AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਭਾਰਤ-ਪਾਕਿਸਤਾਨ ਦਾ ਹੋਵੇਗਾ ਇੱਕ ਹੋਰ ਮੁਕਾਬਲਾ? Womens T20 ਏਸ਼ੀਆ ਕੱਪ ‘ਚ ਇੰਝ ਬਣ ਰਿਹਾ ਸਮੀਕਰਨ

IND W vs PAK W: ਮਹਿਲਾ T20 ਏਸ਼ੀਆ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਇੱਕ ਵਾਰ ਫਿਰ ਆਹਮੋ-ਸਾਹਮਣੇ ਹੁੰਦੇ ਨਜ਼ਰ ਆ ਸਕਦੇ ਹਨ। ਜਾਣੋ ਕਿਵੇਂ?

ਭਾਰਤ-ਪਾਕਿਸਤਾਨ ਦਾ ਹੋਵੇਗਾ ਇੱਕ ਹੋਰ ਮੁਕਾਬਲਾ? Womens T20 ਏਸ਼ੀਆ ਕੱਪ 'ਚ ਇੰਝ ਬਣ ਰਿਹਾ ਸਮੀਕਰਨ
ਭਾਰਤ-ਪਾਕਿਸਤਾਨ ਦੀ ਫਿਰ ਹੋਵੇਗੀ ਟੱਕਰ?
tv9-punjabi
| Updated On: 07 Sep 2026 14:58 PM IST
Share

Womens T20 ਏਸ਼ੀਆ ਕੱਪ 2026 ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਇੱਕ ਹੋਰ ਮੁਕਾਬਲਾ ਹੁੰਦਾ ਨਜ਼ਰ ਆ ਸਕਦਾ ਹੈ। ਦੋਵਾਂ ਦੇਸ਼ਾਂ ਦੀਆਂ ਮਹਿਲਾ ਟੀਮਾਂ ਇੱਕ ਵਾਰ ਫਿਰ ਆਹਮੋ-ਸਾਹਮਣੇ ਹੋ ਸਕਦੀਆਂ ਹਨ। ਭਾਰਤ ਅਤੇ ਪਾਕਿਸਤਾਨ ਪਹਿਲੀ ਵਾਰ Womens T20 ਏਸ਼ੀਆ ਕੱਪ 2026 ਵਿੱਚ 5 ਸਤੰਬਰ ਨੂੰ ਭਿੜੇ ਸਨ। ਉਸ ਮੁਕਾਬਲੇ ਵਿੱਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਪਾਕਿਸਤਾਨ ਨੂੰ ਨਾ ਸਿਰਫ਼ T20I ਵਿੱਚ ਉਸ ਦੇ ਸਭ ਤੋਂ ਘੱਟ ਸਕੋਰ ਤੇ ਆਊਟ ਕੀਤਾ, ਸਗੋਂ 8 ਵਿਕਟਾਂ ਨਾਲ ਹਰਾ ਵੀ ਦਿੱਤਾ। ਹੁਣ ਸਵਾਲ ਇਹ ਹੈ ਕਿ ਮਹਿਲਾ T20 ਏਸ਼ੀਆ ਕੱਪ ਵਿੱਚ ਦੋਵਾਂ ਟੀਮਾਂ ਦੀ ਅਗਲੀ ਟੱਕਰ ਕਦੋਂ ਹੋ ਸਕਦੀ ਹੈ? ਆਓ ਜਾਣਦੇ ਹਾਂ ਇਸ ਦਾ ਪੂਰਾ ਸਮੀਕਰਨ।

ਹਾਂਗਕਾਂਗ ਨੂੰ ਹਰਾਇਆ ਤਾਂ ਸੈਮੀਫਾਈਨਲ ਵਿੱਚ ਪਹੁੰਚੇਗੀ ਪਾਕਿਸਤਾਨੀ ਟੀਮ

ਮਹਿਲਾ T20 ਏਸ਼ੀਆ ਕੱਪ ਵਿੱਚ ਪਾਕਿਸਤਾਨ ਦਾ ਅਗਲਾ ਮੁਕਾਬਲਾ ਹਾਂਗਕਾਂਗ ਨਾਲ ਹੈ। ਭਾਰਤ ਤੋਂ ਮਿਲੀ ਹਾਰ ਦਾ ਕੌੜਾ ਘੁੱਟ ਪੀਣ ਵਾਲੀ ਪਾਕਿਸਤਾਨੀ ਟੀਮ ਜੇਕਰ ਇਹ ਮੈਚ ਜਿੱਤ ਲੈਂਦੀ ਹੈ ਤਾਂ ਇਸ ਦੇ ਨਾਲ ਹੀ ਉਹ ਮਹਿਲਾ T20 ਏਸ਼ੀਆ ਕੱਪ 2026 ਦੇ ਸੈਮੀਫਾਈਨਲ ਵਿੱਚ ਪਹੁੰਚ ਜਾਵੇਗੀ। ਭਾਰਤੀ ਟੀਮ ਗਰੁੱਪ ਸਟੇਜ ਦੇ ਆਪਣੇ ਤਿੰਨੋਂ ਮੁਕਾਬਲੇ ਜਿੱਤ ਕੇ ਸੈਮੀਫਾਈਨਲ ਵਿੱਚ ਪਹੁੰਚ ਚੁੱਕੀ ਹੈ।

ਕੀ ਭਾਰਤ-ਪਾਕਿਸਤਾਨ ਸੈਮੀਫਾਈਨਲ ਵਿੱਚ ਭਿੜਨਗੇ?

ਹੁਣ ਸਵਾਲ ਇਹ ਹੈ ਕਿ ਕੀ ਭਾਰਤ ਅਤੇ ਪਾਕਿਸਤਾਨ ਸੈਮੀਫਾਈਨਲ ਵਿੱਚ ਆਹਮੋ-ਸਾਹਮਣੇ ਹੋਣਗੇ? ਜੀ ਨਹੀਂ, ਇਸ ਦੇ ਲਈ ਦੋਵਾਂ ਟੀਮਾਂ ਦੇ ਫਾਈਨਲ ਵਿੱਚ ਪਹੁੰਚਣ ਦਾ ਇੰਤਜ਼ਾਰ ਕਰਨਾ ਹੋਵੇਗਾ। ਜੇਕਰ ਹਾਂਗਕਾਂਗ ਨੂੰ ਹਰਾ ਕੇ ਪਾਕਿਸਤਾਨ ਸੈਮੀਫਾਈਨਲ ਵਿੱਚ ਪਹੁੰਚਦਾ ਹੈ ਤਾਂ ਉੱਥੇ ਉਸ ਦਾ ਮੁਕਾਬਲਾ ਸ਼੍ਰੀਲੰਕਾ ਦੀ ਟੀਮ ਨਾਲ ਹੋਵੇਗਾ। ਉੱਥੇ ਹੀ ਭਾਰਤੀ ਮਹਿਲਾ ਟੀਮ ਦਾ ਸੈਮੀਫਾਈਨਲ ਵਿੱਚ ਮੁਕਾਬਲਾ 8 ਸਤੰਬਰ ਨੂੰ ਬੰਗਲਾਦੇਸ਼ ਅਤੇ UAE ਦੀਆਂ ਟੀਮਾਂ ਵਿਚਾਲੇ ਹੋਣ ਵਾਲੇ ਮੈਚ ਦੀ ਜੇਤੂ ਟੀਮ ਨਾਲ ਹੋਵੇਗਾ।

ਸੈਮੀਫਾਈਨਲ ਨਹੀਂ, ਫਾਈਨਲ ਵਿੱਚ ਹੋ ਸਕਦੀ ਹੈ ਭਾਰਤ-ਪਾਕਿਸਤਾਨ ਦੀ ਟੱਕਰ

ਟੀਮ ਇੰਡੀਆ 10 ਸਤੰਬਰ ਨੂੰ ਮਹਿਲਾ T20 ਏਸ਼ੀਆ ਕੱਪ ਦਾ ਪਹਿਲਾ ਸੈਮੀਫਾਈਨਲ ਖੇਡੇਗੀ। ਉੱਥੇ ਹੀ ਜੇਕਰ ਪਾਕਿਸਤਾਨੀ ਟੀਮ ਹਾਂਗਕਾਂਗ ਨੂੰ ਹਰਾ ਦਿੰਦੀ ਹੈ ਤਾਂ ਉਹ 11 ਸਤੰਬਰ ਨੂੰ ਦੂਜੇ ਸੈਮੀਫਾਈਨਲ ਵਿੱਚ ਉਤਰੇਗੀ। ਜੇਕਰ ਭਾਰਤ ਅਤੇ ਪਾਕਿਸਤਾਨ ਦੋਵੇਂ ਆਪਣੇ-ਆਪਣੇ ਸੈਮੀਫਾਈਨਲ ਜਿੱਤ ਲੈਂਦੇ ਹਨ, ਤਾਂ ਫਿਰ 13 ਸਤੰਬਰ ਨੂੰ ਦੁਬਈ ਦੇ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਇਨ੍ਹਾਂ ਦੋਵਾਂ ਵਿਚਾਲੇ ਮਹਿਲਾ T20 ਏਸ਼ੀਆ ਕੱਪ ਦਾ ਫਾਈਨਲ ਖੇਡਿਆ ਜਾ ਸਕਦਾ ਹੈ।

Source:TV9Hindi.com

Follow Us
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ...
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ...
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ...
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ...
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ...
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?...
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ...
ਜਿਤੇਂਦਰ ਮਿਸ਼ਰਾ ਨੇ ਸਾਂਭਿਆ ਰਾਮ ਮੰਦਰ ਟ੍ਰਸਟ ਦੇ ਪਹਿਲੇ ਸੀਈਓ ਦਾ ਅਹੁਦਾ
ਜਿਤੇਂਦਰ ਮਿਸ਼ਰਾ ਨੇ ਸਾਂਭਿਆ ਰਾਮ ਮੰਦਰ ਟ੍ਰਸਟ ਦੇ ਪਹਿਲੇ ਸੀਈਓ ਦਾ ਅਹੁਦਾ...