚ ਦਸੇ ਇਨ੍ਹਾਂ ਨਿਯਮਾਂ ਦੀ ਪਾਲਣਾ ਕਰਦੇ ਹਾਂ ਤਾਂ ਸਾਡੇ ਜੀਵਨ ਵਿੱਚ ਧਨ ਦੀ ਆਮਦ ਹੁੰਦੀ ਹੈ ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

ਆਪ੍ਰੇਸ਼ਨ ਬਲੂ ਸਟਾਰ ਦੀ 41ਵੀਂ ਬਰਸੀ, ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਅਰਦਾਸ 'ਚ ਦਿੱਤਾ ਸੰਦੇਸ਼
ਆਪ੍ਰੇਸ਼ਨ ਬਲੂ ਸਟਾਰ ਦੀ 41ਵੀਂ ਬਰਸੀ, ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਅਰਦਾਸ 'ਚ ਦਿੱਤਾ ਸੰਦੇਸ਼...
Congress ਦੇ ਸਟਾਰ ਪ੍ਰਚਾਰਕਾਂ ਵਿੱਚੋਂ Navjot Singh Sidhu ਦਾ ਨਾਮ ਗਾਇਬ, ਕੀ ਹੈ ਕਾਰਨ?
Congress ਦੇ ਸਟਾਰ ਪ੍ਰਚਾਰਕਾਂ ਵਿੱਚੋਂ Navjot Singh Sidhu ਦਾ ਨਾਮ ਗਾਇਬ, ਕੀ ਹੈ ਕਾਰਨ?...
ਸਾਕਾ ਨੀਲਾ ਤਾਰਾ ਦੀ ਬਰਸੀ ਦੇ ਮੱਦੇਨਜ਼ਰ ਅੰਮ੍ਰਿਤਸਰ 'ਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ, Police ਨੇ ਕੱਢਿਆ ਫਲੈਗ ਮਾਰਚ
ਸਾਕਾ ਨੀਲਾ ਤਾਰਾ ਦੀ ਬਰਸੀ ਦੇ ਮੱਦੇਨਜ਼ਰ ਅੰਮ੍ਰਿਤਸਰ 'ਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ, Police ਨੇ ਕੱਢਿਆ ਫਲੈਗ ਮਾਰਚ...
ਅੰਮ੍ਰਿਤਸਰ ਨੂੰ ਐਲਾਨਿਆ ਜਾਵੇ No War Zone, ਸਿੱਖ ਧਰਮ ਦੀ ਵੱਸਦੀ ਹੈ ਆਤਮਾ...ਐਮਪੀ ਰੰਧਾਵਾ ਦਾ PM ਨੂੰ ਪੱਤਰ
ਅੰਮ੍ਰਿਤਸਰ ਨੂੰ ਐਲਾਨਿਆ ਜਾਵੇ No War Zone, ਸਿੱਖ ਧਰਮ ਦੀ ਵੱਸਦੀ ਹੈ ਆਤਮਾ...ਐਮਪੀ ਰੰਧਾਵਾ ਦਾ PM ਨੂੰ ਪੱਤਰ...
ਪੰਜਾਬ ਵਿੱਚ ਇੱਕ ਹੋਰ ਯੂਟਿਊਬਰ ਗ੍ਰਿਫ਼ਤਾਰ, ਡੀਜੀਪੀ ਗੌਰਵ ਯਾਦਵ ਨੇ ਜਸਬੀਰ ਦੀ ਅਪਰਾਧ ਕੁੰਡਲੀ ਦਾ ਕੀਤਾ ਖੁਲਾਸਾ!
ਪੰਜਾਬ ਵਿੱਚ ਇੱਕ ਹੋਰ ਯੂਟਿਊਬਰ ਗ੍ਰਿਫ਼ਤਾਰ, ਡੀਜੀਪੀ ਗੌਰਵ ਯਾਦਵ ਨੇ ਜਸਬੀਰ ਦੀ ਅਪਰਾਧ ਕੁੰਡਲੀ ਦਾ ਕੀਤਾ ਖੁਲਾਸਾ!...
ਰਾਜਾ ਵੜਿੰਗ ਨੇ ਸੁਨੀਲ ਜਾਖੜ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ?
ਰਾਜਾ ਵੜਿੰਗ ਨੇ ਸੁਨੀਲ ਜਾਖੜ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ?...
ਪੰਜਾਬ ਸਰਕਾਰ ਦਾ ਵੱਡਾ ਫੈਸਲਾ! ਜ਼ਮਾਨਤ 'ਤੇ ਬਾਹਰ ਆਏ ਨਸ਼ਾ ਤਸਕਰਾਂ 'ਤੇ ਪੁਲਿਸ ਰੱਖੇਗੀ ਤਿੱਖੀ ਨਜ਼ਰ
ਪੰਜਾਬ ਸਰਕਾਰ ਦਾ ਵੱਡਾ ਫੈਸਲਾ! ਜ਼ਮਾਨਤ 'ਤੇ ਬਾਹਰ ਆਏ ਨਸ਼ਾ ਤਸਕਰਾਂ 'ਤੇ ਪੁਲਿਸ ਰੱਖੇਗੀ ਤਿੱਖੀ ਨਜ਼ਰ...
Covid-19 Update : ਵੱਧ ਰਹੇ ਹਨ ਕੋਰੋਨਾ ਦੇ ਕੇਸ , ਜ਼ਰੂਰ ਸੁਣੋ ਡਾਕਟਰ ਦੀ ਇਹ ਸਲਾਹ
Covid-19 Update : ਵੱਧ ਰਹੇ ਹਨ ਕੋਰੋਨਾ ਦੇ ਕੇਸ , ਜ਼ਰੂਰ ਸੁਣੋ ਡਾਕਟਰ ਦੀ ਇਹ ਸਲਾਹ...
Ludhiana West bypoll: ਲੁਧਿਆਣਾ ਪੱਛਮੀ ਉਪ ਚੋਣ ਤੋਂ ਪਹਿਲਾਂ 'ਆਪ' ਨੂੰ ਵੱਡਾ ਝਟਕਾ!
Ludhiana West bypoll: ਲੁਧਿਆਣਾ ਪੱਛਮੀ ਉਪ ਚੋਣ ਤੋਂ ਪਹਿਲਾਂ 'ਆਪ' ਨੂੰ ਵੱਡਾ ਝਟਕਾ!...