AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

World Cup: ਨਿਊਜ਼ੀਲੈਂਡ ਵਿਸ਼ਵ ਕੱਪ ਤੋਂ ਹੋਈ ਬਾਹਰ, ਪਰ ਫਾਈਨਲ ‘ਚ ਟੀਮ ਇੰਡੀਆ ਦੀ ਖੇਡ ਖਰਾਬ ਕਰੇਗਾ ਉਨ੍ਹਾਂ ਦਾ ਇਹ ਖਿਡਾਰੀ!

ਵਿਸ਼ਵ ਕੱਪ-2023 ਦੇ ਫਾਈਨਲ 'ਚ ਭਾਰਤ ਅਤੇ ਆਸਟ੍ਰੇਲੀਆ ਦੀਆਂ ਟੀਮਾਂ ਆਹਮੋ-ਸਾਹਮਣੇ ਹੋਣਗੀਆਂ। 20 ਸਾਲਾਂ ਬਾਅਦ ਵਿਸ਼ਵ ਕੱਪ ਦੇ ਫਾਈਨਲ 'ਚ ਦੋਵੇਂ ਟੀਮਾਂ ਆਹਮੋ-ਸਾਹਮਣੇ ਹਨ। 2003 'ਚ ਦੱਖਣੀ ਅਫਰੀਕਾ 'ਚ ਇਨ੍ਹਾਂ ਦੋਵਾਂ ਟੀਮਾਂ ਵਿਚਾਲੇ ਮੁਕਾਬਲਾ ਹੋਇਆ ਸੀ ਅਤੇ ਆਸਟ੍ਰੇਲੀਆ ਨੇ ਜਿੱਤ ਦਰਜ ਕੀਤੀ। ਟੀਮ ਇੰਡੀਆ ਕੋਲ ਉਸ ਹਾਰ ਦਾ ਬਦਲਾ ਲੈਣ ਅਤੇ ਤੀਜੀ ਵਾਰ ਵਿਸ਼ਵ ਕੱਪ ਟਰਾਫੀ 'ਤੇ ਕਬਜ਼ਾ ਕਰਨ ਦਾ ਮੌਕਾ ਹੈ।

World Cup: ਨਿਊਜ਼ੀਲੈਂਡ ਵਿਸ਼ਵ ਕੱਪ ਤੋਂ ਹੋਈ ਬਾਹਰ, ਪਰ ਫਾਈਨਲ 'ਚ ਟੀਮ ਇੰਡੀਆ ਦੀ ਖੇਡ ਖਰਾਬ ਕਰੇਗਾ ਉਨ੍ਹਾਂ ਦਾ ਇਹ ਖਿਡਾਰੀ!
(Pic Credit: tv9hindi.com)
tv9-punjabi
| Updated On: 18 Nov 2023 11:25 AM IST
Share
ਵਿਸ਼ਵ ਕੱਪ-2023 ਦਾ ਟਾਈਟਲ ਮੈਚ ਐਤਵਾਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡਿਆ ਜਾਵੇਗਾ। ਇਹ ਮੈਚ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਹੋਵੇਗਾ। ਟੀਮ ਇੰਡੀਆ ਸੈਮੀਫਾਈਨਲ ‘ਚ ਨਿਊਜ਼ੀਲੈਂਡ ਨੂੰ ਹਰਾ ਕੇ ਫਾਈਨਲ ‘ਚ ਪਹੁੰਚੀ ਸੀ, ਜਦਕਿ ਆਸਟ੍ਰੇਲੀਆ ਨੇ ਦੱਖਣੀ ਅਫਰੀਕਾ ਨੂੰ ਹਰਾਇਆ ਅਤੇ ਫਾਈਨਲ ‘ਚ ਜਗ੍ਹਾ ਪੱਕੀ ਕੀਤੀ। ਭਾਰਤ ਅਤੇ ਆਸਟ੍ਰੇਲੀਆ ਦੀਆਂ ਟੀਮਾਂ 20 ਸਾਲ ਬਾਅਦ ਵਿਸ਼ਵ ਕੱਪ ਦੇ ਫਾਈਨਲ ‘ਚ ਆਹਮੋ-ਸਾਹਮਣੇ ਹੋਣਗੀਆਂ। 2003 ‘ਚ ਜਦੋਂ ਦੋਵੇਂ ਟੀਮਾਂ ਆਪਸ ‘ਚ ਭਿੜੀਆਂ ਤਾਂ ਆਸਟ੍ਰੇਲੀਆ ਨੇ ਜਿੱਤ ਦਰਜ਼ ਕੀਤੀ। ਟੀਮ ਇੰਡੀਆ ਦੀ ਨਜ਼ਰ 20 ਸਾਲ ਪਹਿਲਾਂ ਮਿਲੀ ਇਸ ਹਾਰ ਦਾ ਬਦਲਾ ਲੈਣ ‘ਤੇ ਹੋਵੇਗੀ। ਜੇਕਰ ਟੀਮ ਇੰਡੀਆ ਇਹ ਮੈਚ ਜਿੱਤ ਜਾਂਦੀ ਹੈ ਤਾਂ ਉਹ ਤੀਜੀ ਵਾਰ ਵਿਸ਼ਵ ਕੱਪ ਟਰਾਫੀ ਜਿੱਤ ਲਵੇਗੀ। ਇਸ ਤੋਂ ਪਹਿਲਾਂ ਉਹ 1983 ਅਤੇ 2011 ‘ਚ ਚੈਂਪੀਅਨ ਬਣ ਚੁੱਕੀ ਹੈ। ਟੀਮ ਇੰਡੀਆ ਨੇ ਕੀਵੀ ਟੀਮ ਨੂੰ ਹਰਾ ਕੇ ਵਿਸ਼ਵ ਕੱਪ ਤੋਂ ਬਾਹਰ ਕਰ ਦਿੱਤਾ ਹੈ ਪਰ ਫਾਈਨਲ ‘ਚ ਉਸ ਨੂੰ ਹੁਣ ਇੱਕ ਸਾਬਕਾ ਖਿਡਾਰੀ ਨੂੰ ਪਛਾੜਨਾ ਹੋਵੇਗਾ। ਇਹ ਦਿੱਗਜ ਆਸਟ੍ਰੇਲੀਆਈ ਟੀਮ ਦਾ ਅਹਿਮ ਹਿੱਸਾ ਹੈ। ਉਹ ਆਸਟ੍ਰਲੀਆ ਦਾ ਸਪਿਨ ਗੇਂਦਬਾਜ਼ੀ ਕੋਚ ਹੈ। ਅਸੀਂ ਗੱਲ ਕਰ ਰਹੇ ਹਾਂ ਨਿਊਜ਼ੀਲੈਂਡ ਦੇ ਸਾਬਕਾ ਆਲਰਾਊਂਡਰ ਡੇਨੀਅਲ ਵਿਟੋਰੀ ਦੀ। ਵਿਟੋਰੀ ਨੇ ਮਈ 2022 ਵਿੱਚ ਆਸਟ੍ਰੇਲੀਆ ਦੇ ਸਪਿਨ ਗੇਂਦਬਾਜ਼ੀ ਕੋਚ ਦੀ ਜ਼ਿੰਮੇਵਾਰੀ ਸੰਭਾਲੀ ਸੀ। ਵਿਟੋਰੀ ਆਪਣੇ ਸਮੇਂ ਦੇ ਮਹਾਨ ਆਲਰਾਊਂਡਰਾਂ ਵਿੱਚੋਂ ਇੱਕ ਰਹੇ ਹਨ। ਉਨ੍ਹਾਂ ਨੇ 17 ਸਾਲ ਤੱਕ ਅੰਤਰਰਾਸ਼ਟਰੀ ਕ੍ਰਿਕਟ ਖੇਡੀ। ਵਿਟੋਰੀ ਨੇ ਨਿਊਜ਼ੀਲੈਂਡ ਲਈ ਟੈਸਟ ‘ਚ 362, ਵਨਡੇ ‘ਚ 305 ਅਤੇ ਟੀ-20 ‘ਚ 38 ਵਿਕਟਾਂ ਲਈਆਂ। ਇਸ ਦੇ ਨਾਲ ਹੀ ਉਨ੍ਹਾਂ ਨੇ ਟੈਸਟ ‘ਚ 4531 ਦੌੜਾਂ, ਵਨਡੇ ‘ਚ 2253 ਦੌੜਾਂ ਅਤੇ ਟੀ-20 ‘ਚ 205 ਦੌੜਾਂ ਬਣਾਈਆਂ ਹਨ। ਵਿਟੋਰੀ ਨੇ 18 ਸਾਲ ਦੀ ਉਮਰ ਵਿੱਚ ਕੀਵੀ ਟੀਮ ਲਈ ਡੈਬਿਊ ਕੀਤਾ ਸੀ। 2007 ਵਿੱਚ ਉਨ੍ਹਾਂ ਨੇ ਟੀਮ ਦੀ ਕਮਾਨ ਵੀ ਸੰਭਾਲੀ ਸੀ। ਉਨ੍ਹਾਂ ਦੀ ਕਪਤਾਨੀ ਵਿੱਚ ਕੀਵੀ ਟੀਮ 2009 ਦੀ ਚੈਂਪੀਅਨਸ ਟਰਾਫੀ ਦੇ ਫਾਈਨਲ ਵਿੱਚ ਪਹੁੰਚੀ ਸੀ। ਇਸ ਤੋਂ ਇਲਾਵਾ ਉਨ੍ਹਾਂ ਨੇ 2007 ਟੀ-20 ਵਿਸ਼ਵ ਸੈਮੀਫਾਈਨਲ ਅਤੇ 2011 ਵਿਸ਼ਵ ਕੱਪ ਸੈਮੀਫਾਈਨਲ ਵੀ ਖੇਡਿਆ ਸੀ। ਵਿਟੋਰੀ ਨੇ 2015 ਵਿਸ਼ਵ ਕੱਪ ਫਾਈਨਲ ਵਿੱਚ ਆਸਟ੍ਰੇਲੀਆ ਤੋਂ ਹਾਰਨ ਤੋਂ ਬਾਅਦ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈ ਲਿਆ। ਉਹ ਆਸਟ੍ਰੇਲੀਆ ਤੋਂ ਪਹਿਲਾਂ ਬੰਗਲਾਦੇਸ਼ ਟੀਮ ਦੇ ਕੋਚ ਵੀ ਰਹਿ ਚੁੱਕੇ ਹਨ। ਵਿਟੋਰੀ ਦਾ ਦੇਸ਼ ਨਿਊਜ਼ੀਲੈਂਡ ਇਸ ਵਿਸ਼ਵ ਕੱਪ ‘ਚ ਕੁਝ ਕਮਾਲ ਨਹੀਂ ਕਰ ਸਕਿਆ ਅਤੇ ਸੈਮੀਫਾਈਨਲ ‘ਚ ਹਾਰ ਕੇ ਬਾਹਰ ਹੋ ਗਿਆ। ਕੀਵੀ ਟੀਮ ਲੀਗ ਪੜਾਅ ‘ਚ ਚੌਥੇ ਸਥਾਨ ‘ਤੇ ਰਹੀ। ਉਨ੍ਹਾਂ ਦਾ ਸਾਹਮਣਾ ਨੰਬਰ ਇਕ ਭਾਰਤੀ ਟੀਮ ਨਾਲ ਹੋਇਆ ਸੀ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...