AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Shahid Afridi: ਅਹਿਮਦਾਬਾਦ ਦੀ ਪਿੱਚ ‘ਚ ਹੈ ਭੂਤ, ਸ਼ਾਹਿਦ ਅਫਰੀਦੀ ਨੇ ਅਜਿਹਾ ਕਿਉਂ ਕਿਹਾ ?

IND VS PAK, World Cup 2023: ਵਿਸ਼ਵ ਕੱਪ ਦੇ ਸ਼ਡਿਊਲ ਦਾ ਅਜੇ ਐਲਾਨ ਨਹੀਂ ਕੀਤਾ ਗਿਆ ਹੈ ਅਤੇ ਇਸ ਦਾ ਕਾਰਨ ਪਾਕਿਸਤਾਨ ਦੀ ਜ਼ਿੱਦ ਨੂੰ ਮੰਨਿਆ ਜਾ ਰਿਹਾ ਹੈ। ਖਬਰਾਂ ਮੁਤਾਬਕ ਪਾਕਿਸਤਾਨ ਅਹਿਮਦਾਬਾਦ 'ਚ ਭਾਰਤ ਖਿਲਾਫ ਨਹੀਂ ਖੇਡਣਾ ਚਾਹੁੰਦਾ।

Shahid Afridi: ਅਹਿਮਦਾਬਾਦ ਦੀ ਪਿੱਚ 'ਚ ਹੈ ਭੂਤ, ਸ਼ਾਹਿਦ ਅਫਰੀਦੀ ਨੇ ਅਜਿਹਾ ਕਿਉਂ ਕਿਹਾ ?
tv9-punjabi
| Published: 16 Jun 2023 18:01 PM IST
Share
ਨਵੀਂ ਦਿੱਲੀ। ਵਿਸ਼ਵ ਕੱਪ 2023 ਭਾਰਤ ਵਿੱਚ ਹੋਣਾ ਹੈ ਅਤੇ ਹੁਣ ਇਸ ਟੂਰਨਾਮੈਂਟ ਵਿੱਚ ਜ਼ਿਆਦਾ ਸਮਾਂ ਨਹੀਂ ਬਚਿਆ ਹੈ। ਪਰ ਅਜੇ ਤੱਕ ਵਿਸ਼ਵ ਕੱਪ ਦੇ ਸ਼ੈਡਿਊਲ ਦਾ ਐਲਾਨ ਨਹੀਂ ਕੀਤਾ ਗਿਆ ਹੈ ਅਤੇ ਇਸ ਦਾ ਕਾਰਨ ਪਾਕਿਸਤਾਨ (Pakistan) ਦੀ ਜ਼ਿੱਦ ਨੂੰ ਦੱਸਿਆ ਜਾ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ ਪੀਸੀਬੀ ਬੀਸੀਸੀਆਈ ਦੁਆਰਾ ਪ੍ਰਸਤਾਵਿਤ ਸ਼ਡਿਊਲ ਨਾਲ ਸਹਿਮਤ ਨਹੀਂ ਹੈ। ਪਾਕਿਸਤਾਨ ਕ੍ਰਿਕਟ ਬੋਰਡ ਅਹਿਮਦਾਬਾਦ (Ahmedabad) ਵਿੱਚ ਭਾਰਤ ਖ਼ਿਲਾਫ਼ ਲੀਗ ਮੈਚ ਨਹੀਂ ਖੇਡਣਾ ਚਾਹੁੰਦਾ। ਉਹ ਇਹ ਮੈਚ ਕਿਸੇ ਹੋਰ ਸ਼ਹਿਰ ਵਿੱਚ ਖੇਡਣਾ ਚਾਹੁੰਦਾ ਹੈ। ਹਾਲਾਂਕਿ ਸ਼ਾਹਿਦ ਅਫਰੀਦੀ ਨੂੰ ਪੀਸੀਬੀ ਦੀ ਇਹ ਗੱਲ ਬਿਲਕੁਲ ਵੀ ਪਸੰਦ ਨਹੀਂ ਆ ਰਹੀ ਹੈ ਅਤੇ ਉਨ੍ਹਾਂ ਨੇ ਆਪਣੀ ਹੀ ਟੀਮ ਦੇ ਬੋਰਡ ‘ਤੇ ਨਿਸ਼ਾਨਾ ਸਾਧਿਆ ਹੈ।

‘ਪਾਕਿਸਤਾਨ ‘ਚ ਅਹਿਮਦਾਬਾਦ ‘ਚ ਮੈਚ ਜਰੂਰ ਖੇਡੇ’

ਸ਼ਾਹਿਦ ਅਫਰੀਦੀ ਨੇ ਪੀਸੀਬੀ ਨੂੰ ਪੁੱਛਿਆ ਕਿ ਉਹ ਅਹਿਮਦਾਬਾਦ ਵਿੱਚ ਮੈਚ ਕਿਉਂ ਨਹੀਂ ਖੇਡਣਾ ਚਾਹੁੰਦੇ। ਅਫਰੀਦੀ ਨੇ ਪੁੱਛਿਆ ਕਿ ਕੀ ਅਹਿਮਦਾਬਾਦ ਦੀ ਪਿੱਚ ‘ਤੇ ਭੂਤ ਹੈ ਜਾਂ ਉਥੇ ਅੱਗ ਲੱਗ ਰਹੀ ਹੈ? ਸ਼ਾਹਿਦ ਅਫਰੀਦੀ ਨੇ ਪਾਕਿਸਤਾਨ ਨੂੰ ਸਲਾਹ ਦਿੱਤੀ ਕਿ ਉਹ ਅਹਿਮਦਾਬਾਦ ‘ਚ ਭਾਰਤ ਖਿਲਾਫ ਮੈਚ ਖੇਡੇ ਅਤੇ ਇਸ ਨੂੰ ਵੀ ਜਿੱਤੇ।

ਅਫਰੀਦੀ ਦੀ ਪੀਸੀਬੀ ਨੂੰ ਖਰੀ-ਖਰੀ

ਅਫਰੀਦੀ ਨੇ ਪਾਕਿਸਤਾਨ ਦੇ ਨਿਊਜ਼ ਚੈਨਲ (News Channel) ਨਾਲ ਗੱਲਬਾਤ ਦੌਰਾਨ ਕਿਹਾ ਕਿ ਅਹਿਮਦਾਬਾਦ ਦੀ ਪਿੱਚ ‘ਤੇ ਕੋਈ ਜਾਦੂ-ਟੂਣਾ ਨਹੀਂ ਕੀਤਾ ਗਿਆ ਹੈ। ਅਹਿਮਦਾਬਾਦ ਦੀ ਪਿੱਚ ‘ਤੇ ਪਾਕਿਸਤਾਨ ਦੇ ਖਿਡਾਰੀਆਂ ਨੂੰ ਕੁੱਝ ਨਹੀਂ ਹੋਵੇਗਾ, ਤਾਂ ਉੱਥੇ ਖੇਡਣ ‘ਚ ਕੀ ਪਰੇਸ਼ਾਨੀ ਹੈ? ਅਫਰੀਦੀ ਨੇ ਕਿਹਾ ਕਿ ਜੇਕਰ ਟੀਮ ਇੰਡੀਆ ਨੂੰ ਅਹਿਮਦਾਬਾਦ ‘ਚ ਹੀ ਖੇਡਣਾ ਹੈ ਤਾਂ ਪਾਕਿਸਤਾਨ ਨੂੰ ਉਥੇ ਖੇਡਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਵੀ ਹਰਾਉਣਾ ਚਾਹੀਦਾ ਹੈ।

‘ਅਤਕੂਬਰ ‘ਚ ਹੋਵੇਗਾ ਭਾਰਤ-ਪਾਕਿਸਤਾਨ ਮੈਚ’

ਹਾਲਾਂਕਿ ਵਿਸ਼ਵ ਕੱਪ ਦੇ ਸ਼ਡਿਊਲ ਦਾ ਹਾਲੇ ਐਲਾਨ ਨਹੀਂ ਕੀਤਾ ਗਿਆ ਹੈ ਪਰ ਮੀਡੀਆ ਰਿਪੋਰਟਾਂ ਮੁਤਾਬਕ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ 15 ਅਕਤੂਬਰ ਨੂੰ ਹੋਵੇਗਾ। ਪਾਕਿਸਤਾਨ ਨੇ ਅਹਿਮਦਾਬਾਦ, ਹੈਦਰਾਬਾਦ, ਕੋਲਕਾਤਾ ਅਤੇ ਚੇਨਈ ਵਿੱਚ ਆਪਣੇ ਮੈਚ ਖੇਡਣੇ ਹਨ। ਦੂਜੇ ਪਾਸੇ ਭਾਰਤੀ ਟੀਮ ਆਪਣੇ 9 ਲੀਗ ਮੈਚ 9 ਸ਼ਹਿਰਾਂ ਵਿੱਚ ਖੇਡੇਗੀ। ਜਲਦੀ ਹੀ ਵਿਸ਼ਵ ਕੱਪ ਦੇ ਪ੍ਰੋਗਰਾਮ ਦਾ ਐਲਾਨ ਕੀਤਾ ਜਾ ਸਕਦਾ ਹੈ ਅਤੇ ਮੰਨਿਆ ਜਾ ਰਿਹਾ ਹੈ ਕਿ ਭਾਰਤ-ਪਾਕਿ ਮੈਚ ਅਹਿਮਦਾਬਾਦ ‘ਚ ਹੀ ਹੋਵੇਗਾ।

‘ਏਸ਼ੀਆ ਵਿਸ਼ਭ ਕੱਪ ‘ਚ ਵੀ ਹੋਵੇਗਾ ਮੈਚ’

ਉਂਝ ਵਿਸ਼ਵ ਕੱਪ ਮੈਚ ਤੋਂ ਪਹਿਲਾਂ ਏਸ਼ੀਆ ਕੱਪ ‘ਚ ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ ਆਪਸ ‘ਚ ਭਿੜਦੀਆਂ ਨਜ਼ਰ ਆਉਣਗੀਆਂ। ਏਸ਼ੀਆ ਕੱਪ 31 ਅਗਸਤ ਤੋਂ ਸ਼ੁਰੂ ਹੋਵੇਗਾ। ਟੂਰਨਾਮੈਂਟ ਦੇ 4 ਮੈਚ ਪਾਕਿਸਤਾਨ ‘ਚ ਅਤੇ 9 ਮੈਚ ਸ਼੍ਰੀਲੰਕਾ ‘ਚ ਖੇਡੇ ਜਾਣਗੇ। ਇਸ ਟੂਰਨਾਮੈਂਟ ‘ਚ ਭਾਰਤ-ਪਾਕਿਸਤਾਨ ਦੇ 3 ਮੈਚ ਹੋ ਸਕਦੇ ਹਨ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਰਾਹੁਲ ਗਾਂਧੀ ਦਾ ਸਨਸਨੀਖੇਜ਼ ਆਰੋਪ, ਪ੍ਰਧਾਨ ਮੰਤਰੀ ਮੋਦੀ ਕਰਵਾ ਰਹੇ ਫੋਨ ਟੈਪਿੰਗ
ਰਾਹੁਲ ਗਾਂਧੀ ਦਾ ਸਨਸਨੀਖੇਜ਼ ਆਰੋਪ, ਪ੍ਰਧਾਨ ਮੰਤਰੀ ਮੋਦੀ ਕਰਵਾ ਰਹੇ ਫੋਨ ਟੈਪਿੰਗ...
ਹਾਲੇ ਤੱਕ ਨਹੀਂ ਭਰਿਆ ਬਿਜਲੀ ਦਾ ਬਿੱਲ ਤਾਂ ਮਿਲ ਰਿਹਾ ਹੈ ਗੋਲਡਨ ਚਾਂਸ, ਸੀਐਮ ਮਾਨ ਨੇ ਲਾਂਚ ਕੀਤੀ OTS ਸਕੀਮ
ਹਾਲੇ ਤੱਕ ਨਹੀਂ ਭਰਿਆ ਬਿਜਲੀ ਦਾ ਬਿੱਲ ਤਾਂ ਮਿਲ ਰਿਹਾ ਹੈ ਗੋਲਡਨ ਚਾਂਸ, ਸੀਐਮ ਮਾਨ ਨੇ ਲਾਂਚ ਕੀਤੀ OTS ਸਕੀਮ...
AAP ਦੀ ਦੂਜੀ ਲਿਸਟ 'ਚ ਕੱਟਿਆ ਅਨਮੋਲ ਗਗਨ ਮਾਨ ਦਾ ਨਾਂ, ਕੀ ਰਹੀ ਵਜ੍ਹਾ? ਜਾਣੋ...
AAP ਦੀ ਦੂਜੀ ਲਿਸਟ 'ਚ ਕੱਟਿਆ ਅਨਮੋਲ ਗਗਨ ਮਾਨ ਦਾ ਨਾਂ, ਕੀ ਰਹੀ ਵਜ੍ਹਾ? ਜਾਣੋ......
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ...
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ...
ਕੀ ਸਹੀ 'ਚ ਪਟਾਕਿਆਂ ਦੇ ਸ਼ੋਰ ਨਾਲ ਸਹਿਮੇ ਬੰਦਰ? TV9 ਦੀ ਪੜਤਾਲ ਵਿੱਚ ਵੱਡਾ ਖੁਲਾਸਾ
ਕੀ ਸਹੀ 'ਚ ਪਟਾਕਿਆਂ ਦੇ ਸ਼ੋਰ ਨਾਲ ਸਹਿਮੇ ਬੰਦਰ? TV9 ਦੀ ਪੜਤਾਲ ਵਿੱਚ ਵੱਡਾ ਖੁਲਾਸਾ...
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ...
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ...
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ...