Baisakhi 2025: ਕਿਵੇਂ ਮਨਾਇਆ ਜਾਂਦਾ ਹੈ ਵਿਸਾਖੀ ਦਾ ਤਿਉਹਾਰ, ਗੁੱਡ ਲੱਕ ਲਈ ਕੀ ਕਰੀਏ?…ਜਾਣੋਂ…
Vaisakhi 2025: ਹਿੰਦੂ ਮਾਨਤਾਵਾਂ ਮੁਤਾਬਕ, ਵਿਸਾਖੀ ਦੇ ਦਿਨ ਦਾਨ ਦਾ ਬਹੁਤ ਮਹੱਤਵ ਹੈ। ਅਜਿਹਾ ਮੰਨਿਆ ਜਾਂਦਾ ਹੈ ਕਿ ਜੇਕਰ ਵਿਸਾਖੀ ਵਾਲੇ ਦਿਨ ਜਰੂਰਤਮੰਦਾਂ ਨੂੰ ਭੋਜਨ ਅਤੇ ਕੱਪੜੇ ਦਾਨ ਕੀਤੇ ਜਾਣ ਤਾਂ ਵਿਅਕਤੀ ਦੇ ਜੀਵਨ ਵਿੱਚ ਪੂਰਾ ਸਾਲ ਖੁਸ਼ੀਆਂ ਅਤੇ ਸ਼ਾਂਤੀ ਬਣੀ ਰਹਿੰਦੀ ਹੈ। ਜੋਤਿਸ਼ ਸ਼ਾਸਤਰ ਮੁਤਾਬਕ, ਵਿਸਾਖੀ ਵਾਲੇ ਦਿਨ ਕਣਕ ਦਾ ਦਾਨ ਖਾਸ ਤੌਰ ਤੇ ਕਰਨਾ ਚਾਹੀਦਾ ਹੈ। ਜੇਕਰ ਤੁਸੀਂ ਕਿਸਾਨ ਹੋ ਤਾਂ ਤੁਹਾਨੂੰ ਆਪਣੀ ਨਵੀਂ ਫਸਲ ਵਿੱਚੋਂ ਕਣਕ ਦਾ ਕੁਝ ਹਿੱਸਾ ਕੱਢ ਕੇ ਜਰੂਰ ਦਾਨ ਕਰਨਾ ਚਾਹੀਦਾ ਹੈ।
ਕਿਵੇਂ ਮਨਾਇਆ ਜਾਂਦਾ ਹੈ ਵਿਸਾਖੀ ਦਾ ਤਿਉਹਾਰ
Baisakhi 2023: ਹਰ ਸਾਲ 13 ਅਪ੍ਰੈਲ ਨੂੰ ਵਿਸਾਖੀ ਦਾ ਤਿਉਹਾਰ ਬੜੀ ਹੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਵਿਸਾਖੀ ਨੂੰ ਮੁੱਖ ਤੌਰ ‘ਤੇ ਕਿਸਾਨਾਂ ਦਾ ਤਿਉਹਾਰ ਮੰਨਿਆ ਜਾਂਦਾ ਹੈ, ਇਸ ਦਿਨ ਕਿਸਾਨ ਆਪਣੀਆਂ ਫਸਲਾਂ ਦੀ ਵਾਢੀ ਦੀ ਸ਼ੁਰੂਆਤ ਕਰਦੇ ਹਨ ਅਤੇ ਇੱਕ ਦੂਜੇ ਨਾਲ ਖੁਸ਼ੀਆਂ ਸਾਂਝੀਆਂ ਕਰਕੇ ਇਸ ਤਿਊਹਾਰ ਨੂੰ ਮਨਾਉਂਦੇ ਹਨ। ਪੰਜਾਬ, ਹਰਿਆਣਾ, ਦਿੱਲੀ ਆਦਿ ਸੁਬਿਆਂ ਵਿੱਚ ਵਿਸਾਖੀ ਦੇ ਤਿਉਹਾਰ ਦੀਆਂ ਰੌਣਕਾਂ ਵੱਡੇ ਪੱਧਰ ਤੇ ਵੇਖਣ ਨੂੰ ਮਿਲਦੀਆਂ ਹਨ। ਖਾਸਕਰ ਪੰਜਾਬ ਵਿੱਚ ਵਿਸਾਖੀ ਦਾ ਤਿਉਹਾਰ ਬੜੇ ਹੀ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ।
ਇਸ ਦਿਨ ਤੋਂ ਸਿੱਖ ਧਰਮ ਦੇ ਨਵੇਂ ਸਾਲ ਦੀ ਸ਼ੁਰੂਆਤ ਹੁੰਦੀ ਹੈ। ਆਓ ਜਾਣਦੇ ਹਾਂ ਵਿਸਾਖੀ ਦੇ ਤਿਉਹਾਰ ਦੀ ਧਾਰਮਿਕ ਮਹੱਤਤਾ ਅਤੇ ਇਸ ਨਾਲ ਜੁੜੀਆਂ ਮਾਨਤਾਵਾਂ ਬਾਰੇ।
ਵਿਸਾਖੀ ਦੀ ਧਾਰਮਿਕ ਮਹੱਤਤਾ
ਵਿਸਾਖੀ ਦਾ ਪਵਿੱਤਰ ਤਿਉਹਾਰ ਦਾ ਹਿੰਦੂ ਅਤੇ ਸਿੱਖ ਦੋਹਾਂ ਧਰਮਾਂ ਵਿੱਚ ਬਹੁਤ ਮਹੱਤਵ ਰੱਖਦਾ ਹੈ। ਸਿੱਖ ਧਰਮ ਦੀਆਂ ਮਾਨਤਾਵਾਂ ਮੁਤਾਬਕ ਵਿਸਾਖੀ ਦੇ ਦਿਨ ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ, ਜਦਕਿ ਹਿੰਦੂ ਧਾਰਮਿਕ ਮਾਨਤਾਵਾਂ ਮੁਤਾਬਕ ਇਸ ਦਿਨ ਸੂਰਜ ਮੀਨ ਰਾਸ਼ੀ ਤੋਂ ਮੇਸ਼ ਰਾਸ਼ੀ ਵਿੱਚ ਦਾਖਲ ਹੁੰਦਾ ਹੈ ਅਤੇ ਇਸ ਦਿਨ ਸੂਰਜਦੇਵ ਅਤੇ ਲਕਸ਼ਮੀ ਨਾਰਾਇਣ ਦੀ ਪੂਜਾ ਕਰਨ ਨਾਲ ਸ਼ਰਧਾਲੂਆਂ ਦੀ ਜ਼ਿੰਦਗੀ ਵਿੱਚ ਸੁੱਖ-ਸ਼ਾਂਤੀ ਆਉਂਦੀ ਹੈ ਅਤੇ ਭਗਵਾਨ ਸੂਰਜਦੇਵ ਦਾ ਆਸ਼ੀਰਵਾਦ ਬਣਿਆ ਰਹਿੰਦਾ ਹੈ।
ਵਿਸਾਖੀ ਪੂਜਾ ਉਪਾਅ
ਹਿੰਦੂ ਧਰਮ ਵਿੱਚ ਵਿਸਾਖੀ ਨੂੰ ਦਾਨ-ਪੁੰਨ ਦਾ ਤਿਉਹਾਰ ਮੰਨਿਆ ਗਿਆ ਹੈ। ਇਹੀ ਕਾਰਨ ਹੈ ਕਿ ਇਸ ਦਿਨ ਸਾਰੇ ਸਨਾਤਨੀ ਕਿਸੇ ਪਵਿੱਤਰ ਨਦੀ ਜਾਂ ਝੀਲ ‘ਤੇ ਜਾ ਕੇ ਇਸ਼ਨਾਨ ਕਰਦੇ ਹਨ ਅਤੇ ਦਾਨ-ਪੁੰਨ ਕਰਦੇ ਹਨ। ਵਿਸਾਖੀ ਦੇ ਦਿਨ ਭਗਵਾਨ ਵਿਸ਼ਨੂੰ ਦੀ ਪੂਜਾ ਕਰਨਾ ਅਤੇ ਉਨ੍ਹਾਂ ਨਾਲ ਜੁੜੇ ਮੰਤਰਾਂ ਦਾ ਜਾਪ ਕਰਨ ਨਾਲ ਜਿੰਦਗੀ ਵਿੱਚ ਖੁੱਸ਼ੀਆਂ ਅਤੇ ਖੇੜੀਆਂ ਦੀ ਬਰਸਾਤ ਹੁੰਦੀ ਹੈ। ਭਗਵਾਨ ਸ਼੍ਰੀ ਵਿਸ਼ਨੂੰ ਦਾ ਰੂਪ ਮੰਨੇ ਜਾਣ ਵਾਲੇ ਸੂਰਿਆ ਭਗਵਾਨ ਦਾ ਅਸ਼ੀਰਵਾਦ ਪ੍ਰਾਪਤ ਕਰਨ ਲਈ ਵਿਸਾਖੀ ਵਾਲੇ ਦਿਨ ਆਦਿਤਿਆ ਹਿਰਦੈ ਸਤੋਰਤ ਦਾ ਪਾਠ ਕਰਨਾ ਚਾਹੀਦਾ ਹੈ।
ਸੇਵਾ ਦੇ ਨਾਲ ਚਮਕੇਗੀ ਕਿਸਮਤ
ਸਿੱਖ ਪਰੰਪਰਾ ਦੀ ਗੱਲ ਕਰੀਏ ਤਾਂ ਇਸ ਦਿਨ ਲੋਕ ਤਨ ਅਤੇ ਮਨ ਤੋਂ ਸ਼ੁੱਧ ਹੋ ਕੇ ਸਵੇਰੇ ਗੁਰਦੁਆਰਾ ਸਾਹਿਬ ਨਤਮਸਤਕ ਹੋਣ ਜਾਂਦੇ ਹਨ ਅਤੇ ਉਥੇ ਸੇਵਾ ਕਰਦੇ ਹਨ। ਸਿੱਖ ਧਰਮ ਵਿੱਚ ਸੇਵਾ ਨੂੰ ਬਹੁਤ ਮਹੱਤਵਪੂਰਨ ਮੰਨਿਆ ਗਿਆ ਹੈ। ਮੰਨਿਆ ਜਾਂਦਾ ਹੈ ਕਿ ਸੇਵਾ ਕਰਨ ਨਾਲ ਗੁਰੂ ਦੀ ਬਖਸ਼ਿਸ਼ ਪ੍ਰਾਪਤ ਹੁੰਦੀ ਹੈ।
ਇਹ ਵੀ ਪੜ੍ਹੋ
ਵਿਸਾਖੀ ਵਾਲੇ ਦਿਨ ਗੁਰਦੁਆਰੇ ਵਿੱਚ ਸਾਰਾ ਦਿਨ ਸ਼ਬਦ-ਕੀਰਤਨ ਚੱਲਦਾ ਹੈ। ਇਸ ਦਿਨ ਲੋਕ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਮੱਥਾ ਟੇਕਦੇ ਹਨ ਅਤੇ ਕੜਾਹ ਪ੍ਰਸ਼ਾਦ ਦਾ ਭੋਗ ਲਗਾ ਖੁਦ ਵੀ ਗ੍ਰਹਿਣ ਕਰਦੇ ਹਨ। ਹਰ ਕੋਈ ਪਰਮਾਤਮਾ ਤੋਂ ਆਪਣੇ ਜੀਵਨ ਵਿੱਚ ਖੁਸ਼ਹਾਲੀ ਅਤੇ ਸੁੱਖ-ਸ਼ਾਂਤੀ ਲਈ ਅਰਦਾਸ ਕਰਦਾ ਹੈ। ਵਿਸਾਖੀ ਦੇ ਦਿਨ ਦੇਸ਼ ਦੇ ਸਾਰੇ ਗੁਰਦੁਆਰਿਆਂ ਵਿੱਚ ਵਿਸ਼ੇਸ਼ ਧਾਰਮਿਕ ਪ੍ਰੋਗਰਾਮ ਉਲੀਕੇ ਜਾਂਦੇ ਹਨ।