AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Asian Para Games: 6 ਸਾਲ ਦੀ ਉਮਰ ‘ਚ ਕੱਟਿਆ ਸੀ ਹੱਥ, ਹੁਣ ਏਸ਼ੀਅਨ ਪੈਰਾ ਗੇਮਜ਼ ਵਿੱਚ ਦੋ ਗੋਲਡ ਜਿੱਤ ਕੇ ਰਚਿਆ ਇਤਿਹਾਸ

Nishad Kumar: ਭਾਰਤੀ ਪੈਰਾ ਐਥਲੀਟ ਨਿਸ਼ਾਦ ਕੁਮਾਰ ਨੇ Asian Para Games 2026 ਵਿੱਚ ਦੋ ਗੋਲਡ ਮੈਡਲ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਉਹ ਇੱਕੋ ਐਡੀਸ਼ਨ ਵਿੱਚ ਦੋ ਗੋਲਡ ਮੈਡਲ ਜਿੱਤਣ ਵਾਲੇ ਭਾਰਤ ਦੇ ਤੀਜੇ ਐਥਲੀਟ ਬਣ ਗਏ ਹਨ।

Asian Para Games: 6 ਸਾਲ ਦੀ ਉਮਰ 'ਚ ਕੱਟਿਆ ਸੀ ਹੱਥ, ਹੁਣ ਏਸ਼ੀਅਨ ਪੈਰਾ ਗੇਮਜ਼ ਵਿੱਚ ਦੋ ਗੋਲਡ ਜਿੱਤ ਕੇ ਰਚਿਆ ਇਤਿਹਾਸ
ਨਿਸ਼ਾਦ ਕੁਮਾਰ ਨੇ ਰਚਿਆ ਇਤਿਹਾਸ
tv9-punjabi
| Updated On: 21 Oct 2026 13:37 PM IST
Share

Nishad Kumar, Asian Para Games: ਭਾਰਤੀ ਪੈਰਾ ਐਥਲੀਟ ਨਿਸ਼ਾਦ ਕੁਮਾਰ ਨੇ ਏਸ਼ੀਅਨ ਪੈਰਾ ਗੇਮਜ਼ ਵਿੱਚ ਇਤਿਹਾਸਕ ਪ੍ਰਦਰਸ਼ਨ ਕਰਦਿਆਂ ਆਪਣਾ ਨਾਮ ਇਤਿਹਾਸ ਦੇ ਪੰਨਿਆਂ ਵਿੱਚ ਦਰਜ ਕਰਵਾ ਲਿਆ ਹੈ। ਮੰਗਲਵਾਰ ਨੂੰ ਪੁਰਸ਼ਾਂ ਦੇ ਹਾਈ ਜੰਪ T47 ਮੁਕਾਬਲੇ ਵਿੱਚ ਨਿਸ਼ਾਦ ਨੇ ਨਵੇਂ ਗੇਮਜ਼ ਰਿਕਾਰਡ ਨਾਲ ਪਹਿਲਾ ਸਥਾਨ ਹਾਸਲ ਕਰਦਿਆਂ ਗੋਲਡ ਮੈਡਲ ਜਿੱਤਿਆ। ਇਸ ਤੋਂ ਪਹਿਲਾਂ ਉਨ੍ਹਾਂ ਨੇ ਸੋਮਵਾਰ ਨੂੰ ਪੁਰਸ਼ਾਂ ਦੇ ਲੌਂਗ ਜੰਪ T47 ਮੁਕਾਬਲੇ ਵਿੱਚ ਵੀ ਗੋਲਡ ਮੈਡਲ ਆਪਣੇ ਨਾਮ ਕੀਤਾ ਸੀ। ਇਸ ਦੋਹਰੀ ਸਫਲਤਾ ਨਾਲ ਨਿਸ਼ਾਦ ਕੁਮਾਰ ਏਸ਼ੀਅਨ ਪੈਰਾ ਗੇਮਜ਼ ਦੇ ਇੱਕੋ ਐਡੀਸ਼ਨ ਵਿੱਚ ਦੋ ਗੋਲਡ ਮੈਡਲ ਜਿੱਤਣ ਵਾਲੇ ਭਾਰਤ ਦੇ ਤੀਜੇ ਐਥਲੀਟ ਬਣ ਗਏ ਹਨ।

2.04 ਮੀਟਰ ਦੀ ਇਤਿਹਾਸਕ ਛਾਲ

ਮੰਗਲਵਾਰ ਨੂੰ ਹੋਏ ਪੁਰਸ਼ਾਂ ਦੇ ਹਾਈ ਜੰਪ T47 ਮੁਕਾਬਲੇ ਵਿੱਚ ਨਿਸ਼ਾਦ ਕੁਮਾਰ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਉਨ੍ਹਾਂ ਨੇ 2.04 ਮੀਟਰ ਦੀ ਉਚਾਈ ਨੂੰ ਸਫਲਤਾਪੂਰਵਕ ਪਾਰ ਕਰਦਿਆਂ ਨਾ ਸਿਰਫ਼ ਗੋਲਡ ਮੈਡਲ ਜਿੱਤਿਆ, ਸਗੋਂ ਨਵਾਂ ਗੇਮਜ਼ ਰਿਕਾਰਡ ਵੀ ਕਾਇਮ ਕੀਤਾ। T47 ਕੈਟੇਗਰੀ ਉਨ੍ਹਾਂ ਪੈਰਾ ਐਥਲੀਟਾਂ ਲਈ ਹੁੰਦੀ ਹੈ, ਜਿਨ੍ਹਾਂ ਦੇ ਉੱਪਰਲੇ ਅੰਗਾਂ, ਜਿਵੇਂ ਕਿ ਹੱਥ ਜਾਂ ਗੁੱਟ ਵਿੱਚ ਕੋਈ ਕਮੀ ਹੁੰਦੀ ਹੈ। ਲਗਾਤਾਰ ਦੋ ਦਿਨਾਂ ਵਿੱਚ ਜੰਪ ਦੇ ਦੋ ਵੱਖ-ਵੱਖ ਮੁਕਾਬਲਿਆਂ ਵਿੱਚ ਗੋਲਡ ਮੈਡਲ ਜਿੱਤ ਕੇ ਉਨ੍ਹਾਂ ਨੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ ਹੈ।

ਨਿਸ਼ਾਦ ਕੁਮਾਰ ਖ਼ਾਸ ਕਲੱਬ ਵਿੱਚ ਹੋਏ ਸ਼ਾਮਲ

ਏਸ਼ੀਅਨ ਪੈਰਾ ਗੇਮਜ਼ ਦੇ ਇਤਿਹਾਸ ਵਿੱਚ ਇੱਕੋ ਐਡੀਸ਼ਨ ਵਿੱਚ ਦੋ ਗੋਲਡ ਮੈਡਲ ਜਿੱਤਣ ਦੀ ਉਪਲਬਧੀ ਹੁਣ ਤੱਕ ਕੁਝ ਚੋਣਵੇਂ ਭਾਰਤੀ ਖਿਡਾਰੀਆਂ ਦੇ ਨਾਮ ਰਹੀ ਹੈ। ਚੀਨ ਦੇ ਹਾਂਗਝੂ ਵਿੱਚ ਹੋਏ ਪਿਛਲੇ ਐਡੀਸ਼ਨ ਵਿੱਚ ਦੌੜਾਕ ਅੰਕੁਰ ਧਾਮਾ ਨੇ ਪੁਰਸ਼ਾਂ ਦੇ 5000 ਮੀਟਰ T11 ਅਤੇ 1500 ਮੀਟਰ T11 ਮੁਕਾਬਲਿਆਂ ਵਿੱਚ ਦੋ ਗੋਲਡ ਮੈਡਲ ਜਿੱਤੇ ਸਨ। ਇਸੇ ਐਡੀਸ਼ਨ ਵਿੱਚ ਦੋਵੇਂ ਹੱਥਾਂ ਤੋਂ ਬਿਨਾਂ ਤੀਰ ਚਲਾਉਣ ਵਾਲੀ ਨੌਜਵਾਨ ਤੀਰਅੰਦਾਜ਼ ਸ਼ੀਤਲ ਦੇਵੀ ਨੇ ਮਹਿਲਾ ਇੰਡੀਵਿਜੁਅਲ ਕੰਪਾਊਂਡ ਓਪਨ ਅਤੇ ਮਿਕਸਡ ਟੀਮ ਕੰਪਾਊਂਡ ਓਪਨ ਮੁਕਾਬਲਿਆਂ ਵਿੱਚ ਦੋ ਗੋਲਡ ਮੈਡਲ ਆਪਣੇ ਨਾਮ ਕੀਤੇ ਸਨ। ਹੁਣ ਨਿਸ਼ਾਦ ਕੁਮਾਰ ਇਸ ਇਤਿਹਾਸਕ ਕਲੱਬ ਵਿੱਚ ਸ਼ਾਮਲ ਹੋਣ ਵਾਲੇ ਤੀਜੇ ਭਾਰਤੀ ਪੈਰਾ ਐਥਲੀਟ ਬਣ ਗਏ ਹਨ।

6 ਸਾਲ ਦੀ ਉਮਰ ਵਿੱਚ ਕੱਟਿਆ ਗਿਆ ਸੀ ਹੱਥ

ਨਿਸ਼ਾਦ ਕੁਮਾਰ ਦਾ ਇੱਥੋਂ ਤੱਕ ਦਾ ਸਫ਼ਰ ਬਿਲਕੁਲ ਵੀ ਆਸਾਨ ਨਹੀਂ ਰਿਹਾ। ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਦੇ ਅੰਬ ਇਲਾਕੇ ਨਾਲ ਸਬੰਧਤ ਨਿਸ਼ਾਦ ਜਦੋਂ ਸਿਰਫ਼ 6 ਸਾਲ ਦੇ ਸਨ, ਤਾਂ ਆਪਣੇ ਪਰਿਵਾਰ ਦੇ ਖੇਤ ਵਿੱਚ ਘਾਹ ਕੱਟਣ ਵਾਲੀ ਮਸ਼ੀਨ ਦੀ ਲਪੇਟ ਵਿੱਚ ਆਉਣ ਕਾਰਨ ਉਨ੍ਹਾਂ ਦਾ ਸੱਜਾ ਹੱਥ ਕੱਟਿਆ ਗਿਆ ਸੀ। ਬਚਪਨ ਵਿੱਚ ਲੱਗੇ ਇਸ ਡੂੰਘੇ ਸਦਮੇ ਅਤੇ ਕਈ ਚੁਣੌਤੀਆਂ ਦੇ ਬਾਵਜੂਦ ਉਨ੍ਹਾਂ ਨੇ ਕਦੇ ਆਪਣਾ ਹੌਸਲਾ ਨਹੀਂ ਟੁੱਟਣ ਦਿੱਤਾ। ਖੇਤਾਂ ਦੀਆਂ ਪਗਡੰਡੀਆਂ ਤੋਂ ਨਿਕਲ ਕੇ ਅੰਤਰਰਾਸ਼ਟਰੀ ਪੱਧਰ ‘ਤੇ ਦੇਸ਼ ਦਾ ਮਾਣ ਵਧਾਉਣ ਵਾਲੇ ਨਿਸ਼ਾਦ ਅੱਜ ਕਰੋੜਾਂ ਨੌਜਵਾਨਾਂ ਲਈ ਪ੍ਰੇਰਣਾ ਬਣ ਚੁੱਕੇ ਹਨ। Source: TV9Hindi.com

Follow Us
BJP-SAD ਗਠਜੋੜ ਵਿੱਚ ਅਕਾਲੀ ਦਲ ਦਾ ਹੀ ਹੋਵੇਗਾ ਮੁੱਖ ਮੰਤਰੀ... TV9 ਦੇ ਸਵਾਲ 'ਤੇ ਬੋਲੇ ਅਮਿਤ ਸ਼ਾਹ
BJP-SAD ਗਠਜੋੜ ਵਿੱਚ ਅਕਾਲੀ ਦਲ ਦਾ ਹੀ ਹੋਵੇਗਾ ਮੁੱਖ ਮੰਤਰੀ... TV9 ਦੇ ਸਵਾਲ 'ਤੇ ਬੋਲੇ ਅਮਿਤ ਸ਼ਾਹ...
ਗੁਰੂਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਪਹੁੰਚਿਆ ਜੱਥਾ, ਫੁੱਲਾਂ ਨਾਲ ਹੋਇਆ ਸਵਾਗਤ
ਗੁਰੂਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਪਹੁੰਚਿਆ ਜੱਥਾ, ਫੁੱਲਾਂ ਨਾਲ ਹੋਇਆ ਸਵਾਗਤ...
ਕੀ Bisleri ਦਾ ਪਾਣੀ ਪੀਣਾ ਸੁਰੱਖਿਅਤ ਹੈ? ਲੈਬ ਟੈਸਟ 'ਚ ਵੱਡਾ ਖੁਲਾਸਾ
ਕੀ Bisleri ਦਾ ਪਾਣੀ ਪੀਣਾ ਸੁਰੱਖਿਅਤ ਹੈ? ਲੈਬ ਟੈਸਟ 'ਚ ਵੱਡਾ ਖੁਲਾਸਾ...
BJP-SAD ਨੂੰ ਜਨਤਾ ਨੇ ਨਕਾਰ ਦਿੱਤਾ, ਭਾਲ ਰਹੇ ਸਿਆਸੀ ਜ਼ਮੀਨ... ਅੰਮ੍ਰਿਤਸਰ ਪਹੁੰਚੇ ਪੰਜਾਬ ਕਾਂਗਰਸ ਇੰਚਾਰਜ ਪਾਇਲਟ ਦੇ ਨਿਸ਼ਾਨੇ
BJP-SAD ਨੂੰ ਜਨਤਾ ਨੇ ਨਕਾਰ ਦਿੱਤਾ, ਭਾਲ ਰਹੇ ਸਿਆਸੀ ਜ਼ਮੀਨ... ਅੰਮ੍ਰਿਤਸਰ ਪਹੁੰਚੇ ਪੰਜਾਬ ਕਾਂਗਰਸ ਇੰਚਾਰਜ ਪਾਇਲਟ ਦੇ ਨਿਸ਼ਾਨੇ...
ਸੈਫ਼ ਨੂੰ ਕਿਸਨੇ ਦਿੱਤੀ ਧਮਕੀ? ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ ਨੂੰ ਲੈ ਕੇ ਕੀ ਹੈ ਮੁੰਬਈ ਪੁਲਿਸ ਦੀ ਤਿਆਰੀ?
ਸੈਫ਼ ਨੂੰ ਕਿਸਨੇ ਦਿੱਤੀ ਧਮਕੀ? ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ ਨੂੰ ਲੈ ਕੇ ਕੀ ਹੈ ਮੁੰਬਈ ਪੁਲਿਸ ਦੀ ਤਿਆਰੀ?...
ਮਾਰਕ ਜ਼ੁਕਰਬਰਗ ਦਾ ₹538 ਕਰੋੜ ਦਾ ਆਇਰਿਸ਼ ਮਹਿਲ, ਜਾਣੋ ਸਟ੍ਰੈਨਕੈਲੀ ਕਾਸਲ ਦੀ ਖਾਸੀਅਤ
ਮਾਰਕ ਜ਼ੁਕਰਬਰਗ ਦਾ ₹538 ਕਰੋੜ ਦਾ ਆਇਰਿਸ਼ ਮਹਿਲ, ਜਾਣੋ ਸਟ੍ਰੈਨਕੈਲੀ ਕਾਸਲ ਦੀ ਖਾਸੀਅਤ...
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ...
BJP 'ਚ ਸੀਐਮ ਫੇਸ ਦੇ ਸਵਾਲ ਤੇ ਕੀ ਬੋਲੇ ਸਤੀਸ਼ ਪੂਨੀਆ? ਜਾਣੋ...
BJP 'ਚ ਸੀਐਮ ਫੇਸ ਦੇ ਸਵਾਲ ਤੇ ਕੀ ਬੋਲੇ ਸਤੀਸ਼ ਪੂਨੀਆ? ਜਾਣੋ......
PCS Mains Exam ਦੇ ਨਤੀਜੇ 'ਤੇ HC ਵੱਲੋਂ ਲਗਾਈ ਰੋਕ 'ਤੇ ਕੀ ਬੋਲੇ ਹਰਜੋਤ ਬੈਂਸ? ਜਾਣੋ...
PCS Mains Exam ਦੇ ਨਤੀਜੇ 'ਤੇ HC ਵੱਲੋਂ ਲਗਾਈ ਰੋਕ 'ਤੇ ਕੀ ਬੋਲੇ ਹਰਜੋਤ ਬੈਂਸ? ਜਾਣੋ......