AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

IND vs USA: ਕਪਤਾਨ ਸੂਰਿਆ ਦੀ ਮੈਚ ਜੇਤੂ ਪਾਰੀ ਦੇ ਦਮ ‘ਤੇ ਜਿੱਤਿਆ ਭਾਰਤ, ਪਹਿਲੇ T20 ਵਰਲਡ ਕੱਪ ਮੁਕਾਬਲੇ ‘ਚ USA ਨੂੰ ਦਿੱਤੀ ਕਰਾਰੀ ਮਾਤ

India beat USA, T20 World Cup 2026: ਟੀ-20 ਵਿਸ਼ਵ ਕੱਪ 2026 ਵਿੱਚ ਭਾਰਤੀ ਕ੍ਰਿਕਟ ਟੀਮ ਨੇ ਆਪਣੇ ਸਫ਼ਰ ਦਾ ਸ਼ਾਨਦਾਰ ਆਗਾਜ਼ ਕਰਦਿਆਂ ਅਮਰੀਕਾ (USA) ਵਿਰੁੱਧ ਖੇਡੇ ਗਏ ਪਹਿਲੇ ਮੁਕਾਬਲੇ ਵਿੱਚ ਸ਼ਾਨਦਾਰ ਜਿੱਤ ਦਰਜ ਕੀਤੀ ਹੈ।

IND vs USA: ਕਪਤਾਨ ਸੂਰਿਆ ਦੀ ਮੈਚ ਜੇਤੂ ਪਾਰੀ ਦੇ ਦਮ 'ਤੇ ਜਿੱਤਿਆ ਭਾਰਤ, ਪਹਿਲੇ T20 ਵਰਲਡ ਕੱਪ ਮੁਕਾਬਲੇ 'ਚ USA ਨੂੰ ਦਿੱਤੀ ਕਰਾਰੀ ਮਾਤ
(Photo: PTI)
tv9-punjabi
| Updated On: 07 Feb 2026 23:36 PM IST

ਟੀ-20 ਵਿਸ਼ਵ ਕੱਪ 2026 ਵਿੱਚ ਭਾਰਤੀ ਕ੍ਰਿਕਟ ਟੀਮ ਨੇ ਆਪਣੇ ਸਫ਼ਰ ਦਾ ਸ਼ਾਨਦਾਰ ਆਗਾਜ਼ ਕਰਦਿਆਂ ਅਮਰੀਕਾ (USA) ਵਿਰੁੱਧ ਖੇਡੇ ਗਏ ਪਹਿਲੇ ਮੁਕਾਬਲੇ ਵਿੱਚ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਮੁੰਬਈ ਦੇ ਇਤਿਹਾਸਕ ਵਾਨਖੇੜੇ ਸਟੇਡੀਅਮ ਵਿੱਚ ਖੇਡੇ ਗਏ ਇਸ ਮੈਚ ਵਿੱਚ ਭਾਰਤ ਨੇ ਅਮਰੀਕਾ ਨੂੰ 29 ਦੌੜਾਂ ਨਾਲ ਹਰਾ ਕੇ ਟੂਰਨਾਮੈਂਟ ਵਿੱਚ ਆਪਣੇ ਪਹਿਲੇ 2 ਅੰਕ ਹਾਸਲ ਕਰ ਲਏ ਹਨ। ਭਾਰਤ ਦੀ ਇਸ ਜਿੱਤ ਦੇ ਸਭ ਤੋਂ ਵੱਡੇ ਹੀਰੋ ਕਪਤਾਨ ਸੂਰਿਆਕੁਮਾਰ ਯਾਦਵ ਰਹੇ, ਜਿਨ੍ਹਾਂ ਨੇ ਬੇਹੱਦ ਨਾਜ਼ੁਕ ਹਾਲਾਤਾਂ ਵਿੱਚ ਟੀਮ ਨੂੰ ਸੰਭਾਲਿਆ।

ਸੂਰਿਆ ਦੀ ਕਪਤਾਨੀ ਪਾਰੀ ਨੇ ਭਾਰਤ ਨੂੰ ਸੰਭਾਲਿਆ

ਵਾਨਖੇੜੇ ਦੇ ਮੈਦਾਨ ‘ਤੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਭਾਰਤੀ ਟੀਮ ਦੀ ਸ਼ੁਰੂਆਤ ਬੇਹੱਦ ਨਿਰਾਸ਼ਾਜਨਕ ਰਹੀ। ਸਲਾਮੀ ਬੱਲੇਬਾਜ਼ ਅਭਿਸ਼ੇਕ ਸ਼ਰਮਾ ਬਿਨਾਂ ਖਾਤਾ ਖੋਲ੍ਹੇ ‘ਗੋਲਡਨ ਡੱਕ’ ਦਾ ਸ਼ਿਕਾਰ ਹੋ ਕੇ ਪੈਵੇਲੀਅਨ ਪਰਤ ਗਏ। ਪਾਵਰਪਲੇਅ ਦੇ ਦੌਰਾਨ ਹੀ ਭਾਰਤ ਨੇ ਆਪਣੇ 4 ਅਹਿਮ ਵਿਕਟ ਗੁਆ ਦਿੱਤੇ ਸਨ ਅਤੇ ਟੀਮ ਮੁਸੀਬਤ ਵਿੱਚ ਨਜ਼ਰ ਆ ਰਹੀ ਸੀ। ਅਜਿਹੇ ਸਮੇਂ ਕਪਤਾਨ ਸੂਰਿਆਕੁਮਾਰ ਯਾਦਵ ਨੇ ਮੋਰਚਾ ਸੰਭਾਲਿਆ। ਦੂਜੇ ਪਾਸੇ ਤੋਂ ਵਿਕਟਾਂ ਡਿੱਗਣ ਦੇ ਬਾਵਜੂਦ ਸੂਰਿਆ ਨੇ ਆਪਣਾ ਹਮਲਾਵਰ ਅੰਦਾਜ਼ ਬਰਕਰਾਰ ਰੱਖਿਆ। ਉਨ੍ਹਾਂ ਨੇ 49 ਗੇਂਦਾਂ ਵਿੱਚ ਅਜੇਤੂ 84 ਦੌੜਾਂ ਦੀ ਮੈਚ ਜੇਤੂ ਪਾਰੀ ਖੇਡੀ। 171.42 ਦੀ ਸਟ੍ਰਾਈਕ ਰੇਟ ਨਾਲ ਖੇਡੀ ਗਈ ਇਸ ਪਾਰੀ ਵਿੱਚ 10 ਚੌਕੇ ਅਤੇ 4 ਸ਼ਾਨਦਾਰ ਛੱਕੇ ਸ਼ਾਮਲ ਸਨ।

ਭਾਰਤੀ ਗੇਂਦਬਾਜ਼ਾਂ ਦੇ ਅੱਗੇ ਬੇਵੱਸ ਹੋਈ ਅਮਰੀਕੀ ਟੀਮ

ਸੂਰਿਆਕੁਮਾਰ ਦੀ ਬਦੌਲਤ ਭਾਰਤ ਨੇ 20 ਓਵਰਾਂ ਵਿੱਚ 9 ਵਿਕਟਾਂ ਦੇ ਨੁਕਸਾਨ ‘ਤੇ 161 ਦੌੜਾਂ ਬਣਾਈਆਂ। 162 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਅਮਰੀਕੀ ਟੀਮ ਭਾਰਤੀ ਗੇਂਦਬਾਜ਼ਾਂ ਦੀ ਘਾਤਕ ਗੇਂਦਬਾਜ਼ੀ ਅੱਗੇ ਟਿਕ ਨਾ ਸਕੀ। ਹਾਲਾਂਕਿ ਅਮਰੀਕਾ ਨੇ ਪੂਰੇ 20 ਓਵਰ ਖੇਡੇ, ਪਰ ਉਹ ਨਿਯਮਤ ਅੰਤਰਾਲ ‘ਤੇ ਵਿਕਟਾਂ ਗੁਆਉਂਦੇ ਰਹੇ। ਅਮਰੀਕੀ ਟੀਮ 20 ਓਵਰਾਂ ਵਿੱਚ 8 ਵਿਕਟਾਂ ਗੁਆ ਕੇ ਸਿਰਫ਼ 132 ਦੌੜਾਂ ਹੀ ਬਣਾ ਸਕੀ ਅਤੇ ਭਾਰਤ ਨੇ ਇਹ ਮੈਚ 29 ਦੌੜਾਂ ਨਾਲ ਜਿੱਤ ਲਿਆ।

ਸਿਰਾਜ ਅਤੇ ਅਕਸ਼ਰ ਦੀ ਘਾਤਕ ਗੇਂਦਬਾਜ਼ੀ

ਭਾਰਤੀ ਕਪਤਾਨ ਨੇ ਮੈਚ ਵਿੱਚ 5 ਗੇਂਦਬਾਜ਼ਾਂ ਦੀ ਵਰਤੋਂ ਕੀਤੀ, ਜਿਨ੍ਹਾਂ ਵਿੱਚੋਂ 4 ਨੇ ਸਫਲਤਾ ਹਾਸਲ ਕੀਤੀ। ਮੁਹੰਮਦ ਸਿਰਾਜ ਸਭ ਤੋਂ ਸਫਲ ਗੇਂਦਬਾਜ਼ ਰਹੇ, ਜਿਨ੍ਹਾਂ ਨੇ 3 ਅਹਿਮ ਵਿਕਟਾਂ ਲਈਆਂ। ਅਕਸ਼ਰ ਪਟੇਲ ਅਤੇ ਅਰਸ਼ਦੀਪ ਸਿੰਘ ਨੇ 2-2 ਵਿਕਟਾਂ ਝਟਕਾਈਆਂ, ਜਦੋਂ ਕਿ ਸਪਿਨਰ ਵਰੁਣ ਚੱਕਰਵਰਤੀ ਦੇ ਹਿੱਸੇ ਇੱਕ ਸਫਲਤਾ ਆਈ।

ਕਪਤਾਨ ਸੂਰਿਆਕੁਮਾਰ ਯਾਦਵ ਨੂੰ ਉਨ੍ਹਾਂ ਦੀ ਸ਼ਾਨਦਾਰ ਬੱਲੇਬਾਜ਼ੀ ਅਤੇ ਅਗਵਾਈ ਲਈ ‘ਪਲੇਅਰ ਆਫ਼ ਦ ਮੈਚ’ ਚੁਣਿਆ ਗਿਆ। ਇਹ 17ਵੀਂ ਵਾਰ ਹੈ ਜਦੋਂ ਸੂਰਿਆ ਨੂੰ ਟੀ-20 ਕ੍ਰਿਕਟ ਵਿੱਚ ਇਸ ਸਨਮਾਨ ਨਾਲ ਨਿਵਾਜਿਆ ਗਿਆ ਹੈ।

Follow Us
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ...
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ......
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ...