World Cup 2023: ਏਸ਼ੀਆ ਕੱਪ ਲਈ ਪਾਕਿਸਤਾਨ ਜਾਣ ਤੋਂ ਪਹਿਲਾਂ ਹੀ ਭਾਰਤ ਨੇ ਸਾਫ਼ ਇਨਕਾਰ ਕਰ ਦਿੱਤਾ ਸੀ। ਇਸ ਤੋਂ ਨਾਰਾਜ਼ ਪਾਕਿਸਤਾਨ ਨੇ ਇਹ ਵੀ ਧਮਕੀ ਦਿੱਤੀ ਸੀ ਕਿ ਉਹ 2023 ਵਿਸ਼ਵ ਕੱਪ ਲਈ ਭਾਰਤ ਨਹੀਂ ਜਾਵੇਗਾ। ਏਸ਼ੀਆ ਕੱਪ 2023 ਦੀ ਮੇਜ਼ਬਾਨੀ ਪਾਕਿਸਤਾਨ (Pakistan) ਦੇ ਹੱਥੋਂ ਲਗਭਗ ਖਿਸਕ ਗਈ ਹੈ। ਇਸ ਦੇ ਬਾਵਜੂਦ ਉਹ ਲਗਾਤਾਰ ICC ‘ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।
ਅਜਿਹੀਆਂ ਖਬਰਾਂ ਆ ਰਹੀਆਂ ਹਨ ਕਿ ਵਿਸ਼ਵ ਕੱਪ ‘ਚ ਹਿੱਸਾ ਲੈਣ ਨੂੰ ਲੈ ਕੇ ਉਨ੍ਹਾਂ ਨੇ ਸਾਫ ਕਹਿ ਦਿੱਤਾ ਹੈ ਕਿ ਉਹ ICC ਨੂੰ ਲਿਖਤੀ ਰੂਪ ‘ਚ ਕੋਈ ਭਰੋਸਾ ਨਹੀਂ ਦੇ ਸਕਦੇ। ਮੀਡੀਆ ਰਿਪੋਰਟਾਂ ਮੁਤਾਬਕ ਆਈਸੀਸੀ ਨੂੰ ਪਾਕਿਸਤਾਨ ਕ੍ਰਿਕਟ ਬੋਰਡ ਤੋਂ ਇਸ ਬਾਰੇ ਕੋਈ ਲਿਖਤੀ ਭਰੋਸਾ ਨਹੀਂ ਮਿਲਿਆ ਹੈ ਕਿ ਪਾਕਿਸਤਾਨ ਏਸ਼ੀਆ ਕੱਪ ਦੀ ਮੇਜ਼ਬਾਨੀ ਖਿਸਕਣ ਤੋਂ ਬਾਅਦ ਭਾਰਤ ਵਿੱਚ ਹੋਣ ਵਾਲੇ ਵਿਸ਼ਵ ਕੱਪ ਵਿੱਚ ਹਿੱਸਾ ਲਵੇਗਾ ਜਾਂ ਨਹੀਂ।
ਸਰਕਾਰ ਤੋਂ ਮਨਜ਼ੂਰੀ ਦੀ ਲੋੜ
ਪਾਕਿਸਤਾਨ ਬੋਰਡ ਦਾ ਕਹਿਣਾ ਹੈ ਕਿ ਭਾਰਤ ਪਾਕਿਸਤਾਨ ਆਉਂਦਾ ਹੈ ਜਾਂ ਪਾਕਿਸਤਾਨ ਭਾਰਤ ਜਾਂਦਾ ਹੈ, ਇਹ ਬੀਸੀਸੀਆਈ ਜਾਂ ਪੀਸੀਬੀ ‘ਤੇ ਨਿਰਭਰ ਨਹੀਂ ਹੈ। ਇਸ ਲਈ ਪੀਸੀਬੀ ਵਿਸ਼ਵ ਕੱਪ ਵਿੱਚ ਆਪਣੀ ਭਾਗੀਦਾਰੀ ਨੂੰ ਲੈ ਕੇ ਆਈਸੀਸੀ ਨੂੰ ਕੋਈ ਭਰੋਸਾ ਨਹੀਂ ਦੇ ਸਕਦਾ। ਪੀਟੀਆਈ ਮੁਤਾਬਕ ਆਈਸੀਸੀ ਬੋਰਡ ਦੇ ਮੈਂਬਰ (ICC Board Member) ਨੇ ਕਿਹਾ ਕਿ ਬੀਸੀਸੀਆਈ ਦੀ ਤਰ੍ਹਾਂ ਪਾਕਿਸਤਾਨ ਨੂੰ ਵੀ ਉਨ੍ਹਾਂ ਦੀ ਸਰਕਾਰ ਵੱਲੋਂ ਮਨਜ਼ੂਰੀ ਦਿੱਤੀ ਜਾਵੇਗੀ।
ਅਹਿਮਦਾਬਾਦ ‘ਚ ਟੱਕਰ!
ਪਿਛਲੇ ਦਿਨੀਂ ਅਜਿਹੀਆਂ ਖ਼ਬਰਾਂ ਵੀ ਆਈਆਂ ਸਨ ਕਿ ਜੇਕਰ ਪਾਕਿਸਤਾਨ ਵਿਸ਼ਵ ਕੱਪ ਵਿੱਚ ਹਿੱਸਾ ਲੈਂਦਾ ਹੈ ਤਾਂ ਅਹਿਮਦਾਬਾਦ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਹੋ ਸਕਦਾ ਹੈ। ਏਸ਼ੀਆ ਕੱਪ ਦੀ ਗੱਲ ਕਰੀਏ ਤਾਂ ਇਸ ਦੀ ਮੇਜ਼ਬਾਨੀ ਪਾਕਿਸਤਾਨ ਦੇ ਹੱਥੋਂ ਲਗਭਗ ਬਾਹਰ ਹੋ ਚੁੱਕੀ ਹੈ।
ਸ਼੍ਰੀਲੰਕਾ ਦੀ ਮੇਜ਼ਬਾਨੀ
ਏਸ਼ੀਆਈ ਕ੍ਰਿਕਟ ਕੌਂਸਲ ਸ਼੍ਰੀਲੰਕਾ ਵਿੱਚ ਟੂਰਨਾਮੈਂਟ ਕਰਵਾਉਣ ਦੀ ਯੋਜਨਾ ਬਣਾ ਰਹੀ ਹੈ। ਪਾਕਿਸਤਾਨ ਕ੍ਰਿਕਟ ਬੋਰਡ (Pakistan Cricket Board) ਦੇ ਚੇਅਰਮੈਨ ਨਜਮ ਸੇਠੀ ਦੇ ਹਾਈਬ੍ਰਿਡ ਮਾਡਲ ਨੂੰ ਕਈ ਦੇਸ਼ਾਂ ਨੇ ਰੱਦ ਕਰ ਦਿੱਤਾ ਸੀ। ਇਸ ਪ੍ਰਸਤਾਵ ਦੇ ਮੁਤਾਬਕ ਪਾਕਿਸਤਾਨ ਆਪਣੇ ਸਾਰੇ ਮੈਚ ਘਰੇਲੂ ਮੈਦਾਨ ‘ਤੇ ਖੇਡੇਗਾ, ਜਦਕਿ ਭਾਰਤ ਆਪਣੇ ਮੈਚ ਯੂਏਈ ‘ਚ ਖੇਡੇਗਾ, ਪਰ ਉਨ੍ਹਾਂ ਦੀ ਯੋਜਨਾ ਨੂੰ ਰੱਦ ਕਰ ਦਿੱਤਾ ਗਿਆ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ