Big Achievement: ਬਰਨਾਲਾ ਦੇ ਸੁਖਪ੍ਰੀਤ ਸਿੰਘ ਨੇ ਜੂਨੀਅਰ ਫੈਡਰੇਸ਼ਨ ਕੱਪ ‘ਚ ਜਿੱਤਿਆ ਸੋਨ ਤਮਗ਼ਾ, ਖੇਡ ਮੰਤਰੀ ਨੇ ਦਿੱਤੀ ਵਧਾਈ
Sports News: ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੁਖਪ੍ਰੀਤ ਦੀ ਪ੍ਰਾਪਤੀ ਨੂੰ ਲੈ ਕੇ ਖੁਸ਼ੀ ਜਤਾਉਂਦਿਆਂ ਉਸਨੂੰ ਵਧਾਈ ਦਿੱਤੀ ਹੈ। ਨਾਲ ਹੀ ਉਨ੍ਹਾਂ ਨੇ ਉਸਦੇ ਉਜਵੱਲ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ ਹਨ।
ਚੰਡੀਗੜ੍ਹ ਨਿਊਜ: ਜੂਨੀਅਰ ਫੈਡਰੇਸ਼ਨ ਕੱਪ ਵਿੱਚ ਮੁੰਡਿਆਂ ਦੇ ਤੀਹਰੀ ਛਾਲ ਮੁਕਾਬਲੇ ਵਿੱਚ ਸੋਨ ਤਮਗ਼ਾ Gold Medal) ਜਿੱਤਣ ਵਾਲੇ ਸੁਖਪ੍ਰੀਤ ਸਿੰਘ ਨੂੰ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੁਬਾਰਕਬਾਦ ਦਿੱਤੀ ਹੈ। ਬਰਨਾਲਾ ਜ਼ਿਲ੍ਹੇ ਦੇ ਪਿੰਡ ਪੰਧੇਰ ਦੇ ਸੁਖਪ੍ਰੀਤ ਸਿੰਘ ਨੇ ਥਿਰੂਵਨਾਮਲਾਈ (ਤਾਮਿਲਨਾਡੂ) ਵਿਖੇ ਜੂਨੀਅਰ ਫੈਡਰੇਸ਼ਨ ਕੱਪ 15.76 ਮੀਟਰ ਤੀਹਰੀ ਛਾਲ ਲਗਾ ਕੇ ਸੋਨ ਤਮਗ਼ਾ ਜਿੱਤਿਆ। ਜੂਨੀਅਰ ਨੈਸ਼ਨਲ ਚੈਂਪੀਅਨ ਬਣਨ ਤੋਂ ਇਲਾਵਾ ਸੁਖਪ੍ਰੀਤ ਸਿੰਘ ਨੇ ਅਗਲੇ ਮਹੀਨੇ ਦੱਖਣੀ ਕੋਰੀਆ ਵਿਖੇ ਹੋਣ ਵਾਲੀ ਜੂਨੀਅਰ ਏਸ਼ੀਅਨ ਅਥਲੈਟਿਕਸ ਚੈਪੀਅਨਸ਼ਿਪ ਲਈ ਕੁਆਲੀਫਾਈ ਵੀ ਕਰ ਲਿਆ।
ਮੀਤ ਹੇਅਰ ਨੇ ਸੁਖਪ੍ਰੀਤ ਸਿੰਘ ਦੀ ਇਸ ਪ੍ਰਾਪਤੀ ਉਤੇ ਮੁਬਾਰਕਬਾਦ ਦਿੰਦਿਆਂ ਭਵਿੱਖ ਦੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਇਸ ਮਾਣਮੱਤੀ ਪ੍ਰਾਪਤੀ ਦਾ ਸਿਹਰਾ ਅਥਲੀਟ ਦੀ ਸਖ਼ਤ ਮਿਹਨਤ ਅਤੇ ਉਸ ਦੇ ਕੋਚਾਂ ਤੇ ਮਾਪਿਆਂ ਸਿਰ ਬੰਨ੍ਹਿਆ।
ਬਰਨਾਲਾ ਜ਼ਿਲ੍ਹੇ ਦੇ ਪਿੰਡ ਪੰਧੇਰ ਦੇ ਸੁਖਪ੍ਰੀਤ ਸਿੰਘ ਨੇ ਜੂਨੀਅਰ ਫੈਡਰੇਸ਼ਨ ਕੱਪ ਚ ਤੀਹਰੀ ਛਾਲ ਚ ਸੋਨ ਤਮਗ਼ਾ ਜਿੱਤ ਕੇ ਜੂਨੀਅਰ ਏਸ਼ੀਅਨ ਅਥਲੈਟਿਕਸ ਚੈਪੀਅਨਸ਼ਿਪ ਲਈ ਕੁਆਲੀਫਾਈ ਕੀਤਾ।ਸੁਖਪ੍ਰੀਤ ਨੂੰ ਮੁਬਾਰਕਾਂ। ਭਵਿੱਖ ਲਈ ਸ਼ੁਭਕਾਮਨਾਵਾਂ।ਇਸ ਪ੍ਰਾਪਤੀ ਦਾ ਸਿਹਰਾ ਅਥਲੀਟ ਦੀ ਸਖ਼ਤ ਮਿਹਨਤ ਅਤੇ ਉਸ ਦੇ ਕੋਚਾਂ ਤੇ ਮਾਪਿਆਂ ਸਿਰ ਜਾਂਦਾ ਹੈ। pic.twitter.com/LqUgruJlyr
— Gurmeet Singh Meet Hayer (@meet_hayer) May 1, 2023
ਇਹ ਵੀ ਪੜ੍ਹੋ
ਖੇਡ ਮੰਤਰੀ ਨੇ ਅੱਗੇ ਕਿਹਾ ਕਿ ਬਰਨਾਲਾ ਜ਼ਿਲੇ ਲਈ ਵੀ ਮਾਣ ਵਾਲੀ ਗੱਲ ਹੈ ਕਿ ਅਥਲੈਟਿਕਸ ਵਿੱਚ ਥੋੜ੍ਹੇ ਜਿਹੇ ਅਰਸੇ ਦੌਰਾਨ ਅਕਸ਼ਦੀਪ ਸਿੰਘ ਤੇ ਦਮਨੀਤ ਸਿੰਘ ਦੀ ਪ੍ਰਾਪਤੀ ਤੋਂ ਬਾਅਦ ਸੁਖਪ੍ਰੀਤ ਸਿੰਘ ਚਮਕਿਆ ਹੈ। ਤਿੰਨੋਂ ਉਭਰਦੇ ਅਥਲੀਟਾਂ ਦੇ ਈਵੈਂਟ ਵੀ ਪੈਦਲ ਤੋਰ, ਥਰੋਅਰ ਤੇ ਜੰਪਰ ਵੱਖੋ-ਵੱਖਰੇ ਹਨ।