AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ODI World Cup: ਪਾਕਿਸਤਾਨ ਚਲਾ ਰਿਹਾ ਮਨਮਰਜ਼ੀ , ਵਨਡੇ ਵਰਲਡ ਕੱਪ ਵੈਨਯੂ ‘ਚ ਚਾਹੁੰਦਾ ਹੈ ਬਦਲਾਅ

PCB: ਬੀਸੀਸੀਆਈ ਨੇ ਅਕਤੂਬਰ-ਨਵੰਬਰ 'ਚ ਖੇਡੇ ਜਾਣ ਵਾਲੇ ਵਨਡੇ ਵਰਲਡ ਕੱਪ ਦੇ ਲਈ ਡ੍ਰਾਫਟ ਸ਼ੈਡਿਊਲ ਆਈਸੀਸੀ ਅਤੇ ਬਾਕੀ ਦੇਸ਼ਾਂ ਨੂੰ ਭੇਜ ਦਿੱਤਾ ਹੈ। ਪਰ ਪਾਕਿਸਤਾਨ ਵੈਨਯੂ 'ਚ ਬਦਲਾਅ ਚਾਹੁੰਦਾ ਹੈ।

ODI World Cup: ਪਾਕਿਸਤਾਨ ਚਲਾ ਰਿਹਾ ਮਨਮਰਜ਼ੀ , ਵਨਡੇ ਵਰਲਡ ਕੱਪ ਵੈਨਯੂ 'ਚ ਚਾਹੁੰਦਾ ਹੈ ਬਦਲਾਅ
tv9-punjabi
| Published: 17 Jun 2023 20:45 PM IST
Share
ਨਵੀਂ ਦਿੱਲੀ। ਭਾਰਤ ‘ਚ ਇਸ ਸਾਲ ਅਕਤੂਬਰ-ਨਵੰਬਰ ‘ਚ ਵਨਡੇ ਵਿਸ਼ਵ ਕੱਪ ਖੇਡਿਆ ਜਾਣਾ ਹੈ। ਹਾਲਾਂਕਿ, ਇਸ ਵਿਸ਼ਵ ਕੱਪ ਦਾ ਸ਼ਡਿਊਲ ਅਜੇ ਤੱਕ ਨਹੀਂ ਆਇਆ ਹੈ। ਹਾਲਾਂਕਿ ਬੀਸੀਸੀਆਈ ਨੇ ਪ੍ਰਸਤਾਵਿਤ ਸ਼ੈਡਿਊਲ ਬਣਾ ਕੇ ਮੈਚਾਂ ਦੇ ਸਥਾਨ ਤੈਅ ਕੀਤੇ ਹਨ ਪਰ ਪਾਕਿਸਤਾਨ (Pakistan) ਨੂੰ ਇਸ ਪ੍ਰਸਤਾਵਿਤ ਸ਼ਡਿਊਲ ‘ਤੇ ਇਤਰਾਜ਼ ਹੈ ਅਤੇ ਉਹ ਕੁੱਝ ਸਥਾਨਾਂ ਨੂੰ ਬਦਲਣਾ ਚਾਹੁੰਦਾ ਹੈ। ਪਾਕਿਸਤਾਨ ਨੇ ਸਾਫ਼ ਤੌਰ ‘ਤੇ ਕਿਹਾ ਹੈ ਕਿ ਉਹ ਵਿਸ਼ਵ ਕੱਪ ਖੇਡਣ ਲਈ ਉਦੋਂ ਹੀ ਭਾਰਤ ਆਵੇਗਾ ਜਦੋਂ ਉਸ ਦੇ ਦੇਸ਼ ਦੀ ਸਰਕਾਰ ਟੀਮ ਨੂੰ ਇਜਾਜ਼ਤ ਦੇਵੇਗੀ, ਪਰ ਇਸ ਦੇ ਨਾਲ ਹੀ ਉਹ ਆਪਣੀ ਮਰਜ਼ੀ ਮੁਤਾਬਕ ਸਥਾਨ ਦੀ ਚੋਣ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਕ੍ਰਿਕਟ ਪਾਕਿਸਤਾਨ ਦੀ ਰਿਪੋਰਟ ਮੁਤਾਬਕ ਪਾਕਿਸਤਾਨ ਨੂੰ ਅਫਗਾਨਿਸਤਾਨ (Afghanistan) ਦੇ ਖਿਲਾਫ ਚੇਨਈ ਅਤੇ ਆਸਟ੍ਰੇਲੀਆ ਦੇ ਖਿਲਾਫ ਬੈਂਗਲੁਰੂ ‘ਚ ਮੈਚ ਖੇਡਣਾ ਹੈ। ਇਸ ਦੇ ਨਾਲ ਹੀ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡੇ ਜਾਣ ਦੀ ਚਰਚਾ ਹੈ।

ਅਫਗਾਨਿਸਤਾਨ ਤੋਂ ਡਰ ਰਿਹਾ ਪਾਕਿਸਤਾਨ!

ਰਿਪੋਰਟ ਮੁਤਾਬਕ ਪਾਕਿਸਤਾਨ ਚਾਹੁੰਦਾ ਹੈ ਕਿ ਉਸ ਦੇ ਚੇਨਈ ਅਤੇ ਬੈਂਗਲੁਰੂ ‘ਚ ਖੇਡੇ ਜਾਣ ਵਾਲੇ ਮੈਚਾਂ ਨੂੰ ਬਦਲਿਆ ਜਾਵੇ। ਯਾਨੀ ਅਫਗਾਨਿਸਤਾਨ ਦੇ ਖਿਲਾਫ ਜੋ ਮੈਚ ਚੇਨਈ ‘ਚ ਖੇਡਿਆ ਜਾਣਾ ਹੈ, ਉਸ ਨੂੰ ਬੈਂਗਲੁਰੂ ‘ਚ ਸ਼ਿਫਟ ਕਰ ਦਿੱਤਾ ਜਾਵੇ ਅਤੇ ਆਸਟ੍ਰੇਲੀਆ ਖਿਲਾਫ ਜੋ ਮੈਚ ਬੈਂਗਲੁਰੂ ‘ਚ ਖੇਡਿਆ ਜਾਣਾ ਹੈ, ਉਹ ਚੇਨਈ ‘ਚ ਖੇਡਿਆ ਜਾਵੇ। ਪਾਕਿਸਤਾਨ ਅਜਿਹਾ ਚਾਹੁੰਦਾ ਹੈ ਕਿਉਂਕਿ ਚੇਨਈ ਦੀ ਵਿਕਟ ਹੌਲੀ ਅਤੇ ਸਪਿਨਰ ਦੋਸਤਾਨਾ ਹੈ ਅਤੇ ਅਫਗਾਨਿਸਤਾਨ ਕੋਲ ਸ਼ਾਨਦਾਰ ਸਪਿਨਰ ਹਨ। ਇਸ ਟੀਮ ‘ਚ ਰਾਸ਼ਿਦ ਖਾਨ ਅਤੇ ਨੂਰ ਅਹਿਮਦ ਵਰਗੇ ਸਪਿਨਰ ਹਨ ਜੋ ਸਪਿਨਰਾਂ ਦੀ ਮਦਦ ਵਾਲੀਆਂ ਪਿੱਚਾਂ ‘ਤੇ ਕਿਸੇ ਵੀ ਟੀਮ ਨੂੰ ਹਰਾ ਸਕਦੇ ਹਨ।ਇਸ ਲਈ ਪਾਕਿਸਤਾਨ ਚਾਹੁੰਦਾ ਹੈ ਕਿ ਅਫਗਾਨਿਸਤਾਨ ਖਿਲਾਫ ਮੈਚ ਬੈਂਗਲੁਰੂ ‘ਚ ਹੋਵੇ। ਉਸ ਦੇ ਮਨ ਵਿਚ ਕਿਤੇ ਨਾ ਕਿਤੇ ਇਹ ਡਰ ਹੈ ਕਿ ਜੇਕਰ ਅਫਗਾਨਿਸਤਾਨ ਉਸ ਨੂੰ ਚੇਨਈ ਵਿਚ ਧੀਮੀ ਵਿਕਟ ‘ਤੇ ਹਰਾ ਦਿੰਦਾ ਹੈ ਤਾਂ ਉਸ ਦੀ ਸਾਖ ਨੂੰ ਠੇਸ ਲੱਗੇਗੀ ਅਤੇ ਵਿਸ਼ਵ ਕੱਪ ਜਿੱਤਣ ਦੀ ਉਸ ਦੀ ਮੁਹਿੰਮ ਨੂੰ ਵੀ ਝਟਕਾ ਲੱਗ ਸਕਦਾ ਹੈ।

ਇਹੋ ਜਿਹਾ ਹੈ ਪ੍ਰਸਤਾਵਿਤ ਸ਼ੈਡਿਊਲ

ਬੀ.ਸੀ.ਸੀ.ਆਈ. ਦੁਆਰਾ ਬਣਾਏ ਗਏ ਪ੍ਰਸਤਾਵਿਤ ਸ਼ਡਿਊਲ ਮੁਤਾਬਕ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ 15 ਅਕਤੂਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਹੋ ਸਕਦਾ ਹੈ। ਇਹ ਦੁਨੀਆ ਦਾ ਸਭ ਤੋਂ ਵੱਡਾ ਕ੍ਰਿਕਟ ਸਟੇਡੀਅਮ ਹੈ, ਜਿਸ ‘ਚ 1 ਲੱਖ 32 ਹਜ਼ਾਰ ਦਰਸ਼ਕ ਬੈਠ ਸਕਦੇ ਹਨ। ਪੂਰੀ ਦੁਨੀਆ ਦੀਆਂ ਨਜ਼ਰਾਂ ਭਾਰਤ-ਪਾਕਿਸਤਾਨ ਮੈਚ ‘ਤੇ ਟਿਕੀਆਂ ਹੋਈਆਂ ਹਨ ਅਤੇ ਇੰਨੇ ਵੱਡੇ ਸਟੇਡੀਅਮ ‘ਚ ਇਹ ਮੈਚ ਹੋਣਾ ਬੀਸੀਸੀਆਈ ਲਈ ਵਿੱਤੀ ਤੌਰ ‘ਤੇ ਵੀ ਫਾਇਦੇਮੰਦ ਹੋਵੇਗਾ। ਬੀਸੀਸੀਆਈ ਨੇ ਡ੍ਰਾਫਟ ਸ਼ਡਿਊਲ ਆਈਸੀਸੀ ਦੇ ਨਾਲ-ਨਾਲ ਵਿਸ਼ਵ ਕੱਪ ਵਿੱਚ ਹਿੱਸਾ ਲੈਣ ਵਾਲੇ ਬਾਕੀ ਦੇਸ਼ਾਂ ਨੂੰ ਵੀ ਭੇਜ ਦਿੱਤਾ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...