AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪ੍ਰੋ ਲੀਗ ਤੋਂ ਬਾਅਦ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਮੀਡੀਆ ਨਾਲ ਗੱਲਬਾਤ ਕਰਦਿਆਂ ਹਰਮਨ ਨੇ ਕਿਹਾ ਕਿ ਉਹ ਸ੍ਰੀ ਦਰਬਾਰ ਸਾਹਿਬ ਆ ਕੇ ਆਪਣੇ ਆਪ ਨੂੰ ਬਹੁਤ ਖੁਸ਼ਕਿਸਮਤ ਮਹਿਸੂਸ ਕਰਦੇ ਹਨ। ਉਨ੍ਹਾਂ ਕਿਹਾ ਕਿ ਪ੍ਰੋ ਲੀਗ ਦੌਰਾਨ ਭਾਰਤੀ ਟੀਮ ਦਾ ਪ੍ਰਦਰਸ਼ਨ ਬੇਹੱਦ ਸ਼ਾਨਦਾਰ ਰਿਹਾ ਅਤੇ ਪੂਰੀ ਟੀਮ ਨੇ ਇੱਕਜੁੱਟ ਹੋ ਕੇ ਮੈਦਾਨ 'ਚ ਵਧੀਆ ਖੇਡ ਦਿਖਾਈ। ਉਨ੍ਹਾਂ ਕਿਹਾ ਕਿ ਟੀਮ ਦੀ ਮਿਹਨਤ ਦਾ ਨਤੀਜਾ ਹੀ ਹੈ ਕਿ ਭਾਰਤ ਨੇ ਇਸ ਟੂਰਨਾਮੈਂਟ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ ਪਾਕਿਸਤਾਨ ਵਰਗੀ ਮਜ਼ਬੂਤ ਟੀਮ ਨੂੰ ਵੀ ਵੱਡੇ ਫ਼ਰਕ ਨਾਲ ਹਰਾਉਣ 'ਚ ਸਫ਼ਲਤਾ ਹਾਸਲ ਕੀਤੀ।

ਪ੍ਰੋ ਲੀਗ ਤੋਂ ਬਾਅਦ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
lalit-sharma
| Updated On: 07 Jul 2026 10:33 AM IST
Share

ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨ ਪ੍ਰੋ ਲੀਗ ਤੋਂ ਬਾਅਦ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਉਨ੍ਹਾਂ ਨੇ ਗੁਰੂ ਘਰ ‘ਚ ਮੱਥਾ ਟੇਕ ਕੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ ਤੇ ਸਰਬੱਤ ਦੇ ਭਲੇ, ਦੇਸ਼ ਦੀ ਤਰੱਕੀ ਤੇ ਭਾਰਤੀ ਹਾਕੀ ਟੀਮ ਦੀ ਕਾਮਯਾਬੀ ਲਈ ਅਰਦਾਸ ਕੀਤੀ।

ਮੀਡੀਆ ਨਾਲ ਗੱਲਬਾਤ ਕਰਦਿਆਂ ਹਰਮਨ ਨੇ ਕਿਹਾ ਕਿ ਉਹ ਸ੍ਰੀ ਦਰਬਾਰ ਸਾਹਿਬ ਆ ਕੇ ਆਪਣੇ ਆਪ ਨੂੰ ਬਹੁਤ ਖੁਸ਼ਕਿਸਮਤ ਮਹਿਸੂਸ ਕਰਦੇ ਹਨ। ਉਨ੍ਹਾਂ ਕਿਹਾ ਕਿ ਪ੍ਰੋ ਲੀਗ ਦੌਰਾਨ ਭਾਰਤੀ ਟੀਮ ਦਾ ਪ੍ਰਦਰਸ਼ਨ ਬੇਹੱਦ ਸ਼ਾਨਦਾਰ ਰਿਹਾ ਅਤੇ ਪੂਰੀ ਟੀਮ ਨੇ ਇੱਕਜੁੱਟ ਹੋ ਕੇ ਮੈਦਾਨ ‘ਚ ਵਧੀਆ ਖੇਡ ਦਿਖਾਈ। ਉਨ੍ਹਾਂ ਕਿਹਾ ਕਿ ਟੀਮ ਦੀ ਮਿਹਨਤ ਦਾ ਨਤੀਜਾ ਹੀ ਹੈ ਕਿ ਭਾਰਤ ਨੇ ਇਸ ਟੂਰਨਾਮੈਂਟ ‘ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ ਪਾਕਿਸਤਾਨ ਵਰਗੀ ਮਜ਼ਬੂਤ ਟੀਮ ਨੂੰ ਵੀ ਵੱਡੇ ਫ਼ਰਕ ਨਾਲ ਹਰਾਉਣ ‘ਚ ਸਫ਼ਲਤਾ ਹਾਸਲ ਕੀਤੀ।

ਹਰਮਨ ਨੇ ਕਿਹਾ ਕਿ ਭਾਰਤ-ਪਾਕਿਸਤਾਨ ਦਾ ਕੋਈ ਵੀ ਮੁਕਾਬਲਾ ਸਿਰਫ਼ ਖੇਡ ਨਹੀਂ ਹੁੰਦਾ, ਸਗੋਂ ਦੋਵੇਂ ਦੇਸ਼ਾਂ ਦੇ ਖੇਡ ਪ੍ਰੇਮੀਆਂ ਲਈ ਖਾਸ ਮਹੱਤਵ ਰੱਖਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲਿਆਂ ‘ਚ ਜਿੱਤ ਹਾਸਲ ਕਰਨਾ ਟੀਮ ਲਈ ਮਾਣ ਵਾਲੀ ਗੱਲ ਹੁੰਦੀ ਹੈ ਤੇ ਇਸ ਨਾਲ ਖਿਡਾਰੀਆਂ ਦਾ ਮਨੋਬਲ ਵੀ ਕਾਫ਼ੀ ਵਧਦਾ ਹੈ। ਉਨ੍ਹਾਂ ਆਸ ਜਤਾਈ ਕਿ ਭਾਰਤੀ ਟੀਮ ਆਉਣ ਵਾਲੇ ਟੂਰਨਾਮੈਂਟਾਂ ‘ਚ ਵੀ ਇਸੇ ਤਰ੍ਹਾਂ ਦਾ ਪ੍ਰਦਰਸ਼ਨ ਜਾਰੀ ਰੱਖੇਗੀ ਤੇ ਦੇਸ਼ ਲਈ ਹੋਰ ਤਗਮੇ ਜਿੱਤੇਗੀ।

ਨੌਜਵਾਨ ਖਿਡਾਰੀਆਂ ਨੂੰ ਸੰਦੇਸ਼ ਦਿੰਦਿਆਂ ਹਰਮਨ ਨੇ ਕਿਹਾ ਕਿ ਭਾਰਤ ‘ਚ ਪ੍ਰਤਿਭਾ ਦੀ ਕੋਈ ਕਮੀ ਨਹੀਂ ਹੈ। ਲੋੜ ਸਿਰਫ਼ ਆਪਣੀ ਖੇਡ ‘ਤੇ ਪੂਰਾ ਧਿਆਨ ਦੇਣ, ਆਪਣੇ ਕੋਚਾਂ ਤੇ ਵੱਡਿਆਂ ਦੀ ਸਲਾਹ ਮੰਨਣ ਤੇ ਇਮਾਨਦਾਰੀ ਨਾਲ ਮਿਹਨਤ ਕਰਨ ਦੀ ਹੈ। ਜੇਕਰ ਖਿਡਾਰੀ ਲਗਨ ਨਾਲ ਮਿਹਨਤ ਕਰਨਗੇ ਤਾਂ ਇੱਕ ਦਿਨ ਸਫ਼ਲਤਾ ਜ਼ਰੂਰ ਉਨ੍ਹਾਂ ਦੇ ਕਦਮ ਚੁੰਮੇਗੀ।

ਉਨ੍ਹਾਂ ਕਿਹਾ ਕਿ ਉਹ ਬਚਪਨ ਤੋਂ ਹੀ ਆਪਣੇ ਪਰਿਵਾਰ ਨਾਲ ਸ੍ਰੀ ਦਰਬਾਰ ਸਾਹਿਬ ਆਉਂਦੇ ਰਹੇ ਹਨ ਤੇ ਹਰ ਵੱਡੇ ਟੂਰਨਾਮੈਂਟ ਤੋਂ ਪਹਿਲਾਂ ਜਾਂ ਬਾਅਦ ਗੁਰੂ ਘਰ ਆ ਕੇ ਅਸ਼ੀਰਵਾਦ ਲੈਣਾ ਆਪਣੀ ਖੁਸ਼ਕਿਸਮਤੀ ਸਮਝਦੇ ਹਨ। ਹਰਮਨ ਨੇ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ‘ਚ ਆ ਕੇ ਜੋ ਆਤਮਕ ਸ਼ਾਂਤੀ ਤੇ ਸਕੂਨ ਮਿਲਦਾ ਹੈ, ਉਸ ਨੂੰ ਸ਼ਬਦਾਂ ‘ਚ ਬਿਆਨ ਨਹੀਂ ਕੀਤਾ ਜਾ ਸਕਦਾ।

Follow Us
NPCI ਵਿਵਾਦ 'ਤੇ ਵਿਰੋਧੀ ਧਿਰ ਦਾ ਹੰਗਾਮਾ, ਸਰਬ ਪਾਰਟੀ ਬੈਠਕ ਤੋਂ ਕੀਤਾ ਵਾਕਆਊਟ
NPCI ਵਿਵਾਦ 'ਤੇ ਵਿਰੋਧੀ ਧਿਰ ਦਾ ਹੰਗਾਮਾ, ਸਰਬ ਪਾਰਟੀ ਬੈਠਕ ਤੋਂ ਕੀਤਾ ਵਾਕਆਊਟ...
ਲਾਰੈਂਸ ਬਿਸ਼ਨੋਈ ਗੈਂਗ ਨੇ ਆਮਿਰ ਖਾਨ ਨੂੰ ਧਮਕਾਇਆ, ਲਵ ਜੇਹਾਦ ਦੇ ਨਾਮ 'ਤੇ ਦਿੱਤੀ ਚੇਤਾਵਨੀ
ਲਾਰੈਂਸ ਬਿਸ਼ਨੋਈ ਗੈਂਗ ਨੇ ਆਮਿਰ ਖਾਨ ਨੂੰ ਧਮਕਾਇਆ, ਲਵ ਜੇਹਾਦ ਦੇ ਨਾਮ 'ਤੇ ਦਿੱਤੀ ਚੇਤਾਵਨੀ...
ਧਰਮ ਯੁੱਧ ਮੋਰਚੇ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਆਸੀ ਡਰਾਮਾ, ਬਲਤੇਜ ਪੰਨੂ ਦਾ SAD 'ਤੇ ਨਿਸ਼ਾਨਾ
ਧਰਮ ਯੁੱਧ ਮੋਰਚੇ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਆਸੀ ਡਰਾਮਾ, ਬਲਤੇਜ ਪੰਨੂ ਦਾ SAD 'ਤੇ ਨਿਸ਼ਾਨਾ...
NEET UG 2026: ਲੁਧਿਆਣਾ ਦੇ ਆਰੀਅਨ ਗੁਪਤਾ ਬਣੇ Joint Toppers, ਮਾਪਿਆਂ ਤੇ ਪੰਜਾਬ ਦਾ ਵਧਾਇਆ ਮਾਣ
NEET UG 2026: ਲੁਧਿਆਣਾ ਦੇ ਆਰੀਅਨ ਗੁਪਤਾ ਬਣੇ Joint Toppers, ਮਾਪਿਆਂ ਤੇ ਪੰਜਾਬ ਦਾ ਵਧਾਇਆ ਮਾਣ...
Hydrogen Train: ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ PM ਮੋਦੀ ਨੇ ਦਿਖਾਈ ਹਰੀ ਝੰਡੀ, ਟੀਵੀ9 ਪੰਜਾਬੀ ਨਾਲ ਕਰੋ ਪਹਿਲਾ ਸਫ਼ਰ
Hydrogen Train: ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ PM ਮੋਦੀ ਨੇ ਦਿਖਾਈ ਹਰੀ ਝੰਡੀ, ਟੀਵੀ9 ਪੰਜਾਬੀ ਨਾਲ ਕਰੋ ਪਹਿਲਾ ਸਫ਼ਰ...
Satluj: ਭਾਰਤ ਧਰਮ ਨਿਰਪੱਖ ਦੇਸ਼... ਰਵਨੀਤ ਬਿੱਟੂ ਭਾਈਚਾਰਕ ਸਾਂਝ ਖਰਾਬ ਨਾ ਕਰਨ ... SGPC ਦੇ ਤਲਖ ਤੇਵਰ
Satluj: ਭਾਰਤ ਧਰਮ ਨਿਰਪੱਖ ਦੇਸ਼... ਰਵਨੀਤ ਬਿੱਟੂ ਭਾਈਚਾਰਕ ਸਾਂਝ ਖਰਾਬ ਨਾ ਕਰਨ ... SGPC ਦੇ ਤਲਖ ਤੇਵਰ...
Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ
Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ...
ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ
ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ...
PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ...? ਵੇਖੋ
PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ...? ਵੇਖੋ...