AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

T20 World Cup 2026: ਬਲੈਕਮੇਲਿੰਗ ‘ਤੇ ਉੱਤਰਿਆ ਪਾਕਿਸਤਾਨ, IND ਬਨਾਮ PAK ਮੈਚ ਨੂੰ ਲੈ ਕੇ ICC ਅੱਗੇ ਰੱਖੀਆਂ ਤਿੰਨ ਮੰਗਾਂ

Mohsin Naqvi 3 Demands: ਖ਼ਬਰ ਹੈ ਕਿ ਪਾਕਿਸਤਾਨ ਕ੍ਰਿਕਟ ਬੋਰਡ ਦੇ ਪ੍ਰਧਾਨ ਮੋਹਸਿਨ ਨਕਵੀ ਨੇ ICC ਅੱਗੇ ਤਿੰਨ ਸ਼ਰਤਾਂ ਰੱਖੀਆਂ ਹਨ। ਇਹ ਸ਼ਰਤਾਂ ਭਾਰਤ ਖਿਲਾਫ ਮੈਚ ਖੇਡਣ ਨਾਲ ਸਬੰਧਤ ਹਨ। ਹੁਣ ਸਵਾਲ ਇਹ ਹੈ ਕਿ ਕੀ ਆਈਸੀਸੀ ਪਾਕਿਸਤਾਨ ਦੀਆਂ ਤਿੰਨੋਂ ਸ਼ਰਤਾਂ ਨੂੰ ਮੰਨ ਲਵੇਗੀ? ਹਾਲਾਂਕਿ ਇਹ ਮੁਸ਼ਕਲ ਦਿਖਾਈ ਦੇ ਰਿਹਾ ਹੈ, ਪਰ ਆਈਸੀਸੀ ਇਸ ਤੇ ਕੀ ਫੈਸਲਾ ਸੁਣਾਉਂਦੀ ਹੈ, ਇਹ ਦੇਖਣਾ ਹੋਵੇਗਾ।

T20 World Cup 2026: ਬਲੈਕਮੇਲਿੰਗ 'ਤੇ ਉੱਤਰਿਆ ਪਾਕਿਸਤਾਨ, IND ਬਨਾਮ PAK ਮੈਚ ਨੂੰ ਲੈ ਕੇ ICC ਅੱਗੇ ਰੱਖੀਆਂ ਤਿੰਨ ਮੰਗਾਂ
ਬਲੈਕਮੇਲਿੰਗ ਤੇ ਉੱਤਰਿਆ ਪਾਕਿਸਤਾਨ
tv9-punjabi
| Updated On: 09 Feb 2026 12:48 PM IST

Pakistan, T20 World Cup 2026: ਪਾਕਿਸਤਾਨ T20 ਵਿਸ਼ਵ ਕੱਪ 2026 ਵਿੱਚ 15 ਫਰਵਰੀ ਨੂੰ ਭਾਰਤ ਨਾਲ ਖੇਡਣ ਨੂੰ ਲੈ ਕੇ ਬਲੈਕਮੇਲਿੰਗ ਤੇ ਉੱਤਰ ਆਇਆ ਹੈ। ਮੀਡੀਆ ਰਿਪੋਰਟਾਂ ਤੋਂ ਸਾਹਮਣੇ ਆਏ ਉਨ੍ਹਾਂ ਦੇ ਲੈਟੇਸਟ ਸਟੈਂਡ ਤੋਂ ਤਾਂ ਅਜਿਹਾ ਹੀ ਲੱਗ ਰਿਹਾ ਹੈ। ਰਿਪੋਰਟਾਂ ਅਨੁਸਾਰ, ਪਾਕਿਸਤਾਨ ਨੇ ਭਾਰਤ ਖਿਲਾਫ ਖੇਡਣ ਲਈ ਤਿੰਨ ਸ਼ਰਤਾਂ ਰੱਖੀਆਂ ਹਨ। ਪਾਕਿਸਤਾਨ ਨੇ ਲਾਹੌਰ ਵਿੱਚ ਹੋਈ ਇੱਕ ਮੀਟਿੰਗ ਵਿੱਚ ICC ਨੂੰ ਇਨ੍ਹਾਂ ਸ਼ਰਤਾਂ ਬਾਰੇ ਜਾਣਕਾਰੀ ਦਿੱਤੀ। 8 ਫਰਵਰੀ ਨੂੰ, ICC, PCB ਅਤੇ BCB ਦੀ ਇੱਕ ਮੀਟਿੰਗ ਲਾਹੌਰ ਵਿੱਚ ਹੋਈ, ਜਿੱਥੇ 15 ਫਰਵਰੀ ਨੂੰ ਭਾਰਤ ਅਤੇ ਪਾਕਿਸਤਾਨ ਵਿਚਕਾਰ ਮੈਚ ਚਰਚਾ ਦਾ ਮੁੱਖ ਵਿਸ਼ਾ ਰਿਹਾ।

ਪਹਿਲਾਂ ਕੀਤਾ ਖੇਡਣ ਤੋਂ ਇਨਕਾਰ, ਹੁਣ ਰੱਖੀਆਂ 3 ਸ਼ਰਤਾਂ

ਪਾਕਿਸਤਾਨ ਨੇ ਪਹਿਲਾਂ ਭਾਰਤ ਨਾਲ ਖੇਡਣ ਤੋਂ ਇਨਕਾਰ ਕਰ ਦਿੱਤਾ ਸੀ। ਪਾਕਿਸਤਾਨੀ ਸਰਕਾਰ ਨੇ ਕਿਹਾ ਸੀ ਕਿ ਉਹ 2026 ਦੇ ਟੀ-20 ਵਿਸ਼ਵ ਕੱਪ ਵਿੱਚ ਹਿੱਸਾ ਲਵੇਗੀ ਪਰ 15 ਫਰਵਰੀ ਨੂੰ ਭਾਰਤ ਵਿਰੁੱਧ ਮੈਚ ਨਹੀਂ ਖੇਡੇਗੀ। ਹਾਲਾਂਕਿ, ਹੁਣ ਖ਼ਬਰਾਂ ਆ ਰਹੀਆਂ ਹਨ ਕਿ ਪਾਕਿਸਤਾਨ ਦੀਆਂ ਤਿੰਨ ਮੰਗਾਂ ਪੂਰੀਆਂ ਹੋ ਜਾਂਦੀਆਂ ਹਨ ਤਾਂ ਉਹ ਮੈਚ ਨੂੰ ਖੇਡਣ ਲਈ ਤਿਆਰ ਹੈ ।

ਕੀ ਹਨ ਪਾਕਿਸਤਾਨ ਦੀਆਂ ਤਿੰਨ ਸ਼ਰਤਾਂ?

ਮੀਡੀਆ ਰਿਪੋਰਟਾਂ ਦੇ ਅਨੁਸਾਰ, ਪੀਸੀਬੀ ਮੁਖੀ ਮੋਹਸਿਨ ਨਕਵੀ ਦੁਆਰਾ ਬਾਈਕਾਟ ਦੇ ਸੱਦੇ ਨੂੰ ਖਤਮ ਕਰਨ ਲਈ ਕੀਤੀ ਗਈ ਪਹਿਲੀ ਮੰਗ ਆਈਸੀਸੀ ਤੋਂ ਵੱਧ ਮਾਲੀਆ ਹਿੱਸੇ ਦੀ ਮੰਗ ਕੀਤੀ ਹੈ। ਦੂਜੀ ਮੰਗ ਭਾਰਤ ਨਾਲ ਦੁਵੱਲੇ ਸਬੰਧਾਂ ਨੂੰ ਮੁੜ ਸ਼ੁਰੂ ਕਰਨ ਦੀ ਹੈ, ਅਤੇ ਤੀਜੀ ਮੰਗ ਇਹ ਹੈ ਕਿ ਭਾਰਤੀ ਟੀਮ ਟੀ-20 ਵਿਸ਼ਵ ਕੱਪ 2026 ਵਿੱਚ ਪਾਕਿਸਤਾਨੀ ਖਿਡਾਰੀਆਂ ਨਾਲ ਹੱਥ ਮਿਲਾਏ।

ਕੀ ਮੰਨ ਲਈਆਂ ਜਾਣਗੀਆਂ ਪਾਕਿਸਤਾਨ ਦੀਆਂ ਸ਼ਰਤਾਂ ?

ਹੁਣ ਸਵਾਲ ਇਹ ਹੈ ਕਿ ਕੀ ਆਈਸੀਸੀ ਪਾਕਿਸਤਾਨ ਦੀਆਂ ਤਿੰਨੋਂ ਸ਼ਰਤਾਂ ਨੂੰ ਮੰਨ ਲਵੇਗੀ? ਪਹਿਲੀ ਸ਼ਰਤ ਦੇ ਸੰਬੰਧ ਵਿੱਚ, ਇਹ ਕਿਹਾ ਜਾ ਸਕਦਾ ਹੈ ਕਿ ਹਾਂ। ਹਾਲਾਂਕਿ, ਦੂਜੀ ਅਤੇ ਤੀਜੀ ਸ਼ਰਤਾਂ ਨੂੰ ਸਵੀਕਾਰ ਕਰਨਾ ਓਨਾ ਆਸਾਨ ਨਹੀਂ ਹੋਵੇਗਾ, ਕਿਉਂਕਿ ਉਹ ਸਿੱਧੇ ਤੌਰ ‘ਤੇ ਭਾਰਤ ਨਾਲ ਜੁੜੇ ਹੋਏ ਹਨ। ਪਾਕਿਸਤਾਨ ਦੀ ਦੁਵੱਲੀ ਲੜੀ ਦੀ ਮੰਗ ਪੂਰੀ ਹੋਣ ਦੀ ਸੰਭਾਵਨਾ ਨਹੀਂ ਹੈ, ਕਿਉਂਕਿ ਦੋਵਾਂ ਦੇਸ਼ਾਂ ਵਿਚਕਾਰ ਰਾਜਨੀਤਿਕ ਸਬੰਧ ਇੰਨੇ ਚੰਗੇ ਨਹੀਂ ਹਨ। ਭਾਰਤ ਅਤੇ ਪਾਕਿਸਤਾਨ ਵਿਚਕਾਰ ਆਖਰੀ ਦੁਵੱਲੀ ਲੜੀ 2012 ਵਿੱਚ ਖੇਡੀ ਗਈ ਸੀ। ਜਿੱਥੋਂ ਤੱਕ ਟੀ-20 ਵਿਸ਼ਵ ਕੱਪ 2026 ਲਈ ਹੱਥ ਮਿਲਾਉਣ ਦੀ ਗੱਲ ਹੈ, ਭਾਰਤ ਦੀ ਮਨਜ਼ੂਰੀ ਵੀ ਅਸੰਭਵ ਜਾਪਦੀ ਹੈ। ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ, ਦੋਵਾਂ ਦੇਸ਼ਾਂ ਦੇ ਖਿਡਾਰੀਆਂ ਨੇ ਕ੍ਰਿਕਟ ਦੇ ਮੈਦਾਨ ‘ਤੇ ਹੱਥ ਮਿਲਾਉਣ ਤੋਂ ਪਰਹੇਜ਼ ਕੀਤਾ ਹੈ।

Follow Us
ਚੰਡੀਗੜ੍ਹ ਸਾਨੂੰ ਦੇ ਦਿਓ, ਕਾਨੂੰਨ-ਵਿਵਸਥਾ ਕਰ ਦੇਵਾਂਗੇ ਦਰੁਸਤ, ਬੀਜੇਪੀ ਦਫ਼ਤਰ ਤੇ ਧਮਾਕੇ ਤੋਂ ਬਾਅਦ ਬੋਲੇ ਚੀਮਾ
ਚੰਡੀਗੜ੍ਹ ਸਾਨੂੰ ਦੇ ਦਿਓ, ਕਾਨੂੰਨ-ਵਿਵਸਥਾ ਕਰ ਦੇਵਾਂਗੇ ਦਰੁਸਤ, ਬੀਜੇਪੀ ਦਫ਼ਤਰ ਤੇ ਧਮਾਕੇ ਤੋਂ ਬਾਅਦ ਬੋਲੇ ਚੀਮਾ...
US-Iran Tensions: ਈਰਾਨ ਯੁੱਧ 'ਤੇ ਟਰੰਪ ਦਾ ਬਿਆਨ, ਜਿੱਤ ਦੇ ਦਾਅਵਿਆਂ ਵਿਚਾਲੇ ਜਾਰੀ ਟਕਰਾਅ ਅਤੇ ਹੋਰਮੁਜ਼ ਦੀ ਰਣਨੀਤੀ
US-Iran Tensions: ਈਰਾਨ ਯੁੱਧ 'ਤੇ ਟਰੰਪ ਦਾ ਬਿਆਨ, ਜਿੱਤ ਦੇ ਦਾਅਵਿਆਂ ਵਿਚਾਲੇ ਜਾਰੀ ਟਕਰਾਅ ਅਤੇ ਹੋਰਮੁਜ਼ ਦੀ ਰਣਨੀਤੀ...
ਚੰਡੀਗੜ੍ਹ 'ਚ ਪੰਜਾਬ ਬੀਜੇਪੀ ਦਫਤਰ ਬਾਹਰ ਧਮਾਕਾ, ਵੱਡਾ ਸਵਾਲ - ਕਿਸਨੇ ਰੱਖਿਆ ਦੇਸੀ ਬੰਬ?
ਚੰਡੀਗੜ੍ਹ 'ਚ ਪੰਜਾਬ ਬੀਜੇਪੀ ਦਫਤਰ ਬਾਹਰ ਧਮਾਕਾ, ਵੱਡਾ ਸਵਾਲ - ਕਿਸਨੇ ਰੱਖਿਆ ਦੇਸੀ ਬੰਬ?...
1 ਅਪ੍ਰੈਲ, 2026 ਤੋਂ ਬਦਲੇ ਇਹ ਵੱਡੇ ਨਿਯਮ: LPG, PAN, ਅਤੇ ATM ਸਮੇਤ ਕਈਆਂ 'ਤੇ ਅਸਰ
1 ਅਪ੍ਰੈਲ, 2026 ਤੋਂ ਬਦਲੇ ਇਹ ਵੱਡੇ ਨਿਯਮ: LPG, PAN, ਅਤੇ ATM ਸਮੇਤ ਕਈਆਂ 'ਤੇ ਅਸਰ...
Indias Gas & LPG Shortage: ਭਾਰਤ ਵਿੱਚ ਤੇਲ-ਗੈਸ ਸੰਕਟ, ਵਧਦੀਆਂ ਕੀਮਤਾਂ ਅਤੇ ਸਪਲਾਈ ਦੀ ਕਮੀ ਨਾਲ ਜਨ ਜੀਵਨ ਪ੍ਰਭਾਵਿਤ
Indias Gas & LPG Shortage: ਭਾਰਤ ਵਿੱਚ ਤੇਲ-ਗੈਸ ਸੰਕਟ, ਵਧਦੀਆਂ ਕੀਮਤਾਂ ਅਤੇ ਸਪਲਾਈ ਦੀ ਕਮੀ ਨਾਲ ਜਨ ਜੀਵਨ ਪ੍ਰਭਾਵਿਤ...
Covids Sicada Variant: ਕੋਰੋਨਾ ਦੇ ਨਵੇਂ ਵੇਰੀਐਂਟ BA.3.2 ਸਿਕਾਡਾ ਦੀ ਦਸਤੱਕ, ਕੀ ਭਾਰਤ ਵਿੱਚ ਵਧੇਗਾ ਖ਼ਤਰਾ?
Covids Sicada Variant: ਕੋਰੋਨਾ ਦੇ ਨਵੇਂ ਵੇਰੀਐਂਟ BA.3.2 ਸਿਕਾਡਾ ਦੀ ਦਸਤੱਕ, ਕੀ ਭਾਰਤ ਵਿੱਚ ਵਧੇਗਾ ਖ਼ਤਰਾ?...
ਫਿਰੋਜ਼ਪੁਰ ਦੇ ਸਰਹੱਦੀ ਖੇਤਰ ਵਿੱਚ ਪਹਿਲੀ ਵਾਰ ਆਯੋਜਿਤ ਕੀਤਾ ਗਿਆ Literature Festival, ਜਾਣੋ ਕੀ ਸੀ ਖਾਸ?
ਫਿਰੋਜ਼ਪੁਰ ਦੇ ਸਰਹੱਦੀ ਖੇਤਰ ਵਿੱਚ ਪਹਿਲੀ ਵਾਰ ਆਯੋਜਿਤ ਕੀਤਾ ਗਿਆ Literature Festival, ਜਾਣੋ ਕੀ ਸੀ ਖਾਸ?...
ਚੰਡੀਗੜ੍ਹ ਵਿੱਚ ਗੈਸ ਸਿਲੰਡਰ ਦੀ ਘਾਟ, ਸਵੇਰੇ 4 ਵਜੇ ਤੋਂ ਕਤਾਰਾਂ ਵਿੱਚ ਖੜ੍ਹੇ ਲੋਕ
ਚੰਡੀਗੜ੍ਹ ਵਿੱਚ ਗੈਸ ਸਿਲੰਡਰ ਦੀ ਘਾਟ, ਸਵੇਰੇ 4 ਵਜੇ ਤੋਂ ਕਤਾਰਾਂ ਵਿੱਚ ਖੜ੍ਹੇ ਲੋਕ...
Amit Shah on Naxal-free India: ਨਕਸਲਵਾਦ 'ਤੇ ਬੋਲਦੇ ਹੋਏ ਅਮਿਤ ਸ਼ਾਹ ਨੇ ਵਿਰੋਧੀ ਧਿਰ ਨੂੰ ਸੁਣਾਈਆਂ ਖਰੀਆਂ-ਖਰੀਆਂ
Amit Shah on Naxal-free India: ਨਕਸਲਵਾਦ 'ਤੇ ਬੋਲਦੇ ਹੋਏ ਅਮਿਤ ਸ਼ਾਹ ਨੇ ਵਿਰੋਧੀ ਧਿਰ ਨੂੰ ਸੁਣਾਈਆਂ ਖਰੀਆਂ-ਖਰੀਆਂ...