AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Asian Games 2026: ਸਿਰਫ਼ ਇੱਕ ਸ਼ਰਤ ‘ਤੇ ਹੋਵੇਗਾ ਭਾਰਤ-ਪਾਕਿਸਤਾਨ ਕ੍ਰਿਕਟ ਮੈਚ, ਇਹ ਹੈ ਸਮੀਕਰਨ

Asian Games 2026: ਏਸ਼ੀਅਨ ਗੇਮਜ਼ 2026 ਵਿੱਚ ਕ੍ਰਿਕਟ ਵੀ ਦੇਖਣ ਨੂੰ ਮਿਲੇਗਾ। ਇਹ ਚੌਥਾ ਮੌਕਾ ਹੈ ਜਦੋਂ ਕ੍ਰਿਕਟ ਨੂੰ ਏਸ਼ੀਅਨ ਗੇਮਜ਼ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਮੁਕਾਬਲੇ ਲਈ ਸ਼ਡਿਊਲ ਅਤੇ ਡਰਾਅ ਦਾ ਐਲਾਨ ਕਰ ਦਿੱਤਾ ਗਿਆ ਹੈ।

Asian Games 2026: ਸਿਰਫ਼ ਇੱਕ ਸ਼ਰਤ 'ਤੇ ਹੋਵੇਗਾ ਭਾਰਤ-ਪਾਕਿਸਤਾਨ ਕ੍ਰਿਕਟ ਮੈਚ, ਇਹ ਹੈ ਸਮੀਕਰਨ
Asian Games 2026: ‘ਚ ਕਦੋਂ ਹੋਵੇਗੀ ਭਾਰਤ-ਪਾਕਿ ਟੱਕਰ?
tv9-punjabi
| Updated On: 24 Jul 2026 10:48 AM IST
Share

Asian Games 2026, IND vs PAK Match: ਜਾਪਾਨ ਦੇ ਆਈਚੀ-ਨਾਗੋਯਾ ਵਿੱਚ ਹੋਣ ਵਾਲੀਆਂ ਏਸ਼ੀਅਨ ਗੇਮਜ਼ 2026 ਲਈ ਕ੍ਰਿਕਟ ਟੂਰਨਾਮੈਂਟ ਦੇ ਸ਼ਡਿਊਲ ਅਤੇ ਡਰਾਅ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਚੌਥਾ ਮੌਕਾ ਹੈ ਜਦੋਂ ਕ੍ਰਿਕਟ ਨੂੰ ਏਸ਼ੀਅਨ ਗੇਮਜ਼ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਗੁਆਂਗਝੂ 2010, ਇੰਚਿਓਨ 2014 ਅਤੇ ਹਾਂਗਝੂ 2023 ਵਿੱਚ ਵੀ ਕ੍ਰਿਕਟ ਨੂੰ ਏਸ਼ੀਅਨ ਗੇਮਜ਼ ਦਾ ਹਿੱਸਾ ਬਣਾਇਆ ਗਿਆ ਸੀ। ਭਾਰਤ ਇਸ ਟੂਰਨਾਮੈਂਟ ਵਿੱਚ ਪੁਰਸ਼ ਅਤੇ ਮਹਿਲਾ ਦੋਵਾਂ ਵਰਗਾਂ ਵਿੱਚ ਡਿਫੈਂਡਿੰਗ ਚੈਂਪੀਅਨ ਵਜੋਂ ਮੈਦਾਨ ਵਿੱਚ ਉਤਰੇਗਾ। ਟੂਰਨਾਮੈਂਟ ਦੇ ਸ਼ਡਿਊਲ ਮੁਤਾਬਕ, ਚਿਰ-ਵਿਰੋਧੀ ਭਾਰਤ ਅਤੇ ਪਾਕਿਸਤਾਨ ਦੀ ਟੱਕਰ ਇਸ ਮੁਕਾਬਲੇ ਵਿੱਚ ਸਿਰਫ਼ ਇੱਕ ਵਾਰ ਹੀ ਹੋ ਸਕਦੀ ਹੈ।

ਇੱਕ ਸ਼ਰਤ ‘ਤੇ ਹੋਵੇਗਾ ਭਾਰਤ-ਪਾਕਿਸਤਾਨ ਮੈਚ

ਪੁਰਸ਼ ਅਤੇ ਮਹਿਲਾ ਦੋਵਾਂ ਵਰਗਾਂ ਦੇ ਮੁਕਾਬਲੇ T20 ਫਾਰਮੈਟ ਵਿੱਚ ਖੇਡੇ ਜਾਣਗੇ ਅਤੇ ਇਨ੍ਹਾਂ ਸਾਰੇ ਮੈਚਾਂ ਨੂੰ ਅਧਿਕਾਰਤ ਅੰਤਰਰਾਸ਼ਟਰੀ ਦਰਜਾ ਮਿਲੇਗਾ। ਮਹਿਲਾ ਟੀਮਾਂ ਦਾ ਮੁਕਾਬਲਾ 17 ਸਤੰਬਰ ਤੋਂ 22 ਸਤੰਬਰ 2026 ਤੱਕ ਚੱਲੇਗਾ। ਉੱਥੇ ਹੀ ਪੁਰਸ਼ ਟੀਮਾਂ ਦਾ ਟੂਰਨਾਮੈਂਟ 24 ਸਤੰਬਰ ਤੋਂ 1 ਅਕਤੂਬਰ 2026 ਤੱਕ ਕਰਵਾਇਆ ਜਾਵੇਗਾ। ਪੁਰਸ਼ ਟੂਰਨਾਮੈਂਟ ਵਿੱਚ ਭਾਰਤ, ਪਾਕਿਸਤਾਨ, ਸ਼੍ਰੀਲੰਕਾ ਅਤੇ ਬੰਗਲਾਦੇਸ਼ ਨੂੰ ਟਾਪ ਸੀਡਿੰਗ ਦਿੱਤੀ ਗਈ ਹੈ, ਜਿਸ ਕਾਰਨ ਇਹ ਚਾਰੋਂ ਟੀਮਾਂ ਸਿੱਧੇ ਕੁਆਰਟਰ ਫਾਈਨਲ ਰਾਊਂਡ ਵਿੱਚ ਪਹੁੰਚਣਗੀਆਂ। ਬਾਕੀ ਚਾਰ ਕੁਆਰਟਰ ਫਾਈਨਲ ਸਥਾਨਾਂ ਲਈ 6 ਟੀਮਾਂ ਵਿਚਕਾਰ ਪ੍ਰੀਲਿਮਿਨਰੀ ਰਾਊਂਡ ਖੇਡਿਆ ਜਾਵੇਗਾ।

ਦੋਵਾਂ ਗਰੁੱਪਾਂ ਵਿੱਚੋਂ ਟਾਪ ‘ਤੇ ਰਹਿਣ ਵਾਲੀਆਂ ਦੋ-ਦੋ ਟੀਮਾਂ ਕੁਆਰਟਰ ਫਾਈਨਲ ਵਿੱਚ ਜਗ੍ਹਾ ਬਣਾਉਣਗੀਆਂ। ਸੀਡਿੰਗ ਦੇ ਕਾਰਨ ਭਾਰਤ ਅਤੇ ਪਾਕਿਸਤਾਨ ਵੱਖ-ਵੱਖ ਹਾਫ ਵਿੱਚ ਰਹਿਣਗੇ, ਜਿਸ ਦਾ ਮਤਲਬ ਹੈ ਕਿ ਪ੍ਰਸ਼ੰਸਕਾਂ ਨੂੰ ਭਾਰਤ-ਪਾਕਿਸਤਾਨ ਦਾ ਹਾਈ-ਵੋਲਟੇਜ ਮੁਕਾਬਲਾ ਸਿਰਫ਼ ਸੈਮੀਫਾਈਨਲ ਜਾਂ ਫਿਰ ਖਿਤਾਬੀ ਮੈਚ ਵਿੱਚ ਹੀ ਦੇਖਣ ਨੂੰ ਮਿਲ ਸਕਦਾ ਹੈ। ਇਸ ਲਈ ਦੋਵਾਂ ਟੀਮਾਂ ਨੂੰ ਇਨ੍ਹਾਂ ਰਾਊਂਡਾਂ ਤੱਕ ਪਹੁੰਚਣਾ ਹੋਵੇਗਾ।

ਪ੍ਰੀਲਿਮਿਨਰੀ ਰਾਊਂਡ ਲਈ ਗਰੁੱਪ

  • ਗਰੁੱਪ A: ਅਫਗਾਨਿਸਤਾਨ, ਜਾਪਾਨ, ਨੇਪਾਲ
  • ਗਰੁੱਪ B: ਹਾਂਗਕਾਂਗ ਚੀਨ, ਮਲੇਸ਼ੀਆ, ਓਮਾਨ

ਕੁਆਰਟਰ ਫਾਈਨਲ ਵਿੱਚ ਜਾਪਾਨ ਨਾਲ ਭਿੜੇਗਾ ਭਾਰਤ

ਭਾਰਤੀ ਮਹਿਲਾ ਟੀਮ ਵੀ ਸੀਡੇਡ ਟੀਮ ਦੇ ਤੌਰ ‘ਤੇ ਸਿੱਧੇ ਕੁਆਰਟਰ ਫਾਈਨਲ ਤੋਂ ਆਪਣੀ ਮੁਹਿੰਮ ਦੀ ਸ਼ੁਰੂਆਤ ਕਰੇਗੀ। ਖਿਤਾਬ ਬਚਾਉਣ ਲਈ ਉਤਰ ਰਹੀ ਭਾਰਤੀ ਮਹਿਲਾ ਟੀਮ ਦਾ ਪਹਿਲਾ ਕੁਆਰਟਰ ਫਾਈਨਲ ਮੁਕਾਬਲਾ ਮੇਜ਼ਬਾਨ ਜਾਪਾਨ ਖ਼ਿਲਾਫ਼ ਹੋਵੇਗਾ। ਭਾਰਤ ਅਤੇ ਜਾਪਾਨ ਵਿਚਾਲੇ ਹੋਣ ਵਾਲੇ ਮੈਚ ਦੀ ਜੇਤੂ ਟੀਮ ਦਾ ਸਾਹਮਣਾ ਸੈਮੀਫਾਈਨਲ ਵਿੱਚ ਬੰਗਲਾਦੇਸ਼ ਜਾਂ ਚੀਨ ਨਾਲ ਹੋਵੇਗਾ। ਉੱਥੇ ਹੀ ਦੂਜੇ ਸੈਮੀਫਾਈਨਲ ਵਿੱਚ ਸ਼੍ਰੀਲੰਕਾ/ਮਲੇਸ਼ੀਆ ਦੀ ਜੇਤੂ ਟੀਮ ਦਾ ਮੁਕਾਬਲਾ ਪਾਕਿਸਤਾਨ/ਥਾਈਲੈਂਡ ਦੀ ਜੇਤੂ ਟੀਮ ਨਾਲ ਹੋਵੇਗਾ। ਇਸ ਤਰ੍ਹਾਂ ਮਹਿਲਾ ਕ੍ਰਿਕਟ ਮੁਕਾਬਲੇ ਵਿੱਚ ਵੀ ਭਾਰਤ-ਪਾਕਿਸਤਾਨ ਦੀ ਟੱਕਰ ਸਿਰਫ਼ ਫਾਈਨਲ ਵਿੱਚ ਹੀ ਦੇਖਣ ਨੂੰ ਮਿਲ ਸਕਦੀ ਹੈ।

ਮਹਿਲਾ ਏਸ਼ੀਅਨ ਗੇਮਜ਼ 2026 ਦਾ ਡਰਾਅ:

  • ਕੁਆਰਟਰ ਫਾਈਨਲ 1: ਭਾਰਤ ਬਨਾਮ ਜਾਪਾਨ
  • ਕੁਆਰਟਰ ਫਾਈਨਲ 2: ਬੰਗਲਾਦੇਸ਼ ਬਨਾਮ ਚੀਨ
  • ਕੁਆਰਟਰ ਫਾਈਨਲ 3: ਸ਼੍ਰੀਲੰਕਾ ਬਨਾਮ ਮਲੇਸ਼ੀਆ
  • ਕੁਆਰਟਰ ਫਾਈਨਲ 4: ਪਾਕਿਸਤਾਨ ਬਨਾਮ ਥਾਈਲੈਂਡ

Source:TV9Hindi.com

Follow Us
SAD-BJP ਦਾ ਹੋ ਗਿਆ ਗਠਜੋੜ... ਕਿਵੇਂ ਹੋਵੇਗੀ ਸੀਟਾਂ ਦੀ ਵੰਡ... ਕੀ ਕਹਿੰਦੇ ਹਨ ਮਾਹਿਰ?
SAD-BJP ਦਾ ਹੋ ਗਿਆ ਗਠਜੋੜ... ਕਿਵੇਂ ਹੋਵੇਗੀ ਸੀਟਾਂ ਦੀ ਵੰਡ... ਕੀ ਕਹਿੰਦੇ ਹਨ ਮਾਹਿਰ?...
ਭਾਜਪਾ-ਅਕਾਲੀ ਗੱਠਜੋੜ ਨਾਲ ਕਾਂਗਰਸ ਨੂੰ ਹੋਵੇਗਾ ਫਾਇਦਾ, ਰਾਜਾ ਵੜਿੰਗ ਦਾ ਵੱਡਾ ਬਿਆਨ
ਭਾਜਪਾ-ਅਕਾਲੀ ਗੱਠਜੋੜ ਨਾਲ ਕਾਂਗਰਸ ਨੂੰ ਹੋਵੇਗਾ ਫਾਇਦਾ, ਰਾਜਾ ਵੜਿੰਗ ਦਾ ਵੱਡਾ ਬਿਆਨ...
BJP-SAD ਗਠਜੋੜ ਵਿੱਚ ਅਕਾਲੀ ਦਲ ਦਾ ਹੀ ਹੋਵੇਗਾ ਮੁੱਖ ਮੰਤਰੀ... TV9 ਦੇ ਸਵਾਲ 'ਤੇ ਬੋਲੇ ਅਮਿਤ ਸ਼ਾਹ
BJP-SAD ਗਠਜੋੜ ਵਿੱਚ ਅਕਾਲੀ ਦਲ ਦਾ ਹੀ ਹੋਵੇਗਾ ਮੁੱਖ ਮੰਤਰੀ... TV9 ਦੇ ਸਵਾਲ 'ਤੇ ਬੋਲੇ ਅਮਿਤ ਸ਼ਾਹ...
ਗੁਰੂਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਪਹੁੰਚਿਆ ਜੱਥਾ, ਫੁੱਲਾਂ ਨਾਲ ਹੋਇਆ ਸਵਾਗਤ
ਗੁਰੂਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਪਹੁੰਚਿਆ ਜੱਥਾ, ਫੁੱਲਾਂ ਨਾਲ ਹੋਇਆ ਸਵਾਗਤ...
ਕੀ Bisleri ਦਾ ਪਾਣੀ ਪੀਣਾ ਸੁਰੱਖਿਅਤ ਹੈ? ਲੈਬ ਟੈਸਟ 'ਚ ਵੱਡਾ ਖੁਲਾਸਾ
ਕੀ Bisleri ਦਾ ਪਾਣੀ ਪੀਣਾ ਸੁਰੱਖਿਅਤ ਹੈ? ਲੈਬ ਟੈਸਟ 'ਚ ਵੱਡਾ ਖੁਲਾਸਾ...
BJP-SAD ਨੂੰ ਜਨਤਾ ਨੇ ਨਕਾਰ ਦਿੱਤਾ, ਭਾਲ ਰਹੇ ਸਿਆਸੀ ਜ਼ਮੀਨ... ਅੰਮ੍ਰਿਤਸਰ ਪਹੁੰਚੇ ਪੰਜਾਬ ਕਾਂਗਰਸ ਇੰਚਾਰਜ ਪਾਇਲਟ ਦੇ ਨਿਸ਼ਾਨੇ
BJP-SAD ਨੂੰ ਜਨਤਾ ਨੇ ਨਕਾਰ ਦਿੱਤਾ, ਭਾਲ ਰਹੇ ਸਿਆਸੀ ਜ਼ਮੀਨ... ਅੰਮ੍ਰਿਤਸਰ ਪਹੁੰਚੇ ਪੰਜਾਬ ਕਾਂਗਰਸ ਇੰਚਾਰਜ ਪਾਇਲਟ ਦੇ ਨਿਸ਼ਾਨੇ...
ਸੈਫ਼ ਨੂੰ ਕਿਸਨੇ ਦਿੱਤੀ ਧਮਕੀ? ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ ਨੂੰ ਲੈ ਕੇ ਕੀ ਹੈ ਮੁੰਬਈ ਪੁਲਿਸ ਦੀ ਤਿਆਰੀ?
ਸੈਫ਼ ਨੂੰ ਕਿਸਨੇ ਦਿੱਤੀ ਧਮਕੀ? ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ ਨੂੰ ਲੈ ਕੇ ਕੀ ਹੈ ਮੁੰਬਈ ਪੁਲਿਸ ਦੀ ਤਿਆਰੀ?...
ਮਾਰਕ ਜ਼ੁਕਰਬਰਗ ਦਾ ₹538 ਕਰੋੜ ਦਾ ਆਇਰਿਸ਼ ਮਹਿਲ, ਜਾਣੋ ਸਟ੍ਰੈਨਕੈਲੀ ਕਾਸਲ ਦੀ ਖਾਸੀਅਤ
ਮਾਰਕ ਜ਼ੁਕਰਬਰਗ ਦਾ ₹538 ਕਰੋੜ ਦਾ ਆਇਰਿਸ਼ ਮਹਿਲ, ਜਾਣੋ ਸਟ੍ਰੈਨਕੈਲੀ ਕਾਸਲ ਦੀ ਖਾਸੀਅਤ...
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ...