IOA ਨੇ ਕੁਸ਼ਤੀ ਦੀ ਨਿਗਰਾਨੀ ਲਈ ਤਿੰਨ ਮੈਂਬਰੀ ਕਮੇਟੀ ਬਣਾਈ, ਖੇਡ ਮੰਤਰਾਲੇ ਨੇ ਤਿੰਨ ਦਿਨ ਪਹਿਲਾਂ WFI ਨੂੰ ਕਰ ਦਿੱਤਾ ਸੀ ਮੁਅੱਤਲ

Updated On: 

27 Dec 2023 18:05 PM

ਕੁਝ ਦਿਨ ਪਹਿਲਾਂ ਖੇਡ ਮੰਤਰਾਲੇ ਨੇ ਭਾਰਤੀ ਓਲੰਪਿਕ ਸੰਘ (IOA.) ਨੂੰ ਭਾਰਤੀ ਕੁਸ਼ਤੀ ਸੰਘ ਦੇ ਕੰਮਕਾਜ ਨੂੰ ਦੇਖਣ ਲਈ ਐਡ-ਹਾਕ ਕਮੇਟੀ ਬਣਾਉਣ ਲਈ ਕਿਹਾ ਸੀ। ਇਸ ਤੋਂ ਬਾਅਦ IOA ਨੇ ਇਹ ਫੈਸਲਾ ਲਿਆ ਹੈ। ਭਾਰਤੀ ਓਲੰਪਿਕ ਸੰਘ (IOA) ਨੇ ਇੱਕ ਐਡ-ਹਾਕ ਕਮੇਟੀ ਦਾ ਗਠਨ ਕਰਦੇ ਹੋਏ ਕਿਹਾ- WFI ਦੇ ਸੰਚਾਲਨ ਦੀ ਨਿਗਰਾਨੀ ਕਰਨ ਲਈ ਇੱਕ ਐਡ-ਹਾਕ ਕਮੇਟੀ ਬਣਾਈ ਗਈ ਹੈ।

IOA ਨੇ ਕੁਸ਼ਤੀ ਦੀ ਨਿਗਰਾਨੀ ਲਈ ਤਿੰਨ ਮੈਂਬਰੀ ਕਮੇਟੀ ਬਣਾਈ, ਖੇਡ ਮੰਤਰਾਲੇ ਨੇ ਤਿੰਨ ਦਿਨ ਪਹਿਲਾਂ WFI ਨੂੰ ਕਰ ਦਿੱਤਾ ਸੀ ਮੁਅੱਤਲ
Follow Us On

ਭਾਰਤੀ ਕੁਸ਼ਤੀ ਮਹਾਸੰਘ (WFI) ਨੂੰ ਖੇਡ ਮੰਤਰਾਲੇ ਨੇ ਮੁਅੱਤਲ ਕਰ ਦਿੱਤਾ ਸੀ। ਸੰਜੇ ਸਿੰਘ ਨੇ WFI ਵਿੱਚ ਵੱਖ-ਵੱਖ ਅਹੁਦਿਆਂ ਲਈ ਹੋਈਆਂ ਚੋਣਾਂ ਵਿੱਚ ਪ੍ਰਧਾਨ ਦਾ ਅਹੁਦਾ ਜਿੱਤਿਆ ਸੀ। ਇਸ ਤੋਂ ਬਾਅਦ ਬਜਰੰਗ ਪੂਨੀਆ, ਸਾਕਸ਼ੀ ਮਲਿਕ ਅਤੇ ਵਿਨੇਸ਼ ਫੋਗਾਟ ਸਮੇਤ ਕੁਝ ਦਿੱਗਜ ਪਹਿਲਵਾਨਾਂ ਨੇ ਸੰਜੇ ਨੂੰ WFI ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦਾ ਕਰੀਬੀ ਦੱਸਿਆ ਸੀ। ਬ੍ਰਿਜ ਭੂਸ਼ਣ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਹਨ ਅਤੇ ਉਨ੍ਹਾਂ ਦੇ ਕਰੀਬੀ ਸੰਜੇ ਸਿੰਘ ਦੀ ਪ੍ਰਧਾਨਗੀ ਨੂੰ ਲੈ ਕੇ ਪਹਿਲਵਾਨਾਂ ਨੇ ਪ੍ਰਦਰਸ਼ਨ ਕੀਤਾ।

ਜਿੱਥੇ ਸਾਕਸ਼ੀ ਨੇ WFI ਚੋਣਾਂ ਦੇ ਨਤੀਜਿਆਂ ਤੋਂ ਬਾਅਦ ਕੁਸ਼ਤੀ ਤੋਂ ਸੰਨਿਆਸਲੈ ਲਿਆ ਸੀ, ਬਜਰੰਗ ਨੇ ਪਦਮ ਸ਼੍ਰੀ ਵਾਪਸ ਕਰ ਦਿੱਤਾ ਸੀ। ਇਸ ਤੋਂ ਬਾਅਦ ਖੇਡ ਮੰਤਰਾਲੇ ਨੇ ਕਾਰਵਾਈ ਕਰਦੇ ਹੋਏ WFI ਨੂੰ ਮੁਅੱਤਲ ਕਰ ਦਿੱਤਾ। ਹੁਣ ਕੁਸ਼ਤੀ ਅਤੇ ਸਬੰਧਤ ਮਾਮਲਿਆਂ ਦੀ ਨਿਗਰਾਨੀ ਲਈ ਨਵੀਂ ਐਡ-ਹਾਕ ਕਮੇਟੀ ਬਣਾਈ ਗਈ ਹੈ। WFI ਚੋਣਾਂ ਤੋਂ ਪਹਿਲਾਂ ਵੀ ਇਹੀ ਕਮੇਟੀ ਕੁਸ਼ਤੀ ਦੀ ਦੇਖ-ਰੇਖ ਕਰ ਰਹੀ ਸੀ ਕਿਉਂਕਿ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ।

ਤਿੰਨ ਦਿਨ ਪਹਿਲਾਂ ਖੇਡ ਮੰਤਰਾਲੇ ਨੇ ਭਾਰਤੀ ਓਲੰਪਿਕ ਸੰਘ (IOA.) ਨੂੰ ਭਾਰਤੀ ਕੁਸ਼ਤੀ ਸੰਘ ਦੇ ਕੰਮਕਾਜ ਨੂੰ ਦੇਖਣ ਲਈ ਐਡ-ਹਾਕ ਕਮੇਟੀ ਬਣਾਉਣ ਲਈ ਕਿਹਾ ਸੀ। ਇਸ ਤੋਂ ਬਾਅਦ IOA ਨੇ ਇਹ ਫੈਸਲਾ ਲਿਆ ਹੈ। ਭਾਰਤੀ ਓਲੰਪਿਕ ਸੰਘ (IOA) ਨੇ ਇੱਕ ਐਡ-ਹਾਕ ਕਮੇਟੀ ਦਾ ਗਠਨ ਕਰਦੇ ਹੋਏ ਕਿਹਾ- WFI ਦੇ ਸੰਚਾਲਨ ਦੀ ਨਿਗਰਾਨੀ ਕਰਨ ਲਈ ਇੱਕ ਐਡ-ਹਾਕ ਕਮੇਟੀ ਬਣਾਈ ਗਈ ਹੈ।

ਇਸ ਕਮੇਟੀ ਦੇ ਕੰਮ ਵਿੱਚ ਕੁਸ਼ਤੀ ਮੁਕਾਬਲਿਆਂ ਲਈ ਐਥਲੀਟਾਂ ਦੀ ਚੋਣ ਕਰਨਾ, ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਐਥਲੀਟਾਂ ਲਈ ਐਂਟਰੀਆਂ ਜਮ੍ਹਾਂ ਕਰਾਉਣਾ, ਖੇਡ ਗਤੀਵਿਧੀਆਂ ਦਾ ਆਯੋਜਨ ਕਰਨਾ, ਬੈਂਕ ਖਾਤਿਆਂ ਨੂੰ ਸੰਭਾਲਣਾ, ਵੈਬਸਾਈਟ ਦਾ ਪ੍ਰਬੰਧਨ ਕਰਨਾ ਅਤੇ ਹੋਰ ਸਬੰਧਤ ਜ਼ਿੰਮੇਵਾਰੀਆਂ ਸ਼ਾਮਲ ਹਨ।