AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪਟਿਆਲਾ ਦੀ ਬੇਟੀ ਦਾ ਦਮਦਾਰ ਸਿਕਸਰ, ਭਾਰਤੀ ਮਹਿਲਾ ਕ੍ਰਿਕਟ ਟੀਮ ‘ਚ ਬਣਾਈ ਥਾਂ, ਖੇਡ ਮੰਤਰੀ ਨੇ ਦਿੱਤੀ ਵਧਾਈ

Sports News: ਕਨਿਕਾ ਆਹੂਜਾ ਨਾਲ ਮੁਲਾਕਾਤ ਦੌਰਾਨ ਮੀਤ ਹੇਅਰ ਨੇ ਖੇਡ ਵਿੱਚ ਉਨ੍ਹਾਂ ਦੀ ਸ਼ੁਰੂਆਤ ਅਤੇ ਪ੍ਰੈਕਟਿਸ ਦੇ ਰੁਝਾਨਾਂ ਬਾਰੇ ਚਰਚਾ ਕੀਤੀ। ਇਸ ਮੌਕੇ ਕਨਿਕਾ ਦੇ ਕੋਚ ਕਮਲ ਸੰਧੂ ਅਤੇ ਕ੍ਰਿਕਟ ਹੱਬ ਅਕੈਡਮੀ ਦੇ ਡਾਇਰੈਕਟਰ ਹਰਜੋਤ ਬਾਜਵਾ ਵੀ ਮੌਜੂਦ ਰਹੇ

ਪਟਿਆਲਾ ਦੀ ਬੇਟੀ ਦਾ ਦਮਦਾਰ ਸਿਕਸਰ, ਭਾਰਤੀ ਮਹਿਲਾ ਕ੍ਰਿਕਟ ਟੀਮ 'ਚ ਬਣਾਈ ਥਾਂ, ਖੇਡ ਮੰਤਰੀ ਨੇ ਦਿੱਤੀ ਵਧਾਈ
tv9-punjabi
| Published: 19 Jul 2023 13:04 PM IST
Share
ਪਟਿਆਲਾ ਦੀ ਹੋਣਹਾਰ ਕ੍ਰਿਕਟਰ ਕਨਿਕਾ ਆਹੂਜਾ (Kanika Ahuja) ਨੂੰ ਚੀਨ ਵਿੱਚ ਹੋਣ ਵਾਲੀਆਂ ਏਸ਼ੀਆਈ ਖੇਡਾਂ (Asian Games) ਲਈ ਭਾਰਤੀ ਮਹਿਲਾ ਕ੍ਰਿਕਟ ਟੀਮ ਵਿੱਚ ਚੁਣਿਆ ਗਿਆ ਹੈ। ਆਰਸੀਬੀ ਦੀ ਨੁਮਾਇੰਦਗੀ ਕਰਨ ਵਾਲੀ ਮਹਿਲਾ ਪ੍ਰੀਮੀਅਮ ਲੀਗ ਦੀ ਮੰਨੀ-ਪ੍ਰਮੰਨੀ ਖਿਡਾਰੀ ਕਨਿਕਾ ਪੰਜਾਬ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਵੀ ਹੈ। ਕਨਿਕਾ ਪਟਿਆਲਾ ਦੀ ਕ੍ਰਿਕਟ ਹੱਬ ਅਕੈਡਮੀ ਵਿੱਚ 2013 ਤੋਂ ਕੋਚ ਕਮਲ ਸੰਧੂ ਤੋਂ ਕੋਚਿੰਗ ਪ੍ਰਾਪਤ ਕਰ ਰਹੀ ਹੈ। ਡੀਸੀ ਸਾਕਸ਼ੀ ਸਾਹਨੀ ਨੇ ਕਨਿਕਾ ਅਤੇ ਉਸ ਦੇ ਪਰਿਵਾਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਉਹ ਸ਼ਾਨਦਾਰ ਪ੍ਰਦਰਸ਼ਨ ਕਰਕੇ ਸ਼ਹਿਰ ਅਤੇ ਦੇਸ਼ ਦਾ ਨਾਂ ਰੌਸ਼ਨ ਕਰੇਗੀ। ਇਸ ਖੁਸ਼ੀ ਦੇ ਮੌਕੇ ‘ਤੇ ਡੀਸੀ ਨੇ ਕਨਿਕਾ ਨੂੰ ਮਠਿਆਈ ਖਿਲਾ ਕੇ ਮਿੱਠਾ ਕਰਵਾਇਆ।

ਆਲ ਰਾਊਂਡਰ ਹੈ ਕਨਿਕਾ

ਕਨਿਕਾ ਆਹੂਜਾ ਟੀਮ ਵਿੱਚ ਆਲ ਰਾਊਂਡਰ ਖਿਡਾਰੀ ਹੈ। ਖੱਬੇ ਹੱਥ ਨਾਲ ਬੱਲੇਬਾਜ਼ੀ ਕਰਨ ਤੋਂ ਇਲਾਵਾ ਉਹ ਸੱਜੇ ਹੱਥ ਨਾਲ ਵੀ ਗੇਂਦਬਾਜ਼ੀ ਕਰਦੀ ਹੈ। ਉਹ ਅੰਡਰ-16 ਅਤੇ ਅੰਡਰ-19 ਪੰਜਾਬ ਕ੍ਰਿਕਟ ਟੀਮ ਦੀ ਕਪਤਾਨ ਵੀ ਰਹਿ ਚੁੱਕੀ ਹੈ। ਉਨ੍ਹਾਂ ਦਾ ਜਨਮ 7 ਅਗਸਤ 2002 ਨੂੰ ਹੋਇਆ ਸੀ। ਬਚਪਨ ਤੋਂ ਹੀ ਉਹ ਲੜਕਿਆਂ ਨਾਲ ਕ੍ਰਿਕਟ ਖੇਡਦੀ ਸੀ, ਜਿਸ ਤੋਂ ਬਾਅਦ ਉਨ੍ਹਾਂ ਦੇ ਪਿਤਾ ਨੇ ਉਨ੍ਹਾਂ ਨੂੰ ਕ੍ਰਿਕਟ ਹੱਬ ਅਕੈਡਮੀ ‘ਚ ਭਰਤੀ ਕਰਵਾ ਦਿੱਤਾ। ਕ੍ਰਿਕਟ ਤੋਂ ਇਲਾਵਾ ਉਨ੍ਹਾਂ ਨੂੰ ਸਕੇਟਿੰਗ ਦਾ ਵੀ ਸ਼ੌਕ ਹੈ।

ਖੇਡ ਮੰਤਰੀ ਮੀਤ ਹੇਅਰ ਨੇ ਦਿੱਤੀ ਵਧਾਈ

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਨੇ ਕਨਿਕਾ ਦੀ ਇਸ ਵੱਡੀ ਛਲਾਂਗ ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਨਾਲ ਹੀ ਉਨ੍ਹਾਂ ਨੇ ਏਸ਼ੀਅਨ ਖੇਡਾਂ ਵਿੱਚ ਚੰਗੇ ਪ੍ਰਦਰਸ਼ਨ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ ਹਨ। ਮੀਤ ਹੇਅਰ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਤੋਂ ਪੰਜਾਬ ਦੀਆਂ ਮਹਿਲਾ ਖਿਡਾਰਨਾਂ ਕ੍ਰਿਕਟ ਦੀ ਖੇਡ ਵਿੱਚ ਬਹੁਤ ਵਧੀਆ ਪ੍ਰਦਰਸ਼ਨ ਕਰ ਰਹੀਆਂ ਹਨ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...