ਭਾਰਤੀ ਹਾਕੀ ਟੀਮ ਦਾ ਅੰਮ੍ਰਿਤਸਰ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ, ਧਾਈ ਦੇਣ ਪਹੁੰਚੇ ਡੀਸੀ, ਸੰਸਦ ਮੈਂਬਰ ਅਤੇ ਵਿਧਾਇਕ

Updated On: 

11 Oct 2023 19:59 PM

ਭਾਰਤੀ ਟੀਮ ਵਿੱਚ 10 ਪੰਜਾਬੀਆਂ ਵਿੱਚ ਬਾਲ ਗੁਰੂ ਨਗਰੀ ਅੰਮ੍ਰਿਤਸਰ ਤੋਂ ਕਪਤਾਨ ਹਰਮਨਪ੍ਰੀਤ ਸਿੰਘ, ਗੁਰਜੰਟ ਸਿੰਘ, ਸ਼ਮਸੇਰ ਸਿੰਘ, ਜਰਮਨਜੀਤ ਸਿੰਘ ਸ਼ਾਮਲ ਹਨ। ਇਹ ਦੂਜੀ ਵਾਰ ਹੈ ਕਿ ਏਸ਼ੀਅਨ ਗੇਮਜ਼ ਵਿੱਚ ਸੋਨ ਤਗ਼ਮਾ ਜਿੱਤਣ ਵਾਲੀ ਪੁਰਸ਼ ਹਾਕੀ ਟੀਮ ਵਿੱਚ ਸਿਰਫ਼ ਪੰਜਾਬ ਦੇ 10 ਖਿਡਾਰੀ ਹਨ। ਪੁਰਸ਼ ਹਾਕੀ ਟੀਮ ਨੇ 1966 ਵਿੱਚ ਬੈਂਕਾਕ ਵਿੱਚ ਹੋਈਆਂ ਏਸ਼ੀਅਨ ਗੇਮਜ਼ ਵਿੱਚ ਵੀ ਪਹਿਲੀ ਵਾਰ ਸੋਨ ਤਗ਼ਮਾ ਜਿੱਤਿਆ ਸੀ। ਉਸ ਜੇਤੂ ਹਾਕੀ ਟੀਮ ਵਿੱਚ ਵੀ 10 ਖਿਡਾਰੀ ਪੰਜਾਬ ਦੇ ਸਨ।

ਭਾਰਤੀ ਹਾਕੀ ਟੀਮ ਦਾ ਅੰਮ੍ਰਿਤਸਰ ਹਵਾਈ ਅੱਡੇ ਤੇ ਸ਼ਾਨਦਾਰ ਸਵਾਗਤ, ਧਾਈ ਦੇਣ ਪਹੁੰਚੇ ਡੀਸੀ, ਸੰਸਦ ਮੈਂਬਰ ਅਤੇ ਵਿਧਾਇਕ
Follow Us On

ਏਸ਼ੀਅਨ ਗੇਮਜ਼ ਵਿੱਚ ਸੋਨ ਤਗ਼ਮਾ ਜਿੱਤ ਕੇ ਵਾਪਸ ਪਰਤੀ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਦਾ ਅੰਮ੍ਰਿਤਸਰ ਹਵਾਈ ਅੱਡੇ ਤੇ ਨਿੱਘਾ ਸਵਾਗਤ ਕੀਤਾ ਗਿਆ। ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ, ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ, ਸੰਸਦ ਮੈਂਬਰ ਗੁਰਜੀਤ ਔਜਲਾ ਅਤੇ ਵਿਧਾਇਕ ਅਜੈ ਗੁਪਤਾ ਨੇ ਗੁਰੂ ਰਾਮਦਾਸ ਹਵਾਈ ਅੱਡੇ ‘ਤੇ ਭਾਰਤੀ ਹਾਕੀ ਟੀਮ ਵਿੱਚ ਖੇਡਣ ਵਾਲੇ ਪੰਜਾਬ ਦੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚੀਨ ਵਿੱਚ ਹੋਈਆਂ ਏਸ਼ੀਅਨ ਖੇਡਾਂ ਵਿੱਚ ਸੋਨ ਤਮਗਾ ਜਿੱਤਣ ਵਾਲੇ ਸਾਰੇ ਖਿਡਾਰੀਆਂ ਨੂੰ 1-1 ਕਰੋੜ ਰੁਪਏ ਦਿੱਤੇ ਜਾਣਗੇ। ਏਸ਼ਿਆਈ ਖੇਡਾਂ ਵਿੱਚ ਭਾਗ ਲੈਣ ਵਾਲੇ ਪੰਜਾਬ ਦੇ 48 ਖਿਡਾਰੀਆਂ ਨੂੰ ਵੀ 8 ਲੱਖ ਰੁਪਏ ਪ੍ਰਤੀ ਖਿਡਾਰੀ ਦੇ ਹਿਸਾਬ ਨਾਲ ਤਿਆਰੀ ਲਈ 4.64 ਕਰੋੜ ਰੁਪਏ ਦਿੱਤੇ ਗਏ। ਪੰਜਾਬ ਸਰਕਾਰ ਦੀ ਖੇਡ ਨੀਤੀ ਦੇ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ।

ਪੈਰਿਸ ਓਲੰਪਿਕ 2024 ਵਿੱਚ ਸਥਾਨ ਦੀ ਪੁਸ਼ਟੀ ਭਾਰਤੀ ਹਾਕੀ ਟੀਮ ਨੇ ਏਸ਼ੀਅਨ ਗੇਮਜ਼ ਦੇ ਪੁਰਸ਼ ਹਾਕੀ ਫਾਈਨਲ ਵਿੱਚ ਜਾਪਾਨ ਨੂੰ ਹਰਾ ਕੇ ਸੋਨ ਤਗ਼ਮੇ ਤੇ ਕਬਜ਼ਾ ਕੀਤਾ। ਭਾਰਤ ਨੇ ਖ਼ਿਤਾਬੀ ਮੈਟ ਵਿੱਚ ਜਾਪਾਨ ਨੂੰ 5-1 ਨਾਲ ਹਰਾਇਆ। ਭਾਰਤੀ ਮੈਨਜ਼ ਹਾਕੀ ਟੀਮ ਨੇ ਵੀ ਗੋਲਡ ਮੈਡਨ ਨਾਲ ਪੈਰਿਸ ਓਲੰਪਿਕ 2024 ਲਈ ਆਪਣੀ ਥਾਂ ਪੱਕੀ ਕਰ ਲਈ ਹੈ। ਭਾਰਤੀ ਹਾਕੀ ਟੀਮ ਨੇ ਵੀ ਫਾਈਨਲ ਜਿੱਤ ਕੇ ਓਲੰਪਿਕ ਲਈ ਵੀ ਕੁਆਲੀਫਾਈ ਕਰ ਲਿਆ ਹੈ।