AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਦੇ 35 ਬੈਡਮਿੰਟਨ ਖਿਡਾਰੀ ਇਕ ਮਹੀਨੇ ਦੇ ਕੈਂਪ ਲਈ ਹੈਦਰਾਬਾਦ ਰਵਾਨਾ, ਜਵਾਲਾ ਗੁੱਟਾ ਅਕੈਡਮੀ ਆਫ ਐਕਸੀਲੈਂਸ ਵਿਖੇ ਲੈਣਗੇ ਵਿਸ਼ੇਸ਼ ਸਿਖਲਾਈ

Sports News: ਇਹ ਕੈਂਪ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪਹਿਲੀ ਵਾਰ ਲਗਾਇਆ ਜਾ ਰਿਹਾ ਹੈ ਜਿਸ ਦਾ ਸਾਰਾ ਖ਼ਰਚਾ ਖੇਡ ਵਿਭਾਗ ਵੱਲੋਂ ਉਠਾਇਆ ਜਾ ਰਿਹਾ ਹੈ। ਇਸ ਕੈਂਪ ਵਿੱਚ ਖਿਡਾਰੀਆਂ ਨੂੰ ਇੱਕ ਮਹੀਨੇ ਲਈ ਭਾਰਤੀ ਬੈਡਮਿੰਟਨ ਕੋਚ ਮੁਹੰਮਦ ਆਰਿਫ ਤੇ ਜਵਾਲਾ ਗੁੱਟਾ ਵੱਲੋਂ ਕੋਚਿੰਗ ਦਿੱਤੀ ਜਾਵੇਗੀ।

ਪੰਜਾਬ ਦੇ 35 ਬੈਡਮਿੰਟਨ ਖਿਡਾਰੀ ਇਕ ਮਹੀਨੇ ਦੇ ਕੈਂਪ ਲਈ ਹੈਦਰਾਬਾਦ ਰਵਾਨਾ, ਜਵਾਲਾ ਗੁੱਟਾ ਅਕੈਡਮੀ ਆਫ ਐਕਸੀਲੈਂਸ ਵਿਖੇ ਲੈਣਗੇ ਵਿਸ਼ੇਸ਼ ਸਿਖਲਾਈ
tv9-punjabi
| Updated On: 15 Jun 2023 17:28 PM IST
Share
ਚੰਡੀਗੜ੍ਹ ਨਿਊਜ਼: ਪੰਜਾਬ ਦੇ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰਨ ਲਈ ਬਿਹਤਰ ਮੰਚ ਮੁਹੱਈਆ ਕਰਵਾਉਣ ਦੇ ਟੀਚੇ ਤਹਿਤ ਪੰਜਾਬ ਦੇ 35 ਬੈਡਮਿੰਟਨ ਖਿਡਾਰੀ ਜਵਾਲਾ ਗੁੱਟਾ ਅਕੈਡਮੀ ਆਫ ਐਕਸੀਲੈਂਸ ਵਿਖੇ ਇਕ ਮਹੀਨੇ ਲਈ ਵਿਸ਼ੇਸ਼ ਸਿਖਲਾਈ ਹਾਸਲ ਕਰਨ ਲਈ ਅੱਜ ਹੈਦਰਾਬਾਦ ਲਈ ਰਵਾਨਾ ਹੋਏ।ਖੇਡ ਵਿਭਾਗ ਦੇ ਮੁੱਖ ਦਫਤਰ ਹਾਕੀ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਕੌਮਾਂਤਰੀ ਹਾਕੀ ਸਟੇਡੀਅਮ ਤੋਂ ਰਵਾਨਾ ਹੋਏ ਖਿਡਾਰੀਆਂ ਵਿੱਚ ਅੰਡਰ 9 ਤੋਂ 16 ਤੱਕ 18 ਲੜਕੀਆਂ ਤੇ 17 ਮੁੰਡੇ ਸ਼ਾਮਲ ਹਨ। ਇਨ੍ਹਾਂ ਨਾਲ ਪੰਜਾਬ ਦੇ ਦੋ ਬੈਡਮਿੰਟਨ ਕੋਚ ਵੀ ਰਵਾਨਾ ਹੋਏ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਹੈਦਰਾਬਾਦ ਲਈ ਰਵਾਨਾ ਹੋਏ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪੰਜਾਬ ਵਿੱਚ ਖੇਡ ਸੱਭਿਆਚਾਰ ਪੈਦਾ ਕੀਤਾ ਜਾ ਰਿਹਾ ਹੈ।ਹੈਦਰਾਬਾਦ ਦੇਸ਼ ਵਿੱਚ ਬੈਡਮਿੰਟਨ ਖੇਡ ਦਾ ਧੁਰਾ ਹੈ ਜਿੱਥੇ ਪੰਜਾਬ ਦੇ ਖਿਡਾਰੀਆਂ ਨੂੰ ਭੇਜਣ ਦਾ ਉਦੇਸ਼ ਵੱਡਾ ਮੰਚ ਮੁਹੱਈਆ ਕਰਵਾਉਣਾ ਹੈ। ਖੇਡ ਮੰਤਰੀ ਨੇ ਅੱਗੇ ਕਿਹਾ ਕਿ ਜਵਾਲਾ ਗੁੱਟਾ ਅਕੈਡਮੀ ਆਫ ਐਕਸੀਲੈਂਸ ਅਤੇ ਸੁਧਾਰ ਐਜੂਕੇਸ਼ਨਲ ਸੁਸਾਇਟੀ ਹੈਦਰਾਬਾਦ (ਤੇਲੰਗਾਨਾ) ਵਿਖੇ ਦੇਸ਼ ਭਰ ਦੇ ਬੈਡਮਿੰਟਨ ਖਿਡਾਰੀਆਂ ਨੂੰ ਟ੍ਰੇਨਿੰਗ ਦੇਣ ਲਈ ਕੈਂਪ ਲਗਾਇਆ ਜਾ ਰਿਹਾ ਹੈ।ਇਸ ਕੈਂਪ ਲਈ ਸੂਬੇ ਭਰ ਵਿੱਚੋਂ ਕੁੱਲ 35 ਖਿਡਾਰੀ ਚੁਣੇ ਗਏ ਹਨ l ਇਨ੍ਹਾਂ ਖਿਡਾਰੀਆਂ ਨਾਲ ਦੋ ਕੋਚ ਵਰੁਣ ਤੇ ਸ਼ਹਿਨਾਜ਼ ਵੀ ਰਵਾਨਾ ਹੋਏ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...