ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸ਼੍ਰੀਲੰਕਾ ਕ੍ਰਿਕਟ ਬੋਰਡ ਖਿਲਾਫ ਵੱਡੀ ਕਾਰਵਾਈ, ICC ਨੇ ਕੀਤਾ ਮੁਅੱਤਲ

ਸ਼੍ਰੀਲੰਕਾ ਦੀ ਕ੍ਰਿਕਟ ਟੀਮ ਬੇਂਗਲੁਰੂ 'ਚ ਨਿਊਜ਼ੀਲੈਂਡ ਖਿਲਾਫ ਗਰੁੱਪ ਗੇੜ ਦੇ ਆਖਰੀ ਮੈਚ 'ਚ ਪੰਜ ਵਿਕਟਾਂ ਨਾਲ ਹਾਰਨ ਤੋਂ ਬਾਅਦ ਸ਼ੁੱਕਰਵਾਰ ਸਵੇਰੇ ਭਾਰਤ ਤੋਂ ਘਰ ਪਰਤ ਆਈ। ਸ਼੍ਰੀਲੰਕਾ ਨੇ 1992 ਤੋਂ ਬਾਅਦ ਵਿਸ਼ਵ ਕੱਪ ਵਿੱਚ ਆਪਣਾ ਸਭ ਤੋਂ ਮਾੜਾ ਪ੍ਰਦਰਸ਼ਨ ਕੀਤਾ ਸੀ, ਉਸ ਨੇ ਆਪਣੇ ਨੌਂ ਮੈਚਾਂ ਵਿੱਚੋਂ ਸਿਰਫ਼ ਦੋ ਹੀ ਜਿੱਤੇ ਸਨ। ਅੰਤਰਰਾਸ਼ਟਰੀ ਕ੍ਰਿਕਟ ਕੌਂਸਲ ਨੇ ਸ਼੍ਰੀਲੰਕਾ ਕ੍ਰਿਕਟ ਬੋਰਡ ਨੂੰ ਮੁਅੱਤਲ ਕਰ ਦਿੱਤਾ ਹੈ।

ਸ਼੍ਰੀਲੰਕਾ ਕ੍ਰਿਕਟ ਬੋਰਡ ਖਿਲਾਫ ਵੱਡੀ ਕਾਰਵਾਈ, ICC ਨੇ ਕੀਤਾ ਮੁਅੱਤਲ
Photo Credit: tv9hindi.com
Follow Us
tv9-punjabi
| Published: 10 Nov 2023 23:59 PM

ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ICC) ਨੇ ਸ਼੍ਰੀਲੰਕਾ ਕ੍ਰਿਕਟ ਬੋਰਡ ਨੂੰ ਮੁਅੱਤਲ ਕਰ ਦਿੱਤਾ ਹੈ। ਸਰਕਾਰ ਦੀ ਦਖਲਅੰਦਾਜ਼ੀ ਕਾਰਨ ਆਈਸੀਸੀ ਨੇ ਇਹ ਕਾਰਵਾਈ ਕੀਤੀ ਹੈ। ਆਈਸੀਸੀ ਨੇ ਕਿਹਾ ਕਿ ਉਸ ਦਾ ਮੰਨਣਾ ਹੈ ਕਿ ਸ਼੍ਰੀਲੰਕਾ ਦੇ ਕ੍ਰਿਕਟ ਪ੍ਰਸ਼ਾਸਨ ਵਿੱਚ ਵਿਆਪਕ ਸਰਕਾਰੀ ਦਖਲਅੰਦਾਜ਼ੀ ਸੀ, ਜਿਸ ਦੇ ਨਤੀਜੇ ਵਜੋਂ ਦੇਸ਼ ਦੇ ਕ੍ਰਿਕਟ ਬੋਰਡ ਨੂੰ ਭੰਗ ਕਰ ਦਿੱਤਾ ਗਿਆ ਸੀ।

ਆਈਸੀਸੀ ਬੋਰਡ ਨੇ ਅੱਜ (ਸ਼ੁੱਕਰਵਾਰ) ਨੂੰ ਮੀਟਿੰਗ ਕੀਤੀ ਅਤੇ ਫੈਸਲਾ ਕੀਤਾ ਕਿ ਸ਼੍ਰੀਲੰਕਾ ਕ੍ਰਿਕਟ ਇੱਕ ਮੈਂਬਰ ਦੇ ਰੂਪ ਵਿੱਚ ਆਪਣੀਆਂ ਜ਼ਿੰਮੇਵਾਰੀਆਂ ਦੀ ਗੰਭੀਰ ਉਲੰਘਣਾ ਕਰ ਰਿਹਾ ਹੈ। ਉਹਨਾਂ ਨੂੰ ਖਾਸ ਤੌਰ ‘ਤੇ ਆਪਣੇ ਮਾਮਲਿਆਂ ਨੂੰ ਖੁਦਮੁਖਤਿਆਰੀ ਨਾਲ ਪ੍ਰਬੰਧਿਤ ਕਰਨ ਅਤੇ ਇਹ ਯਕੀਨੀ ਬਣਾਉਣ ਦੀ ਲੋੜ ਹੁੰਦੀ ਹੈ ਕਿ ਸ਼ਾਸਨ, ਨਿਯਮ ਅਤੇ/ਜਾਂ ਪ੍ਰਸ਼ਾਸਨ ਵਿੱਚ ਕੋਈ ਸਰਕਾਰੀ ਦਖਲ ਨਹੀਂ ਹੈ। ਆਈਸੀਸੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਆਈਸੀਸੀ ਬੋਰਡ ਮੁਅੱਤਲੀ ਦੀਆਂ ਸ਼ਰਤਾਂ ‘ਤੇ ਢੁਕਵੇਂ ਸਮੇਂ ‘ਤੇ ਫੈਸਲਾ ਲਵੇਗਾ।

ਤੁਹਾਨੂੰ ਦੱਸ ਦੇਈਏ ਕਿ ਸ਼੍ਰੀਲੰਕਾ ਦਾ ਵਿਸ਼ਵ ਕੱਪ ਵਿੱਚ 1992 ਤੋਂ ਬਾਅਦ ਸਭ ਤੋਂ ਖ਼ਰਾਬ ਪ੍ਰਦਰਸ਼ਨ ਰਿਹਾ ਸੀ ਅਤੇ ਉਸ ਨੇ ਆਪਣੇ ਨੌਂ ਵਿੱਚੋਂ ਸਿਰਫ਼ ਦੋ ਮੈਚ ਜਿੱਤੇ ਸਨ। ਸਾਬਕਾ ਚੈਂਪੀਅਨ ਟੀਮ ਦੇ ਕਈ ਖਿਡਾਰੀ ਸੱਟਾਂ ਨਾਲ ਜੂਝ ਰਹੇ ਸਨ। ਇੱਥੋਂ ਤੱਕ ਕਿ ਟੂਰਨਾਮੈਂਟ ਦੇ ਵਿਚਕਾਰ ਕਪਤਾਨੀ ਵੀ ਬਦਲਣੀ ਪਈ।

ਭਾਰਤ ਖਿਲਾਫ ਸ਼੍ਰੀਲੰਕਾ ਦਾ ਪ੍ਰਦਰਸ਼ਨ ਕਾਫੀ ਖਰਾਬ ਰਿਹਾ। ਪੂਰੀ ਟੀਮ 56 ਦੌੜਾਂ ‘ਤੇ ਆਲ ਆਊਟ ਹੋ ਗਈ। ਇਸ ਤੋਂ ਬਾਅਦ ਖੇਡ ਮੰਤਰੀ ਨੇ ਸ਼੍ਰੀਲੰਕਾ ਕ੍ਰਿਕਟ (ਐੱਸ.ਐੱਲ.ਸੀ.) ਨੂੰ ਖਾਰਜ ਕਰ ਦਿੱਤਾ। ਬਾਅਦ ਵਿਚ ਅਦਾਲਤ ਨੇ ਉਸ ਨੂੰ ਬਹਾਲ ਕਰ ਦਿੱਤਾ, ਜਿਸ ਨਾਲ ਸੰਕਟ ਹੋਰ ਡੂੰਘਾ ਹੋ ਗਿਆ।

ਮੁੱਖ ਚੋਣਕਾਰ ਨੇ ਕੀ ਕਿਹਾ ?

ਮੁੱਖ ਚੋਣਕਾਰ ਪ੍ਰਮੋਦਯਾ ਵਿਕਰਮਾਸਿੰਘੇ ਨੇ ਸ਼ੁੱਕਰਵਾਰ ਨੂੰ ਦੋਸ਼ ਲਗਾਇਆ ਕਿ ਵਿਸ਼ਵ ਕੱਪ ‘ਚ ਸ਼੍ਰੀਲੰਕਾ ਦੇ ਖਰਾਬ ਪ੍ਰਦਰਸ਼ਨ ਦੇ ਪਿੱਛੇ ਬਾਹਰੀ ਸਾਜ਼ਿਸ਼ ਸੀ। ਖਰਾਬ ਪ੍ਰਦਰਸ਼ਨ ਦੀ ਵਜ੍ਹਾ ਪੁੱਛੇ ਜਾਣ ‘ਤੇ ਵਿਕਰਮਸਿੰਘਾ ਨੇ ਕਿਹਾ ਕਿ ਮੈਨੂੰ ਦੋ ਦਿਨ ਦਾ ਸਮਾਂ ਦਿਓ, ਫਿਰ ਮੈਂ ਸਭ ਕੁਝ ਦੱਸਾਂਗਾ। ਇਹ ਕਿਸੇ ਬਾਹਰੀ ਸਾਜ਼ਿਸ਼ ਦਾ ਨਤੀਜਾ ਹੈ। ਉਸ ਨੇ ਕਿਹਾ, ਮੈਂ ਬਹੁਤ ਦੁਖੀ ਹਾਂ। ਮੈਂ ਇਸ ਦੀ ਜ਼ਿੰਮੇਵਾਰੀ ਲੈਂਦਾ ਹਾਂ।

ਇਸ ਤੋਂ ਪਹਿਲਾਂ ਵੀਰਵਾਰ ਨੂੰ ਸ਼੍ਰੀਲੰਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਦੇਸ਼ ਦੀ ਕ੍ਰਿਕਟ ਗਵਰਨਿੰਗ ਬਾਡੀ ਨੂੰ ਬਰਖਾਸਤ ਕਰਨ ਦਾ ਮਤਾ ਪਾਸ ਕੀਤਾ ਸੀ। ਇਸ ਨੂੰ ਸੱਤਾਧਾਰੀ ਪਾਰਟੀ ਅਤੇ ਵਿਰੋਧੀ ਪਾਰਟੀਆਂ ਦਾ ਪੂਰਾ ਸਮਰਥਨ ਮਿਲਿਆ। ਮੁੱਖ ਵਿਰੋਧੀ ਪਾਰਟੀ ਦੇ ਨੇਤਾ ਸਜੀਤ ਪ੍ਰੇਮਦਾਸਾ ਨੇ ਸੰਸਦ ਵਿੱਚ ‘ਭ੍ਰਿਸ਼ਟ ਸ਼੍ਰੀਲੰਕਾ ਕ੍ਰਿਕਟ (ਐਸਐਲਸੀ) ਪ੍ਰਬੰਧਨ ਨੂੰ ਹਟਾਉਣ’ ਦੇ ਸਿਰਲੇਖ ਵਿੱਚ ਇੱਕ ਮਤਾ ਪੇਸ਼ ਕੀਤਾ, ਜਿਸ ਨੂੰ ਸਰਕਾਰ ਦੇ ਸੀਨੀਅਰ ਮੰਤਰੀ ਨਿਮਲ ਸਿਰੀਪਾਲਾ ਡੀ ਸਿਲਵਾ ਨੇ ਪੂਰਾ ਸਮਰਥਨ ਦਿੱਤਾ।

ਦੋ ਦਿਨ ਪਹਿਲਾਂ, ਮੰਗਲਵਾਰ ਨੂੰ ਅਪੀਲ ਕੋਰਟ ਨੇ ਸ਼ੰਮੀ ਸਿਲਵਾ ਦੀ ਅਗਵਾਈ ਵਾਲੇ ਸ਼੍ਰੀਲੰਕਾ ਕ੍ਰਿਕਟ ਪ੍ਰਬੰਧਨ ਨੂੰ ਬਹਾਲ ਕਰ ਦਿੱਤਾ ਸੀ। ਸੋਮਵਾਰ ਨੂੰ ਖੇਡ ਮੰਤਰੀ ਰੋਸ਼ਨ ਰਣਸਿੰਘੇ ਨੇ ਸ਼੍ਰੀਲੰਕਾ ਕ੍ਰਿਕਟ ਪ੍ਰਬੰਧਨ ਨੂੰ ਬਰਖਾਸਤ ਕਰ ਦਿੱਤਾ ਅਤੇ ਸਾਬਕਾ ਵਿਸ਼ਵ ਕੱਪ ਜੇਤੂ ਕਪਤਾਨ ਅਰਜੁਨ ਰਣਤੁੰਗਾ ਨੂੰ ਕ੍ਰਿਕਟ ਬੋਰਡ ਨੂੰ ਚਲਾਉਣ ਲਈ ਸੱਤ ਮੈਂਬਰੀ ਅੰਤਰਿਮ ਕਮੇਟੀ ਦਾ ਮੁਖੀ ਨਿਯੁਕਤ ਕੀਤਾ।

ਗੁਰੂਗ੍ਰਾਮ ਵਿੱਚ ਅੰਤਰਰਾਸ਼ਟਰੀ ਟੈਨਿਸ ਖਿਡਾਰਨ ਰਾਧਿਕਾ ਯਾਦਵ ਦਾ ਪਿਤਾ ਨੇ ਕਿਉਂ ਕੀਤਾ ਕਤਲ?
ਗੁਰੂਗ੍ਰਾਮ ਵਿੱਚ ਅੰਤਰਰਾਸ਼ਟਰੀ ਟੈਨਿਸ ਖਿਡਾਰਨ ਰਾਧਿਕਾ ਯਾਦਵ ਦਾ ਪਿਤਾ ਨੇ ਕਿਉਂ ਕੀਤਾ ਕਤਲ?...
ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ ਵਿੱਚ ਹੋਈ ਗੋਲੀਬਾਰੀ, ਹਰਜੀਤ ਸਿੰਘ ਲਾਡੀ ਨੇ ਲਈ ਜ਼ਿੰਮੇਵਾਰੀ
ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ ਵਿੱਚ ਹੋਈ ਗੋਲੀਬਾਰੀ, ਹਰਜੀਤ ਸਿੰਘ ਲਾਡੀ ਨੇ ਲਈ ਜ਼ਿੰਮੇਵਾਰੀ...
Indian GDP Growth: ਭਾਰਤ ਦੀ Economic Growth ਮਜ਼ਬੂਤ, ਕ੍ਰਿਸਿਲ ਦਾ ਅਨੁਮਾਨ 6.5%
Indian GDP Growth: ਭਾਰਤ ਦੀ Economic Growth ਮਜ਼ਬੂਤ, ਕ੍ਰਿਸਿਲ ਦਾ ਅਨੁਮਾਨ 6.5%...
ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !
ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !...
ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ
ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ...
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ...
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ...
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ...
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!...