ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਗੁਰਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਰਵਾਨਾ ਹੋਇਆ ਜੱਥਾ, 6600 ਸ਼ਰਧਾਲੂਆਂ ਨੂੰ ਮਿਲਿਆ ਵੀਜ਼ਾ

ਜਥਾ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਬੋਲੇ ​​ਸੋ ਨਿਹਾਲ ਦੇ ਨਾਅਰਿਆਂ ਨਾਲ ਰਵਾਨਾ ਹੋਇਆ। ਇਹ ਜਥਾ ਨਨਕਾਣਾ ਸਾਹਿਬ, ਕਰਤਾਰਪੁਰ ਸਾਹਿਬ, ਪੰਜਾ ਸਾਹਿਬ ਅਤੇ ਵੱਖ-ਵੱਖ ਗੁਰਦੁਆਰਿਆਂ ਦਾ ਦੌਰਾ ਕਰੇਗਾ ਅਤੇ 19 ਅਪ੍ਰੈਲ ਨੂੰ ਭਾਰਤ ਵਾਪਸ ਆਵੇਗਾ। ਇਹ ਜੱਥਾ ਅਟਾਰੀ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਲਈ ਰਵਾਨਾ ਹੋਇਆ। ਭਾਰਤ ਭਰ ਤੋਂ ਲਗਭਗ 6600 ਸ਼ਰਧਾਲੂ ਖਾਲਸਾ ਸਾਜਨਾ ਦਿਵਸ ਮਨਾਉਣ ਲਈ ਪਾਕਿਸਤਾਨ ਜਾ ਰਹੇ ਹਨ।

ਗੁਰਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਰਵਾਨਾ ਹੋਇਆ ਜੱਥਾ, 6600 ਸ਼ਰਧਾਲੂਆਂ ਨੂੰ ਮਿਲਿਆ ਵੀਜ਼ਾ
Follow Us
lalit-sharma
| Updated On: 10 Apr 2025 10:53 AM

ਖਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਸਥਿਤ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਜਥੇ ਨੂੰ ਰਵਾਨਾ ਕੀਤਾ ਗਿਆ। ਪਹਿਲੀ ਵਾਰ, ਜਿਨ੍ਹਾਂ ਸ਼ਰਧਾਲੂਆਂ ਦੇ ਵੀਜ਼ੇ ਭੇਜੇ ਗਏ ਸਨ, ਉਨ੍ਹਾਂ ਸਾਰੇ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਗਏ ਹਨ। ਇਹ 50 ਸਾਲਾਂ ਬਾਅਦ ਪਹਿਲੀ ਵਾਰ ਹੈ ਜਦੋਂ ਸਾਰੇ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਵੱਲੋਂ 1,942 ਸ਼ਰਧਾਲੂਆਂ ਦੇ ਵੀਜ਼ੇ ਪ੍ਰਾਪਤ ਹੋਏ ਹਨ।

ਇਹ ਜਥਾ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਬੋਲੇ ​​ਸੋ ਨਿਹਾਲ ਦੇ ਨਾਅਰਿਆਂ ਨਾਲ ਰਵਾਨਾ ਹੋਇਆ। ਇਹ ਜਥਾ ਨਨਕਾਣਾ ਸਾਹਿਬ, ਕਰਤਾਰਪੁਰ ਸਾਹਿਬ, ਪੰਜਾ ਸਾਹਿਬ ਅਤੇ ਵੱਖ-ਵੱਖ ਗੁਰਦੁਆਰਿਆਂ ਦਾ ਦੌਰਾ ਕਰੇਗਾ ਅਤੇ 19 ਅਪ੍ਰੈਲ ਨੂੰ ਭਾਰਤ ਵਾਪਸ ਆਵੇਗਾ। ਇਹ ਜੱਥਾ ਅਟਾਰੀ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਲਈ ਰਵਾਨਾ ਹੋਇਆ। ਭਾਰਤ ਭਰ ਤੋਂ ਲਗਭਗ 6600 ਸ਼ਰਧਾਲੂ ਖਾਲਸਾ ਸਾਜਨਾ ਦਿਵਸ ਮਨਾਉਣ ਲਈ ਪਾਕਿਸਤਾਨ ਜਾ ਰਹੇ ਹਨ।

ਇਸ ਦੌਰਾਨ, ਸ਼ਰਧਾਲੂਆਂ ਨੇ ਕਿਹਾ ਕਿ ਉਹ ਬਹੁਤ ਖੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਨੇ ਪਾਕਿਸਤਾਨ ਵਿੱਚ ਅਰਜ਼ੀ ਦਿੱਤੀ ਸੀ ਅਤੇ ਉਨ੍ਹਾਂ ਨੂੰ ਪਾਕਿਸਤਾਨ ਜਾਣ ਦਾ ਵੀਜ਼ਾ ਮਿਲ ਗਿਆ ਹੈ, ਜਿਸ ਕਾਰਨ ਉਹ ਬਹੁਤ ਖੁਸ਼ ਹਨ ਅਤੇ ਹੁਣ ਉਹ ਖੁਸ਼ੀ ਨਾਲ ਪਾਕਿਸਤਾਨ ਦੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਸਕਣਗੇ। ਉਨ੍ਹਾਂ ਕਿਹਾ ਕਿ ਪਾਸਪੋਰਟ ਦਾ ਕੰਮ ਖਤਮ ਕਰ ਦੇਣਾ ਚਾਹੀਦਾ ਹੈ ਤਾਂ ਜੋ ਸ਼ਰਧਾਲੂ ਆਪਣੇ ਗੁਰੂ ਧਾਮ ਦੇ ਦਰਸ਼ਨ ਕਰ ਸਕਣ।

ਹਰ ਸ਼ਰਧਾਲੂ ਨੂੰ ਮਿਲਿਆ ਵੀਜ਼ਾ

ਇਸ ਸਬੰਧੀ ਜਾਣਕਾਰੀ ਦਿੰਦਿਆਂ ਦਰਬਾਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਅਤੇ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੇ 1942 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਸਨ, ਜਿਨ੍ਹਾਂ ਨੂੰ ਦੂਤਾਵਾਸ ਵੱਲੋਂ ਵੀਜ਼ੇ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਹਰ ਸਾਲ ਵਾਂਗ ਇਸ ਵਾਰ ਵੀ ਖਾਲਸਾ ਸਿਰਜਣਾ ਦਿਵਸ (ਵਿਸਾਖੀ) ਮੌਕੇ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਪਾਕਿਸਤਾਨ ਭੇਜਿਆ ਜਾ ਰਿਹਾ ਹੈ। ਇਹ ਜਥਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ ਨਾਲ ਰਵਾਨਾ ਹੋਇਆ।

ਪਾਕਿਸਤਾਨ ਦੇ ਗੁਰਦੁਆਰਾ ਸ਼੍ਰੀ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਮੁੱਖ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ, ਇਹ 19 ਅਪ੍ਰੈਲ ਨੂੰ ਵੱਖ-ਵੱਖ ਗੁਰਦੁਆਰਿਆਂ ਦੇ ਦਰਸ਼ਨ ਕਰੇਗਾ ਅਤੇ ਦੇਸ਼ ਵਾਪਸ ਆਵੇਗਾ। ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਸਤਨਾਮ ਸਿੰਘ ਅਤੇ ਪ੍ਰਤਾਪ ਸਿੰਘ ਨੇ ਕਿਹਾ ਕਿ ਉਹ ਪਾਕਿਸਤਾਨ ਦੂਤਾਵਾਸ ਦੇ ਅਧਿਕਾਰੀਆਂ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਗਏ ਸਾਰੇ ਨਾਵਾਂ ਨੂੰ ਵੀਜ਼ੇ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਬਹੁਤ ਸਾਰੇ ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਦਿੱਤਾ ਜਾਂਦਾ ਸੀ, ਜਿਸ ਨਾਲ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਸੀ।

ਹਾਲ ਹੀ ਵਿੱਚ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ‘ਤੇ ਅਤੇ ਮੁੱਖ ਸਕੱਤਰ ਕੁਲਵੰਤ ਸਿੰਘ ਮਾਨ ਦੀ ਅਗਵਾਈ ਹੇਠ, ਇੱਕ ਵਫ਼ਦ ਨੇ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਸਾਰੇ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਉਹ ਪਾਕਿਸਤਾਨੀ ਦੂਤਾਵਾਸ ਦੇ ਅਧਿਕਾਰੀਆਂ ਦੇ ਨਾਲ-ਨਾਲ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਦਾ ਵੀ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਗਏ ਸਾਰੇ ਨਾਵਾਂ ਨੂੰ ਖੁੱਲ੍ਹੇ ਦਿਲ ਨਾਲ ਵੀਜ਼ਾ ਦਿੱਤਾ।