AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

T20 World Cup 2026 Final: ਭਾਰਤ ਨੇ ਨਿਊਜ਼ੀਲੈਂਡ ਅੱਗੇ ਰੱਖਿਆ 256 ਦੌੜਾਂ ਦਾ ਟੀਚਾ, ਸੰਜੂ ਤੇ ਅਭਿਸ਼ੇਕ ਦੀ ਧਮਾਕੇਦਾਰ ਪਾਰੀ

T20 World Cup 2026 Final: ਅੱਜ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਆਈਸੀਸੀ ਮੇਨਜ਼ ਟੀ-20 ਵਿਸ਼ਵ ਕੱਪ ਦਾ ਖ਼ਿਤਾਬੀ ਮੁਕਾਬਲਾ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਖੇਡਿਆ ਜਾ ਰਿਹਾ ਹੈ। ਇਸ ਮਹਾਂ-ਮੁਕਾਬਲੇ ਵਿੱਚ ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ।

T20 World Cup 2026 Final: ਭਾਰਤ ਨੇ ਨਿਊਜ਼ੀਲੈਂਡ ਅੱਗੇ ਰੱਖਿਆ 256 ਦੌੜਾਂ ਦਾ ਟੀਚਾ, ਸੰਜੂ ਤੇ ਅਭਿਸ਼ੇਕ ਦੀ ਧਮਾਕੇਦਾਰ ਪਾਰੀ
Image Credit: @BCCI
tv9-punjabi
| Published: 08 Mar 2026 20:56 PM IST

ਅੱਜ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਆਈਸੀਸੀ ਮੇਨਜ਼ ਟੀ-20 ਵਿਸ਼ਵ ਕੱਪ ਦਾ ਖ਼ਿਤਾਬੀ ਮੁਕਾਬਲਾ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਖੇਡਿਆ ਜਾ ਰਿਹਾ ਹੈ। ਇਸ ਮਹਾਂ-ਮੁਕਾਬਲੇ ਵਿੱਚ ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਰ ਭਾਰਤੀ ਬੱਲੇਬਾਜ਼ਾਂ, ਖ਼ਾਸ ਕਰਕੇ ਸੰਜੂ ਸੈਮਸਨ, ਅਭਿਸ਼ੇਕ ਸ਼ਰਮਾ ਅਤੇ ਈਸ਼ਾਨ ਕਿਸ਼ਨ ਦੇ ਸ਼ਾਨਦਾਰ ਅਰਧ ਸੈਂਕੜਿਆਂ ਅਤੇ ਸ਼ਿਵਮ ਦੂਬੇ ਦੀ ਤੂਫ਼ਾਨੀ ਪਾਰੀ ਦੀ ਬਦੌਲਤ ਭਾਰਤ ਨੇ ਨਿਊਜ਼ੀਲੈਂਡ ਦੇ ਸਾਹਮਣੇ 256 ਦੌੜਾਂ ਦਾ ਪਹਾੜ ਜੈਸਾ ਟੀਚਾ ਰੱਖਿਆ ਹੈ।

ਅਭਿਸ਼ੇਕ ਅਤੇ ਸੰਜੂ ਦੀ ਧਮਾਕੇਦਾਰ ਸ਼ੁਰੂਆਤ

ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਟੀਮ ਇੰਡੀਆ ਵੱਲੋਂ ਅਭਿਸ਼ੇਕ ਸ਼ਰਮਾ ਅਤੇ ਸੰਜੂ ਸੈਮਸਨ ਨੇ ਪਾਰੀ ਦਾ ਆਗਾਜ਼ ਕੀਤਾ। ਦੋਵਾਂ ਨੇ ਸੰਭਲ ਕੇ ਖੇਡਦਿਆਂ ਵਿਚ-ਵਿਚਾਲੇ ਸ਼ਾਨਦਾਰ ਸ਼ਾਟ ਲਗਾਏ। ਅਭਿਸ਼ੇਕ ਸ਼ਰਮਾ ਅੱਜ ਬਿਲਕੁਲ ਵੱਖਰੇ ਅੰਦਾਜ਼ ਵਿੱਚ ਨਜ਼ਰ ਆਏ। ਪਾਰੀ ਦੇ ਚੌਥੇ ਓਵਰ ਵਿੱਚ ਜਦੋਂ ਲੌਕੀ ਫਰਗੂਸਨ ਗੇਂਦਬਾਜ਼ੀ ਲਈ ਆਏ, ਤਾਂ ਦੋਵਾਂ ਬੱਲੇਬਾਜ਼ਾਂ ਨੇ ਮਿਲ ਕੇ ਉਸ ਓਵਰ ਵਿੱਚ 24 ਦੌੜਾਂ ਬਟੋਰ ਲਈਆਂ ਅਤੇ ਭਾਰਤ ਦਾ ਸਕੋਰ 50 ਦੇ ਪਾਰ ਪਹੁੰਚਾ ਦਿੱਤਾ। ਇਸ ਤੋਂ ਬਾਅਦ ਅਭਿਸ਼ੇਕ ਨੇ ਹੋਰ ਹਮਲਾਵਰ ਰੁਖ਼ ਅਪਣਾਇਆ ਅਤੇ ਮਹਿਜ਼ 18 ਗੇਂਦਾਂ ਵਿੱਚ ਆਪਣਾ ਅਰਧ ਸੈਂਕੜਾ ਪੂਰਾ ਕਰ ਲਿਆ। 6 ਓਵਰਾਂ ਦੀ ਸਮਾਪਤੀ ਤੋਂ ਬਾਅਦ ਭਾਰਤ ਦਾ ਸਕੋਰ 92 ਦੌੜਾਂ ਸੀ। ਹਾਲਾਂਕਿ, 8ਵੇਂ ਓਵਰ ਵਿੱਚ ਭਾਰਤ ਨੂੰ ਪਹਿਲਾ ਝਟਕਾ ਲੱਗਾ ਜਦੋਂ ਅਭਿਸ਼ੇਕ ਸ਼ਰਮਾ (21 ਗੇਂਦਾਂ ‘ਚ 52 ਦੌੜਾਂ) ਰਚਿਨ ਰਵਿੰਦਰਾ ਦੀ ਗੇਂਦ ‘ਤੇ ਆਊਟ ਹੋ ਗਏ।

ਸੰਜੂ ਅਤੇ ਈਸ਼ਾਨ ਦੀ ਹਮਲਾਵਰ ਬੱਲੇਬਾਜ਼ੀ

ਅਭਿਸ਼ੇਕ ਦੇ ਆਊਟ ਹੋਣ ਦੇ ਬਾਵਜੂਦ ਰਨ ਰੇਟ ਵਿੱਚ ਕੋਈ ਕਮੀ ਨਹੀਂ ਆਈ। 8ਵੇਂ ਓਵਰ ਵਿੱਚ ਹੀ ਭਾਰਤ ਨੇ 100 ਦੌੜਾਂ ਦਾ ਅੰਕੜਾ ਪਾਰ ਕਰ ਲਿਆ। 11ਵੇਂ ਓਵਰ ਵਿੱਚ ਸੰਜੂ ਸੈਮਸਨ ਨੇ ਵੀ ਆਪਣੀ ਫਿਫਟੀ ਪੂਰੀ ਕੀਤੀ। ਸੰਜੂ ਨੇ ਸਿਰਫ਼ 33 ਗੇਂਦਾਂ ਵਿੱਚ ਪਚਾਸਾ ਜੜਿਆ, ਜੋ ਕਿ ਇਸ ਵਿਸ਼ਵ ਕੱਪ ਵਿੱਚ ਉਨ੍ਹਾਂ ਦੀ ਲਗਾਤਾਰ ਤੀਜੀ ਫਿਫਟੀ ਸੀ। 15ਵੇਂ ਓਵਰ ਵਿੱਚ ਟੀਮ ਇੰਡੀਆ ਨੇ 200 ਦੌੜਾਂ ਦਾ ਅੰਕੜਾ ਛੂਹ ਲਿਆ। ਇਸੇ ਦੌਰਾਨ ਈਸ਼ਾਨ ਕਿਸ਼ਨ ਨੇ ਵੀ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ 23 ਗੇਂਦਾਂ ਵਿੱਚ ਆਪਣਾ ਅਰਧ ਸੈਂਕੜਾ ਪੂਰਾ ਕੀਤਾ।

ਨੀਸ਼ਮ ਦਾ ਇੱਕ ਓਵਰ ਅਤੇ 3 ਵਿਕਟਾਂ

ਭਾਰਤੀ ਪਾਰੀ ਦੇ 16ਵੇਂ ਓਵਰ ਵਿੱਚ ਨਿਊਜ਼ੀਲੈਂਡ ਦੇ ਜੇਮਸ ਨੀਸ਼ਮ ਨੇ ਮੈਚ ਦਾ ਪਾਸਾ ਪਲਟਣ ਦੀ ਕੋਸ਼ਿਸ਼ ਕੀਤੀ। ਇਸ ਓਵਰ ਵਿੱਚ ਸੰਜੂ ਸੈਮਸਨ (46 ਗੇਂਦਾਂ ‘ਚ 89 ਦੌੜਾਂ) ਬਣਾ ਕੇ ਆਊਟ ਹੋਏ। ਅਗਲੀਆਂ ਗੇਂਦਾਂ ‘ਤੇ ਈਸ਼ਾਨ ਕਿਸ਼ਨ (54 ਦੌੜਾਂ) ਅਤੇ ਕਪਤਾਨ ਸੂਰਿਆਕੁਮਾਰ ਯਾਦਵ (ਜ਼ੀਰੋ) ‘ਤੇ ਆਪਣੀ ਵਿਕਟ ਗੁਆ ਬੈਠੇ। ਨੀਸ਼ਮ ਨੇ ਇੱਕੋ ਓਵਰ ਵਿੱਚ 3 ਵਿਕਟਾਂ ਝਟਕਾਈਆਂ ਅਤੇ 16 ਓਵਰਾਂ ਬਾਅਦ ਭਾਰਤ ਦਾ ਸਕੋਰ 204/4 ਸੀ।

ਸ਼ਿਵਮ ਦੂਬੇ ਦਾ ਆਖਰੀ ਓਵਰ ‘ਚ ਧਮਾਕਾ

ਅੰਤਲੇ ਓਵਰਾਂ ਵਿੱਚ ਹਾਰਦਿਕ ਪਾਂਡਿਆ ਅਤੇ ਤਿਲਕ ਵਰਮਾ ਨੇ ਮੋਰਚਾ ਸੰਭਾਲਿਆ। 19ਵੇਂ ਓਵਰ ਵਿੱਚ ਹਾਰਦਿਕ ਪਾਂਡਿਆ ਆਊਟ ਹੋ ਗਏ, ਉਸ ਸਮੇਂ ਸਕੋਰ 226/5 ਸੀ। ਪਰ ਅਸਲ ਖੇਡ ਅਜੇ ਬਾਕੀ ਸੀ। ਆਖਰੀ ਓਵਰ ਵਿੱਚ ਸ਼ਿਵਮ ਦੂਬੇ ਨੇ ਜੇਮਸ ਨੀਸ਼ਮ ਨੂੰ ਨਿਸ਼ਾਨੇ ‘ਤੇ ਲਿਆ ਅਤੇ ਓਵਰ ਵਿੱਚ 24 ਦੌੜਾਂ ਬਣਾ ਦਿੱਤੀਆਂ। ਦੂਬੇ ਨੇ ਮਹਿਜ਼ 8 ਗੇਂਦਾਂ ਵਿੱਚ 26 ਦੌੜਾਂ ਦੀ ਤੂਫ਼ਾਨੀ ਪਾਰੀ ਖੇਡੀ, ਜਿਸ ਦੀ ਮਦਦ ਨਾਲ ਭਾਰਤ ਨੇ ਨਿਰਧਾਰਿਤ 20 ਓਵਰਾਂ ਵਿੱਚ ਨਿਊਜ਼ੀਲੈਂਡ ਦੇ ਸਾਹਮਣੇ 256 ਦੌੜਾਂ ਦਾ ਵੱਡਾ ਟੀਚਾ ਰੱਖਿਆ।

Follow Us
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ...
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ......
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ...