AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Virat Kohli: ਦੂਜੇ ਟੈਸਟ ਮੈਚ ‘ਚ 74 ਦੌੜਾਂ ਬਣਾਉਂਦੇ ਹੀ ਵਿਰਾਟ ਕੋਹਲੀ ਬਣਾਉਣਗੇ ਨਵਾਂ ਰਿਕਾਰਡ, ਵਿਸ਼ਵ ਕ੍ਰਿਕਟ ‘ਚ ਮਚੇਗਾ ਹੜਕੰਪ

Virat Kohli; IND vs WI 2nd Test: ਟੀਮ ਇੰਡੀਆ ਨੇ ਦੋ ਟੈਸਟ ਮੈਚਾਂ ਦੀ ਸੀਰੀਜ਼ 'ਚ 1-0 ਦੀ ਬੜ੍ਹਤ ਬਣਾ ਲਈ ਹੈ। ਪਹਿਲੇ ਟੈਸਟ ਮੈਚ 'ਚ ਵਿਰਾਟ (ਵਿਰਾਟ ਕੋਹਲੀ) ਨੇ 76 ਦੌੜਾਂ ਦੀ ਪਾਰੀ ਖੇਡ ਕੇ ਆਪਣੀ ਬੱਲੇਬਾਜ਼ੀ ਦੀ ਸ਼ਾਨਦਾਰ ਮਿਸਾਲ ਪੇਸ਼ ਕੀਤੀ।

Virat Kohli: ਦੂਜੇ ਟੈਸਟ ਮੈਚ 'ਚ 74 ਦੌੜਾਂ ਬਣਾਉਂਦੇ ਹੀ ਵਿਰਾਟ ਕੋਹਲੀ ਬਣਾਉਣਗੇ ਨਵਾਂ ਰਿਕਾਰਡ, ਵਿਸ਼ਵ ਕ੍ਰਿਕਟ 'ਚ ਮਚੇਗਾ ਹੜਕੰਪ
tv9-punjabi
| Updated On: 20 Jul 2023 14:28 PM IST
Share
Virat Kohli: ਟੀਮ ਇੰਡੀਆ ਦੀ ਰਨ ਮਸ਼ੀਨ ਵਿਰਾਟ ਕੋਹਲੀ (Virat Kohli) ਕੋਲ ਵੈਸਟਇੰਡੀਜ਼ ਖਿਲਾਫ 20 ਜੁਲਾਈ ਤੋਂ ਤ੍ਰਿਨੀਦਾਦ ‘ਚ ਸ਼ੁਰੂ ਹੋ ਰਹੇ ਦੂਜੇ ਟੈਸਟ ਮੈਚ ‘ਚ ਇਤਿਹਾਸ ਰਚਣ ਦਾ ਸੁਨਹਿਰੀ ਮੌਕਾ ਹੈ। ਵਿਰਾਟ ਕੋਲ ਤ੍ਰਿਨੀਦਾਦ ‘ਚ ਦੂਜੇ ਟੈਸਟ ਮੈਚ ਦੌਰਾਨ ਦੱਖਣੀ ਅਫਰੀਕਾ ਦੇ ਬੱਲੇਬਾਜ਼ ਜੈਕ ਕੈਲਿਸ ਦਾ ਵੱਡਾ ਰਿਕਾਰਡ ਤੋੜਨ ਦਾ ਮੌਕਾ ਹੋਵੇਗਾ। ਡੋਮਿਨਿਕਾ ‘ਚ ਹੋਏ ਪਹਿਲੇ ਮੈਚ ‘ਚ ਭਾਰਤ ਨੇ ਪਾਰੀ ਅਤੇ 141 ਦੌੜਾਂ ਨਾਲ ਜਿੱਤ ਦਰਜ ਕੀਤੀ ਸੀ, ਜਿਸ ਤੋਂ ਬਾਅਦ ਟੀਮ ਇੰਡੀਆ ਨੇ ਦੋ ਟੈਸਟ ਮੈਚਾਂ ਦੀ ਸੀਰੀਜ਼ ‘ਚ 1-0 ਦੀ ਬੜ੍ਹਤ ਬਣਾ ਲਈ ਹੈ। ਵਿਰਾਟ ਕੋਹਲੀ ਨੇ ਪਹਿਲੇ ਟੈਸਟ ਮੈਚ ‘ਚ 76 ਦੌੜਾਂ ਬਣਾਈਆਂ ਸਨ। ਜੇਕਰ ਵਿਰਾਟ ਦੂਜੇ ਟੈਸਟ ਮੈਚ ‘ਚ ਇਸੇ ਅੰਦਾਜ਼ ‘ਚ ਖੇਡਦੇ ਹੋਏ 74 ਦੌੜਾਂ ਬਣਾ ਲੈਂਦਾ ਹੈ ਤਾਂ ਉਹ ਮਹਾਨ ਅਫਰੀਕੀ ਆਲਰਾਊਂਡਰ ਜੈਕ ਕੈਲਿਸ ਅੰਤਰਰਾਸ਼ਟਰੀ ਕ੍ਰਿਕਟ (International cricket) ਦੌੜਾਂ ਤੋਂ ਅੱਗੇ ਹੋ ਜਾਵੇਗਾ, ਜਿਸ ਨੇ ਅੰਤਰਰਾਸ਼ਟਰੀ ਕ੍ਰਿਕਟ ‘ਚ 25,534 ਦੌੜਾਂ ਬਣਾਈਆਂ ਹਨ, ਫਿਲਹਾਲ ਵਿਰਾਟ ਕੋਹਲੀ ਦੇ ਅੰਤਰਰਾਸ਼ਟਰੀ ਕ੍ਰਿਕਟ ‘ਚ 25,461 ਦੌੜਾਂ ਹਨ।

‘ਸਚਿਨ ਦੇ ਨਾਂਅ ਹੈ ਕੌਮਾਂਤਰੀ ਰਿਕਾਰਡ’

ਇਹ ਰਿਕਾਰਡ ਬਣਾਉਣ ਤੋਂ ਬਾਅਦ, ਵਿਰਾਟ ਕੋਹਲੀ ਅੰਤਰਰਾਸ਼ਟਰੀ ਕ੍ਰਿਕਟ ਵਿੱਚ 25,500 ਦੌੜਾਂ ਦਾ ਅੰਕੜਾ ਪਾਰ ਕਰ ਜਾਵੇਗਾ ਅਤੇ ਭਾਰਤੀ ਕ੍ਰਿਕਟ ਦੇ ਇਤਿਹਾਸ ਵਿੱਚ ਸਾਬਕਾ ਭਾਰਤੀ ਬੱਲੇਬਾਜ਼ ਮਾਸਟਰ ਬਲਾਸਟਰ ਸਚਿਨ ਤੇਂਦੁਲਕਰ (ਅੰਤਰਰਾਸ਼ਟਰੀ ਕ੍ਰਿਕਟ ਵਿੱਚ ਸਭ ਤੋਂ ਵੱਧ ਦੌੜਾਂ) ਤੋਂ ਬਾਅਦ ਦੂਜਾ ਭਾਰਤੀ ਬੱਲੇਬਾਜ਼ ਬਣ ਜਾਵੇਗਾ। ਮੌਜੂਦਾ ਸਮੇਂ ‘ਚ ਵਿਰਾਟ ਕੋਹਲੀ ਸਰਗਰਮ ਖਿਡਾਰੀਆਂ ‘ਚ ਇਹ ਰਿਕਾਰਡ ਬਣਾਉਣ ਵਾਲੇ ਪਹਿਲੇ ਬੱਲੇਬਾਜ਼ ਹੋਣਗੇ, ਜਦਕਿ ਅੰਤਰਰਾਸ਼ਟਰੀ ਕ੍ਰਿਕਟ ‘ਚ ਇਹ ਰਿਕਾਰਡ ਸਚਿਨ ਤੇਂਦੁਲਕਰ (Sachin Tendulkar) ਦੇ ਨਾਂ ਹੈ, ਜਿਨ੍ਹਾਂ ਨੇ ਸਭ ਤੋਂ ਵੱਧ 34,357 ਦੌੜਾਂ ਬਣਾਈਆਂ ਹਨ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...