ਵਿਸ਼ਵ ਕੱਪ 2023 ਦਾ ਟੀਮ ਇੰਡੀਆ ਅਤੇ ਅਫਗਾਨਿਸਤਾਨ ਵਿਚਾਲੇ ਨੌਵਾਂ ਰੋਮਾਂਚਕ ਮੈਚ ਖੇਡਿਆ ਗਿਆ। ਦਿੱਲੀ ਵਿਖੇ ਦੋਵਾਂ ਟੀਮਾਂ ਵਿਚਾਲੇ ਇਹ ਮੈਚ ਖੇਡਿਆ ਗਿਆ। ਟੀਮ ਇੰਡੀਆ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਦੇ ਨਾਲ ਹਰਾਇਆ ਅਤੇ ਇਸ ਵਿਸ਼ਵ ਕੱਪ ‘ਚ ਲਗਾਤਾਰ ਦੂਜੀ ਜਿੱਤ ਹਾਸਿਲ ਕੀਤੀ। ਇਸ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਟੀਮ ਇੰਡੀਆ ਨੂੰ ਉਤਸ਼ਾਹਿਤ ਕਰਨ ਲਈ ਪ੍ਰਸ਼ੰਸਕ ਇਸ ਵੀਡੀਓ ‘ਚ’ਵੰਦੇ ਮਾਤਰਮ’ ਗਾਉਂਦੇ ਨਜ਼ਰ ਆ ਰਹੇ ਹਨ।
ਇਥੇ ਦੱਸਣਯੋਗ ਹੈ ਕਿ ਅਫਗਾਨਿਸਤਾਨ ਦੇ ਕਪਤਾਨ ਹਸ਼ਮਤੁੱਲਾ ਸ਼ਾਹਿਦੀ ਨੇ ਪਹਿਲਾਂ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਟਾਸ ਜਿੱਤਣ ਤੋਂ ਬਾਅਦ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਅਫਗਾਨਿਸਤਾਨ ਦੀ ਟੀਮ ਨੇ 50 ਓਵਰਾਂ ਵਿੱਚ ਅੱਠ ਵਿਕਟਾਂ ਗੁਆ ਦਿੱਤੀਆਂ ਅਤੇ 272 ਦੌੜਾਂ ਬਣਾਈਆਂ। ਟੀਚੇ ਨੂੰ ਹਾਸਿਲ ਕਰਨ ਉਤਰੀ ਟੀਮ ਇੰਡੀਆ ਨੇ ਸਿਰਫ਼ 35 ਓਵਰਾਂ ਵਿੱਚ ਦੋ ਵਿਕਟਾਂ ਗੁਆ ਕੇ ਇਹ ਟੀਚਾ ਹਾਸਲ ਕੀਤਾ। ਦੱਸ ਦਈਏ ਕਿ ਟੀਮ ਇੰਡੀਆ ਦਾ ਅਗਲਾ ਮੈਚ ਪਾਕਿਸਤਾਨ ਨਾਲ ਖੇਡਿਆ ਜਾਵੇਗਾ। ਅਤੇ ਇਹ ਮੈਚ ਅਹਿਮਦਾਬਾਦ ‘ਚ 14 ਅਕਤੂਬਰ ਨੂੰ ਖੇਡਿਆ ਜਾਵੇਗਾ।
ਬੁੱਧਵਾਰ ਨੂੰ ਖੇਡੇ ਗਏ ਵਿਸ਼ਵ ਕੱਪ-2023 ‘ਚ ਟੀਮ ਇੰਡੀਆ ਦੀ ਜਿੱਤ ਦਾ ਸਿਲਸਿਲਾ ਲਗਤਾਰ ਜਾਰੀ ਹੈ। ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ‘ਚ ਮੈਚ ‘ਚ ਰੋਹਿਤ ਬ੍ਰਿਗੇਡ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ ਹੈ। ਟੀਮ ਇੰਡੀਆ ਦੀ ਇਹ ਲਗਾਤਾਰ ਦੂਜੀ ਜਿੱਤ ਹੈ। ਇਸ ਤੋਂ ਪਹਿਲਾਂ ਉਸ ਨੇ ਆਸਟਰੇਲੀਆ ਨੂੰ 6 ਵਿਕਟਾਂ ਨਾਲ ਹਰਾਇਆ ਸੀ। ਅਫਗਾਨਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ।
ਅਹਿਮਦਾਬਾਦ ਮੁਕਾਬਲੇ ਤੋਂ ਪਹਿਲਾਂ ‘ਜੀਤ’ ਮਿਲਿਆ ਪਾਵਰ ਬੂਸਟਰ
ਭਾਰਤ ਨੇ ਵਿਸ਼ਵ ਕੱਪ 2023 ਵਿੱਚ ਆਪਣਾ ਅਗਲਾ ਯਾਨੀ ਤੀਜਾ ਮੈਚ ਪਾਕਿਸਤਾਨ ਖ਼ਿਲਾਫ਼ ਅਹਿਮਦਾਬਾਦ ਵਿੱਚ ਖੇਡਣਾ ਹੈ। ਪਾਕਿਸਤਾਨ ਦੀ ਟੀਮ ਅਹਿਮਦਾਬਾਦ ਪਹੁੰਚ ਚੁੱਕੀ ਹੈ। ਟੀਮ ਇੰਡੀਆ ਨੇ ਅਹਿਮਦਾਬਾਦ ‘ਚ ਪੈਰ ਜਮਾਉਣ ਤੋਂ ਪਹਿਲਾਂ ਹੀ ਪਾਕਿਸਤਾਨ ਨੂੰ ਅੰਕ ਸੂਚੀ ‘ਚ ਹਰਾ ਕੇ ਇਹ ਸੰਦੇਸ਼ ਦਿੱਤਾ ਹੈ ਕਿ ਹੁਣ 14 ਅਕਤੂਬਰ ਨੂੰ ਨਰਿੰਦਰ ਮੋਦੀ ਸਟੇਡੀਅਮ ‘ਚ ਹੋਣ ਵਾਲੇ ਮੈਚ ਦਾ ਨਤੀਜਾ ਵੀ ਅਜਿਹਾ ਹੀ ਹੋਵੇਗਾ। ਅਜਿਹਾ ਇਸ ਲਈ ਕਿਉਂਕਿ ਉਸ ਸ਼ਾਨਦਾਰ ਮੈਚ ਤੋਂ ਪਹਿਲਾਂ ਟੀਮ ਇੰਡੀਆ ਨੇ ਉਹ ਸਭ ਕੁਝ ਹਾਸਲ ਕਰ ਲਿਆ ਹੈ ਜੋ ਉਹ ਚਾਹੁੰਦੀ ਸੀ।