ਨਿਊਜ਼ੀਲੈਂਡ ਨੂੰ ਹਰਾ ਫਾਈਨਲ ‘ਚ ਪਹੁੰਚਿਆ ਭਾਰਤ, ਸ਼ਮੀ ਨੇ ਝਟਕੇ 7 ਵਿਕੇਟ
ਟੀਮ ਇੰਡੀਆ ਨੇ ਵਿਸ਼ਵ ਕੱਪ-2023 ਦੇ ਸੈਮੀਫਾਈਨਲ 'ਚ ਨਿਊਜ਼ੀਲੈਂਡ ਨੂੰ 70 ਦੌੜਾਂ ਨਾਲ ਹਰਾ ਦਿੱਤਾ ਹੈ। ਇਸ ਜਿੱਤ ਦੇ ਨਾਲ ਹੀ ਭਾਰਤੀ ਟੀਮ ਨੇ ਫਾਈਨਲ ਵਿੱਚ ਥਾਂ ਬਣਾ ਲਈ ਹੈ। ਵਿਸ਼ਵ ਕੱਪ ਦਾ ਖ਼ਿਤਾਬੀ ਮੁਕਾਬਲਾ 19 ਨਵੰਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡਿਆ ਜਾਵੇਗਾ।
ਫਾਈਲ ਫੋਟੋ
ਟੀਮ ਇੰਡੀਆ ਨੇ ਵਿਸ਼ਵ ਕੱਪ-2023 ‘ਚ ਇਤਿਹਾਸ ਰਚ ਦਿੱਤਾ ਹੈ। ਮੁੰਬਈ ਦੇ ਵਾਨਖੇੜੇ ਸਟੇਡੀਅਮ ‘ਚ ਖੇਡੇ ਗਏ ਸੈਮੀਫਾਈਨਲ ਮੈਚ ‘ਚ ਰੋਹਿਤ ਐਂਡ ਕੰਪਨੀ ਨੇ ਨਿਊਜ਼ੀਲੈਂਡ ਨੂੰ 70 ਦੌੜਾਂ ਨਾਲ ਹਰਾ ਦਿੱਤਾ ਹੈ। ਇਸ ਜਿੱਤ ਦੇ ਨਾਲ ਹੀ ਟੀਮ ਇੰਡੀਆ ਨੇ ਫਾਈਨਲ ਵਿੱਚ ਥਾਂ ਬਣਾ ਲਈ ਹੈ। ਟੀਮ ਇੰਡੀਆ 12 ਸਾਲ ਬਾਅਦ ਵਿਸ਼ਵ ਕੱਪ ਦੇ ਫਾਈਨਲ ‘ਚ ਪਹੁੰਚੀ ਹੈ। 2011 ਵਿੱਚ, ਉਸਨੇ ਵਿਸ਼ਵ ਕੱਪ ਦਾ ਟਾਈਟਲ ਮੈਚ ਖੇਡਿਆ ਅਤੇ ਚੈਂਪੀਅਨ ਬਣੀ। ਵਿਸ਼ਵ ਕੱਪ-2023 ਦਾ ਫਾਈਨਲ ਮੈਚ 19 ਨਵੰਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡਿਆ ਜਾਵੇਗਾ।
ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਵਿਰਾਟ ਕੋਹਲੀ ਅਤੇ ਸ਼੍ਰੇਅਸ ਅਈਅਰ ਦੇ ਸੈਂਕੜਿਆਂ ਦੀ ਬਦੌਲਤ ਟੀਮ ਇੰਡੀਆ ਨੇ 50 ਓਵਰਾਂ ‘ਚ 4 ਵਿਕਟਾਂ ਦੇ ਨੁਕਸਾਨ ‘ਤੇ 397 ਦੌੜਾਂ ਬਣਾਈਆਂ। ਜਵਾਬ ‘ਚ ਕੀਵੀ ਟੀਮ 327 ਦੌੜਾਂ ਹੀ ਬਣਾ ਸਕੀ।
ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਸੀਤ ਹੇਅਰ ਨੇ ਵੀ ਟੀਮ ਇੰਡੀਆ ਨੂੰ ਜਿੱਤ ਤੇ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਕਰਦਿਆਂ ਲਿਖਿਆ ਹੈ, ਭਾਰਤੀ ਕ੍ਰਿਕਟ ਟੀਮ ਨੂੰ ਸੈਮੀ ਫ਼ਾਈਨਲ ਵਿੱਚ ਨਿਊਜ਼ੀਲੈਂਡ ਖ਼ਿਲਾਫ਼ ਸ਼ਾਨਦਾਰ ਜਿੱਤ ਲਈ ਬਹੁਤ-ਬਹੁਤ ਮੁਬਾਰਕਾਂ। ਇਹ ਜਿੱਤ ਸਮੁੱਚੀ ਟੀਮ ਦੇ ਖਿਡਾਰੀਆਂ ਦੀਆਂ ਸਾਂਝੀਆਂ ਕੋਸ਼ਿਸ਼ਾਂ ਦੀ ਜਿੱਤ ਹੈ ਜਿਸ ਨੇ ਕਰੋੜਾਂ ਦੇਸ਼ ਵਾਸੀਆਂ ਨੂੰ ਅਥਾਹ ਖੁਸ਼ੀਆਂ ਮਨਾਉਣ ਦਾ ਮੌਕਾ ਦਿੱਤਾ, ਫ਼ਾਈਨਲ ਲਈ ਸ਼ੁਭਕਾਮਨਾਵਾ।
ਭਾਰਤੀ ਕ੍ਰਿਕਟ ਟੀਮ ਨੂੰ ਸੈਮੀ ਫ਼ਾਈਨਲ ਵਿੱਚ ਨਿਊਜ਼ੀਲੈਂਡ ਖ਼ਿਲਾਫ਼ ਸ਼ਾਨਦਾਰ ਜਿੱਤ ਲਈ ਬਹੁਤ-ਬਹੁਤ ਮੁਬਾਰਕਾਂ। ਇਹ ਜਿੱਤ ਸਮੁੱਚੀ ਟੀਮ ਦੇ ਖਿਡਾਰੀਆਂ ਦੀਆਂ ਸਾਂਝੀਆਂ ਕੋਸ਼ਿਸ਼ਾਂ ਦੀ ਜਿੱਤ ਹੈ ਜਿਸ ਨੇ ਕਰੋੜਾਂ ਦੇਸ਼ ਵਾਸੀਆਂ ਨੂੰ ਅਥਾਹ ਖੁਸ਼ੀਆਂ ਮਨਾਉਣ ਦਾ ਮੌਕਾ ਦਿੱਤਾ। ਫ਼ਾਈਨਲ ਲਈ ਸ਼ੁਭਕਾਮਨਾਵਾ। pic.twitter.com/xnRUtXbipq
— Gurmeet Singh Meet Hayer (@meet_hayer) November 15, 2023ਇਹ ਵੀ ਪੜ੍ਹੋ


