ਭਾਰਤੀ ਕੁੜੀਆਂ ਨੇ ਲਹਿਰਾਇਆ ਤਿਰੰਗਾ, ਹਾਸਲ ਕੀਤੀ ਟੈਸਟ ਇਤਿਹਾਸ ਦੀ ਸਭ ਤੋਂ ਵੱਡੀ ਜਿੱਤ

Updated On: 

16 Dec 2023 13:49 PM

ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਟੈਸਟ ਮੈਚ 'ਚ ਇੰਗਲੈਂਡ ਨੂੰ ਬੁਰੀ ਤਰ੍ਹਾਂ ਨਾਲ ਹਰਾਇਆ। ਇਸ ਨਾਲ ਭਾਰਤ ਨੇ ਇਤਿਹਾਸ ਰਚਿਆ ਹੈ। ਟੀਮ ਇੰਡੀਆ ਨੇ ਕੁਝ ਅਜਿਹਾ ਕਰ ਦਿਖਾਇਆ ਹੈ ਜੋ ਹੁਣ ਤੱਕ ਕੋਈ ਹੋਰ ਟੀਮ ਨਹੀਂ ਕਰ ਸਕੀ ਹੈ। ਇਸ ਟੀਮ ਨੇ ਟੈਸਟ ਇਤਿਹਾਸ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਜਿੱਤ ਹਾਸਲ ਕੀਤੀ ਹੈ।

ਭਾਰਤੀ ਕੁੜੀਆਂ ਨੇ ਲਹਿਰਾਇਆ ਤਿਰੰਗਾ, ਹਾਸਲ ਕੀਤੀ ਟੈਸਟ ਇਤਿਹਾਸ ਦੀ ਸਭ ਤੋਂ ਵੱਡੀ ਜਿੱਤ

tv9 Hindi

Follow Us On

ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਮੁੰਬਈ (Mumbai) ਦੇ ਬ੍ਰੇਬੋਰਨ ਸਟੇਡੀਅਮ ‘ਚ ਇਤਿਹਾਸ ਰਚ ਦਿੱਤਾ ਹੈ। ਭਾਰਤ ਨੇ ਇਸ ਮੈਦਾਨ ‘ਤੇ ਖੇਡੇ ਗਏ ਟੈਸਟ ਮੈਚ ‘ਚ ਇੰਗਲੈਂਡ ਨੂੰ 347 ਦੌੜਾਂ ਦੇ ਵੱਡੇ ਫਰਕ ਨਾਲ ਹਰਾਇਆ ਸੀ। ਟੀਮ ਇੰਡੀਆ ਨੇ ਮੈਚ ਦੇ ਤੀਜੇ ਦਿਨ ਇਹ ਜਿੱਤ ਹਾਸਲ ਕੀਤੀ। ਭਾਰਤ ਨੇ ਆਪਣੀ ਪਹਿਲੀ ਪਾਰੀ ਵਿੱਚ 428 ਦੌੜਾਂ ਦਾ ਵੱਡਾ ਸਕੋਰ ਬਣਾਇਆ ਸੀ। ਟੀਮ ਇੰਡੀਆ ਦੇ ਗੇਂਦਬਾਜ਼ਾਂ ਨੇ ਪਹਿਲੀ ਪਾਰੀ ‘ਚ ਇੰਗਲੈਂਡ ਨੂੰ ਸਸਤੇ ‘ਚ ਆਊਟ ਕਰ ਦਿੱਤਾ। ਇੰਗਲੈਂਡ ਦੀ ਟੀਮ ਸਿਰਫ਼ 136 ਦੌੜਾਂ ‘ਤੇ ਹੀ ਢਹਿ ਗਈ। ਟੀਮ ਇੰਡੀਆ ਨੇ ਇੰਗਲੈਂਡ ਨੂੰ ਫਾਲੋਆਨ ਨਹੀਂ ਦਿੱਤਾ ਅਤੇ ਦੂਜੀ ਪਾਰੀ ਖੇਡਣ ਦਾ ਫੈਸਲਾ ਕੀਤਾ। ਭਾਰਤ ਨੇ ਆਪਣੀ ਦੂਜੀ ਪਾਰੀ ਛੇ ਵਿਕਟਾਂ ਦੇ ਨੁਕਸਾਨ ‘ਤੇ 186 ਦੌੜਾਂ ‘ਤੇ ਘੋਸ਼ਿਤ ਕਰ ਦਿੱਤੀ ਅਤੇ ਫਿਰ ਇੰਗਲੈਂਡ ਨੂੰ 479 ਦੌੜਾਂ ਦਾ ਟੀਚਾ ਦਿੱਤਾ। ਪਰ ਦੂਜੀ ਪਾਰੀ ‘ਚ ਵੀ ਇੰਗਲੈਂਡ ਦੀ ਟੀਮ 131 ਦੌੜਾਂ ‘ਤੇ ਹੀ ਢੇਰ ਹੋ ਕੇ ਮੈਚ ਹਾਰ ਗਈ। ਇਹ ਮਹਿਲਾ ਟੈਸਟ ਇਤਿਹਾਸ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਜਿੱਤ ਹੈ।