ਅਰੁਣਾਚਲ ਪ੍ਰਦੇਸ਼ ਦੇ ਖਿਡਾਰੀਆਂ ਦੇ ਅਪਮਾਨ ‘ਤੇ ਭਾਰਤ ਨੇ ਚੀਨ ਨੂੰ ਦਿੱਤਾ ਮੂੰਹ ਤੋੜ ਜਵਾਬ, ਖੇਡ ਮੰਤਰੀ ਨੇ ਰੱਦ ਕੀਤਾ ਦੌਰਾ
ਚੀਨ ਨੇ ਅਰੁਣਾਚਲ ਪ੍ਰਦੇਸ਼ ਦੇ ਖਿਡਾਰੀਆਂ ਨੂੰ ਐਂਟਰੀ ਨਹੀਂ ਦਿੱਤੀ, ਜਿਸ ਤੋਂ ਬਾਅਦ ਭਾਰਤ ਸਰਕਾਰ ਨੇ ਇਸ ਦਾ ਕਰਾਰਾ ਜਵਾਬ ਦਿੱਤਾ ਹੈ। ਖੇਡ ਮੰਤਰੀ ਅਨੁਰਾਗ ਠਾਕੁਰ ਨੇ ਆਪਣਾ ਚੀਨ ਦੌਰਾ ਰੱਦ ਕਰ ਦਿੱਤਾ ਹੈ।
ਭਾਰਤ ਦੇ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਆਪਣਾ ਚੀਨ ਦੌਰਾ ਰੱਦ ਕਰ ਦਿੱਤਾ ਹੈ। ਦਰਅਸਲ, ਹਾਂਗਝੋਊ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਅਰੁਣਾਚਲ ਪ੍ਰਦੇਸ਼ ਦੇ ਖਿਡਾਰੀਆਂ ਨੂੰ ਐਂਟਰੀ ਨਹੀਂ ਦਿੱਤੀ ਗਈ ਸੀ, ਜਿਸ ਤੋਂ ਬਾਅਦ ਭਾਰਤ ਸਰਕਾਰ ਨੇ ਚੀਨ ਨੂੰ ਕਰਾਰਾ ਜਵਾਬ ਦਿੱਤਾ ਹੈ। ਵਿਦੇਸ਼ ਮੰਤਰਾਲੇ ਨੇ ਇਸ ਮਾਮਲੇ ‘ਤੇ ਇਕ ਲਿਖਤੀ ਬਿਆਨ ‘ਚ ਕਿਹਾ ਹੈ ਕਿ ਚੀਨ ਨੇ ਅਰੁਣਾਚਲ ਦੇ ਲੋਕਾਂ ਨਾਲ ਵਿਤਕਰਾ ਕੀਤਾ ਹੈ। ਉਨ੍ਹਾਂ ਨੂੰ ਏਸ਼ੀਆਈ ਖੇਡਾਂ ‘ਚ ਐਂਟਰੀ ਨਹੀਂ ਦਿੱਤੀ ਗਈ ਹੈ, ਜਿਸ ਤੋਂ ਬਾਅਦ ਹੁਣ ਭਾਰਤ ਦੇ ਖੇਡ ਮੰਤਰੀ ਅਨੁਰਾਗ ਠਾਕੁਰ ਉਸ ਦੇਸ਼ ‘ਚ ਕਦਮ ਨਹੀਂ ਰੱਖਣਗੇ। ਭਾਰਤ ਸਰਕਾਰ ਨੇ ਚੀਨ ਦੀ ਇਸ ਕਾਰਵਾਈ ਦਾ ਸਖ਼ਤ ਵਿਰੋਧ ਕੀਤਾ ਹੈ। ਸਰਕਾਰ ਨੇ ਸਪੱਸ਼ਟ ਕਿਹਾ ਹੈ ਕਿ ਦੇਸ਼ ਦੇ ਕਿਸੇ ਵੀ ਸੂਬੇ ਨਾਲ ਅਜਿਹਾ ਵਤੀਰਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਵਿਦੇਸ਼ ਮੰਤਰਾਲੇ ਨੇ ਆਪਣੇ ਬਿਆਨ ‘ਚ ਕਿਹਾ ਕਿ ਚੀਨ ਨੇ ਏਸ਼ੀਆਈ ਖੇਡਾਂ ਦੀ ਭਾਵਨਾ ਅਤੇ ਨਿਯਮਾਂ ਦੋਵਾਂ ਦੀ ਉਲੰਘਣਾ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ ਅਨੁਰਾਗ ਠਾਕੁਰ ਨੇ ਏਸ਼ੀਆਈ ਖੇਡਾਂ ਦੇ ਮੌਕੇ ‘ਤੇ ਚੀਨ ਜਾਣਾ ਸੀ ਪਰ ਚੀਨੀ ਸਰਕਾਰ ਦੀ ਇਸ ਕਾਰਵਾਈ ਨਾਲ ਹੁਣ ਦੋਹਾਂ ਦੇਸ਼ਾਂ ਵਿਚਾਲੇ ਖਟਾਸ ਹੋਰ ਵਧ ਗਈ ਹੈ।
Our response to media queries on some Indian sportspersons being denied entry into 19th Asian Games:https://t.co/wtoQA8zaDH pic.twitter.com/cACRspcQkD
— Arindam Bagchi (@MEAIndia) September 22, 2023
ਇਹ ਵੀ ਪੜ੍ਹੋ
ਚੀਨ ਦੇ ਨਿਸ਼ਾਨੇ ‘ਤੇ ਹਨ ਅਰੁਣਾਚਲ ਪ੍ਰਦੇਸ਼ ਦੇ ਖਿਡਾਰੀ
ਤੁਹਾਨੂੰ ਦੱਸ ਦੇਈਏ ਕਿ ਏਸ਼ੀਆਈ ਖੇਡਾਂ ਵਿੱਚ ਭਾਰਤੀ ਮਾਰਸ਼ਲ ਆਰਟ ਟੀਮ ਵਿੱਚ ਤਿੰਨ ਖਿਡਾਰੀ ਅਰੁਣਾਚਲ ਦੇ ਸਨ। ਮਹਿਲਾ ਵੁਸ਼ੂ ਟੀਮ ਦੀਆਂ ਤਿੰਨ ਖਿਡਾਰਨਾਂ ਏਸ਼ੀਆਈ ਖੇਡਾਂ ਲਈ ਜ਼ਰੂਰੀ ਦਸਤਾਵੇਜ਼ ਨਾ ਮਿਲਣ ਕਾਰਨ ਚੀਨ ਨਹੀਂ ਜਾ ਸਕੀਆਂ। ਇਸ ਤੋਂ ਪਹਿਲਾਂ ਤਿੰਨੋਂ ਖਿਡਾਰੀਆਂ ਨੂੰ ਏਸ਼ੀਆਈ ਖੇਡਾਂ ਦੀ ਕਮੇਟੀ ਤੋਂ ਮਨਜ਼ੂਰੀ ਮਿਲ ਚੁੱਕੀ ਸੀ ਪਰ ਉਸ ਤੋਂ ਬਾਅਦ ਉਨ੍ਹਾਂ ਨੂੰ ਐਕ੍ਰੇਡੇਸ਼ਨ ਕਾਰਡ ਹੀ ਨਹੀਂ ਦਿੱਤੇ ਗਏ। ਮਾਰਸ਼ਲ ਆਰਟ ਟੀਮ 10 ਮੈਂਬਰਾਂ ਦੀ ਸੀ ਪਰ ਇਸ ਦੇ ਸਿਰਫ਼ 7 ਮੈਂਬਰ ਹੀ ਚੀਨ ਗਏ ਹਨ।
ਵਰਲਡ ਯੂਨੀਵਰਸਿਟੀ ਗੇਮਸ ਵਿੱਚ ਵੀ ਚੀਨ ਦੀ ਚਾਲ
ਦੱਸ ਦੇਈਏ ਕਿ ਚੀਨ ਨੇ ਜੁਲਾਈ ‘ਚ ਹੋਈਆਂ ਵਿਸ਼ਵ ਯੂਨੀਵਰਸਿਟੀ ਖੇਡਾਂ ‘ਚ ਵੀ ਅਜਿਹਾ ਕੁਝ ਕੀਤਾ ਸੀ। ਭਾਰਤੀ ਵੁਸ਼ੂ ਟੀਮ ਇਨ੍ਹਾਂ ਖੇਡਾਂ ਵਿੱਚ ਹਿੱਸਾ ਨਹੀਂ ਲੈ ਸਕੀ। ਰਿਪੋਰਟਾਂ ਮੁਤਾਬਕ ਚੀਨ ਨੇ ਅਰੁਣਾਚਲ ਪ੍ਰਦੇਸ਼ ਦੇ ਤਿੰਨ ਖਿਡਾਰੀਆਂ ਨੂੰ ਸਟੈਪਲ ਵੀਜ਼ਾ ਦਿੱਤਾ ਸੀ। ਇਹ ਉਹੀ ਖਿਡਾਰੀ ਹਨ ਜੋ ਇਸ ਵਾਰ ਏਸ਼ਿਆਈ ਖੇਡਾਂ ਵਿੱਚ ਹਿੱਸਾ ਨਹੀਂ ਲੈ ਸਕੇ।