AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

CM ਭਗਵੰਤ ਮਾਨ ਖੇਡਣਗੇ ਵਾਲੀਬਾਲ ਮੈਚ, ‘ਖੇਡਾਂ ਵਤਨ ਪੰਜਾਬ ਦੀਆਂ’ ਤਿਆਰੀਆਂ ‘ਚ ਲੱਗਿਆ ਖੇਡ ਵਿਭਾਗ

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ 2 ਦੇ ਉਦਘਾਟਨੀ ਸਮਾਰੋਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੌਜਵਾਨਾਂ ਨਾਲ ਵਾਲੀਬਾਲ ਖੇਡਦੇ ਹੋਏ ਨਜ਼ਰ ਆਉਣਗੇ। ਖੋਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਲੋਕ ਗਾਇਕ ਪੇਸ਼ਕਾਰੀ ਹੋਵੇਗੀ।

CM ਭਗਵੰਤ ਮਾਨ ਖੇਡਣਗੇ ਵਾਲੀਬਾਲ ਮੈਚ, 'ਖੇਡਾਂ ਵਤਨ ਪੰਜਾਬ ਦੀਆਂ' ਤਿਆਰੀਆਂ 'ਚ ਲੱਗਿਆ ਖੇਡ ਵਿਭਾਗ
abhishek-thakur
| Published: 25 Aug 2023 10:34 AM IST
Share
ਪੰਜਾਬ ਖੇਡ ਵਿਭਾਗ ਵੱਲੋਂ ਬਠਿੰਡਾ ਵਿੱਚ ਕਰਵਾਏ ਜਾ ਰਹੇ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ 2 ਦੇ ਉਦਘਾਟਨੀ ਸਮਾਰੋਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੌਜਵਾਨਾਂ ਨਾਲ ਵਾਲੀਬਾਲ ਖੇਡਦੇ ਹੋਏ ਨਜ਼ਰ ਆਉਣਗੇ। ਇਸ ਦੌਰਾਨ ਵਾਲੀਬਾਲ, ਰਗਬੀ ਅਤੇ ਟੱਗ ਆਫ ਵਾਰ ਦੇ ਪ੍ਰਦਰਸ਼ਨੀ ਮੈਚ ਵੀ ਕਰਵਾਏ ਜਾਣਗੇ। ਸੀ.ਐਮ ਭਗਵੰਤ ਸਿੰਘ ਮਾਨ ਵਾਂਗ ਫ਼ਿਲਮ ਅਦਾਕਾਰ ਅਤੇ ਸਾਬਕਾ ਰਗਬੀ ਖਿਡਾਰੀ ਰਾਹੁਲ ਬੋਸ ਵੀ ਪੇਸ਼ਕਾਰੀ ਕਰਨਗੇ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਸੰਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਖੇਡ ਮੰਤਰੀ ਮੀਤ ਹੇਅਰ ਨੇ ਪੰਜਾਬ ਭਵਨ ਵਿਖੇ ਖੇਡਾਂ ਦੀਆਂ ਤਿਆਰੀਆਂ ਸਬੰਧੀ ਸਮੂਹ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ। ਮੀਤ ਹੇਅਰ ਨੇ ਦੱਸਿਆ ਕਿ ਮਸ਼ਾਲ ਰਿਲੇਅ 29 ਅਗਸਤ ਨੂੰ ਬਠਿੰਡਾ ਪਹੁੰਚੇਗੀ, ਜਿੱਥੇ ਇਸ ਦਾ ਸੀਜ਼ਨ-2 ਖੇਡਿਆ ਜਾਵੇਗਾ। ਇਹ ਮਸ਼ਾਲ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿੱਚ ਹੋਣ ਵਾਲੇ ਉਦਘਾਟਨੀ ਸਮਾਰੋਹ ਤੋਂ ਪਹਿਲਾਂ ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ ਦਾ ਦੌਰਾ ਕਰਕੇ ਬਠਿੰਡਾ ਪੁੱਜੇਗੀ। ਮਸ਼ਾਲ ਰਿਲੇਅ ਵਿੱਚ ਸੂਬੇ ਦੇ ਨਾਮਵਰ ਖਿਡਾਰੀ ਭਾਗ ਲੈਣਗੇ ਅਤੇ ਖਿਡਾਰੀਆਂ ਨੂੰ ਸੱਚੀ ਖੇਡ ਭਾਵਨਾ ਨਾਲ ਖੇਡਣ ਦੀ ਸਹੁੰ ਚੁਕਾਈ ਜਾਵੇਗੀ।

ਪੰਜਾਬੀ ਸੱਭਿਆਚਾਰਕ ਪ੍ਰੋਗਰਾਮ ਹੋਣਗੇ

ਮੀਤ ਹੇਅਰ ਨੇ ਦੱਸਿਆ ਕਿ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਲੋਕ ਗਾਇਕ ਪੇਸ਼ਕਾਰੀ ਹੋਵੇਗੀ। ਇਸ ਤੋਂ ਇਲਾਵਾ ਗਤਕਾ, ਗਿੱਧਾ, ਭੰਗੜਾ, ਜਿਮਨਾਸਟਿਕ ਅਤੇ ਪੀ.ਟੀ.ਸ਼ੋਅ ਵੀ ਹੋਣਗੇ। ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੇ ਸਾਬਕਾ ਖਿਡਾਰੀ ਵੀ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਖੇਡਾਂ ਦੇ ਉਦਘਾਟਨ ਦਾ ਰਸਮੀ ਐਲਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ। ਇਸ ਵਾਰ ਵੱਖ-ਵੱਖ 8 ਉਮਰ ਵਰਗਾਂ ਵਿੱਚ ਬਲਾਕ ਤੋਂ ਲੈ ਕੇ ਸੂਬਾ ਪੱਧਰ ਤੱਕ 35 ਖੇਡ ਮੁਕਾਬਲੇ ਕਰਵਾਏ ਜਾਣਗੇ।

ਦਰਸ਼ਕਾਂ ਲਈ ਹੋਣਗੀਆਂ ਖਾਸ ਸਹੂਲਤ

ਮੀਟਿੰਗ ਵਿੱਚ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਖੇਡ ਮੰਤਰੀ ਨੇ ਸਮਾਗਮ ਦੀਆਂ ਗਤੀਵਿਧੀਆਂ ਨੂੰ ਖੇਡਾਂ ਦੀ ਸੱਚੀ ਭਾਵਨਾ ਨਾਲ ਕਰਵਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸਟੇਡੀਅਮ ‘ਚ ਆਉਣ ਵਾਲੇ ਦਰਸ਼ਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਉਨ੍ਹਾਂ ਦੇ ਦਾਖਲੇ, ਬੈਠਣ ਅਤੇ ਖਾਣ-ਪੀਣ ਦਾ ਪ੍ਰਬੰਧ ਕੀਤਾ ਜਾਵੇ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...