ਮੁੱਲਾਂਪੁਰ ਸਟੇਡੀਅਮ ਨੂੰ ਮਿਲੀ International ਮੈਚਾਂ ਦੀ ਜ਼ਿੰਮੇਵਾਰੀ, ਸਤੰਬਰ 'ਚ ਹੋਵੇਗਾ ਪਹਿਲਾ ਮੈਚ
2024 ਵਿੱਚ ਹੋਣ ਵਾਲੇ ਆਈਪੀਐਲ ਦਾ 17ਵਾਂ ਸੀਜ਼ਨ ਮੁੱਲਾਂਪੁਰ ਦੇ ਮਹਾਰਾਜਾ ਯਾਦਵਿੰਦਰ ਸਿੰਘ ਕ੍ਰਿਕਟ ਸਟੇਡੀਅਮ (Maharaja Yadvinder Singh Cricket Stadium) ਵਿੱਚ ਹੋਵੇਗਾ। ਮੋਹਾਲੀ ਦੇ ਪੀਸੀਏ ਸਟੇਡੀਅਮ ਵਿੱਚ ਕੋਈ ਵੀ ਆਈਪੀਐਲ ਮੈਚ ਨਹੀਂ ਹੋਵੇਗਾ।
ਪੰਜਾਬ ਕ੍ਰਿਕਟ ਐਸੋਸੀਏਸ਼ਨ (PCA) ਦੇ ਪ੍ਰਧਾਨ ਅਮਰਜੀਤ ਮਹਿਤਾ ਨੇ ਇਹ ਜਾਣਕਾਰੀ ਦਿੱਤੀ ਹੈ।
ਉਨ੍ਹਾਂ ਦੱਸਿਆ ਕਿ ਮੁੱਲਾਂਪੁਰ ਕ੍ਰਿਕਟ ਸਟੇਡੀਅਮ ਦੀ ਉਸਾਰੀ ਦਾ ਕੰਮ 2017 ਵਿੱਚ ਸ਼ੁਰੂ ਹੋਇਆ ਸੀ ਪਰ ਪਿਛਲੇ ਕੁਝ ਸਮੇਂ ਤੋਂ ਇਸ ਦੀ ਉਸਾਰੀ ਦਾ ਕੰਮ ਮੱਠੀ ਰਫ਼ਤਾਰ ਨਾਲ ਚੱਲ ਰਿਹਾ ਸੀ। ਹਾਲ ਹੀ ਵਿੱਚ ਪੀਸੀਏ ਦੇ ਸਮੂਹ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ ਗਈ ਅਤੇ ਕੰਮਕਾਜ ਦਾ ਜਾਇਜ਼ਾ ਲਿਆ ਗਿਆ। ਇਸ ਤੋਂ ਬਾਅਦ ਇਸ ਦੇ ਕੰਮ ਵਿਚ ਤੇਜ਼ੀ ਲਿਆਂਦੀ ਗਈ ਹੈ। ਹੁਣ ਇਸ ਦੀ ਨਿਰਮਾਣ ਦਾ ਕੰਮ ਤਕਰੀਬਨ ਪੂਰਾ ਹੋ ਗਿਆ ਹੈ। ਹੁਣ ਤੱਕ ਇਸ ਤੇ ਤਕਰੀਬਨ 100 ਕਰੋੜ ਰੁਪਏ ਦਾ ਖਰਚ ਆ ਚੁੱਕਾ ਹੈ।
ਬਿਹਤਰ ਸ਼ੇਪ ਵਿੱਚ ਬਣੀਆਂ ਵਿਕਟਾਂ
ਅਮਰਜੀਤ ਮਹਿਤਾ ਨੇ ਦੱਸਿਆ ਕਿ ਮੁੱਲਾਂਪੁਰ ਕ੍ਰਿਕਟ ਸਟੇਡੀਅਮ ਵਿੱਚ ਤਿਆਰ ਵਿਕਟਾਂ ਦੀ ਟੈਸਟਿੰਗ ਸ਼ੁਰੂ ਹੋ ਗਈ ਹੈ। ਇਸ ਪਿੱਚ ‘ਤੇ ਜ਼ਿਲ੍ਹਾ ਅਤੇ ਘਰੇਲੂ ਮੈਚ ਹੋਣਗੇ। ਪਿੱਚ ਕਿਊਰੇਟਰ ਨੇ ਸਟੇਡੀਅਮ ‘ਚ ਵਿਕਟ ਬਣਾਉਣ ‘ਚ ਕਾਫੀ ਮਿਹਨਤ ਕੀਤੀ ਹੈ। ਅਗਲੇ ਸਾਲ ਇਸ ਪਿੱਚ ‘ਤੇ
ਆਈਪੀਐਲ ਮੈਚ ਖੇਡੇ ਜਾਣਗੇ।
ਬੀਸੀਸੀਆਈ ਨੇ ਮੰਗਲਵਾਰ ਨੂੰ ਅੰਤਰਰਾਸ਼ਟਰੀ ਪੱਧਰ ਦੇ ਮੈਚਾਂ ਦੀ ਸੂਚੀ ਜਾਰੀ ਕੀਤੀ। ਇਸ ਦੇ ਤਹਿਤ ਪੀਸੀਏ ਨੂੰ ਇੱਕ ਵਨਡੇ ਅਤੇ ਟੀ-20 ਮੈਚ ਦੀ ਮੇਜ਼ਬਾਨੀ ਦਿੱਤੀ ਗਈ ਹੈ। ਪੀਸੀਏ ਦੇ ਪ੍ਰਧਾਨ ਅਮਰਜੀਤ ਸਿੰਘ ਮਹਿਤਾ ਨੇ ਇਸ ਤੇ
ਬੀਸੀਸੀਆਈ ਸਕੱਤਰ ਜੈ ਸ਼ਾਹ ਦਾ ਧੰਨਵਾਦ ਕੀਤਾ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ