ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਭਾਰਤ-ਪਾਕਿਸਤਾਨ ਮੈਚ ਤੋਂ ਪਹਿਲਾਂ ਕਰੋੜਾਂ ਫੈਨਸ ਨਾਲ ‘ਧੋਖਾ’, ਟੀਵੀ ‘ਤੇ ਨਹੀਂ ਦਿਖਾਈ Ceremony, ਜਾਣੋ ਕਾਰਨ

ਭਾਰਤ-ਪਾਕਿਸਤਾਨ ਮੈਚ ਤੋਂ ਪਹਿਲਾਂ ਇੱਕ ਸਮਾਰੋਹ ਹੋਣਾ ਸੀ ਜਿਸ ਵਿੱਚ ਬਾਲੀਵੁੱਡ ਦੇ ਕਈ ਸਿਤਾਰੇ ਪਰਫਾਰਮ ਕਰਨ ਵਾਲੇ ਸਨ ਪਰ ਇਸ ਨੂੰ ਲੈ ਕੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਇਸ ਸਮਾਰੋਹ ਦਾ ਸਟਾਰ ਸਪੋਰਟਸ ਚੈਨਲਾਂ 'ਤੇ ਪ੍ਰਸਾਰਣ ਨਹੀਂ ਕੀਤਾ ਜਾਵੇਗਾ। ਚੈਨਲ ਨੇ ਖੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਇਹ ਯਕੀਨੀ ਤੌਰ 'ਤੇ ਪ੍ਰਸ਼ੰਸਕਾਂ ਨੂੰ ਨਿਰਾਸ਼ ਕਰੇਗਾ। ਇਸ ਦਾ ਇੱਕ ਕਾਰਨ ਇਹ ਵੀ ਹੋ ਸਕਦਾ ਹੈ ਕਿ ਸਟਾਰ ਸਪੋਰਟਸ ਕੋਲ ਇਸ ਸਮਾਰੋਹ ਦੇ ਪ੍ਰਸਾਰਣ ਅਧਿਕਾਰ ਨਹੀਂ ਹਨ। ਸੰਭਵ ਹੈ ਕਿ ਇਹ ਸਮਾਰੋਹ ਆਖਰੀ ਸਮੇਂ 'ਤੇ ਪਲੈਨ ਕੀਤਾ ਗਿਆ ਹੋਵੇ, ਜਿਸ ਕਾਰਨ ਸਟਾਰ ਸਪੋਰਟਸ ਨੂੰ ਅਧਿਕਾਰ ਨਾ ਮਿਲੇ ਹੋਣ।

ਭਾਰਤ-ਪਾਕਿਸਤਾਨ ਮੈਚ ਤੋਂ ਪਹਿਲਾਂ ਕਰੋੜਾਂ ਫੈਨਸ ਨਾਲ ‘ਧੋਖਾ’, ਟੀਵੀ ‘ਤੇ ਨਹੀਂ ਦਿਖਾਈ Ceremony, ਜਾਣੋ ਕਾਰਨ
Follow Us
tv9-punjabi
| Updated On: 14 Oct 2023 14:12 PM
ਸਪੋਰਟਸ ਨਿਊਜ਼। ਭਾਰਤ ਅਤੇ ਪਾਕਿਸਤਾਨ ਵਿਚਾਲੇ ਵਿਸ਼ਵ ਕੱਪ ਦੇ ਮੈਚ ਤੋਂ ਪਹਿਲਾਂ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਇਕ ਰੰਗਾਰੰਗ ਪ੍ਰੋਗਰਾਮ ਹੋਣਾ ਸੀ, ਜਿਸ ‘ਚ ਬਾਲੀਵੁੱਡ ਸਿਤਾਰੇ ਪ੍ਰਦਰਸ਼ਨ ਕਰਨ ਵਾਲੇ ਸਨ ਪਰ ਇਸ ਮੈਚ ਦੇ ਪ੍ਰਸਾਰਕ ਸਟਾਰ ਸਪੋਰਟਸ ਨੇ ਕਿਹਾ ਕਿ ਇਸ ਸਮਾਰੋਹ ਦਾ ਪ੍ਰਸਾਰਣ ਨਹੀਂ ਕੀਤਾ ਜਾਵੇਗਾ। . ਟਵੀਟ ‘ਚ ਦੱਸਿਆ ਗਿਆ ਹੈ ਕਿ ਇਹ ਸਿਰਫ ਸਟੇਡੀਅਮ ‘ਚ ਮੌਜੂਦ ਪ੍ਰਸ਼ੰਸਕਾਂ ਲਈ ਹੈ ਅਤੇ ਇਸ ਦਾ ਪ੍ਰਸਾਰਣ ਚੈਨਲ ‘ਤੇ ਨਹੀਂ ਕੀਤਾ ਜਾਵੇਗਾ। ਇਸ ਸਮਾਰੋਹ ‘ਚ ਅਰਿਜੀਤ ਸਿੰਘ, ਸ਼ੰਕਰ ਮਹਾਦੇਵਨ ਅਤੇ ਸੁਖਵਿੰਦਰ ਸਿੰਘ, ਸ਼ਰਧਾ ਕਪੂਰ ਅਤੇ ਸੁਨਿਧੀ ਚੌਹਾਨ ਪਰਫਾਰਮ ਕਰਨ ਵਾਲੇ ਹਨ। ਇਸ ਦਾ ਇੱਕ ਕਾਰਨ ਇਹ ਵੀ ਹੋ ਸਕਦਾ ਹੈ ਕਿ ਸਟਾਰ ਸਪੋਰਟਸ ਕੋਲ ਇਸ ਸਮਾਰੋਹ ਦੇ ਪ੍ਰਸਾਰਣ ਅਧਿਕਾਰ ਨਹੀਂ ਹਨ। ਸੰਭਵ ਹੈ ਕਿ ਇਹ ਸਮਾਰੋਹ ਆਖਰੀ ਸਮੇਂ ‘ਤੇ ਪਲੈਨ ਕੀਤਾ ਗਿਆ ਹੋਵੇ, ਜਿਸ ਕਾਰਨ ਸਟਾਰ ਸਪੋਰਟਸ ਨੂੰ ਅਧਿਕਾਰ ਨਾ ਮਿਲੇ ਹੋਣ।

ਕਰੋੜਾਂ ਲੋਕ ਕਰ ਰਹੇ ਸਨ ਉਡੀਕ

ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਣ ਵਾਲੇ ਮੈਚ ‘ਤੇ ਪੂਰੀ ਦੁਨੀਆ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਅਜਿਹੇ ‘ਚ ਲੋਕਾਂ ਦੀਆਂ ਨਜ਼ਰਾਂ ਵੀ ਇਸ ਸਮਾਰੋਹ ‘ਤੇ ਟਿਕੀਆਂ ਹੋਈਆਂ ਸਨ, ਉਹ ਵੀ ਇਸ ਰੰਗਾਰੰਗ ਪ੍ਰੋਗਰਾਮ ਨੂੰ ਦੇਖਣਾ ਚਾਹੁੰਦੇ ਸਨ ਪਰ ਸਟਾਰ ਸਪੋਰਟਸ ਦੇ ਇਸ ਐਲਾਨ ਤੋਂ ਬਾਅਦ ਹੁਣ ਕਰੋੜਾਂ ਲੋਕ ਨਿਰਾਸ਼ ਹੋਣਗੇ ਕਿਉਂਕਿ ਉਹ ਇਸ ਤੋਂ ਪਹਿਲਾਂ ਆਪਣੇ ਸਿਤਾਰਿਆਂ ਨੂੰ ਪ੍ਰਦਰਸ਼ਨ ਕਰਦੇ ਨਹੀਂ ਦੇਖ ਸਕਣਗੇ। ਇਸ ਵਿਸ਼ਵ ਕੱਪ ਦਾ ਕੋਈ ਉਦਘਾਟਨੀ ਸਮਾਰੋਹ ਨਹੀਂ ਸੀ ਅਤੇ ਇਸ ਸਮਾਰੋਹ ਨੂੰ ਉਸ ਲਈ ਇੱਕ ਤਰ੍ਹਾਂ ਦੇ ਮੁਆਵਜ਼ੇ ਵਜੋਂ ਦੇਖਿਆ ਜਾਂਦਾ ਸੀ। ਹਰ ਵੱਡੇ ਟੂਰਨਾਮੈਂਟ ਤੋਂ ਪਹਿਲਾਂ ਉਦਘਾਟਨੀ ਸਮਾਰੋਹ ਹੁੰਦਾ ਹੈ ਪਰ ਇਸ ਵਿਸ਼ਵ ਕੱਪ ਵਿੱਚ ਅਜਿਹਾ ਨਹੀਂ ਹੋਇਆ।

ਸਟੇਡੀਅਮ ਵਿੱਚ ਖਚਾਖਚ ਭੀੜ

ਇਸ ਮੈਚ ਲਈ ਸਟੇਡੀਅਮ ਪੂਰੀ ਤਰ੍ਹਾਂ ਖਚਾਖਚ ਭਰਿਆ ਹੋਇਆ ਹੈ। ਚਾਰੇ ਪਾਸੇ ਭਾਰਤ ਦੇ ਪ੍ਰਸ਼ੰਸਕ ਅਤੇ ਤਿਰੰਗਾ ਨਜ਼ਰ ਆ ਰਿਹਾ ਹੈ। ਇਸ ਮੈਚ ਲਈ ਬਹੁਤ ਸਾਰੇ ਲੋਕ ਟਿਕਟਾਂ ਦਾ ਇੰਤਜ਼ਾਰ ਕਰ ਰਹੇ ਸਨ ਅਤੇ ਜਿਵੇਂ ਹੀ ਟਿਕਟਾਂ ਆਈਆਂ ਤਾਂ ਥੋੜ੍ਹੇ ਸਮੇਂ ਵਿੱਚ ਹੀ ਵਿਕ ਗਈਆਂ। ਦਰਸ਼ਕਾਂ ਨੂੰ ਇਸ ਮੈਚ ਦਾ ਬੇਸਬਰੀ ਨਾਲ ਇੰਤਜ਼ਾਰ ਸੀ ਜੋ ਹੁਣ ਪੂਰਾ ਹੋ ਗਿਆ ਹੈ। ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ ਵਿਚਾਲੇ ਵਨਡੇ ਵਿਸ਼ਵ ਕੱਪ ਦਾ ਇਹ ਅੱਠਵਾਂ ਮੈਚ ਹੈ।ਭਾਰਤ ਨੇ ਹੁਣ ਤੱਕ ਖੇਡੇ ਸਾਰੇ ਸੱਤ ਮੈਚ ਜਿੱਤੇ ਹਨ। ਇਸ ਵਾਰ ਵੀ ਟੀਮ ਇੰਡੀਆ ਇਸ ਮੈਚ ਨੂੰ ਜਿੱਤਣ ਦੀ ਕੋਸ਼ਿਸ਼ ਕਰੇਗੀ। ਇਸ ਦੇ ਨਾਲ ਹੀ ਪਾਕਿਸਤਾਨ ਦੀ ਟੀਮ ਵਨਡੇ ਵਿਸ਼ਵ ਕੱਪ ‘ਚ ਪਹਿਲਾ ਮੈਚ ਜਿੱਤਣਾ ਚਾਹੇਗੀ।

FASTag Annual Pass: ਕਿਵੇਂ ਕੰਮ ਕਰੇਗਾ NHAI ਦਾ FASTag ਐਨੁਅਲ ਪਾਸ ?
FASTag Annual Pass: ਕਿਵੇਂ ਕੰਮ ਕਰੇਗਾ NHAI ਦਾ FASTag ਐਨੁਅਲ ਪਾਸ ?...
ਏਅਰ ਇੰਡੀਆ ਦੀ ਉਡਾਣ ਵਿੱਚ ਮੁੜ ਤਕਨੀਕੀ ਖਰਾਬੀ, ਯਾਤਰੀਆਂ ਵਿੱਚ ਗੁੱਸਾ
ਏਅਰ ਇੰਡੀਆ ਦੀ ਉਡਾਣ ਵਿੱਚ ਮੁੜ ਤਕਨੀਕੀ ਖਰਾਬੀ, ਯਾਤਰੀਆਂ ਵਿੱਚ ਗੁੱਸਾ...
79th Independence Day: ਲਾਲ ਕਿਲ੍ਹੇ ਤੋਂ ਪੀਐਮ ਮੋਦੀ ਨੇ ਕੀਤਾ ਵੱਡਾ ਐਲਾਨ, ਆਪਣਾ ਸਪੇਸ ਸਟੇਸ਼ਨ ਬਣਾਉਣ ਦੀ ਤਿਆਰੀ
79th Independence Day: ਲਾਲ ਕਿਲ੍ਹੇ ਤੋਂ ਪੀਐਮ ਮੋਦੀ ਨੇ ਕੀਤਾ ਵੱਡਾ ਐਲਾਨ, ਆਪਣਾ ਸਪੇਸ ਸਟੇਸ਼ਨ ਬਣਾਉਣ ਦੀ ਤਿਆਰੀ...
PM Modis Independence Day 2025 Speech: ਅਸੀਂ ਦੁਸ਼ਮਣਾਂ ਨੂੰ ਉਨ੍ਹਾਂ ਦੀ ਕਲਪਨਾ ਤੋਂ ਪਰੇ ਸਜ਼ਾ ਦਿੱਤੀ ਹੈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
PM Modis Independence Day 2025 Speech: ਅਸੀਂ ਦੁਸ਼ਮਣਾਂ ਨੂੰ ਉਨ੍ਹਾਂ ਦੀ ਕਲਪਨਾ ਤੋਂ ਪਰੇ ਸਜ਼ਾ ਦਿੱਤੀ ਹੈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ...
YouTuber Armaan Malik ਨੂੰ ਹੋਵੇਗੀ ਜੇਲ੍ਹ? 2 ਵੱਡੇ ਮਾਮਲਿਆਂ ਵਿੱਚ ਫਸੇ
YouTuber Armaan Malik ਨੂੰ ਹੋਵੇਗੀ ਜੇਲ੍ਹ? 2 ਵੱਡੇ ਮਾਮਲਿਆਂ ਵਿੱਚ ਫਸੇ...
Independence Day 2025: India- PAK ਵੰਡ ਦੇ ਚਸ਼ਮਦੀਦ ਗਵਾਹ ਨੂੰ ਸੁਣ ਕੇ ਰਹਿ ਜਾਓਗੇ ਹੈਰਾਨ!
Independence Day 2025: India- PAK ਵੰਡ ਦੇ ਚਸ਼ਮਦੀਦ ਗਵਾਹ ਨੂੰ ਸੁਣ ਕੇ ਰਹਿ ਜਾਓਗੇ ਹੈਰਾਨ!...
Labubu Doll: ਭਾਰਤੀ ਸਿੰਘ ਦੇ ਪਿੱਛੇ ਪਈ ਲਬੂਬੂ ਡੌਲ, ਮੁੜ ਤੋਂ ਗਿਫਟ 'ਚ ਮਿਲੀ ਸ਼ੈਤਾਨੀ ਗੁੱਡੀ!
Labubu Doll: ਭਾਰਤੀ ਸਿੰਘ ਦੇ ਪਿੱਛੇ ਪਈ ਲਬੂਬੂ ਡੌਲ, ਮੁੜ ਤੋਂ ਗਿਫਟ 'ਚ ਮਿਲੀ ਸ਼ੈਤਾਨੀ ਗੁੱਡੀ!...
Harjot Singh: ਧਾਰਮਿਕ ਸਜਾ ਪੂਰੀ ਕਰਨ ਤੋਂ ਬਾਅਦ ਕੀ ਬੋਲੇ ਮੰਤਰੀ ਹਰਜੋਤ ਸਿੰਘ? ਵੇਖੋ....
Harjot Singh: ਧਾਰਮਿਕ ਸਜਾ ਪੂਰੀ ਕਰਨ ਤੋਂ ਬਾਅਦ ਕੀ ਬੋਲੇ ਮੰਤਰੀ ਹਰਜੋਤ ਸਿੰਘ? ਵੇਖੋ.......
ਜੰਮੂ-ਕਸ਼ਮੀਰ 'ਚ ਦਿਖੀ ਦੇਸ਼ ਭਗਤੀ ਦੀ ਬੇਮਿਸਾਲ ਝਲਕ, ਡੋਡਾ 'ਚ 1508 ਮੀਟਰ ਲੰਬੇ ਤਿਰੰਗੇ ਨਾਲ ਨਿਕਲੀ ਰੈਲੀ
ਜੰਮੂ-ਕਸ਼ਮੀਰ 'ਚ ਦਿਖੀ ਦੇਸ਼ ਭਗਤੀ ਦੀ ਬੇਮਿਸਾਲ ਝਲਕ, ਡੋਡਾ 'ਚ 1508 ਮੀਟਰ ਲੰਬੇ ਤਿਰੰਗੇ ਨਾਲ ਨਿਕਲੀ ਰੈਲੀ...