AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

IND vs PAK: ਭਾਰਤ ਦੇ ਖ਼ਿਲਾਫ਼ ਫਿਰ ਬਿਖਰੀ ਪਾਕਿਸਤਾਨੀ ਟੀਮ, ਟਾਸ ਜਿੱਤ ਕੇ ਪਹਿਲਾਂ ਫੀਲਡਿੰਗ ਦਾ ਫੈਸਲਾ ਪਿਆ ਪੁੱਠਾ

T20 World Cup 2026, IND vs PAK Match: ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ ਜਦੋਂ ਵੀ ਕ੍ਰਿਕਟ ਦੇ ਮੈਦਾਨ 'ਤੇ ਆਹਮੋ-ਸਾਹਮਣੇ ਹੁੰਦੀਆਂ ਹਨ, ਤਾਂ ਇਹ ਮੁਕਾਬਲਾ ਕਿਸੇ ਜੰਗ ਤੋਂ ਘੱਟ ਨਹੀਂ ਹੁੰਦਾ। ਮੈਚ ਸ਼ੁਰੂ ਹੋਣ ਤੋਂ ਪਹਿਲਾਂ ਹੀ ਦੋਵਾਂ ਪਾਸਿਆਂ ਤੋਂ ਬਿਆਨਬਾਜ਼ੀ ਦਾ ਦੌਰ ਸ਼ੁਰੂ ਹੋ ਜਾਂਦਾ ਹੈ, ਜਿਸ ਕਾਰਨ ਪੂਰੀ ਦੁਨੀਆ ਦੀਆਂ ਨਜ਼ਰਾਂ ਇਸ ਮਹਾ-ਮੁਕਾਬਲੇ 'ਤੇ ਟਿਕੀਆਂ ਹੁੰਦੀਆਂ ਹਨ। ਇਸ ਵੱਡੇ ਮੈਚ ਦਾ ਦਬਾਅ ਖਿਡਾਰੀਆਂ ਦੇ ਪ੍ਰਦਰਸ਼ਨ 'ਤੇ ਵੀ ਸਾਫ਼ ਨਜ਼ਰ ਆਉਂਦਾ ਹੈ।

IND vs PAK: ਭਾਰਤ ਦੇ ਖ਼ਿਲਾਫ਼ ਫਿਰ ਬਿਖਰੀ ਪਾਕਿਸਤਾਨੀ ਟੀਮ, ਟਾਸ ਜਿੱਤ ਕੇ ਪਹਿਲਾਂ ਫੀਲਡਿੰਗ ਦਾ ਫੈਸਲਾ ਪਿਆ ਪੁੱਠਾ
Image Credit: @BCCI
Follow Us
tv9-punjabi
| Updated On: 15 Feb 2026 23:45 PM IST

ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ ਜਦੋਂ ਵੀ ਕ੍ਰਿਕਟ ਦੇ ਮੈਦਾਨ ‘ਤੇ ਆਹਮੋ-ਸਾਹਮਣੇ ਹੁੰਦੀਆਂ ਹਨ, ਤਾਂ ਇਹ ਮੁਕਾਬਲਾ ਕਿਸੇ ਜੰਗ ਤੋਂ ਘੱਟ ਨਹੀਂ ਹੁੰਦਾ। ਮੈਚ ਸ਼ੁਰੂ ਹੋਣ ਤੋਂ ਪਹਿਲਾਂ ਹੀ ਦੋਵਾਂ ਪਾਸਿਆਂ ਤੋਂ ਬਿਆਨਬਾਜ਼ੀ ਦਾ ਦੌਰ ਸ਼ੁਰੂ ਹੋ ਜਾਂਦਾ ਹੈ, ਜਿਸ ਕਾਰਨ ਪੂਰੀ ਦੁਨੀਆ ਦੀਆਂ ਨਜ਼ਰਾਂ ਇਸ ਮਹਾ-ਮੁਕਾਬਲੇ ‘ਤੇ ਟਿਕੀਆਂ ਹੁੰਦੀਆਂ ਹਨ। ਇਸ ਵੱਡੇ ਮੈਚ ਦਾ ਦਬਾਅ ਖਿਡਾਰੀਆਂ ਦੇ ਪ੍ਰਦਰਸ਼ਨ ‘ਤੇ ਵੀ ਸਾਫ਼ ਨਜ਼ਰ ਆਉਂਦਾ ਹੈ।

ਪਿੱਚ ਦੀ ਸਥਿਤੀ ਤੋਂ ਲੈ ਕੇ ਪਲੇਇੰਗ 11 ਤੱਕ, ਹਰ ਚੀਜ਼ ‘ਤੇ ਡੂੰਘੀ ਚਰਚਾ ਹੁੰਦੀ ਹੈ। ਪਰ ਪਾਕਿਸਤਾਨੀ ਟੀਮ, ਜੋ ਪਿਛਲੇ ਕਈ ਸਾਲਾਂ ਤੋਂ ਭਾਰਤ ਵਿਰੁੱਧ ਦਬਾਅ ਵਿੱਚ ਨਜ਼ਰ ਆ ਰਹੀ ਹੈ, ਅਕਸਰ ਇੱਕੋ ਗਲਤੀ ਦੁਹਰਾਉਂਦੀ ਹੈ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ। 15 ਫਰਵਰੀ ਨੂੰ ਕੋਲੰਬੋ ਦੇ ਆਰ. ਪ੍ਰੇਮਦਾਸਾ ਸਟੇਡੀਅਮ ਵਿੱਚ ਖੇਡੇ ਗਏ ਮੈਚ ਵਿੱਚ ਵੀ ਕੁਝ ਅਜਿਹਾ ਹੀ ਦੇਖਣ ਨੂੰ ਮਿਲਿਆ।

ਕਪਤਾਨ ਸਲਮਾਨ ਆਗਾ ਦਾ ਫੈਸਲਾ ਪਿਆ ਪੁੱਠਾ

ਸ੍ਰੀਲੰਕਾ ਦੇ ਆਰ. ਪ੍ਰੇਮਦਾਸਾ ਸਟੇਡੀਅਮ ਦੀ ਪਿੱਚ ਦਾ ਇਤਿਹਾਸ ਰਿਹਾ ਹੈ ਕਿ ਇੱਥੇ 150 ਜਾਂ ਇਸ ਤੋਂ ਵੱਧ ਦੌੜਾਂ ਦੇ ਟੀਚੇ ਦਾ ਪਿੱਛਾ ਕਰਨਾ ਕਿਸੇ ਵੀ ਟੀਮ ਲਈ ਆਸਾਨ ਨਹੀਂ ਹੁੰਦਾ। ਭਾਰਤੀ ਬੱਲੇਬਾਜ਼ਾਂ ਦੀ ਸ਼ਾਨਦਾਰ ਫਾਰਮ ਨੂੰ ਦੇਖਦੇ ਹੋਏ ਪਾਕਿਸਤਾਨੀ ਕਪਤਾਨ ਸਲਮਾਨ ਆਗਾ ਨੇ ਟਾਸ ਵੇਲੇ ਇੱਕ ਵੱਡੀ ਰਣਨੀਤਕ ਭੁੱਲ ਕਰ ਦਿੱਤੀ। ਉਨ੍ਹਾਂ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਚੁਣੀ, ਜਿਸ ਦਾ ਫਾਇਦਾ ਉਠਾਉਂਦੇ ਹੋਏ ਟੀਮ ਇੰਡੀਆ ਨੇ 175 ਦੌੜਾਂ ਦਾ ਵੱਡਾ ਸਕੋਰ ਖੜ੍ਹਾ ਕਰ ਦਿੱਤਾ।

ਜਵਾਬ ਵਿੱਚ ਪਾਕਿਸਤਾਨੀ ਟੀਮ ਟੀਚੇ ਦਾ ਪਿੱਛਾ ਕਰਦੇ ਹੋਏ ਕਿਧਰੇ ਵੀ ਟਿਕਦੀ ਨਜ਼ਰ ਨਹੀਂ ਆਈ ਅਤੇ ਪੂਰੀ ਟੀਮ ਮਹਿਜ਼ 114 ਦੌੜਾਂ ‘ਤੇ ਸਿਮਟ ਗਈ। ਪਾਕਿਸਤਾਨ ਲਈ ਇਹ ਕੋਈ ਪਹਿਲਾ ਮੌਕਾ ਨਹੀਂ ਹੈ, ਇਸ ਤੋਂ ਪਹਿਲਾਂ ਵੀ ਕਈ ਵਾਰ ਭਾਰਤ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਫੀਲਡਿੰਗ ਕਰਨਾ ਉਨ੍ਹਾਂ ਲਈ ਹਾਰ ਦਾ ਸਬੱਬ ਬਣਿਆ ਹੈ।

ਟੀ-20 ਵਿੱਚ 30 ਵਾਰ ਮਿਲੀ ਅਜਿਹੀ ਹਾਰ

ਅੰਕੜੇ ਦੱਸਦੇ ਹਨ ਕਿ ਪਾਕਿਸਤਾਨੀ ਟੀਮ ਦਾ ਰਿਕਾਰਡ ਟੀਚੇ ਦਾ ਪਿੱਛਾ ਕਰਨ (Run Chase) ਵਿੱਚ ਕਦੇ ਵੀ ਬਹੁਤਾ ਪ੍ਰਭਾਵਸ਼ਾਲੀ ਨਹੀਂ ਰਿਹਾ। ਟੀ-20 ਇੰਟਰਨੈਸ਼ਨਲ ਵਿੱਚ ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਫੀਲਡਿੰਗ ਕਰਦੇ ਹੋਏ ਹੁਣ ਤੱਕ 30 ਵਾਰ ਹਾਰ ਦਾ ਸਾਹਮਣਾ ਕੀਤਾ ਹੈ। ਪਾਕਿਸਤਾਨ ਨੇ ਹੁਣ ਤੱਕ ਕੁੱਲ 295 ਟੀ-20 ਮੈਚ ਖੇਡੇ ਹਨ, ਜਿਨ੍ਹਾਂ ਵਿੱਚੋਂ 172 ਮੈਚਾਂ ਵਿੱਚ ਉਨ੍ਹਾਂ ਨੂੰ ਜਿੱਤ ਮਿਲੀ ਹੈ, ਜਦਕਿ 116 ਮੈਚਾਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ।

ਇਹਨਾਂ 116 ਹਾਰਾਂ ਵਿੱਚੋਂ 30 ਮੈਚ ਅਜਿਹੇ ਹਨ ਜਿੱਥੇ ਉਨ੍ਹਾਂ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਚੁਣੀ ਸੀ ਪਰ ਬਾਅਦ ਵਿੱਚ ਬੱਲੇਬਾਜ਼ੀ ਕਰਦੇ ਹੋਏ ਫਲਾਪ ਹੋ ਗਏ। ਇਸ ਤੋਂ ਇਲਾਵਾ, 22 ਮੈਚਾਂ ਵਿੱਚ ਉਨ੍ਹਾਂ ਨੂੰ ਟਾਸ ਹਾਰਨ ਤੋਂ ਬਾਅਦ ਪਹਿਲਾਂ ਫੀਲਡਿੰਗ ਕਰਦੇ ਹੋਏ ਹਾਰ ਮਿਲੀ ਹੈ।

ਚੇਜ਼ ਕਰਨ ਵਿੱਚ ਬਿਖਰ ਜਾਂਦੀ ਹੈ ਪਾਕਿਸਤਾਨੀ ਟੀਮ

ਵਿਸ਼ਵ ਕ੍ਰਿਕਟ ਵਿੱਚ ਇਹ ਮੰਨਿਆ ਜਾਂਦਾ ਹੈ ਕਿ ਪਾਕਿਸਤਾਨੀ ਬੱਲੇਬਾਜ਼ੀ ਲਾਈਨਅੱਪ ਵੱਡੇ ਟੀਚੇ ਦਾ ਪਿੱਛਾ ਕਰਦੇ ਸਮੇਂ ਅਕਸਰ ਦਬਾਅ ਹੇਠ ਬਿਖਰ ਜਾਂਦੀ ਹੈ। ਕੋਲੰਬੋ ਦੇ ਮੈਦਾਨ ‘ਤੇ ਵੀ ਭਾਰਤੀ ਗੇਂਦਬਾਜ਼ਾਂ ਨੇ ਇਸੇ ਕਮਜ਼ੋਰੀ ਦਾ ਫਾਇਦਾ ਉਠਾਇਆ। ਪਾਕਿਸਤਾਨੀ ਟੀਮ ਦਾ ਟੀਚਾ ਹਾਸਲ ਨਾ ਕਰ ਪਾਉਣਾ ਉਨ੍ਹਾਂ ਦੀ ਰਣਨੀਤੀ ‘ਤੇ ਵੱਡੇ ਸਵਾਲ ਖੜ੍ਹੇ ਕਰਦਾ ਹੈ, ਖ਼ਾਸ ਕਰਕੇ ਭਾਰਤ ਵਰਗੀ ਮਜ਼ਬੂਤ ਟੀਮ ਦੇ ਖ਼ਿਲਾਫ਼।

ਕਿਉਂ ਮਨਾਈ ਜਾਂਦੀ ਹੈ ਸ਼ਿਵਰਾਤਰੀ, ਪੰਡਿਤ ਤੋਂ ਜਾਣੋ ਇਸ ਦੀ ਮਹੱਤਤਾ ਤੇ ਪੂਜਾ ਵਿਧੀ
ਕਿਉਂ ਮਨਾਈ ਜਾਂਦੀ ਹੈ ਸ਼ਿਵਰਾਤਰੀ, ਪੰਡਿਤ ਤੋਂ ਜਾਣੋ ਇਸ ਦੀ ਮਹੱਤਤਾ ਤੇ ਪੂਜਾ ਵਿਧੀ...
Bangladesh Election 2026: BNP ਦੀ ਪ੍ਰਚੰਡ ਜਿੱਤ, ਤਾਰਿਕ ਰਹਿਮਾਨ ਬਣਨਗੇ ਅਗਲੇ ਪ੍ਰਧਾਨ ਮੰਤਰੀ?
Bangladesh Election 2026: BNP ਦੀ ਪ੍ਰਚੰਡ ਜਿੱਤ, ਤਾਰਿਕ ਰਹਿਮਾਨ ਬਣਨਗੇ ਅਗਲੇ ਪ੍ਰਧਾਨ ਮੰਤਰੀ?...
Shiromani Akali Dal: ਅਕਾਲੀ ਦਲ ਨੇ ਕੱਸੀ ਕਮਰ, ਵਿਸਾਖੀ ਤੱਕ 40 ਰੈਲੀਆਂ ਦਾ ਏਜੰਡਾ ਸੈੱਟ
Shiromani Akali Dal: ਅਕਾਲੀ ਦਲ ਨੇ ਕੱਸੀ ਕਮਰ, ਵਿਸਾਖੀ ਤੱਕ 40 ਰੈਲੀਆਂ ਦਾ ਏਜੰਡਾ ਸੈੱਟ...
Rajpal Yadav: ਰਾਜਪਾਲ ਯਾਦਵ ਦੇ ਸਮਰਥਨ ਵਿੱਚ ਅੱਗੇ ਆਏ ਮਾਨ ਸਿੰਘ, ਫਿਲਮ ਇੰਡਸਟਰੀ ਨੇ ਦਿਖਾਈ ਇਕਜੁੱਟਤਾ
Rajpal Yadav: ਰਾਜਪਾਲ ਯਾਦਵ ਦੇ ਸਮਰਥਨ ਵਿੱਚ ਅੱਗੇ ਆਏ ਮਾਨ ਸਿੰਘ, ਫਿਲਮ ਇੰਡਸਟਰੀ ਨੇ ਦਿਖਾਈ ਇਕਜੁੱਟਤਾ...
ਕੈਪਟਨ ਅਮਰਿੰਦਰ ਸਿੰਘ ਅਤੇ ਬੇਟੇ ਰਣਇੰਦਰ ਸਿੰਘ ਨੂੰ ਈਡੀ ਦਾ ਸਮਨ, ਕੀ ਹੈ ਮਾਮਲਾ?... ਜਾਣੋ...
ਕੈਪਟਨ ਅਮਰਿੰਦਰ ਸਿੰਘ ਅਤੇ ਬੇਟੇ ਰਣਇੰਦਰ ਸਿੰਘ ਨੂੰ ਈਡੀ ਦਾ ਸਮਨ, ਕੀ ਹੈ ਮਾਮਲਾ?... ਜਾਣੋ......
Cyber Crime Prevention: ਨਵੇਂ ਨਿਯਮ, ਏਆਈ ਅਲਰਟ, ਅਤੇ ਸਿਮ-ਬਾਈਡਿੰਗ ਦੀ ਤਿਆਰੀ
Cyber Crime Prevention: ਨਵੇਂ ਨਿਯਮ, ਏਆਈ ਅਲਰਟ, ਅਤੇ ਸਿਮ-ਬਾਈਡਿੰਗ ਦੀ ਤਿਆਰੀ...
ਕਿਸਾਨਾਂ ਸਮੇਤ ਕਈ ਜਥੇਬੰਦੀਆਂ ਨੇ ਦਿੱਤਾ ਭਾਰਤ ਬੰਦ ਦਾ ਸੱਦਾ, AAP ਨੇ ਦਿੱਤਾ ਸਮਰਥਨ
ਕਿਸਾਨਾਂ ਸਮੇਤ ਕਈ ਜਥੇਬੰਦੀਆਂ ਨੇ ਦਿੱਤਾ ਭਾਰਤ ਬੰਦ ਦਾ ਸੱਦਾ, AAP ਨੇ ਦਿੱਤਾ ਸਮਰਥਨ...
ਹੁਣ ਮੁਹਾਲੀ ਦੇ ਸਕੂਲਾਂ ਨੂੰ ਮਿਲੀ ਧਮਕੀ, ਬੰਬ ਨਾਲ ਉਡਾਉਣ ਦੀ ਈ-ਮੇਲ ਤੋਂ ਬਾਅਦ ਪਈਆਂ ਭਾਜੜਾਂ
ਹੁਣ ਮੁਹਾਲੀ ਦੇ ਸਕੂਲਾਂ ਨੂੰ ਮਿਲੀ ਧਮਕੀ, ਬੰਬ ਨਾਲ ਉਡਾਉਣ ਦੀ ਈ-ਮੇਲ ਤੋਂ ਬਾਅਦ ਪਈਆਂ ਭਾਜੜਾਂ...
Arjun Tendulkar Wedding: ਸਚਿਨ ਤੇਂਦੁਲਕਰ ਦੇ ਬੇਟੇ ਅਰਜੁਨ ਦਾ ਵਿਆਹ; ਰਾਸ਼ਟਰਪਤੀ, PM ਮੋਦੀ ਅਤੇ ਰਾਹੁਲ ਗਾਂਧੀ ਨੂੰ ਸੱਦਾ
Arjun Tendulkar Wedding: ਸਚਿਨ ਤੇਂਦੁਲਕਰ ਦੇ ਬੇਟੇ ਅਰਜੁਨ ਦਾ ਵਿਆਹ; ਰਾਸ਼ਟਰਪਤੀ, PM ਮੋਦੀ ਅਤੇ ਰਾਹੁਲ ਗਾਂਧੀ ਨੂੰ ਸੱਦਾ...