ਹਰਮਨਪ੍ਰੀਤ ਸਿੰਘ ਨੂੰ ਅਵਾਰਡ ਦਿੱਤੇ ਜਾਣ ਦੇ ਐਲਾਨ ਤੋਂ ਬਾਅਦ ਪਰਿਵਾਰ ‘ਚ ਖ਼ੁਸ਼ੀ ਦੀ ਲਹਿਰ, ਮਾਂ ਨੇ ਕਹੀਆਂ ਇਹ ਗੱਲਾਂ
ਇਹ ਸਨਮਾਨ 17 ਜਨਵਰੀ ਨੂੰ ਰਾਸ਼ਟਰਪਤੀ ਭਵਨ ਵਿਖੇ ਭਾਰਤ ਦੇ ਰਾਸ਼ਟਰਪਤੀ ਦਰੋਪਤੀ ਮੁਰਮੁਰ ਦੇ ਵੱਲੋਂ ਦਿੱਤਾ ਜਾਵੇਗਾ।ਮੇਜਰ ਧਿਆਨ ਚੰਦ ਖੇਡ ਰਤਨ ਅਵਾਰਡ ਚਾਰ ਖਿਡਾਰੀਆਂ ਨੂੰ ਦਿੱਤਾ ਜਾ ਰਿਹਾ ਹੈ ਜਿਹਦੇ ਵਿੱਚ ਚੈਸ ਦੇ ਖਿਡਾਰੀ ਗੁਕੇਸ਼, ਪੈਰਾ ਐਥਲੈਟਿਕ ਦੇ ਖਿਡਾਰੀ ਪ੍ਰਵੀਨ ਕੁਮਾਰ, ਸ਼ੂਟਿੰਗ ਦੀ ਖਿਡਾਰਨ ਮਨੁ ਬਾਕਰ ਅਤੇ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੂੰ ਇਸ ਅਵਾਰਡ ਦੇ ਨਾਲ ਨਿਵਾਜਿਆ ਜਾਵੇਗਾ।
ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਅੰਮ੍ਰਿਤਸਰ ਦੇ ਪਿੰਡ ਟੀਮੋਵਾਲ ਦਾ ਰਹਿਣ ਵਾਲੇ ਹਨ।ਧਿਆਨ ਚੰਦ ਖੇਡ ਰਤਨ ਅਵਾਰਡ ਦੇ ਨਾਲ ਸਨਮਾਨਿਤ ਹੋਣ ਦੀ ਖਬਰ ਜਦੋਂ ਹਰਮਨਪ੍ਰੀਤ ਸਿੰਘ ਦੇ ਪਿੰਡ ‘ਤੇ ਪਹੁੰਚੀ ਤਾਂ ਪੂਰੇ ਪਿੰਡ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਹਰਮਨਪ੍ਰੀਤ ਸਿੰਘ ਦੇ ਮਾਤਾ ਦੇ ਨਾਲ ਗੱਲ ਕੀਤੀ ਗਈ।
ਹਰਪ੍ਰੀਤ ਸਿੰਘ ਦੀ ਮਾਤਾ ਨੇ ਕਿਹਾ ਕਿ ਉਹਨਾਂ ਨੂੰ ਕਾਫੀ ਮਾਨ ਮਹਿਸੂਸ ਹੋ ਰਿਹਾ ਹੈ ਕਿ ਕੀ ਉਹਨ੍ਹਾਂ ਦੇ ਪੁੱਤਰ ਨੂੰ ਇਸ ਵੱਡੇ ਅਵਾਰਡ ਦੇ ਨਾਲ ਨਿਵਾਜਿਆ ਜਾ ਰਿਹਾ ਹੈ। ਉਨਾਂ ਨੇ ਕਿਹਾ ਕਿ ਬਚਪਨ ਤੋਂ ਹੀ ਹਰਮਨਪ੍ਰੀਤ ਸਿੰਘ ਨੂੰ ਹਾਕੀ ਖੇਡਣ ਦਾ ਸ਼ੌਂਕ ਸੀ। ਉਸ ਦੇ ਵੱਲੋਂ ਕਾਫੀ ਮਿਹਨਤ ਕੀਤੀ ਗਈ ਸੀ ਤਾਂ ਹੀ ਉਹ ਅੱਜ ਇਸ ਬੁਲੰਦੀਆਂ ਤੇ ਪਹੁੰਚਿਆ ਹੈ। ਹਰਮਨਪ੍ਰੀਤ ਸਿੰਘ ਦੀ ਮਾਤਾ ਨੇ ਕਿਹਾ ਕਿ ਪਹਿਲਾਂ ਉਸ ਨੂੰ ਅਰਜੁਨਾ ਅਵਾਰਡ ਵੀ ਮਿਲ ਚੁੱਕਿਆ ਹੈ। ਹੁਣ ਖੇਡਾਂ ਦਾ ਸਭ ਤੋਂ ਵੱਡਾ ਅਵਾਰਡ ਰਜੀਵ ਰਤਨ ਖੇਡ ਰਤਨ ਅਵਾਰਡ ਮਿਲਣ ਜਾ ਰਿਹਾ ਜਿਸ ਤੋਂ ਬਾਅਦ ਪੂਰੇ ਪਰਿਵਾਰ ਦੇ ਵਿੱਚ ਖੁਸ਼ੀ ਦੀ ਲਹਿਰ ਹੈ।
ਹਰਮਨ ਪ੍ਰੀਤ ਸਿੰਘ ਦੀ ਮਾਤਾ ਨੇ ਹਰ ਇੱਕ ਨੌਜਵਾਨ ਨੂੰ ਅਪੀਲ ਕੀਤੀ ਹੈ ਕਿ ਤੁਹਾਡਾ ਜੋ ਵੀ ਸਪਨਾ ਹੋਵੇਗਾ ਉਹ ਜਰੂਰ ਪੂਰਾ ਹੋਵੇਗਾ ਜੇਕਰ ਤੁਸੀਂ ਸੱਚੇ ਮਨ ਦੇ ਨਾਲ ਮਿਹਨਤ ਕਰਦੇ ਰਹੋਗੇ
ਇਹ ਸਨਮਾਨ 17 ਜਨਵਰੀ ਨੂੰ ਰਾਸ਼ਟਰਪਤੀ ਭਵਨ ਵਿਖੇ ਭਾਰਤ ਦੇ ਰਾਸ਼ਟਰਪਤੀ ਦਰੋਪਤੀ ਮੁਰਮੁਰ ਦੇ ਵੱਲੋਂ ਦਿੱਤਾ ਜਾਵੇਗਾ।ਮੇਜਰ ਧਿਆਨ ਚੰਦ ਖੇਡ ਰਤਨ ਅਵਾਰਡ ਚਾਰ ਖਿਡਾਰੀਆਂ ਨੂੰ ਦਿੱਤਾ ਜਾ ਰਿਹਾ ਹੈ ਜਿਹਦੇ ਵਿੱਚ ਚੈਸ ਦੇ ਖਿਡਾਰੀ ਗੁਕੇਸ਼, ਪੈਰਾ ਐਥਲੈਟਿਕ ਦੇ ਖਿਡਾਰੀ ਪ੍ਰਵੀਨ ਕੁਮਾਰ, ਸ਼ੂਟਿੰਗ ਦੀ ਖਿਡਾਰਨ ਮਨੁ ਬਾਕਰ ਅਤੇ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੂੰ ਇਸ ਅਵਾਰਡ ਦੇ ਨਾਲ ਨਿਵਾਜਿਆ ਜਾਵੇਗਾ। ਜਿਸ ਤੋਂ ਬਾਅਦ ਹੁਣ ਇਹਨਾਂ ਸਾਰੇ ਖਿਡਾਰੀਆਂ ਦੇ ਪਰਿਵਾਰ ਦੇ ਵਿੱਚ ਖੁਸ਼ੀ ਦੀ ਲਹਿਰ ਹੈ।
ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੂੰ ਵੀ ਖੇਡ ਰਤਨ ਪੁਰਸਕਾਰ ਦਿੱਤਾ ਜਾਵੇਗਾ। ਹਰਮਨਪ੍ਰੀਤ ਸਿੰਘ ਦੀ ਕਪਤਾਨੀ ਵਿੱਚ ਭਾਰਤੀ ਟੀਮ ਨੇ ਲਗਾਤਾਰ ਦੂਜੀ ਵਾਰ ਓਲੰਪਿਕ ਵਿੱਚ ਕਾਂਸੀ ਦਾ ਤਗਮਾ ਜਿੱਤਿਆ। ਖੇਡ ਮੰਤਰਾਲਾ 4 ਖਿਡਾਰੀਆਂ ਨੂੰ ਧਿਆਨਚੰਦ ਖੇਡ ਰਤਨ ਪੁਰਸਕਾਰ 2024 ਨਾਲ ਨਵਾਜੇਗਾ।