AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਅੱਜ ਦਾ ਸੂਰਜ ਗ੍ਰਹਿਣ ਕਿੰਨਾ ਖਾਸ? ਕਿਹੜੇ-ਕਿਹੜੇ ਨਿਯਮਾਂ ਦੀ ਕਰਨੀ ਚਾਹੀਦੀ ਹੈ ਪਾਲਣਾ?

ਕਰਕ ਰਾਸ਼ੀ 'ਚ ਸੂਰਜ ਗ੍ਰਹਿਣ ਇੱਕ ਦੁਰਲੱਭ ਖਗੋਲੀ ਘਟਨਾ ਹੈ, ਜਿਸ ਦਾ ਕੁਝ ਰਾਸ਼ੀਆਂ 'ਤੇ ਡੂੰਘਾ ਜੋਤਿਸ਼ੀ ਪ੍ਰਭਾਵ ਪਵੇਗਾ। ਖਾਸ ਕਰਕੇ ਮਾਨਸਿਕ ਅਤ ਆਰਥਿਕ ਜੀਵਨ 'ਤੇ ਅਸਰ ਤੋਂ ਬਚਣ ਲਈ ਜਲਦਬਾਜ਼ੀ ਤੋਂ ਬਚੋ।

ਅੱਜ ਦਾ ਸੂਰਜ ਗ੍ਰਹਿਣ ਕਿੰਨਾ ਖਾਸ? ਕਿਹੜੇ-ਕਿਹੜੇ ਨਿਯਮਾਂ ਦੀ ਕਰਨੀ ਚਾਹੀਦੀ ਹੈ ਪਾਲਣਾ?
ਸੰਕੇਤਕ ਤਸਵੀਰ
tv9-punjabi
| Updated On: 12 Aug 2026 07:11 AM IST
Share

ਸੂਰਜ ਗ੍ਰਹਿਣ ਦੁਰਲੱਭ ਤੇ ਬੇਹੱਦ ਖਾਸ ਹੈ ਕਿਉਂਕਿ ਇਹ ਅੱਜ ਯੂਰਪ, ਗ੍ਰੀਨਲੈਂਡ, ਆਈਸਲੈਂਡ ਤੇ ਸਪੇਨ ਵਰਗੇ ਦੇਸ਼ਾਂ ‘ਚ ਸਪੱਸ਼ਟ ਦਿਖਾਈ ਦੇਵੇਗਾ। ਜੋਤਿਸ਼ੀ ਗਣਨਾ ਅਨੁਸਾਰ, ਇਹ ਗ੍ਰਹਿਣ ਕਰਕ ਰਾਸ਼ੀ ਤੇ ਅਸ਼ਲੇਸ਼ਾ ਨਕਸ਼ਤਰ ‘ਚ ਲੱਗ ਰਿਹਾ ਹੈ। ਇਸ ਕਾਰਨ ਵਿਸ਼ਵ ਪੱਧਰ ‘ਤੇ, ਤੇ ਕੁਝ ਵਿਸ਼ੇਸ਼ ਰਾਸ਼ੀਆਂ ‘ਤੇ ਇਸ ਦਾ ਪ੍ਰਭਾਵ ਦੇਖਣ ਨੂੰ ਮਿਲ ਸਕਦਾ ਹੈ। ਗ੍ਰਹਿਣ ਦਾ ਅਸਰ ਰਾਸ਼ੀਆਂ ਦੇ ਮਾਨਸਿਕ ਤੇ ਆਰਥਿਕ ਜੀਵਨ ‘ਤੇ ਪੈਂਦਾ ਹੈ, ਇਸ ਲਈ ਇਸ ਸਮੇਂ ਦੌਰਾਨ ਕਿਸੇ ਵੀ ਕੰਮ ‘ਚ ਜਲਦਬਾਜ਼ੀ ਦਿਖਾਉਣ ਤੋਂ ਬਚਣਾ ਚਾਹੀਦਾ ਹੈ। ਸਹੀ ਜਾਣਕਾਰੀ ਤੇ ਸਾਵਧਾਨੀ ਨਾਲ ਇਸ ਦਿਨ ਦਾ ਧਿਆਨ ਰੱਖਣਾ ਜ਼ਰੂਰੀ ਮੰਨਿਆ ਗਿਆ ਹੈ।

ਗ੍ਰਹਿਣ ਦਾ ਪ੍ਰਭਾਵ ਤੇ ਵਰਤਣ ਯੋਗ ਸਾਵਧਾਨੀਆਂ

ਭਾਵੇਂ ਇਸ ਪੂਰਨ ਸੂਰਜ ਗ੍ਰਹਿਣ ਦਾ ਅਸਰ ਭਾਰਤ ‘ਚ ਨਹੀਂ ਹੈ, ਪਰ ਪ੍ਰਭਾਵ ਵੱਖ-ਵੱਖ ਰਾਸ਼ੀਆਂ ਦੇ ਜੀਵਨ ‘ਤੇ ਪੈ ਸਕਦਾ ਹੈ। ਮੁੱਖ ਤੌਰ ‘ਤੇ ਇਸ ਦਾ ਅਸਰ ਲੋਕਾਂ ਦੇ ਮਾਨਸਿਕ ਤੇ ਆਰਥਿਕ ਜੀਵਨ ‘ਤੇ ਦੇਖਣ ਨੂੰ ਮਿਲ ਸਕਦਾ ਹੈ। ਇਹੀ ਕਾਰਨ ਹੈ ਕਿ ਇਸ ਸਮੇਂ ਦੌਰਾਨ ਕਿਸੇ ਵੀ ਤਰ੍ਹਾਂ ਦੇ ਵੱਡੇ ਜਾਂ ਮਹੱਤਵਪੂਰਨ ਫੈਸਲੇ ਜਲਦਬਾਜ਼ੀ ‘ਚ ਨਹੀਂ ਲੈਣੇ ਚਾਹੀਦੇ। ਹਰ ਕੰਮ ਬਹੁਤ ਸੋਚ-ਸਮਝ ਕੇ ਕਰਨਾ ਚਾਹੀਦਾ ਹੈ ਤਾਂ ਜੋ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਆਵੇ। ਗ੍ਰਹਿਣ ਦੇ ਸਮੇਂ ਮਨ ਨੂੰ ਸ਼ਾਂਤ ਰੱਖਣਾ ਬਹੁਤ ਜ਼ਰੂਰੀ ਹੁੰਦਾ ਹੈ। ਕਿਸੇ ਵੀ ਤਰ੍ਹਾਂ ਦੇ ਤਣਾਅ ਤੋਂ ਦੂਰ ਰਹਿ ਕੇ ਸੰਜਮ ਬਣਾਈ ਰੱਖਣਾ ਚਾਹੀਦਾ ਹੈ। ਸਹੀ ਤਰੀਕੇ ਨਾਲ ਧਿਆਨ ਰੱਖਣ ਨਾਲ ਗ੍ਰਹਿਣ ਦੇ ਸਮੇਂ ਹੋਣ ਵਾਲੀਆਂ ਸਮੱਸਿਆਵਾਂ ਤੋਂ ਬਚਿਆ ਜਾ ਸਕਦਾ ਹੈ।

ਗ੍ਰਹਿਣ ਦੌਰਾਨ ਕੀਤੇ ਜਾਣ ਵਾਲੇ ਜ਼ਰੂਰੀ ਮੰਤਰ ਜਾਪ

ਗ੍ਰਹਿਣ ਦੇ ਸਮੇਂ ਮਨ ਦੀ ਸ਼ਾਂਤੀ ਬਣਾਈ ਰੱਖਣ ਲਈ ਧਾਰਮਿਕ ਨਿਯਮਾਂ ਦੀ ਪਾਲਣਾ ਕਰਨਾ ਬਹੁਤ ਚੰਗਾ ਮੰਨਿਆ ਜਾਂਦਾ ਹੈ। ਇਸ ਦੌਰਾਨ ਵਿਅਕਤੀ ਨੂੰ ਮਨ ਹੀ ਮਨ ਸੂਰਜ ਗਾਇਤਰੀ ਮੰਤਰ ॐ आदित्याय विद्महे मार्तण्डाय धीमहि तन्नो सूर्यः प्रचोदयात् ਦਾ ਮਾਨਸਿਕ ਜਾਪ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਮਹਾਮ੍ਰਿਤਿਉਂਜਯ ਮੰਤਰ ਦਾ ਮਾਨਸਿਕ ਜਾਪ ਕਰਨਾ ਵੀ ਬਹੁਤ ਲਾਭਕਾਰੀ ਰਹਿੰਦਾ ਹੈ। ਗ੍ਰਹਿਣ ਦੇ ਸਮੇਂ ਬੋਲ ਕੇ ਜਾਪ ਕਰਨ ਦੀ ਬਜਾਏ ਮਨ ਹੀ ਮਨ ਮੰਤਰ ਪੜ੍ਹਨਾ ਸਹੀ ਰਹਿੰਦਾ ਹੈ। ਇਸ ਤਰ੍ਹਾਂ ਮੰਤਰਾਂ ਦਾ ਜਾਪ ਕਰਨ ਨਾਲ ਮਨ’ਚ ਸਕਾਰਾਤਮਕਤਾ ਬਣੀ ਰਹਿੰਦੀ ਹੈ ਤੇ ਗ੍ਰਹਿਣ ਦਾ ਨਕਾਰਾਤਮਕ ਪ੍ਰਭਾਵ ਘੱਟ ਹੁੰਦਾ ਹੈ। ਇਸ ਲਈ ਇਸ ਪਾਵਨ ਸਮੇਂ ‘ਚ ਪ੍ਰਭੂ ਦੇ ਨਾਮ ਦਾ ਸਿਮਰਨ ਕਰਦੇ ਰਹਿਣਾ ਚਾਹੀਦਾ ਹੈ।

ਗ੍ਰਹਿਣ ਸਮਾਪਤ ਹੋਣ ਤੋਂ ਬਾਅਦ ਦਾਨ ਤੇ ਨਿਯਮ

ਗ੍ਰਹਿਣ ਦੀ ਮਿਆਦ ਸਮਾਪਤ ਹੋ ਜਾਣ ਤੋਂ ਬਾਅਦ ਕੁਝ ਵਿਸ਼ੇਸ਼ ਚੀਜ਼ਾਂ ਦਾ ਦਾਨ ਕਰਨਾ ਬਹੁਤ ਸ਼ੁਭ ਮੰਨਿਆ ਜਾਂਦਾ ਹੈ। ਗ੍ਰਹਿਣ ਖ਼ਤਮ ਹੋਣ ਤੋਂ ਤੁਰੰਤ ਬਾਅਦ ਕਣਕ, ਗੁੜ, ਤਾਂਬੇ ਦੇ ਬਰਤਨ ਜਾਂ ਲਾਲ ਕੱਪੜੇ ਦਾ ਦਾਨ ਕਰਨਾ ਚਾਹੀਦਾ ਹੈ। ਲੋੜਵੰਦ ਲੋਕਾਂ ਨੂੰ ਇਨ੍ਹਾਂ ਵਸਤੂਆਂ ਦਾ ਦਾਨ ਦੇਣ ਨਾਲ ਸ਼ੁਭ ਫਲ ਮਿਲਦਾ ਹੈ ਤੇ ਜੀਵਨ ‘ਚ ਆ ਰਹੀਆਂ ਰੁਕਾਵਟਾਂ ਦੂਰ ਹੁੰਦੀਆਂ ਹਨ। ਦਾਨ ਕਰਨ ਤੋਂ ਪਹਿਲਾਂ ਇਸ਼ਨਾਨ ਕਰਕੇ ਆਪਣੇ ਆਪ ਨੂੰ ਸ਼ੁੱਧ ਕਰ ਲੈਣਾ ਚਾਹੀਦਾ ਹੈ। ਇਸ ਤਰ੍ਹਾਂ ਗ੍ਰਹਿਣ ਤੋਂ ਬਾਅਦ ਦਾਨ ਤੇ ਨਿਯਮਾਂ ਦੀ ਪਾਲਣਾ ਕਰਨ ਨਾਲ ਗ੍ਰਹਿਣ ਦਾ ਪ੍ਰਭਾਵ ਖ਼ਤਮ ਹੁੰਦਾ ਹੈ ਤੇ ਘਰ ‘ਚ ਸੁੱਖ-ਸ਼ਾਂਤੀ ਬਣੀ ਰਹਿੰਦੀ ਹੈ। ਇਨ੍ਹਾਂ ਸਾਰੀਆਂ ਗੱਲਾਂ ਦਾ ਧਿਆਨ ਰੱਖ ਕੇ ਗ੍ਰਹਿਣ ਦੇ ਸਮੇਂ ਨੂੰ ਸਹੀ ਤਰੀਕੇ ਨਾਲ ਪੂਰਾ ਕੀਤਾ ਜਾ ਸਕਦਾ ਹੈ।

Disclaimer: ਇਸ ਖ਼ਬਰ ‘ਚ ਦਿੱਤੀ ਗਈ ਜਾਣਕਾਰੀ ਧਾਰਮਿਕ ਮਾਨਤਾਵਾਂ ਅਤੇ ਆਮ ਜਾਣਕਾਰੀਆਂ ‘ਤੇ ਆਧਾਰਿਤ ਹੈ। ਟੀਵੀ9 ਪੰਜਾਬੀ ਇਸ ਦੀ ਪੁਸ਼ਟੀ ਨਹੀਂ ਕਰਦਾ। Source: TV9Hindi.com

Follow Us
ਝਾਰਖੰਡ ਵਿਦਿਆਰਥੀ ਅੰਦੋਲਨ 'ਤੇ ਸੰਸਦ 'ਚ ਹੰਗਾਮਾ, BJP ਨੇ ਰਾਹੁਲ ਗਾਂਧੀ ਨੂੰ ਘੇਰਿਆ
ਝਾਰਖੰਡ ਵਿਦਿਆਰਥੀ ਅੰਦੋਲਨ 'ਤੇ ਸੰਸਦ 'ਚ ਹੰਗਾਮਾ, BJP ਨੇ ਰਾਹੁਲ ਗਾਂਧੀ ਨੂੰ ਘੇਰਿਆ...
ਸੁਪ੍ਰੀਆ ਸੁਲੇ ਦੀ ਧੀ ਦੇ ਰਿਸੈਪਸ਼ਨ ਵਿੱਚ ਪਹੁੰਚੇ ਪੀਐਮ ਮੋਦੀ, ਦਿੱਖਿਆ ਦਿੱਗਜਾਂ ਦਾ ਇੱਕਠ
ਸੁਪ੍ਰੀਆ ਸੁਲੇ ਦੀ ਧੀ ਦੇ ਰਿਸੈਪਸ਼ਨ ਵਿੱਚ ਪਹੁੰਚੇ ਪੀਐਮ ਮੋਦੀ, ਦਿੱਖਿਆ ਦਿੱਗਜਾਂ ਦਾ ਇੱਕਠ...
NEET ਦਾ ਰਿਜ਼ਲਟ ਦੇਖਣ ਗਿਆ ਨੌਜਵਾਨ 21 ਦਿਨਾਂ ਤੋਂ ਲਾਪਤਾ, ਪਰਿਵਾਰ ਦਾ ਰੋ-ਰੋ ਬੁਰਾ ਹਾਲ
NEET ਦਾ ਰਿਜ਼ਲਟ ਦੇਖਣ ਗਿਆ ਨੌਜਵਾਨ 21 ਦਿਨਾਂ ਤੋਂ ਲਾਪਤਾ, ਪਰਿਵਾਰ ਦਾ ਰੋ-ਰੋ ਬੁਰਾ ਹਾਲ...
SAD-BJP ਗਠਜੋੜ 'ਤੇ ਰਾਣਾ ਗੁਰਜੀਤ ਦਾ ਤੰਜ, ਕਾਂਗਰਸ ਦੀ ਗੁੱਟਬਾਜੀ 'ਤੇ ਵੀ ਕੀਤੇ ਵੱਡੇ ਖੁਲਾਸੇ
SAD-BJP ਗਠਜੋੜ 'ਤੇ ਰਾਣਾ ਗੁਰਜੀਤ ਦਾ ਤੰਜ, ਕਾਂਗਰਸ ਦੀ ਗੁੱਟਬਾਜੀ 'ਤੇ ਵੀ ਕੀਤੇ ਵੱਡੇ ਖੁਲਾਸੇ...
Gadar ਤੋਂ ਬਾਅਦ Batwara 1947 ਲੈ ਕੇ ਆ ਰਹੇ Sunny Deol, TV9 ਨਾਲ ਕੀਤੀ ਖਾਸ ਗੱਲਬਾਤ
Gadar ਤੋਂ ਬਾਅਦ Batwara 1947 ਲੈ ਕੇ ਆ ਰਹੇ Sunny Deol, TV9 ਨਾਲ ਕੀਤੀ ਖਾਸ ਗੱਲਬਾਤ...
ਸੈਨਿਕਾਂ ਲਈ 1000 ਯੂਨਿਟ ਖੂਨਦਾਨ, ਰਾਜਨਾਥ ਸਿੰਘ ਨੇ ਕੀਤਾ ਪ੍ਰਸ਼ੰਸਾ
ਸੈਨਿਕਾਂ ਲਈ 1000 ਯੂਨਿਟ ਖੂਨਦਾਨ, ਰਾਜਨਾਥ ਸਿੰਘ ਨੇ ਕੀਤਾ ਪ੍ਰਸ਼ੰਸਾ...
EPFO Scheme 2026: PF ਦੇ ਨਵੇਂ ਨਿਯਮ, ਕਰਮਚਾਰੀਆਂ 'ਤੇ ਵੱਡਾ ਪ੍ਰਭਾਵ
EPFO Scheme 2026: PF ਦੇ ਨਵੇਂ ਨਿਯਮ, ਕਰਮਚਾਰੀਆਂ 'ਤੇ ਵੱਡਾ ਪ੍ਰਭਾਵ...
Hoshiarpur Nagar Nigam ਨੂੰ ਮਿਲਿਆ ਨਵਾਂ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ, ਮੰਤਰੀ ਨੇ ਦੱਸਿਆ ਪੂਰਾ ਗਣਿਤ
Hoshiarpur Nagar Nigam ਨੂੰ ਮਿਲਿਆ ਨਵਾਂ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ, ਮੰਤਰੀ ਨੇ ਦੱਸਿਆ ਪੂਰਾ ਗਣਿਤ...
ਹਿਮਾਚਲ ਵਿੱਚ ਲੈਂਡਸਲਾਈਡ... ਦਿੱਲੀ ਵੀ ਹੋਈ ਜਲ-ਥਲ...ਉੱਤਰੀ ਭਾਰਤ ਵਿੱਚ ਮੀਂਹ ਦੀ ਤਬਾਹੀ ਦੀਆਂ ਵੇਖੋ ਤਸਵੀਰਾਂ
ਹਿਮਾਚਲ ਵਿੱਚ ਲੈਂਡਸਲਾਈਡ... ਦਿੱਲੀ ਵੀ ਹੋਈ ਜਲ-ਥਲ...ਉੱਤਰੀ ਭਾਰਤ ਵਿੱਚ ਮੀਂਹ ਦੀ ਤਬਾਹੀ ਦੀਆਂ ਵੇਖੋ ਤਸਵੀਰਾਂ...