ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ND vs SL, Asian Games 2023: ਭਾਰਤ ਦੀਆਂ ਧੀਆਂ ਨੇ ਚੀਨ ਵਿੱਚ ਰਚਿਆ ਇਤਿਹਾਸ, ਕ੍ਰਿਕੇਟ ਵਿੱਚ ਜਿੱਤਿਆ ਗੋਲਡ ਮੈਡਲ

ਉਮੀਦ ਮੁਤਾਬਕ ਭਾਰਤ ਨੇ ਮਹਿਲਾ ਕ੍ਰਿਕਟ 'ਚ ਏਸ਼ੀਆਈ ਖੇਡਾਂ ਦਾ ਸੋਨ ਤਮਗਾ ਜਿੱਤ ਲਿਆ ਹੈ। ਫਾਈਨਲ ਮੈਚ ਵਿੱਚ ਭਾਰਤ ਨੇ ਸ਼੍ਰੀਲੰਕਾ ਨੂੰ ਹਰਾਇਆ ਅਤੇ ਇਸ ਦੇ ਨਾਲ ਹੀ ਸੋਨ ਤਮਗਾ ਜਿੱਤਿਆ। ਭਾਰਤ ਦੀ ਜਿੱਤ ਤੋਂ ਬਾਅਦ ਸ਼੍ਰੀਲੰਕਾ ਨੂੰ ਚਾਂਦੀ ਦੇ ਤਗਮੇ ਨਾਲ ਹੀ ਸਬਰ ਕਰਨਾ ਪਿਆ। ਇਸ ਈਵੈਂਟ ਦਾ ਬੰਗਲਾਦੇਸ਼ ਨੇ ਕਾਂਸੀ ਤਮਗਾ ਜਿੱਤਿਆ।

ND vs SL, Asian Games 2023: ਭਾਰਤ ਦੀਆਂ ਧੀਆਂ ਨੇ ਚੀਨ ਵਿੱਚ ਰਚਿਆ ਇਤਿਹਾਸ, ਕ੍ਰਿਕੇਟ ਵਿੱਚ ਜਿੱਤਿਆ ਗੋਲਡ ਮੈਡਲ
Photo: PTI
Follow Us
tv9-punjabi
| Updated On: 25 Sep 2023 15:20 PM IST
ਚੀਨ ਦੀ ਧਰਤੀ ‘ਤੇ ਮਹਿਲਾ ਕ੍ਰਿਕਟ ਦੇ ਫਾਈਨਲ ‘ਚ ਭਾਰਤ ਅਤੇ ਸ਼੍ਰੀਲੰਕਾ ਦੀਆਂ ਟੀਮਾਂ ਲਈ ਤਗਮੇ ਪੱਕੇ ਸਨ। ਪਰ ਸਵਾਲ ਇਹ ਸੀ ਕਿ ਗੋਲਡ ‘ਤੇ ਕਿਸ ਦਾ ਨਾਂ ਸੀ? ਹੁਣ ਉਸ ਦਾ ਫੈਸਲਾ ਹੋ ਚੁੱਕਾ ਹੈ। ਚੀਨ ਦੇ ਮੈਦਾਨ ‘ਤੇ ਭਾਰਤ ਦੀਆਂ ਧੀਆਂ ਨੇ ਇਤਿਹਾਸ ਰਚਿਆ ਹੈ। ਉਨ੍ਹਾਂ ਨੇ ਫਾਈਨਲ ਵਿੱਚ ਸ੍ਰੀਲੰਕਾ ਨੂੰ ਹਰਾ ਕੇ ਸੋਨ ਤਗ਼ਮਾ ਜਿੱਤਿਆ। ਏਸ਼ੀਆਈ ਖੇਡਾਂ 2023 ਵਿੱਚ ਭਾਰਤ ਦਾ ਇਹ ਦੂਜਾ ਸੋਨ ਤਮਗਾ ਹੈ। ਇਸ ਤੋਂ ਪਹਿਲਾਂ ਭਾਰਤ ਨੇ ਨਿਸ਼ਾਨੇਬਾਜ਼ੀ ਵਿੱਚ ਪਹਿਲਾ ਸੋਨ ਤਮਗਾ ਜਿੱਤਿਆ ਸੀ। ਏਸ਼ੀਆਈ ਖੇਡਾਂ ਦੇ ਇਤਿਹਾਸ ਵਿੱਚ ਇਹ ਤੀਜੀ ਵਾਰ ਸੀ ਜਦੋਂ ਕ੍ਰਿਕਟ ਨੂੰ ਸ਼ਾਮਲ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਦੋ ਮੌਕਿਆਂ ‘ਤੇ ਜਦੋਂ ਕ੍ਰਿਕਟ ਇਨ੍ਹਾਂ ਖੇਡਾਂ ਦਾ ਹਿੱਸਾ ਬਣਿਆ ਸੀ, ਭਾਰਤ ਨੇ ਇਸ ਵਿਚ ਹਿੱਸਾ ਨਹੀਂ ਲਿਆ ਸੀ। ਮਤਲਬ ਇਹ ਪਹਿਲੀ ਵਾਰ ਹੈ ਜਦੋਂ ਭਾਰਤ ਏਸ਼ਿਆਈ ਖੇਡਾਂ ਵਿੱਚ ਕ੍ਰਿਕਟ ਖੇਡ ਰਿਹਾ ਹੈ। ਅਤੇ ਇਸ ਤੋਂ ਵਧੀਆ ਕੁਝ ਨਹੀਂ ਹੈ ਅਤੇ ਨਾ ਹੀ ਇਸ ਤੋਂ ਅੱਗੇ ਹੋਵੇਗਾ। ਇਸ ਲਈ ਅਸੀਂ ਕਹਿ ਰਹੇ ਹਾਂ ਕਿ ਭਾਰਤੀ ਧੀਆਂ ਨੇ ਚੀਨ ਦੀ ਧਰਤੀ ‘ਤੇ ਕ੍ਰਿਕਟ ‘ਚ ਇਤਿਹਾਸ ਰਚਿਆ ਹੈ।

ਗੋਲਡ ਮੈਡਲ ਮੈਚ ਦੀ ਪੂਰੀ ਕਹਾਣੀ

ਏਸ਼ੀਆਈ ਗੇਮਸ 2023 ਦੇ ਫਾਈਨਲ ਮੈਚ ਯਾਨੀ ਗੋਲਡ ਮੈਡਲ ਦੇ ਮੈਚ ਵਿੱਚ, ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕੀਤੀ। ਭਾਰਤੀ ਕੁੜੀਆਂ ਨੇ 20 ਓਵਰਾਂ ‘ਚ 7 ਵਿਕਟਾਂ ‘ਤੇ 116 ਦੌੜਾਂ ਬਣਾਈਆਂ, ਜਿਸ ‘ਚ ਸਮ੍ਰਿਤੀ ਮੰਧਾਨਾ ਨੇ ਸਭ ਤੋਂ ਵੱਧ 46 ਦੌੜਾਂ ਬਣਾਈਆਂ। ਅਤੇ ਜੇਮਿਮਾ ਦੇ ਬੱਲੇ ਤੋਂ 42 ਦੌੜਾਂ ਨਿਕਲੀਆਂ। ਭਾਰਤ ਵੱਲੋਂ ਦਿੱਤੇ 117 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਸ਼੍ਰੀਲੰਕਾ ਦੀਆਂ ਮਹਿਲਾਵਾਂ ਨੇ ਦਮਦਾਰ ਸ਼ੁਰੂਆਤ ਕੀਤੀ। ਪਰ, ਉਨ੍ਹਾਂ ਦੀ ਸ਼ੁਰੂਆਤ ਨੂੰ ਭਾਰਤੀ ਗੇਂਦਬਾਜ਼ਾਂ ਨੇ ਜਲਦੀ ਹੀ ਰੋਕ ਦਿੱਤਾ। ਸ਼੍ਰੀਲੰਕਾ ਦੀਆਂ ਵਿਕਟਾਂ ਰੈਗੂਲਰ ਇੰਟਰਵਲ ‘ਤੇ ਡਿੱਗਦੀਆਂ ਰਹੀਆਂ, ਜਿਸ ਕਾਰਨ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਸ਼੍ਰੀਲੰਕਾ ਦੀ ਟੀਮ 20 ਓਵਰਾਂ ‘ਚ 8 ਵਿਕਟਾਂ ‘ਤੇ 97 ਦੌੜਾਂ ਹੀ ਬਣਾ ਸਕੀ ਅਤੇ 19 ਦੌੜਾਂ ਨਾਲ ਮੈਚ ਹਾਰ ਗਈ।

ਇੰਝ ਪਹੁੰਚੇ ਸਨ ਗੋਲਡ ਮੈਡਲ ਮੈਚ ਤੱਕ ਭਾਰਤ-ਸ਼੍ਰੀਲੰਕਾ

ਏਸ਼ੀਆਈ ਖੇਡਾਂ 2023 ਵਿੱਚ ਸੀਡੇਡ ਟੀਮ ਹੋਣ ਦੇ ਚਲਦਿਆਂ ਭਾਰਤ ਅਤੇ ਸ਼੍ਰੀਲੰਕਾ ਨੇ ਕੁਆਰਟਰ ਫਾਈਨਲ ਤੋਂ ਸਿੱਧਾ ਖੇਡਣਾ ਸ਼ੁਰੂ ਕੀਤਾ। ਕੁਆਰਟਰ ਫਾਈਨਲ ਵਿੱਚ ਮਲੇਸ਼ੀਆ ਖ਼ਿਲਾਫ਼ ਭਾਰਤ ਦਾ ਮੈਚ ਮੀਂਹ ਕਾਰਨ ਰੱਦ ਹੋ ਗਿਆ, ਜਿੱਥੇ ਬਿਹਤਰ ਸੀਡ ਹੋਣ ਕਾਰਨ ਭਾਰਤੀ ਮਹਿਲਾਵਾਂ ਨੇ ਸੈਮੀਫਾਈਨਲ ਵਿੱਚ ਸਿੱਧਾ ਪ੍ਰਵੇਸ਼ ਕਰ ਲਿਆ। ਸੈਮੀਫਾਈਨਲ ‘ਚ ਭਾਰਤ ਦਾ ਸਾਹਮਣਾ ਬੰਗਲਾਦੇਸ਼ ਨਾਲ ਹੋਇਆ, ਜਿੱਥੇ ਉਸ ਨੇ 70 ਗੇਂਦਾਂ ਬਾਕੀ ਰਹਿੰਦਿਆਂ 8 ਵਿਕਟਾਂ ਨਾਲ ਜਿੱਤ ਦਰਜ ਕੀਤੀ। ਅਤੇ ਹੁਣ ਫਾਈਨਲ ‘ਚ ਭਾਰਤ ਨੇ ਸ਼੍ਰੀਲੰਕਾ ਦੀ ਚੁਣੌਤੀ ਨੂੰ ਮਿਟਾ ਕੇ ਸੋਨ ਤਮਗਾ ਜਿੱਤਿਆ, ਜਿਸ ਨੇ ਸੈਮੀਫਾਈਨਲ ‘ਚ ਪਾਕਿਸਤਾਨ ਨੂੰ ਹਰਾਇਆ ਸੀ।

ਭਾਰਤ ਦਾ ਗੋਲਡ, ਸ਼੍ਰੀਲੰਕਾ ਦੀ ਚਾਂਦੀ

ਦੱਸ ਦੇਈਏ ਕਿ ਏਸ਼ੀਆਈ ਗੇਮਸ 2023 ਦੇ ਮਹਿਲਾ ਕ੍ਰਿਕਟ ਈਵੈਂਟ ‘ਚ ਜੇਕਰ ਭਾਰਤ ਨੇ ਸੋਨ ਤਮਗਾ ਜਿੱਤਿਆ ਤਾਂ ਸ਼੍ਰੀਲੰਕਾ ਨੇ ਚਾਂਦੀ ਦਾ ਤਮਗਾ ਜਿੱਤਿਆ। ਬੰਗਲਾਦੇਸ਼ ਨੇ ਪਾਕਿਸਤਾਨ ਨੂੰ ਹਰਾ ਕੇ ਕਾਂਸੀ ਦਾ ਤਗਮਾ ਜਿੱਤਿਆ।

ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਠੰਢ ਦਾ ਕਹਿਰ, ਜਾਣੋ ਕਿੱਥੇ ਜਾਰੀ ਹੋਇਆ ਅਲਰਟ
ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਠੰਢ ਦਾ ਕਹਿਰ, ਜਾਣੋ ਕਿੱਥੇ ਜਾਰੀ ਹੋਇਆ ਅਲਰਟ...
Putin India Visit: ਪੁਤਿਨ ਦੇ ਨਾਲ ਆ ਰਹੀ ਅੱਧੀ ਕੈਬਨਿਟ ... ਪਾਕਿਸਤਾਨ ਤੋਂ ਲੈ ਕੇ ਅਮਰੀਕਾ ਤੱਕ ਦੀ ਵਧੀ ਟੈਨਸ਼ਨ!
Putin India Visit: ਪੁਤਿਨ ਦੇ ਨਾਲ ਆ ਰਹੀ ਅੱਧੀ ਕੈਬਨਿਟ ... ਪਾਕਿਸਤਾਨ ਤੋਂ ਲੈ ਕੇ ਅਮਰੀਕਾ ਤੱਕ ਦੀ ਵਧੀ ਟੈਨਸ਼ਨ!...
ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ
ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ...
IndiGo Flights Cancelled: ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਸਰਕਾਰ ਨੇ ਮੰਗਿਆ ਜਵਾਬ
IndiGo Flights Cancelled: ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਸਰਕਾਰ ਨੇ ਮੰਗਿਆ ਜਵਾਬ...
BJP-SAD Alliance: ਅਕਾਲੀ ਦਲ ਨਾਲ ਗਠਜੋੜ 'ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ 'ਚ ਆਏ ਆਗੂ? ਜਾਣੋ...
BJP-SAD Alliance: ਅਕਾਲੀ ਦਲ ਨਾਲ ਗਠਜੋੜ 'ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ 'ਚ ਆਏ ਆਗੂ? ਜਾਣੋ......
Supreme Court on Muslim Women: ਤਲਾਕ ਦਿੱਤਾ ਤਾਂ ਵਾਪਸ ਕਰਨਾ ਹੋਵੇਗਾ ਸਾਰਾ ਦਾਜ : ਸੁਪਰੀਮ ਕੋਰਟ
Supreme Court on Muslim Women: ਤਲਾਕ ਦਿੱਤਾ ਤਾਂ ਵਾਪਸ ਕਰਨਾ ਹੋਵੇਗਾ ਸਾਰਾ ਦਾਜ : ਸੁਪਰੀਮ ਕੋਰਟ...
Su-57 Deal: ਭਾਰਤ-ਰੂਸ ਵਿਚਾਲੇ Su-57 ਲੜਾਕੂ ਜੈੱਟ ਦੇ ਸਹਿ-ਉਤਪਾਦਨ 'ਤੇ ਚਰਚਾ
Su-57 Deal: ਭਾਰਤ-ਰੂਸ ਵਿਚਾਲੇ Su-57 ਲੜਾਕੂ ਜੈੱਟ ਦੇ ਸਹਿ-ਉਤਪਾਦਨ 'ਤੇ ਚਰਚਾ...
ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਬੀਜੇਪੀ, ਕੈਪਟਨ ਦੇ ਬਿਆਨ ਨਾਲ ਅਸ਼ਵਨੀ ਸ਼ਰਮਾ ਨੇ ਜਤਾਈ ਅਸਹਿਮਤੀ
ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਬੀਜੇਪੀ, ਕੈਪਟਨ ਦੇ ਬਿਆਨ ਨਾਲ ਅਸ਼ਵਨੀ ਸ਼ਰਮਾ ਨੇ ਜਤਾਈ ਅਸਹਿਮਤੀ...
Supreme Court On Digital Arrest : ਡਿਜੀਟਲ ਅਰੈਸਟ 'ਤੇ ਸੁਪਰੀਮ ਕੋਰਟ ਦਾ ਵੱਡਾ ਆਦੇਸ਼
Supreme Court On Digital Arrest : ਡਿਜੀਟਲ ਅਰੈਸਟ 'ਤੇ ਸੁਪਰੀਮ ਕੋਰਟ ਦਾ ਵੱਡਾ ਆਦੇਸ਼...