ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਦੀਪਕ ਚਾਹਰ ਨੂੰ ਨਹੀਂ ਪਸੰਦ ਆਈ ਸ਼ਿਵਮ ਦੂਬੇ ਦੀ ਗੱਲ, ਦਿੱਤੀ ਖੁੱਲ੍ਹੀ ਚੁਣੌਤੀ, ਕਿਹਾ- ਇਕ ਓਵਰ ਖੇਡ ਲਵੋ

ਸ਼ਿਵਮ ਦੁਬੇ ਨੇ ਹਾਲ ਹੀ 'ਚ ਟੀਮ ਇੰਡੀਆ 'ਚ ਵਾਪਸੀ ਕੀਤੀ ਹੈ। ਉਨ੍ਹਾਂ ਨੂੰ ਆਇਰਲੈਂਡ ਦੌਰੇ ਅਤੇ ਏਸ਼ਿਆਈ ਖੇਡਾਂ ਲਈ ਟੀਮ ਵਿੱਚ ਚੁਣਿਆ ਗਿਆ ਹੈ ਪਰ ਇਸ ਦੌਰਾਨ ਉਨ੍ਹਾਂ ਨੇ ਕੁਝ ਅਜਿਹਾ ਕੀਤਾ ਕਿ ਦੀਪਕ ਚਾਹਰ ਨੇ ਉਨ੍ਹਾਂ ਨੂੰ ਚੁਣੌਤੀ ਦਿੱਤੀ।

ਦੀਪਕ ਚਾਹਰ ਨੂੰ ਨਹੀਂ ਪਸੰਦ ਆਈ ਸ਼ਿਵਮ ਦੂਬੇ ਦੀ ਗੱਲ, ਦਿੱਤੀ ਖੁੱਲ੍ਹੀ ਚੁਣੌਤੀ, ਕਿਹਾ- ਇਕ ਓਵਰ ਖੇਡ ਲਵੋ
Photo Credit: PTI
Follow Us
tv9-punjabi
| Updated On: 06 Aug 2023 15:04 PM

ਸਪੋਰਟਸ ਨਿਊਜ਼। ਚੇਨਈ ਸੁਪਰ ਕਿੰਗਜ਼ ਦੀ ਟੀਮ ਆਈਪੀਐਲ ਦੇ ਇਤਿਹਾਸ ਵਿੱਚ ਸਭ ਤੋਂ ਸਫਲ ਟੀਮਾਂ ਵਿੱਚੋਂ ਇੱਕ ਹੈ। ਮਹਿੰਦਰ ਸਿੰਘ ਧੋਨੀ ਦੀ ਕਪਤਾਨੀ ਵਾਲੀ ਇਸ ਟੀਮ ਨੇ IPL-2023 ਦਾ ਖਿਤਾਬ ਜਿੱਤਿਆ ਸੀ। ਇਸ ਟੀਮ ਦਾ ਇਹ ਪੰਜਵਾਂ ਖਿਤਾਬ ਸੀ। ਇਸ ਟੀਮ ‘ਚ ਜਗ੍ਹਾ ਹਾਸਲ ਕਰਨਾ ਲਗਭਗ ਹਰ ਕ੍ਰਿਕਟਰ ਦਾ ਸੁਪਨਾ ਹੁੰਦਾ ਹੈ ਅਤੇ ਟੀਮ ਵਿੱਚ ਜਗ੍ਹਾ ਬਣਾਉਣ ਲਈ ਹੀ ਇਸ ਚੇਨਈ ਦੇ ਦੋ ਖਿਡਾਰੀ ਇੱਕ ਦੂਜੇ ਦੇ ਆਹਮੋ-ਸਾਹਮਣੇ ਹੋ ਗਏ ਹਨ।

ਚੇਨਈ ਟੀਮ ਦੇ ਅਹਿਮ ਹਿੱਸੇਦਾਰ ਦੀਪਕ ਚਾਹਰ ਨੇ ਸ਼ਿਵਮ ਦੂਬੇ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਹੈ, ਜਿਨ੍ਹਾਂ ਨੇ ਪਿਛਲੇ ਸੀਜ਼ਨ ‘ਚ ਟੀਮ ਨੂੰ ਜਿੱਤ ਦਿਵਾਉਣ ‘ਚ ਅਹਿਮ ਭੂਮਿਕਾ ਨਿਭਾਈ ਸੀ। ਦੀਪਕ ਨੇ ਕਿਹਾ ਕਿ ਅਗਲੇ ਸੀਜ਼ਨ ਤੋਂ ਪਹਿਲਾਂ ਇਨ੍ਹਾਂ ਦੋਵਾਂ ਵਿਚਾਲੇ ਟੱਕਰ ਹੋਵੇਗੀ।

ਇਹ ਕਾਰਨ ਹੈ

ਚਾਹਰ ਅਤੇ ਦੂਬੇ ਇਸ ਟੀਮ ਦਾ ਅਹਿਮ ਹਿੱਸਾ ਹਨ। ਚਾਹਰ 2018 ਤੋਂ ਇਸ ਟੀਮ ਦੇ ਨਾਲ ਹਨ, ਜਦਕਿ ਦੁਬੇ 2022 ਵਿੱਚ ਚੇਨਈ ਟੀਮ ਵਿੱਚ ਆਏ ਸਨ। ਚਾਹਰ ਨੂੰ ਪਿਛਲੇ ਸੀਜ਼ਨ ਦੇ ਮੱਧ ਵਿਚ ਵੀ ਸੱਟ ਲੱਗ ਗਈ ਸੀ ਜਿਸ ਕਾਰਨ ਉਹ ਕੁਝ ਮੈਚ ਨਹੀਂ ਖੇਡ ਸਕੇ ਸਨ। ਹਾਲਾਂਕਿ ਦੂਬੇ ਨੇ ਸਾਰੇ ਮੈਚ ਖੇਡੇ ਸਨ ਅਤੇ ਫਾਈਨਲ ‘ਚ ਵੀ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ ਟੀਮ ਨੂੰ ਜਿੱਤ ਦਿਵਾਉਣ ‘ਚ ਅਹਿਮ ਭੂਮਿਕਾ ਨਿਭਾਈ ਸੀ।

ਚਾਹਰ ਨੇ ਟਵੀਟ ਕਰਦੇ ਹੋਏ ਦੂਬੇ ਨੂੰ ਟੈਗ ਕੀਤਾ ਅਤੇ ਲਿਖਿਆ ਕਿ ਜੇਕਰ ਦੂਬੇ ਅਗਲੇ ਸਾਲ ਗੇਂਦਬਾਜ਼ ਵਜੋਂ ਖੇਡਦਾ ਹੈ ਤਾਂ ਉਹ (ਦੀਪਕ) ਕਿੱਥੇ ਜਾਵੇਗਾ। ਇਸ ਤੋਂ ਬਾਅਦ ਚਾਹਰ ਨੇ ਦੂਬੇ ਨੂੰ ਚੁਣੌਤੀ ਦਿੰਦੇ ਹੋਏ ਲਿਖਿਆ ਕਿ ਅਗਲੇ ਸਾਲ ਸਭ ਤੋਂ ਪਹਿਲਾਂ ਇਨ੍ਹਾਂ ਦੋਵਾਂ ਵਿਚਾਲੇ ਇਕ ਓਵਰ ਦਾ ਮੈਚ ਹੋਵੇਗਾ ਅਤੇ ਜੋ ਇਸ ਨੂੰ ਜਿੱਤੇਗਾ ਉਹ ਚੇਨਈ ਦੀ ਆਲ ਟਾਈਮ ਇਲੈਵਨ ‘ਚ 11ਵੇਂ ਨੰਬਰ ‘ਤੇ ਖੇਡੇਗਾ।

ਇਸ ਤੋਂ ਬਾਅਦ ਦੂਬੇ ਨੇ ਚਾਹਰ ਨੂੰ ਟੈਗ ਕੀਤਾ ਅਤੇ ਲਿਖਿਆ ਕਿ ਉਹ ਚਾਹਰ ਲਈ ਪਹਿਲਾਂ ਹੀ ਜਗ੍ਹਾ ਛੱਡ ਚੁੱਕੇ ਹਨ, ਜਿਸ ‘ਤੇ ਦੀਪਕ ਨੇ ਲਿਖਿਆ ਕਿ ਉਸ ਨੇ ਮੈਚ ਖੇਡਣਾ ਹੈ।ਵਇਸ ਤੋਂ ਬਾਅਦ ਦੂਬੇ ਨੇ ਚੁਣੌਤੀ ਸਵੀਕਾਰ ਕਰ ਲਈ।

ਟੀਮ ਇੰਡੀਆ ‘ਚ ਵਾਪਸੀ ਕੀਤੀ

ਦੁਬੇ ਨੇ ਆਈਪੀਐਲ-2023 ਵਿੱਚ ਚੇਨਈ ਲਈ ਸ਼ਾਨਦਾਰ ਬੱਲੇਬਾਜ਼ੀ ਕੀਤੀ। ਉਸ ਨੇ 16 ਮੈਚਾਂ ਵਿੱਚ 158.33 ਦੀ ਸਟ੍ਰਾਈਕ ਰੇਟ ਨਾਲ 18 ਦੌੜਾਂ ਬਣਾਈਆਂ। ਇਸ ਵਿੱਚ ਤਿੰਨ ਅਰਧ ਸੈਂਕੜੇ ਸ਼ਾਮਲ ਸਨ। ਦੁਬੇ ਨੂੰ ਇਸ ਦਾ ਫਾਇਦਾ ਮਿਲਿਆ ਅਤੇ ਉਹ ਟੀਮ ਇੰਡੀਆ ‘ਚ ਵਾਪਸੀ ਕਰਨ ‘ਚ ਕਾਮਯਾਬ ਰਹੇ। ਦੁਬੇ ਨੂੰ ਇਸ ਮਹੀਨੇ ਆਇਰਲੈਂਡ ਦੌਰੇ ‘ਤੇ ਹੋਣ ਵਾਲੀ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਲਈ ਟੀਮ ਇੰਡੀਆ ‘ਚ ਚੁਣਿਆ ਗਿਆ ਹੈ। ਇਸ ਦੇ ਨਾਲ ਹੀ ਉਸ ਨੂੰ ਏਸ਼ੀਆਈ ਖੇਡਾਂ ਲਈ ਟੀਮ ਇੰਡੀਆ ‘ਚ ਵੀ ਚੁਣਿਆ ਗਿਆ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ...
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ...
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ...
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!...
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ...
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ...
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ...
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?...
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?...