IND vs NZ: ਭਾਰਤ-ਨਿਊਜ਼ੀਲੈਂਡ ਸੈਮੀਫਾਈਨਲ; ਭਾਰਤ ਨੇ ਜਿੱਤਿਆ ਟਾਸ, ਰੋਹਿਤ ਦੀ ਧਮਾਕੇਦਾਰ ਸ਼ੁਰੂਆਤ

tv9-punjabi
Updated On: 

15 Nov 2023 14:29 PM

India vs New Zealand 1st Semi-Final, ICC world Cup 2023 Live Score Updates: ਵਿਸ਼ਵ ਕੱਪ 2023 ਦੇ ਨਾਕਆਊਟ ਮੈਚ ਅੱਜ ਤੋਂ ਸ਼ੁਰੂ ਹੋ ਰਹੇ ਹਨ। ਭਾਰਤ ਅਤੇ ਨਿਊਜ਼ੀਲੈਂਡ ਪਹਿਲੇ ਸੈਮੀਫਾਈਨਲ 'ਚ ਆਹਮੋ-ਸਾਹਮਣੇ ਹਨ। ਇਹ ਮੈਚ ਮੁੰਬਈ ਦੇ ਵਾਨਖੇੜੇ ਮੈਦਾਨ 'ਤੇ ਖੇਡਿਆ ਜਾ ਰਿਹਾ ਹੈ। ਇੱਥੇ ਜੋ ਵੀ ਜਿੱਤੇਗਾ ਉਹ ਫਾਈਨਲ ਵਿੱਚ ਜਾਵੇਗਾ ਅਤੇ ਹਾਰਨ ਵਾਲੀ ਟੀਮ ਟੂਰਨਾਮੈਂਟ ਤੋਂ ਬਾਹਰ ਹੋ ਜਾਵੇਗੀ।

IND vs NZ: ਭਾਰਤ-ਨਿਊਜ਼ੀਲੈਂਡ ਸੈਮੀਫਾਈਨਲ; ਭਾਰਤ ਨੇ ਜਿੱਤਿਆ ਟਾਸ, ਰੋਹਿਤ ਦੀ ਧਮਾਕੇਦਾਰ ਸ਼ੁਰੂਆਤ

Photo Credit: PTI

Follow Us On

ਮੁੰਬਈ ਦੇ ਵਾਨਖੇੜੇ ਸਟੇਡੀਅਮ ਵਿੱਚ ਖੇਡੇ ਜਾ ਰਹੇ ਆਈਸੀਸੀ ਵਰਲਡ ਕੱਪ 2023 ਦੇ ਸੈਮੀਫਾਈਨਲ ਮੈਚ ‘ਚ ਭਾਰਤੀ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਰੋਹਿਤ ਨੇ ਪਲੇਇੰਗ-11 ‘ਚ ਕੋਈ ਬਦਲਾਅ ਨਹੀਂ ਕੀਤਾ ਹੈ। ਨਿਊਜ਼ੀਲੈਂਡ ਨੇ ਵੀ ਆਪਣੀ ਟੀਮ ‘ਚ ਕੋਈ ਬਦਲਾਅ ਨਹੀਂ ਕੀਤਾ ਹੈ।

ਭਾਰਤ ਦੀ ਪਲੇਇੰਗ-11

ਭਾਰਤ ਦੀ ਪਲੇਇੰਗ ਇਲੈਵਨ: ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ। ਸ਼੍ਰੇਅਸ ਅਈਅਰ, ਕੇਐਲ ਰਾਹੁਲ (ਵਿਕਟਕੀਪਰ), ਸੂਰਿਆਕੁਮਾਰ ਯਾਦਵ, ਰਵਿੰਦਰ ਜਡੇਜਾ, ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ, ਮੁਹੰਮਦ ਸ਼ਮੀ, ਕੁਲਦੀਪ ਯਾਦਵ।

ਨਿਊਜ਼ੀਲੈਂਡ ਦੀ ਪਲੇਇੰਗ-11

ਨਿਊਜ਼ੀਲੈਂਡ ਦੀ ਪਲੇਇੰਗ ਇਲੈਵਨ: ਡੇਵੋਨ ਕੌਨਵੇ, ਰਚਿਨ ਰਵਿੰਦਰਾ, ਕੇਨ ਵਿਲੀਅਮਸਨ (ਕਪਤਾਨ), ਡੇਰਿਲ ਮਿਸ਼ੇਲ, ਟਾਮ ਲੈਥਮ, ਗਲੇਨ ਫਿਲਿਪਸ, ਮਾਰਕ ਚੈਪਮੈਨ, ਮਿਸ਼ੇਲ ਸੈਂਟਨਰ, ਟਿਮ ਸਾਊਥੀ, ਲਾਕੀ ਫਰਗੂਸਨ, ਟ੍ਰੇਂਟ ਬੋਲਟ।