ਪਟਿਆਲਾ ਦੀ ਬੇਟੀ ਦਾ ਦਮਦਾਰ ਸਿਕਸਰ, ਭਾਰਤੀ ਮਹਿਲਾ ਕ੍ਰਿਕਟ ਟੀਮ ‘ਚ ਬਣਾਈ ਥਾਂ, ਖੇਡ ਮੰਤਰੀ ਨੇ ਦਿੱਤੀ ਵਧਾਈ
Sports News: ਕਨਿਕਾ ਆਹੂਜਾ ਨਾਲ ਮੁਲਾਕਾਤ ਦੌਰਾਨ ਮੀਤ ਹੇਅਰ ਨੇ ਖੇਡ ਵਿੱਚ ਉਨ੍ਹਾਂ ਦੀ ਸ਼ੁਰੂਆਤ ਅਤੇ ਪ੍ਰੈਕਟਿਸ ਦੇ ਰੁਝਾਨਾਂ ਬਾਰੇ ਚਰਚਾ ਕੀਤੀ। ਇਸ ਮੌਕੇ ਕਨਿਕਾ ਦੇ ਕੋਚ ਕਮਲ ਸੰਧੂ ਅਤੇ ਕ੍ਰਿਕਟ ਹੱਬ ਅਕੈਡਮੀ ਦੇ ਡਾਇਰੈਕਟਰ ਹਰਜੋਤ ਬਾਜਵਾ ਵੀ ਮੌਜੂਦ ਰਹੇ
ਏਸ਼ਿਆਈ ਖੇਡਾਂ ਲਈ ਭਾਰਤੀ ਮਹਿਲਾ ਕ੍ਰਿਕਟ ਟੀਮ ਵਿੱਚ ਚੁਣੇ ਜਾਣ ਉੱਤੇ ਪਟਿਆਲਾ ਦੀ ਕਨਿਕਾ ਆਹੂਜਾ ਨੂੰ ਮੁਬਾਰਕਬਾਦ ਦਿੱਤੀ।ਪਿਛਲੇ ਕੁਝ ਅਰਸੇ ਤੋਂ ਪੰਜਾਬ ਦੀਆਂ ਖਿਡਾਰਨਾਂ ਕ੍ਰਿਕਟ ਖੇਡ ਵਿੱਚ ਬਹੁਤ ਵਧੀਆ ਪ੍ਰਦਰਸ਼ਨ ਕਰ ਰਹੀਆਂ ਹਨ। pic.twitter.com/jujO5KI4At
— Gurmeet Singh Meet Hayer (@meet_hayer) July 18, 2023
ਆਲ ਰਾਊਂਡਰ ਹੈ ਕਨਿਕਾ
ਕਨਿਕਾ ਆਹੂਜਾ ਟੀਮ ਵਿੱਚ ਆਲ ਰਾਊਂਡਰ ਖਿਡਾਰੀ ਹੈ। ਖੱਬੇ ਹੱਥ ਨਾਲ ਬੱਲੇਬਾਜ਼ੀ ਕਰਨ ਤੋਂ ਇਲਾਵਾ ਉਹ ਸੱਜੇ ਹੱਥ ਨਾਲ ਵੀ ਗੇਂਦਬਾਜ਼ੀ ਕਰਦੀ ਹੈ। ਉਹ ਅੰਡਰ-16 ਅਤੇ ਅੰਡਰ-19 ਪੰਜਾਬ ਕ੍ਰਿਕਟ ਟੀਮ ਦੀ ਕਪਤਾਨ ਵੀ ਰਹਿ ਚੁੱਕੀ ਹੈ। ਉਨ੍ਹਾਂ ਦਾ ਜਨਮ 7 ਅਗਸਤ 2002 ਨੂੰ ਹੋਇਆ ਸੀ। ਬਚਪਨ ਤੋਂ ਹੀ ਉਹ ਲੜਕਿਆਂ ਨਾਲ ਕ੍ਰਿਕਟ ਖੇਡਦੀ ਸੀ, ਜਿਸ ਤੋਂ ਬਾਅਦ ਉਨ੍ਹਾਂ ਦੇ ਪਿਤਾ ਨੇ ਉਨ੍ਹਾਂ ਨੂੰ ਕ੍ਰਿਕਟ ਹੱਬ ਅਕੈਡਮੀ ‘ਚ ਭਰਤੀ ਕਰਵਾ ਦਿੱਤਾ। ਕ੍ਰਿਕਟ ਤੋਂ ਇਲਾਵਾ ਉਨ੍ਹਾਂ ਨੂੰ ਸਕੇਟਿੰਗ ਦਾ ਵੀ ਸ਼ੌਕ ਹੈ।ਖੇਡ ਮੰਤਰੀ ਮੀਤ ਹੇਅਰ ਨੇ ਦਿੱਤੀ ਵਧਾਈ
ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਨੇ ਕਨਿਕਾ ਦੀ ਇਸ ਵੱਡੀ ਛਲਾਂਗ ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਨਾਲ ਹੀ ਉਨ੍ਹਾਂ ਨੇ ਏਸ਼ੀਅਨ ਖੇਡਾਂ ਵਿੱਚ ਚੰਗੇ ਪ੍ਰਦਰਸ਼ਨ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ ਹਨ। ਮੀਤ ਹੇਅਰ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਤੋਂ ਪੰਜਾਬ ਦੀਆਂ ਮਹਿਲਾ ਖਿਡਾਰਨਾਂ ਕ੍ਰਿਕਟ ਦੀ ਖੇਡ ਵਿੱਚ ਬਹੁਤ ਵਧੀਆ ਪ੍ਰਦਰਸ਼ਨ ਕਰ ਰਹੀਆਂ ਹਨ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ
Follow Us
