CM ਭਗਵੰਤ ਮਾਨ ਖੇਡਣਗੇ ਵਾਲੀਬਾਲ ਮੈਚ, 'ਖੇਡਾਂ ਵਤਨ ਪੰਜਾਬ ਦੀਆਂ' ਤਿਆਰੀਆਂ 'ਚ ਲੱਗਿਆ ਖੇਡ ਵਿਭਾਗ | CM Bhagwant Mann will play volleyball match know in Punjabi Punjabi news - TV9 Punjabi

CM ਭਗਵੰਤ ਮਾਨ ਖੇਡਣਗੇ ਵਾਲੀਬਾਲ ਮੈਚ, ‘ਖੇਡਾਂ ਵਤਨ ਪੰਜਾਬ ਦੀਆਂ’ ਤਿਆਰੀਆਂ ‘ਚ ਲੱਗਿਆ ਖੇਡ ਵਿਭਾਗ

Published: 

25 Aug 2023 10:34 AM

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ 2 ਦੇ ਉਦਘਾਟਨੀ ਸਮਾਰੋਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੌਜਵਾਨਾਂ ਨਾਲ ਵਾਲੀਬਾਲ ਖੇਡਦੇ ਹੋਏ ਨਜ਼ਰ ਆਉਣਗੇ। ਖੋਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਲੋਕ ਗਾਇਕ ਪੇਸ਼ਕਾਰੀ ਹੋਵੇਗੀ।

CM ਭਗਵੰਤ ਮਾਨ ਖੇਡਣਗੇ ਵਾਲੀਬਾਲ ਮੈਚ, ਖੇਡਾਂ ਵਤਨ ਪੰਜਾਬ ਦੀਆਂ ਤਿਆਰੀਆਂ ਚ ਲੱਗਿਆ ਖੇਡ ਵਿਭਾਗ
Follow Us On

ਪੰਜਾਬ ਖੇਡ ਵਿਭਾਗ ਵੱਲੋਂ ਬਠਿੰਡਾ ਵਿੱਚ ਕਰਵਾਏ ਜਾ ਰਹੇ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ 2 ਦੇ ਉਦਘਾਟਨੀ ਸਮਾਰੋਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੌਜਵਾਨਾਂ ਨਾਲ ਵਾਲੀਬਾਲ ਖੇਡਦੇ ਹੋਏ ਨਜ਼ਰ ਆਉਣਗੇ। ਇਸ ਦੌਰਾਨ ਵਾਲੀਬਾਲ, ਰਗਬੀ ਅਤੇ ਟੱਗ ਆਫ ਵਾਰ ਦੇ ਪ੍ਰਦਰਸ਼ਨੀ ਮੈਚ ਵੀ ਕਰਵਾਏ ਜਾਣਗੇ। ਸੀ.ਐਮ ਭਗਵੰਤ ਸਿੰਘ ਮਾਨ ਵਾਂਗ ਫ਼ਿਲਮ ਅਦਾਕਾਰ ਅਤੇ ਸਾਬਕਾ ਰਗਬੀ ਖਿਡਾਰੀ ਰਾਹੁਲ ਬੋਸ ਵੀ ਪੇਸ਼ਕਾਰੀ ਕਰਨਗੇ।

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਸੰਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਖੇਡ ਮੰਤਰੀ ਮੀਤ ਹੇਅਰ ਨੇ ਪੰਜਾਬ ਭਵਨ ਵਿਖੇ ਖੇਡਾਂ ਦੀਆਂ ਤਿਆਰੀਆਂ ਸਬੰਧੀ ਸਮੂਹ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ। ਮੀਤ ਹੇਅਰ ਨੇ ਦੱਸਿਆ ਕਿ ਮਸ਼ਾਲ ਰਿਲੇਅ 29 ਅਗਸਤ ਨੂੰ ਬਠਿੰਡਾ ਪਹੁੰਚੇਗੀ, ਜਿੱਥੇ ਇਸ ਦਾ ਸੀਜ਼ਨ-2 ਖੇਡਿਆ ਜਾਵੇਗਾ।

ਇਹ ਮਸ਼ਾਲ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿੱਚ ਹੋਣ ਵਾਲੇ ਉਦਘਾਟਨੀ ਸਮਾਰੋਹ ਤੋਂ ਪਹਿਲਾਂ ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ ਦਾ ਦੌਰਾ ਕਰਕੇ ਬਠਿੰਡਾ ਪੁੱਜੇਗੀ। ਮਸ਼ਾਲ ਰਿਲੇਅ ਵਿੱਚ ਸੂਬੇ ਦੇ ਨਾਮਵਰ ਖਿਡਾਰੀ ਭਾਗ ਲੈਣਗੇ ਅਤੇ ਖਿਡਾਰੀਆਂ ਨੂੰ ਸੱਚੀ ਖੇਡ ਭਾਵਨਾ ਨਾਲ ਖੇਡਣ ਦੀ ਸਹੁੰ ਚੁਕਾਈ ਜਾਵੇਗੀ।

ਪੰਜਾਬੀ ਸੱਭਿਆਚਾਰਕ ਪ੍ਰੋਗਰਾਮ ਹੋਣਗੇ

ਮੀਤ ਹੇਅਰ ਨੇ ਦੱਸਿਆ ਕਿ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਲੋਕ ਗਾਇਕ ਪੇਸ਼ਕਾਰੀ ਹੋਵੇਗੀ। ਇਸ ਤੋਂ ਇਲਾਵਾ ਗਤਕਾ, ਗਿੱਧਾ, ਭੰਗੜਾ, ਜਿਮਨਾਸਟਿਕ ਅਤੇ ਪੀ.ਟੀ.ਸ਼ੋਅ ਵੀ ਹੋਣਗੇ। ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੇ ਸਾਬਕਾ ਖਿਡਾਰੀ ਵੀ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਖੇਡਾਂ ਦੇ ਉਦਘਾਟਨ ਦਾ ਰਸਮੀ ਐਲਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ। ਇਸ ਵਾਰ ਵੱਖ-ਵੱਖ 8 ਉਮਰ ਵਰਗਾਂ ਵਿੱਚ ਬਲਾਕ ਤੋਂ ਲੈ ਕੇ ਸੂਬਾ ਪੱਧਰ ਤੱਕ 35 ਖੇਡ ਮੁਕਾਬਲੇ ਕਰਵਾਏ ਜਾਣਗੇ।

ਦਰਸ਼ਕਾਂ ਲਈ ਹੋਣਗੀਆਂ ਖਾਸ ਸਹੂਲਤ

ਮੀਟਿੰਗ ਵਿੱਚ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਖੇਡ ਮੰਤਰੀ ਨੇ ਸਮਾਗਮ ਦੀਆਂ ਗਤੀਵਿਧੀਆਂ ਨੂੰ ਖੇਡਾਂ ਦੀ ਸੱਚੀ ਭਾਵਨਾ ਨਾਲ ਕਰਵਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸਟੇਡੀਅਮ ‘ਚ ਆਉਣ ਵਾਲੇ ਦਰਸ਼ਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਉਨ੍ਹਾਂ ਦੇ ਦਾਖਲੇ, ਬੈਠਣ ਅਤੇ ਖਾਣ-ਪੀਣ ਦਾ ਪ੍ਰਬੰਧ ਕੀਤਾ ਜਾਵੇ।

Exit mobile version