Sports News: ਬਠਿੰਡਾ ‘ਚ 5ਵੀਂ ਸਲਾਨਾ ਹਾਫ਼ ਮੈਰਾਥਨ ਦਾ ਪ੍ਰਬੰਧ, ਦੇਸ਼ ਭਰ ਤੋਂ 1500 ਦੌੜਾਕਾਂ ਨੇ ਲਿਆ ਹਿੱਸਾ
ਬਠਿੰਡਾ ਰਨਰਸ ਕਲੱਬ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਤੇ ਬੀਐਮ ਐਜੂਕੇਸ਼ਨ ਦੇ ਸਹਿਯੋਗ ਨਾਲ 5ਵੀਂ ਸਲਾਨਾ ਹਾਫ਼ ਮੈਰਾਥਨ ਕਰਵਾਈ ਗਈ। ਹਾਫ਼ ਮੈਰਾਥਨ ਨੂੰ ਵਿਧਾਇਕ ਜਗਰੂਪ ਗਿੱਲ ਤੇ ਡਿਪਟੀ ਕਮਿਸ਼ਨਰ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਬਠਿੰਡਾ ਨਿਊਜ: ਰਨਰਸ ਕਲੱਬ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਤੇ ਬੀਐਮ ਐਜੂਕੇਸ਼ਨ ਦੇ ਸਹਿਯੋਗ ਨਾਲ ਕਰਵਾਈ ਗਈ 5ਵੀਂ ਸਲਾਨਾ ਹਾਫ਼ ਮੈਰਾਥਨ (Half Marathan) ਅੱਜ ਇੱਥੇ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਮਲਾ ਨਹਿਰੂ ਕਲੋਨੀ ਤੋਂ ਸ਼ੁਰੂ ਹੋਈ। ਇਸ ਮੈਰਾਥਨ ਨੂੰ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਗਿੱਲ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।ਇਸ ਮੌਕੇ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਗਿੱਲ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਬਠਿੰਡਾ ਰਨਰਜ਼ ਕਲੱਬ ਵਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਮੈਰਾਥਨ ਦਾ ਮੁੱਖ ਮਕਸਦ ਬਠਿੰਡਾ ਵਾਸੀਆਂ ਨੂੰ ਕੈਂਸਰ ਦੀ ਬਿਮਾਰੀ ਦੇ ਦੂਰਪ੍ਰਭਾਵਾਂ ਤੋਂ ਜਾਣੂ ਕਰਵਾਉਣਾ ਤੇ ਨੌਜਵਾਨ ਵਰਗ ਨੂੰ ਨਸ਼ਿਆਂ ਤੋਂ ਦੂਰ ਕਰਨਾ ਹੈ।
ਪੂਰੇ ਭਾਰਤ ਵਿੱਚੋਂ 1500 ਤੋਂ ਵੱਧ ਦੌੜਾਕਾਂ ਨੇ ਭਾਗ ਲਿਆ
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੈਰਾਥਨ ਵਿੱਚ 21 ਕਿਲੋਮੀਟਰ, 10 ਕਿਲੋਮੀਟਰ, 5 ਕਿਲੋਮੀਟਰ ਅਤੇ 1 ਕਿਲੋਮੀਟਰ ਤੱਕ ਬੱਚਿਆਂ ਦੀਆਂ ਦੌੜਾ ਕਰਵਾਈਆਂ ਗਈਆਂ। ਇਸ ਮੈਰਾਥਨ ਵਿੱਚ ਪੂਰੇ ਭਾਰਤ ਵਿੱਚੋਂ 1500 ਤੋਂ ਵੱਧ ਦੌੜਾਕਾਂ ਨੇ ਭਾਗ ਲਿਆ। ਭਾਗ ਲੈਣ ਵਾਲੇ ਸਾਰੇ ਦੌੜਾਕਾਂ ਲਈ ਟੀ-ਸ਼ਰਟ, ਮੈਡਲ, ਅਤੇ ਰਿਫ਼ਰੈਸ਼ਮੈਂਟ ਦਾ ਖ਼ਾਸ ਪ੍ਰਬੰਧ ਕੀਤਾ ਗਿਆ।ਉਨ੍ਹਾਂ ਦੱਸਿਆ ਕਿ 21 ਕਿਲੋਮੀਟਰ ਦੌੜ (ਲੜਕਿਆਂ) ਚ ਮਾਹੇਸ਼ ਕੁਮਾਰ ਨੇ ਪਹਿਲਾ, ਅੰਮ੍ਰਿਤਪਾਲ ਸਿੰਘ ਨੇ ਦੂਸਰਾ ਤੇ ਜਗਤਾਰ ਸਿੰਘ ਨੇ ਤੀਸਰਾ ਸਥਾਨ ਹਾਸਲ ਕੀਤਾ।
ਮਨਪ੍ਰੀਤ ਕੌਰ ਨੇ ਪਹਿਲਾ, ਸਰਬਜੀਤ ਕੌਰ ਨੇ ਦੂਸਰਾ ਸਥਾਨ ਹਾਸਿਲ ਕੀਤਾ
ਇਸੇ ਤਰ੍ਹਾਂ 21 ਕਿਲੋਮੀਟਰ ਦੌੜ (ਲੜਕੀਆਂ) ਚ ਮਨਪ੍ਰੀਤ ਕੌਰ ਨੇ ਪਹਿਲਾ, ਸਰਬਜੀਤ ਕੌਰ ਨੇ ਦੂਸਰਾ ਤੇ ਸੋਨੀਆ ਗਰਗ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ 10 ਕਿਲੋਮੀਟਰ ਦੌੜ (ਲੜਕਿਆਂ) ਚ ਹਰੀਸ਼ ਚੰਦਰ ਨੇ ਪਹਿਲਾ, ਰਵੀ ਕੁਮਾਰ ਨੇ ਦੂਸਰਾ ਅਤੇ ਫੁਲਰਾਜ ਸਿੰਘ ਨੇ ਤੀਸਰਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ 10 ਕਿਲੋਮੀਟਰ ਦੌੜ (ਲੜਕੀਆਂ) ਚ ਪ੍ਰਗਤੀ ਗੁਪਤਾ ਨੇ ਪਹਿਲਾ, ਦਵਿੰਦਰ ਕੌਰ ਨੇ ਦੂਸਰਾ ਅਤੇ ਅਮਨਦੀਪ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਨ੍ਹਾਂ ਜੇਤੂ ਖਿਡਾਰੀਆਂ ਨੂੰ ਇਨਾਮ ਵਜੋਂ ਬਠਿੰਡਾ ਪ੍ਰਸ਼ਾਸਨ ਵਲੋਂ ਟੀ-ਸ਼ਰਟ, ਮੈਡਲ ਅਤੇ ਨਕਦ ਰਾਸ਼ੀ ਵੀ ਦਿੱਤੀ ਗਈ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ