ਵਿਜੇ ਸਤਬੀਰ ਤਖ਼ਤ ਹਜ਼ੂਰ ਸਾਹਿਬ ਦੇ ਨਵੇਂ ਪ੍ਰਸ਼ਾਸਕ, ਮਹਾਰਾਸ਼ਟਰ ਸਰਕਾਰ ਨੇ ਬਦਲਿਆ ਆਪਣਾ ਫੈਸਲਾ

Updated On: 

12 Aug 2023 13:39 PM

ਸ਼੍ਰੋਮਣੀ ਗੁਰਦੁਆਰ ਪ੍ਰਬੰਧਕ ਕਮੇਟੀ ਦੇ ਦਬਾਅ ਹੇਠ ਮਹਾਰਾਸ਼ਟਰ ਸਰਕਾਰ ਨੇ ਸੇਵਾਮੁਕਤ ਸਿੱਖ ਆਈਏਐਸ ਅਧਿਕਾਰੀ ਡਾ: ਸਤਬੀਰ ਸਿੰਘ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਦਾ ਨਵਾਂ ਪ੍ਰਬੰਧਕ ਨਿਯੁਕਤ ਕੀਤਾ ਹੈ।

ਵਿਜੇ ਸਤਬੀਰ ਤਖ਼ਤ ਹਜ਼ੂਰ ਸਾਹਿਬ ਦੇ ਨਵੇਂ ਪ੍ਰਸ਼ਾਸਕ, ਮਹਾਰਾਸ਼ਟਰ ਸਰਕਾਰ ਨੇ ਬਦਲਿਆ ਆਪਣਾ ਫੈਸਲਾ

Photo Credit: Twitter/@TravelerInMe

Follow Us On

ਸਿੱਖਾਂ ਦੇ ਪੰਜ ਤਖ਼ਤਾਂ ਵਿੱਚ ਇੱਕ ਸ੍ਰੀ ਹਜ਼ੂਰ ਸਾਹਿਬ ਵਿੱਚ ਗੈਰ-ਸਿੱਖ ਵਿਅਕਤੀ ਨੂੰ ਨਿਯੁਕਤ ਕੀਤਾ ਗਿਆ ਸੀ। ਇਸ ਫੈਸਲੇ ਨੂੰ ਮਹਾਰਾਸ਼ਟਰ ਸਰਕਾਰ ਨੇ ਪਲਟ ਦਿੱਤਾ ਹੈ। ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਦਬਾਅ ਹੇਠ ਮਹਾਰਾਸ਼ਟਰ ਸਰਕਾਰ ਨੇ ਸੇਵਾਮੁਕਤ ਸਿੱਖ ਆਈਏਐਸ ਅਧਿਕਾਰੀ ਡਾ: ਸਤਬੀਰ ਸਿੰਘ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਦਾ ਨਵਾਂ ਪ੍ਰਬੰਧਕ ਨਿਯੁਕਤ ਕੀਤਾ ਹੈ। ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਨੇ ਵੀ ਕਿਸੇ ਗੈਰ-ਸਿੱਖ ਨੂੰ ਸਿੱਖ ਸੰਸਥਾ ਦਾ ਪ੍ਰਬੰਧਕ ਨਿਯੁਕਤ ਕਰਨ ਦਾ ਵਿਰੋਧ ਕੀਤਾ ਹੈ।

ਸ਼੍ਰੋਮਣੀ ਕਮੇਟੀ ਨੇ CM ਏਕਨਾਥ ਸ਼ਿੰਦੇ ਨੂੰ ਲਿਖਿਆ ਪੱਤਰ

ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੂੰ ਪੱਤਰ ਲਿਖ ਕੇ ਰੋਸ ਪ੍ਰਗਟ ਕੀਤਾ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਸੰਸਥਾ ਵਿੱਚ ਇੱਕ ਗੈਰ-ਸਿੱਖ ਅਧਿਕਾਰੀ ਨੂੰ ਪ੍ਰਬੰਧਕ ਵਜੋ ਨਿਯੁਕਤ ਕਰਨਾ ਨਿਯਮਾਂ ਦੇ ਖ਼ਿਲਾਫ਼ ਹੈ।

ਦਰਅਸਲ, ਅਭਿਜੀਤ ਰਜਿੰਦਰ ਰਾਊਤ ਨੂੰ ਪ੍ਰਬੰਧਕ ਵਜੋਂ ਨਿਯੁਕਤ ਕੀਤੀ ਗਿਆ ਸੀ ਅਤੇ ਇਹ ਸਿੱਖ ਮਰਿਆਦਾ ਦੇ ਖਿਲਾਫ ਵੀ ਹੈ। ਉਨ੍ਹਾਂ ਨੇ ਕਿਹਾ ਕਿ ਜਿਸ ਸ਼ਖਸ ਨੂੰ ਸਿੱਖੀ ਬਾਰੇ ਕੋਈ ਗਿਆਨ ਹੀ ਨਹੀਂ ਹੈ ਉੱਪਰੋਂ ਉਸ ਨੇ ਕੇਸ਼ ਵੀ ਨਹੀਂ ਰਖੇ। ਉਸ ਵਿਅਕਤੀ ਨੂੰ ਸੰਸਥਾ ਦਾ ਪ੍ਰਬੰਧਕ ਕਿਵੇਂ ਲਗਾਇਆ ਜਾ ਸਕਦਾ ਹੈ। ਇਸ ਦੌਰਾਨ ਉਨ੍ਹਾਂ ਨੇ ਕਈ ਹੋਰ ਸਵਾਲ ਵੀ ਚੁੱਕੇ ਸੀ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ