AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਵਿਸ਼ਵ ਕੱਪ ਹਾਰਨ ਤੋਂ ਬਾਅਦ ਵੀ ਨਹੀਂ ਸੁਧਰੀ ਟੀਮ ਇੰਡੀਆ, ਰਾਹੁਲ ਦ੍ਰਾਵਿੜ ਇੰਨੀਆਂ ਵੱਡੀਆਂ ਗਲਤੀਆਂ ਕਿਵੇਂ ਕਰ ਸਕਦੇ ਹਨ?

ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਪਹਿਲਾ ਟੀ-20 ਮੀਂਹ ਕਾਰਨ ਧੋਤਾ ਗਿਆ ਸੀ ਪਰ ਦੂਜੇ ਟੀ-20 'ਚ ਮੁਕਾਬਲਾ ਹੋਇਆ ਅਤੇ ਭਾਰਤੀ ਟੀਮ ਹਾਰ ਗਈ। ਮੀਂਹ ਨਾਲ ਪ੍ਰਭਾਵਿਤ ਇਸ ਮੈਚ ਵਿੱਚ ਦੱਖਣੀ ਅਫਰੀਕਾ ਨੇ 5 ਵਿਕਟਾਂ ਨਾਲ ਜਿੱਤ ਦਰਜ ਕੀਤੀ। ਵੱਡੀ ਗੱਲ ਇਹ ਹੈ ਕਿ ਟੀਮ ਇੰਡੀਆ ਨੇ ਇਸ ਮੈਚ ਵਿੱਚ ਅਜਿਹੀਆਂ ਗਲਤੀਆਂ ਕੀਤੀਆਂ ਜੋ ਸੱਚਮੁੱਚ ਹੈਰਾਨੀਜਨਕ ਹਨ।

ਵਿਸ਼ਵ ਕੱਪ ਹਾਰਨ ਤੋਂ ਬਾਅਦ ਵੀ ਨਹੀਂ ਸੁਧਰੀ ਟੀਮ ਇੰਡੀਆ, ਰਾਹੁਲ ਦ੍ਰਾਵਿੜ ਇੰਨੀਆਂ ਵੱਡੀਆਂ ਗਲਤੀਆਂ ਕਿਵੇਂ ਕਰ ਸਕਦੇ ਹਨ?
Pic Credit: tv9hindi.com
tv9-punjabi
| Updated On: 13 Dec 2023 20:09 PM IST
Share

ਸਪੋਰਟਸ ਨਿਊਜ। ਡਰਬਨ ‘ਚ ਪਹਿਲਾ ਟੀ-20 ਮੈਚ ਮੀਂਹ ਕਾਰਨ ਧੋਤੇ ਜਾਣ ਤੋਂ ਬਾਅਦ ਟੀਮ ਇੰਡੀਆ ਨੇ ਦੂਜੇ ਟੀ-20 ‘ਚ ਪ੍ਰਵੇਸ਼ ਕੀਤਾ ਅਤੇ ਦੱਖਣੀ ਅਫਰੀਕਾ ਤੋਂ ਉਸ ਨੂੰ ਕਰਾਰੀ ਹਾਰ (Defeat) ਦਾ ਸਾਹਮਣਾ ਕਰਨਾ ਪਿਆ। ਵੱਡੀ ਗੱਲ ਇਹ ਹੈ ਕਿ ਟੀਮ ਇੰਡੀਆ 180 ਦੌੜਾਂ ਬਣਾਉਣ ਦੇ ਬਾਵਜੂਦ ਹਾਰ ਗਈ। ਇਸ ਮੈਚ ‘ਚ ਮੀਂਹ ਨੇ ਦਖਲ ਦਿੱਤਾ ਅਤੇ ਇਸ ਤੋਂ ਬਾਅਦ ਦੱਖਣੀ ਅਫਰੀਕਾ ਨੇ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ ਟੀਮ ਇੰਡੀਆ ਤੋਂ ਮੈਚ ਖੋਹ ਲਿਆ। ਇਸ ਵਿੱਚ ਕੋਈ ਸ਼ੱਕ ਨਹੀਂ ਹੈ ਕਿ ਇਸ ਮੈਚ ਵਿੱਚ ਦੱਖਣੀ ਅਫ਼ਰੀਕਾ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਪਰ ਮੈਚ ਤੋਂ ਪਹਿਲਾਂ ਹੀ ਟੀਮ ਇੰਡੀਆ ਨੇ ਕੁਝ ਗਲਤੀਆਂ ਕੀਤੀਆਂ ਜਿਸ ਕਾਰਨ ਟੀਮ ਦੀ ਹਾਰ ਤੈਅ ਹੋ ਗਈ। ਮੁੱਖ ਕੋਚ ਰਾਹੁਲ ਦ੍ਰਾਵਿੜ ਟੀਮ ਦੇ ਨਾਲ ਸਨ ਅਤੇ ਉਨ੍ਹਾਂ ਦੀ ਮੌਜੂਦਗੀ ਵਿੱਚ ਅਜਿਹੇ ਫੈਸਲੇ ਲਏ ਗਏ ਜੋ ਸੱਚਮੁੱਚ ਹੈਰਾਨੀਜਨਕ ਹਨ।

ਟੀਮ ਇੰਡੀਆ ਦੀ ਪਹਿਲੀ ਵੱਡੀ ਗਲਤੀ

ਟੀਮ ਇੰਡੀਆ ਨੇ ਪਲੇਇੰਗ ਇਲੈਵਨ ਦੀ ਚੋਣ ਕਰਨ ‘ਚ ਸਭ ਤੋਂ ਵੱਡੀ ਗਲਤੀ ਕੀਤੀ। ਭਾਰਤੀ ਟੀਮ (Indian Team) ਨੇ ਪਿਛਲੀ ਸੀਰੀਜ਼ ਦੇ ਸਟਾਰ ਅਤੇ ਵਿਸ਼ਵ ਦੇ ਨੰਬਰ 1 ਟੀ-20 ਗੇਂਦਬਾਜ਼ ਨੂੰ ਪਲੇਇੰਗ ਇਲੈਵਨ ‘ਚ ਸ਼ਾਮਲ ਨਹੀਂ ਕੀਤਾ। ਅਸੀਂ ਗੱਲ ਕਰ ਰਹੇ ਹਾਂ ਰਵੀ ਬਿਸ਼ਨੋਈ ਦੀ, ਜਿਨ੍ਹਾਂ ਨੂੰ ਟੀਮ ਇੰਡੀਆ ਨੇ ਦੂਜੇ ਟੀ-20 ‘ਚ ਮੌਕਾ ਨਹੀਂ ਦਿੱਤਾ। ਹੁਣ ਉਨ੍ਹਾਂ ਨੂੰ ਆਰਾਮ ਦਿੱਤਾ ਗਿਆ ਸੀ ਜਾਂ ਕੁਝ ਹੋਰ ਪਰ ਉਨ੍ਹਾਂ ਦੀ ਗੈਰਹਾਜ਼ਰੀ ਟੀਮ ਇੰਡੀਆ ਨੂੰ ਮਹਿੰਗੀ ਪਈ।

ਈਸ਼ਾਨ ‘ਤੇ ਭਰੋਸਾ ਨਹੀਂ

ਇਸ ਵਿਚ ਕੋਈ ਸ਼ੱਕ ਨਹੀਂ ਹੈ ਕਿ ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਟੀਮ ਇੰਡੀਆ ਨਵੇਂ ਖਿਡਾਰੀਆਂ (Players) ਦੀ ਪਰਖ ਕਰ ਰਹੀ ਹੈ, ਪਰ ਇਸ ਦੇ ਨਾਲ ਹੀ ਉਨ੍ਹਾਂ ਨੂੰ ਮੈਚ ਜਿੱਤਣ ‘ਤੇ ਵੀ ਆਪਣਾ ਧਿਆਨ ਰੱਖਣਾ ਹੋਵੇਗਾ। ਟੀਮ ਇੰਡੀਆ ਨੇ ਤਜਰਬੇਕਾਰ ਈਸ਼ਾਨ ਕਿਸ਼ਨ ਨੂੰ ਟੀਮ ਤੋਂ ਬਾਹਰ ਕਰ ਦਿੱਤਾ ਅਤੇ ਉਸ ਦੀ ਜਗ੍ਹਾ ਜਿਤੇਸ਼ ਸ਼ਰਮਾ ਨੂੰ ਚੁਣਿਆ ਗਿਆ। ਜੇਕਰ ਇਸ਼ਾਨ ਪਲੇਇੰਗ ਇਲੈਵਨ ‘ਚ ਹੁੰਦੇ ਤਾਂ ਟੀਮ ਕੋਲ ਤਜਰਬਾ ਹੁੰਦਾ ਅਤੇ ਉਹ ਖੱਬੇ ਹੱਥ ਦਾ ਬੱਲੇਬਾਜ਼ ਹਨ ਤਾਂ ਉਹ ਜ਼ਿਆਦਾ ਯੋਗਦਾਨ ਪਾ ਸਕਦੇ ਸਨ।

ਪਿੱਚ ਨੂੰ ਪੜ੍ਹਨ ਵਿੱਚ ਅਸਫਲ

ਟੀਮ ਇੰਡੀਆ ਮੈਨੇਜਮੈਂਟ ਵੀ ਪਿੱਚ ਨੂੰ ਪੜ੍ਹਨ ‘ਚ ਨਾਕਾਮ ਰਹੀ। ਸੇਂਟ ਜਾਰਜ ਪਾਰਕ ਦੀ ਪਿੱਚ ਨੇ ਸਪਿਨਰਾਂ ਦੀ ਮਦਦ ਕੀਤੀ। ਖਾਸ ਕਰਕੇ ਏਡਨ ਮਾਰਕਰਮ ਅਤੇ ਤਬਰੇਜ਼ ਸ਼ਮਸੀ ਨੇ ਟੀਮ ਇੰਡੀਆ ਦੇ ਬੱਲੇਬਾਜ਼ਾਂ ਨੂੰ ਮੱਧਕ੍ਰਮ ਵਿੱਚ ਫਸਾਇਆ। ਭਾਰਤੀ ਬੱਲੇਬਾਜ਼ ਪੇਸ ਦੇ ਖਿਲਾਫ ਹਮਲਾਵਰ ਨਜ਼ਰ ਆਏ ਪਰ ਸਪਿਨ ਦੇ ਖਿਲਾਫ ਕੁਝ ਖਾਸ ਨਹੀਂ ਕਰ ਸਕੇ। ਹੁਣ ਟੀਮ ਇੰਡੀਆ ਟੀ-20 ਸੀਰੀਜ਼ ਨਹੀਂ ਜਿੱਤ ਸਕਦੀ ਪਰ 14 ਦਸੰਬਰ ਨੂੰ ਜੋਹਾਨਸਬਰਗ ‘ਚ ਉਸ ਕੋਲ ਬਰਾਬਰੀ ਕਰਨ ਦਾ ਮੌਕਾ ਹੋਵੇਗਾ। ਪਰ ਇਸ ਮੈਚ ਤੋਂ ਪਹਿਲਾਂ ਟੀਮ ਇੰਡੀਆ ਨੂੰ ਚੋਣ ‘ਚ ਸੁਧਾਰ ਕਰਨਾ ਹੋਵੇਗਾ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...