AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

IND vs AFG: ਭਾਰਤ ਨੇ ਅਫ਼ਗਾਨਿਸਤਾਨ ਨੂੰ 170 ਰਨ ਨਾਲ ਹਰਾਇਆ, ਸ਼ੁਭਮਨ ਗਿੱਲ ਦੀ ਕਪਤਾਨੀ ‘ਚ ਹੋਇਆ ਇਹ ਕਮਾਲ

IND vs AFG: ਲਖਨਊ ਦੇ ਅਟਲ ਬਿਹਾਰੀ ਵਾਜਪਾਈ ਸਟੇਡੀਅਮ ਵਿੱਚ ਖੇਡੇ ਗਏ ਦੂਜੇ ਵਨਡੇ ਮੈਚ ਵਿੱਚ ਭਾਰਤੀ ਕ੍ਰਿਕਟ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਅਫ਼ਗਾਨਿਸਤਾਨ ਨੂੰ 170 ਦੌੜਾਂ ਦੇ ਵੱਡੇ ਫਰਕ ਨਾਲ ਹਰਾ ਦਿੱਤਾ ਹੈ। ਇਸ ਮੁਕਾਬਲੇ ਵਿੱਚ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਨੇ 402 ਦੌੜਾਂ ਦਾ ਵਿਸ਼ਾਲ ਸਕੋਰ ਖੜ੍ਹਾ ਕੀਤਾ ਸੀ, ਜਿਸ ਦੇ ਜਵਾਬ ਵਿੱਚ ਅਫ਼ਗਾਨਿਸਤਾਨ ਦੀ ਪੂਰੀ ਟੀਮ ਮਹਿਜ਼ 232 ਦੌੜਾਂ 'ਤੇ ਹੀ ਸਿਮਟ ਗਈ। ਇਸ ਦਮਦਾਰ ਜਿੱਤ ਦੇ ਨਾਲ ਹੀ ਭਾਰਤ ਨੇ ਵਨਡੇ ਲੜੀ ਵਿੱਚ 2-0 ਦੀ ਅਜੇਤੂ ਬੜ੍ਹਤ ਹਾਸਲ ਕਰ ਲਈ ਹੈ।

IND vs AFG: ਭਾਰਤ ਨੇ ਅਫ਼ਗਾਨਿਸਤਾਨ ਨੂੰ 170 ਰਨ ਨਾਲ ਹਰਾਇਆ, ਸ਼ੁਭਮਨ ਗਿੱਲ ਦੀ ਕਪਤਾਨੀ 'ਚ ਹੋਇਆ ਇਹ  ਕਮਾਲ
Photo: (PTI)
tv9-punjabi
| Updated On: 17 Jun 2026 22:00 PM IST
Share

ਲਖਨਊ ਦੇ ਅਟਲ ਬਿਹਾਰੀ ਵਾਜਪਾਈ ਸਟੇਡੀਅਮ ਵਿੱਚ ਖੇਡੇ ਗਏ ਦੂਜੇ ਵਨਡੇ ਮੈਚ ਵਿੱਚ ਭਾਰਤੀ ਕ੍ਰਿਕਟ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਅਫ਼ਗਾਨਿਸਤਾਨ ਨੂੰ 170 ਦੌੜਾਂ ਦੇ ਵੱਡੇ ਫਰਕ ਨਾਲ ਹਰਾ ਦਿੱਤਾ ਹੈ। ਇਸ ਮੁਕਾਬਲੇ ਵਿੱਚ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਨੇ 402 ਦੌੜਾਂ ਦਾ ਵਿਸ਼ਾਲ ਸਕੋਰ ਖੜ੍ਹਾ ਕੀਤਾ ਸੀ, ਜਿਸ ਦੇ ਜਵਾਬ ਵਿੱਚ ਅਫ਼ਗਾਨਿਸਤਾਨ ਦੀ ਪੂਰੀ ਟੀਮ ਮਹਿਜ਼ 232 ਦੌੜਾਂ ‘ਤੇ ਹੀ ਸਿਮਟ ਗਈ। ਇਸ ਦਮਦਾਰ ਜਿੱਤ ਦੇ ਨਾਲ ਹੀ ਭਾਰਤ ਨੇ ਵਨਡੇ ਲੜੀ ਵਿੱਚ 2-0 ਦੀ ਅਜੇਤੂ ਬੜ੍ਹਤ ਹਾਸਲ ਕਰ ਲਈ ਹੈ।

ਭਾਰਤੀ ਟੀਮ ਦੀ ਇਸ ਇਕਤਰਫ਼ਾ ਜਿੱਤ ਵਿੱਚ ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਦੋਵਾਂ ਦਾ ਹੀ ਬਿਹਤਰੀਨ ਯੋਗਦਾਨ ਰਿਹਾ। ਕਪਤਾਨ ਸ਼ੁਭਮਨ ਗਿੱਲ ਨੇ ਸਭ ਤੋਂ ਵੱਧ 154 ਦੌੜਾਂ ਦੀ ਪਾਰੀ ਖੇਡੀ, ਜਦੋਂ ਕਿ ਈਸ਼ਾਨ ਕਿਸ਼ਨ ਨੇ ਵੀ 125 ਦੌੜਾਂ ਦੀ ਧੂੰਆਂਧਾਰ ਬੱਲੇਬਾਜ਼ੀ ਕੀਤੀ। ਇਸ ਤੋਂ ਇਲਾਵਾ ਰੋਹਿਤ ਸ਼ਰਮਾ ਨੇ ਵੀ 48 ਦੌੜਾਂ ਦਾ ਅਹਿਮ ਯੋਗਦਾਨ ਪਾਇਆ। ਗੇਂਦਬਾਜ਼ੀ ਦੀ ਗੱਲ ਕਰੀਏ ਤਾਂ ਇੱਥੇ ਤੇਜ਼ ਗੇਂਦਬਾਜ਼ਾਂ ਦਾ ਪੂਰਾ ਜਲਵਾ ਦੇਖਣ ਨੂੰ ਮਿਲਿਆ, ਜਿੱਥੇ ਅਰਸ਼ਦੀਪ ਸਿੰਘ ਅਤੇ ਗੁਰਨੂਰ ਬਰਾੜ ਨੇ 3-3 ਵਿਕਟਾਂ ਝਟਕਾਈਆਂ। ਆਪਣੇ ਡੈਬਿਊ (ਪਹਿਲੇ) ਮੈਚ ਵਿੱਚ ਪ੍ਰਿੰਸ ਯਾਦਵ ਨੇ ਵੀ ਸ਼ਾਨਦਾਰ ਗੇਂਦਬਾਜ਼ੀ ਕਰਦਿਆਂ 2 ਵਿਕਟਾਂ ਹਾਸਲ ਕੀਤੀਆਂ, ਜਦਕਿ ਵਾਸ਼ਿੰਗਟਨ ਸੁੰਦਰ ਦੇ ਹਿੱਸੇ ਇੱਕ ਸਫ਼ਲਤਾ ਆਈ।

ਭਾਰਤੀ ਟੀਮ ਦੀ ਇਕਤਰਫ਼ਾ ਜਿੱਤ

ਇਸ ਮੁਕਾਬਲੇ ਵਿੱਚ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਸ਼ੁਭਮਨ ਗਿੱਲ ਟਾਸ ਹਾਰ ਗਏ, ਜਿਸ ਤੋਂ ਬਾਅਦ ਅਫ਼ਗਾਨਿਸਤਾਨ ਨੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ। ਭਾਰਤੀ ਟੀਮ ਦੀ ਸ਼ੁਰੂਆਤ ਉਮੀਦ ਮੁਤਾਬਕ ਚੰਗੀ ਨਹੀਂ ਰਹੀ ਅਤੇ ਸਲਾਮੀ ਬੱਲੇਬਾਜ਼ ਯਸ਼ਸਵੀ ਜੈਸਵਾਲ ਮਹਿਜ਼ 4 ਦੌੜਾਂ ਬਣਾ ਕੇ ਜਲਦੀ ਆਊਟ ਹੋ ਗਏ। ਪਰ ਇਸ ਸ਼ੁਰੂਆਤੀ ਝਟਕੇ ਤੋਂ ਬਾਅਦ ਰੋਹਿਤ ਸ਼ਰਮਾ ਅਤੇ ਕਪਤਾਨ ਸ਼ੁਭਮਨ ਗਿੱਲ ਨੇ ਮੋਰਚਾ ਸੰਭਾਲਿਆ। ਦੋਵਾਂ ਬੱਲੇਬਾਜ਼ਾਂ ਨੇ ਮਿਲ ਕੇ ਬਿਹਤਰੀਨ ਅਰਧ ਸ਼ਤਕ ਵਾਲੀ ਸਾਂਝੇਦਾਰੀ ਕੀਤੀ ਅਤੇ ਅਫ਼ਗਾਨਿਸਤਾਨ ਦੇ ਗੇਂਦਬਾਜ਼ਾਂ ਨੂੰ ਬੈਕਫੁੱਟ ‘ਤੇ ਧੱਕ ਦਿੱਤਾ। ਦੋਵਾਂ ਹੀ ਖਿਡਾਰੀਆਂ ਨੇ ਕ੍ਰੀਜ਼ ‘ਤੇ ਖੁੱਲ੍ਹ ਕੇ ਸ਼ਾਟ ਲਗਾਏ, ਹਾਲਾਂਕਿ ਰੋਹਿਤ ਸ਼ਰਮਾ ਮਹਿਜ਼ 2 ਦੌੜਾਂ ਦੇ ਫਰਕ ਨਾਲ ਆਪਣਾ ਅਰਧ-ਸੈਂਕੜਾ ਪੂਰਾ ਕਰਨ ਤੋਂ ਖੁੰਝ ਗਏ। ਰੋਹਿਤ ਸ਼ਰਮਾ ਨੇ 39 ਗੇਂਦਾਂ ਦਾ ਸਾਹਮਣਾ ਕਰਦਿਆਂ 48 ਦੌੜਾਂ ਦੀ ਤੇਜ਼ ਪਾਰੀ ਖੇਡੀ।

ਈਸ਼ਾਨ ਕਿਸ਼ਨ ਅਤੇ ਸ਼ੁਭਮਨ ਗਿੱਲ ਦਾ ਤੂਫ਼ਾਨ

ਰੋਹਿਤ ਸ਼ਰਮਾ ਦੇ ਆਊਟ ਹੋਣ ਤੋਂ ਬਾਅਦ ਮੈਦਾਨ ‘ਤੇ ਈਸ਼ਾਨ ਕਿਸ਼ਨ ਅਤੇ ਸ਼ੁਭਮਨ ਗਿੱਲ ਦਾ ਤੂਫ਼ਾਨ ਦੇਖਣ ਨੂੰ ਮਿਲਿਆ। ਦੋਵਾਂ ਨੇ ਮਿਲ ਕੇ ਇੰਨੀ ਤੇਜ਼ੀ ਨਾਲ ਬੱਲੇਬਾਜ਼ੀ ਕੀਤੀ ਕਿ ਅਫ਼ਗਾਨਿਸਤਾਨ ਦੀ ਟੀਮ ਨੂੰ ਸੰਭਲਣ ਦਾ ਕੋਈ ਮੌਕਾ ਹੀ ਨਹੀਂ ਦਿੱਤਾ। ਇਨ੍ਹਾਂ ਦੋਵਾਂ ਖਿਡਾਰੀਆਂ ਨੇ ਤੀਜੇ ਵਿਕਟ ਲਈ ਮਹਿਜ਼ 141 ਗੇਂਦਾਂ ਵਿੱਚ 224 ਦੌੜਾਂ ਦੀ ਇਤਿਹਾਸਕ ਸਾਂਝੇਦਾਰੀ ਕੀਤੀ। ਇਸ ਦੌਰਾਨ ਕਪਤਾਨ ਸ਼ੁਭਮਨ ਗਿੱਲ ਨੇ 77 ਗੇਂਦਾਂ ਵਿੱਚ ਆਪਣਾ ਸੈਂਕੜਾ ਪੂਰਾ ਕੀਤਾ, ਜਦਕਿ ਦੂਜੇ ਪਾਸੇ ਈਸ਼ਾਨ ਕਿਸ਼ਨ ਨੇ ਉਨ੍ਹਾਂ ਨਾਲੋਂ ਵੀ ਵੱਧ ਤੇਜ਼ੀ ਦਿਖਾਉਂਦੇ ਹੋਏ ਮਹਿਜ਼ 71 ਗੇਂਦਾਂ ਵਿੱਚ ਆਪਣਾ ਸੈਂਕੜਾ ਜੜ ਦਿੱਤਾ।

ਈਸ਼ਾਨ ਕਿਸ਼ਨ 125 ਦੌੜਾਂ ਦੇ ਨਿੱਜੀ ਸਕੋਰ ‘ਤੇ ਆਊਟ ਹੋਏ, ਜਿਸ ਤੋਂ ਬਾਅਦ ਵੀ ਸ਼ੁਭਮਨ ਗਿੱਲ ਨੇ ਆਪਣੀ ਦਮਦਾਰ ਬੱਲੇਬਾਜ਼ੀ ਜਾਰੀ ਰੱਖੀ ਅਤੇ ਆਪਣੀਆਂ 150 ਦੌੜਾਂ ਪੂਰੀਆਂ ਕੀਤੀਆਂ। ਗਿੱਲ 154 ਦੌੜਾਂ ਦੀ ਵੱਡੀ ਪਾਰੀ ਖੇਡ ਕੇ ਪਵਿੱਲੀਅਨ ਪਰਤੇ। ਸ਼ੁਭਮਨ ਗਿੱਲ ਦੇ ਆਊਟ ਹੋਣ ਤੋਂ ਬਾਅਦ ਭਾਰਤੀ ਟੀਮ ਦੀ ਬੱਲੇਬਾਜ਼ੀ ਲੜਖੜਾ ਗਈ। ਟੀਮ ਨੇ ਆਪਣੇ ਆਖਰੀ 8 ਵਿਕਟ ਮਹਿਜ਼ 82 ਦੌੜਾਂ ਦੇ ਅੰਦਰ ਹੀ ਗੁਆ ਦਿੱਤੇ। ਇੱਕ ਸਮੇਂ ਅਜਿਹਾ ਲੱਗ ਰਿਹਾ ਸੀ ਕਿ ਭਾਰਤੀ ਟੀਮ ਆਸਾਨੀ ਨਾਲ 450 ਦੌੜਾਂ ਦੇ ਅੰਕੜੇ ਤੱਕ ਪਹੁੰਚ ਜਾਵੇਗੀ, ਪਰ ਹੇਠਲੇ ਕ੍ਰਮ ਦੇ ਜਲਦੀ ਆਊਟ ਹੋਣ ਕਾਰਨ ਭਾਰਤ ਦਾ ਸਕੋਰ 402 ਦੌੜਾਂ ‘ਤੇ ਹੀ ਰੁਕ ਗਿਆ।

Follow Us
ਹਿਮਾਚਲ 'ਚ ਸੈਲਾਨੀਆਂ ਦਾ ਹੜ੍ਹ, ਲੰਬਾ ਟ੍ਰੈਫਿਕ ਜਾਮ, ਹਾਈਕੋਰਟ ਦਾ ਸਖ਼ਤ ਰੁਖ
ਹਿਮਾਚਲ 'ਚ ਸੈਲਾਨੀਆਂ ਦਾ ਹੜ੍ਹ, ਲੰਬਾ ਟ੍ਰੈਫਿਕ ਜਾਮ, ਹਾਈਕੋਰਟ ਦਾ ਸਖ਼ਤ ਰੁਖ...
Weather Update: ਪੰਜਾਬ, ਦਿੱਲੀ ਅਤੇ ਉੱਤਰ ਪ੍ਰਦੇਸ਼ ਸਮੇਤ 17 ਰਾਜਾਂ ਵਿੱਚ ਮੌਸਮ ਦਾ ਅਲਰਟ
Weather Update: ਪੰਜਾਬ, ਦਿੱਲੀ ਅਤੇ ਉੱਤਰ ਪ੍ਰਦੇਸ਼ ਸਮੇਤ 17 ਰਾਜਾਂ ਵਿੱਚ ਮੌਸਮ ਦਾ ਅਲਰਟ...
ਛੋਟਾ ਭਰਾ ਹੁਣ ਵੱਡਾ ਹੋ ਗਿਆ....ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ 'ਤੇ ਬੀਜੇਪੀ ਦਾ ਬਿਆਨ
ਛੋਟਾ ਭਰਾ ਹੁਣ ਵੱਡਾ ਹੋ ਗਿਆ....ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ 'ਤੇ ਬੀਜੇਪੀ ਦਾ ਬਿਆਨ...
ਮੇਰੇ ਖਿਲਾਫ ਪ੍ਰੋਪੇਗੰਡਾ, ਬਦਨਾਮ ਕਰਨ ਦੀ ਕੋਝੀ ਕੋਸ਼ਿਸ਼...ਵਿਵਾਦਿਤ Video 'ਤੇ ਸੀਐਮ ਮਾਨ ਦਾ ਜਵਾਬ
ਮੇਰੇ ਖਿਲਾਫ ਪ੍ਰੋਪੇਗੰਡਾ, ਬਦਨਾਮ ਕਰਨ ਦੀ ਕੋਝੀ ਕੋਸ਼ਿਸ਼...ਵਿਵਾਦਿਤ Video 'ਤੇ ਸੀਐਮ ਮਾਨ ਦਾ ਜਵਾਬ...
Ethanol Fuel Replace Petrol : E-100 ਫਿਊਲ ਵਰਦਾਨ ਜਾਂ ਸਰਾਪ?
Ethanol Fuel Replace Petrol : E-100 ਫਿਊਲ ਵਰਦਾਨ ਜਾਂ ਸਰਾਪ?...
ਕੋਟਕਪੂਰਾ 'ਚ ਲੋਕਾਂ ਨੇ ਲਾਏ 'ਘਰ ਵਿਕਾਊ ਹੈ' ਦੇ ਪੋਸਟਰ, ਜਾਣੋ ਪੂਰਾ ਮਾਮਲਾ
ਕੋਟਕਪੂਰਾ 'ਚ ਲੋਕਾਂ ਨੇ ਲਾਏ 'ਘਰ ਵਿਕਾਊ ਹੈ' ਦੇ ਪੋਸਟਰ, ਜਾਣੋ ਪੂਰਾ ਮਾਮਲਾ...
ਬਿੱਟੂ SC ਕਮਿਸ਼ਨ ਅੱਗੇ ਨਹੀਂ ਹੋਏ ਪੇਸ਼, ਵਕੀਲਾਂ ਨੇ ਦਿੱਤਾ ਰੁਝੇਵਿਆਂ ਦਾ ਹਵਾਲਾ, 24 ਜੂਨ ਨੂੰ ਮੁੜ ਤਲਬ
ਬਿੱਟੂ SC ਕਮਿਸ਼ਨ ਅੱਗੇ ਨਹੀਂ ਹੋਏ ਪੇਸ਼, ਵਕੀਲਾਂ ਨੇ ਦਿੱਤਾ ਰੁਝੇਵਿਆਂ ਦਾ ਹਵਾਲਾ, 24 ਜੂਨ ਨੂੰ ਮੁੜ ਤਲਬ...
E30 ਈਥਾਨੌਲ ਫਿਊਲ 'ਤੇ ਸਰਕਾਰ ਦਾ ਅਹਿਮ ਫੈਸਲਾ, ਕੀ ਸਸਤਾ ਹੋਵੇਗਾ ਪੈਟਰੋਲ?
E30 ਈਥਾਨੌਲ ਫਿਊਲ 'ਤੇ ਸਰਕਾਰ ਦਾ ਅਹਿਮ ਫੈਸਲਾ, ਕੀ ਸਸਤਾ ਹੋਵੇਗਾ ਪੈਟਰੋਲ?...
ਅਮਰੀਕਾ-ਈਰਾਨ ਸਮਝੌਤੇ ਨਾਲ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, ਆਮ ਆਦਮੀ ਨੂੰ ਮਿਲੇਗੀ ਰਾਹਤ
ਅਮਰੀਕਾ-ਈਰਾਨ ਸਮਝੌਤੇ ਨਾਲ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, ਆਮ ਆਦਮੀ ਨੂੰ ਮਿਲੇਗੀ ਰਾਹਤ...