AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

IND vs WI: ਭਾਰਤ ਨੇ ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਦਿੱਤੀ ਕਰਾਰੀ ਮਾਤ, ਕੋਹਲੀ ਤੇ ਗਿੱਲ ਦੇ ਤੂਫ਼ਾਨੀ ਸ਼ਤਕ

IND vs WI: ਭਾਰਤ ਨੇ ਵੈਸਟਇੰਡੀਜ਼ ਵਿਰੁੱਧ ਪਹਿਲਾ ਵਨਡੇ 8 ਵਿਕਟਾਂ ਨਾਲ ਜਿੱਤ ਕੇ ਲੜੀ ਵਿੱਚ 1-0 ਦੀ ਬੜ੍ਹਤ ਬਣਾਈ। ਵਿਰਾਟ ਕੋਹਲੀ (ਨਾਬਾਦ 139) ਅਤੇ ਸ਼ੁਭਮਨ ਗਿੱਲ (110) ਨੇ ਧਮਾਕੇਦਾਰ ਸੈਂਕੜੇ ਜੜੇ, ਜਦਕਿ ਗੇਂਦਬਾਜ਼ੀ ਵਿੱਚ ਕੁਲਦੀਪ ਯਾਦਵ ਨੇ ਸ਼ਾਨਦਾਰ 4 ਵਿਕਟਾਂ ਝਟਕਾਈਆਂ।

IND vs WI: ਭਾਰਤ ਨੇ ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਦਿੱਤੀ ਕਰਾਰੀ ਮਾਤ, ਕੋਹਲੀ ਤੇ ਗਿੱਲ ਦੇ ਤੂਫ਼ਾਨੀ ਸ਼ਤਕ
tv9-punjabi
| Updated On: 27 Sep 2026 21:52 PM IST
Share

ਭਾਰਤੀ ਕ੍ਰਿਕਟ ਟੀਮ ਨੇ ਵੈਸਟਇੰਡੀਜ਼ ਵਿਰੁੱਧ ਖੇਡੀ ਜਾ ਰਹੀ ਤਿੰਨ ਮੈਚਾਂ ਦੀ ਇਕ ਰੋਜ਼ਾ (ਵਨਡੇ) ਲੜੀ ਦੇ ਪਹਿਲੇ ਮੁਕਾਬਲੇ ਵਿੱਚ ਸ਼ਾਨਦਾਰ ਤੇ ਇਕਪਾਸੜ ਪ੍ਰਦਰਸ਼ਨ ਕਰਦਿਆਂ 8 ਵਿਕਟਾਂ ਨਾਲ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਇਸ ਦਮਦਾਰ ਜਿੱਤ ਦੇ ਨਾਲ ਹੀ ਭਾਰਤ ਨੇ ਲੜੀ ਵਿੱਚ 1-0 ਦੀ ਅਹਿਮ ਬੜ੍ਹਤ ਹਾਸਲ ਕਰ ਲਈ ਹੈ। ਇਸ ਮੈਚ ਦੀ ਜਿੱਤ ਦੇ ਮੁੱਖ ਹੀਰੋ ਕਪਤਾਨ ਸ਼ੁਭਮਨ ਗਿੱਲ ਅਤੇ ‘ਰਨ ਮਸ਼ੀਨ’ ਵਜੋਂ ਜਾਣੇ ਜਾਂਦੇ ਵਿਰਾਟ ਕੋਹਲੀ ਰਹੇ, ਜਿਨ੍ਹਾਂ ਦੀਆਂ ਲਾਜਵਾਬ ਪਾਰੀਆਂ ਦੀ ਬਦੌਲਤ ਭਾਰਤ ਨੇ ਟੀਚਾ ਬੜੀ ਆਸਾਨੀ ਨਾਲ ਹਾਸਲ ਕਰ ਲਿਆ।

ਵੈਸਟਇੰਡੀਜ਼ ਵੱਲੋਂ ਮਿਲੇ ਟੀਚੇ ਦਾ ਪਿੱਛਾ ਕਰਨ ਉਤਰੀ ਭਾਰਤੀ ਟੀਮ ਲਈ ਕਪਤਾਨ ਸ਼ੁਭਮਨ ਗਿੱਲ ਅਤੇ ਵਿਰਾਟ ਕੋਹਲੀ ਨੇ ਤੂਫ਼ਾਨੀ ਸੈਂਕੜੇ ਜੜੇ। ਗਿੱਲ ਨੇ ਜ਼ਿੰਮੇਵਾਰੀ ਨਾਲ ਬੱਲੇਬਾਜ਼ੀ ਕਰਦਿਆਂ 110 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ, ਜਿਸ ਵਿੱਚ ਉਨ੍ਹਾਂ ਨੇ 13 ਚੌਕੇ ਅਤੇ 1 ਛੱਕਾ ਮਾਰਿਆ। ਦੂਜੇ ਪਾਸੇ ਕ੍ਰੀਜ਼ ਤੇ ਆਏ ਵਿਰਾਟ ਕੋਹਲੀ ਨੇ ਬੇਹੱਦ ਹਮਲਾਵਰ ਰੁਖ਼ ਅਪਣਾਇਆ ਅਤੇ ਮਹਿਜ਼ 88 ਗੇਂਦਾਂ ਵਿੱਚ 10 ਚੌਕਿਆਂ ਤੇ 9 ਆਸਮਾਨੀ ਛੱਕਿਆਂ ਦੀ ਮਦਦ ਨਾਲ ਨਾਬਾਦ 139 ਦੌੜਾਂ ਠੋਕ ਦਿੱਤੀਆਂ।

ਇਸ ਇਤਿਹਾਸਕ ਪਾਰੀ ਦੌਰਾਨ ਵਿਰਾਟ ਕੋਹਲੀ ਨੇ ਆਪਣੇ ਵਨਡੇ ਅੰਤਰਰਾਸ਼ਟਰੀ ਕ੍ਰਿਕਟ ਕਰੀਅਰ ਵਿੱਚ 15,000 ਦੌੜਾਂ ਪੂਰੀਆਂ ਕਰਨ ਦਾ ਵੱਡਾ ਮੀਲ ਪੱਥਰ ਸਥਾਪਤ ਕੀਤਾ ਅਤੇ ਨਾਲ ਹੀ ਆਪਣੇ ਕਰੀਅਰ ਦਾ 55ਵਾਂ ਵਨਡੇ ਸੈਂਕੜਾ ਵੀ ਪੂਰਾ ਕੀਤਾ। ਇਸ ਤੋਂ ਪਹਿਲਾਂ ਪਾਰੀ ਦੀ ਸ਼ੁਰੂਆਤ ਕਰਨ ਆਏ ਕਪਤਾਨ ਸ਼ੁਭਮਨ ਗਿੱਲ ਅਤੇ ਤਜਰਬੇਕਾਰ ਸਲਾਮੀ ਬੱਲੇਬਾਜ਼ ਰੋਹਿਤ ਸ਼ਰਮਾ ਨੇ ਟੀਮ ਨੂੰ ਠੋਸ ਸ਼ੁਰੂਆਤ ਦਿੱਤੀ ਸੀ। ਦੋਵਾਂ ਬੱਲੇਬਾਜ਼ਾਂ ਨੇ ਪਹਿਲੀ ਵਿਕਟ ਲਈ ਤੇਜ਼ੀ ਨਾਲ ਖੇਡਦਿਆਂ 74 ਦੌੜਾਂ ਦੀ ਅਹਿਮ ਸਾਂਝੇਦਾਰੀ ਕੀਤੀ।

ਭਾਰਤ ਨੂੰ ਪਹਿਲਾ ਝਟਕਾ ਰੋਹਿਤ ਸ਼ਰਮਾ ਦੇ ਰੂਪ ਵਿੱਚ ਲੱਗਾ। ਰੋਹਿਤ ਨੇ ਆਪਣੀ ਸੂਝ-ਬੂਝ ਅਤੇ ਹਮਲਾਵਰ ਅੰਦਾਜ਼ ਦਾ ਬਿਹਤਰੀਨ ਪ੍ਰਦਰਸ਼ਨ ਕਰਦੇ ਹੋਏ 35 ਗੇਂਦਾਂ ਵਿੱਚ 2 ਚੌਕਿਆਂ ਅਤੇ 3 ਛੱਕਿਆਂ ਦੀ ਮਦਦ ਨਾਲ 32 ਦੌੜਾਂ ਬਣਾਈਆਂ। ਦੂਜੇ ਪਾਸੇ ਕਪਤਾਨ ਗਿੱਲ ਨੇ ਇਕ ਛੋਰ ਸੰਭਾਲਦਿਆਂ ਪਹਿਲਾਂ ਆਪਣਾ ਅਰਧ ਸੈਂਕੜਾ ਮੁਕੰਮਲ ਕੀਤਾ ਅਤੇ ਫਿਰ ਟੀਮ ਨੂੰ ਮਜ਼ਬੂਤ ਨੀਂਹ ਦੇ ਕੇ ਜਿੱਤ ਦੀ ਰਾਹ ਵੱਲ ਤੋਰਿਆ।

ਜਸਟਿਨ ਗ੍ਰੀਵਜ਼ ਦਾ ਸੈਂਕੜਾ; ਕੁਲਦੀਪ ਯਾਦਵ ਨੇ ਝਟਕਾਈਆਂ 4 ਵਿਕਟਾਂ

ਇਸ ਤੋਂ ਪਹਿਲਾਂ ਮੁਕਾਬਲੇ ਵਿੱਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਵੈਸਟਇੰਡੀਜ਼ ਦੀ ਟੀਮ ਨੇ ਨਿਰਧਾਰਿਤ 50 ਓਵਰਾਂ ਵਿੱਚ 7 ਵਿਕਟਾਂ ਦੇ ਨੁਕਸਾਨ ਤੇ 295 ਦੌੜਾਂ ਦਾ ਸਨਮਾਨਜਨਕ ਸਕੋਰ ਖੜ੍ਹਾ ਕੀਤਾ। ਵੈਸਟਇੰਡੀਜ਼ ਦੀ ਸ਼ੁਰੂਆਤ ਬੇਹੱਦ ਸ਼ਾਨਦਾਰ ਰਹੀ ਸੀ। ਜੌਨ ਕੈਂਪਬੈੱਲ ਅਤੇ ਜਸਟਿਨ ਗ੍ਰੀਵਜ਼ ਨੇ ਮਿਲ ਕੇ ਪਹਿਲੀ ਵਿਕਟ ਲਈ 135 ਦੌੜਾਂ ਦੀ ਮਜ਼ਬੂਤ ਸਾਂਝੇਦਾਰੀ ਕੀਤੀ। ਚਾਈਨਾਮੈਨ ਸਪਿੰਨਰ ਕੁਲਦੀਪ ਯਾਦਵ ਨੇ ਕੈਂਪਬੈੱਲ ਨੂੰ ਆਊਟ ਕਰਕੇ ਇਸ ਖ਼ਤਰਨਾਕ ਸਾਂਝੇਦਾਰੀ ਨੂੰ ਤੋੜਿਆ। ਕੈਂਪਬੈੱਲ ਨੇ 60 ਗੇਂਦਾਂ ਵਿੱਚ 6 ਚੌਕਿਆਂ ਅਤੇ 3 ਛੱਕਿਆਂ ਦੀ ਮਦਦ ਨਾਲ 62 ਦੌੜਾਂ ਦਾ ਯੋਗਦਾਨ ਦਿੱਤਾ। ਇਸ ਤੋਂ ਬਾਅਦ ਤੇਜ਼ ਗੇਂਦਬਾਜ਼ ਪ੍ਰਸਿੱਧ ਕ੍ਰਿਸ਼ਨਾ ਨੇ ਕੀਸੀ ਕਾਰਟੀ (13 ਦੌੜਾਂ) ਨੂੰ ਆਊਟ ਕਰਕੇ ਭਾਰਤ ਨੂੰ ਦੂਜੀ ਸਫ਼ਲਤਾ ਦਵਾਈ।

ਇਸ ਉਪਰੰਤ ਕਪਤਾਨ ਸ਼ਾਈ ਹੋਪ (12 ਦੌੜਾਂ) ਨੂੰ ਕੁਲਦੀਪ ਯਾਦਵ ਨੇ ਪਵੇਲੀਅਨ ਦਾ ਰਾਹ ਦਿਖਾਇਆ। ਕੁਲਦੀਪ ਇੱਥੇ ਹੀ ਨਹੀਂ ਰੁਕੇ; ਉਨ੍ਹਾਂ ਨੇ ਵਿੰਡੀਜ਼ ਦੀ ਪਾਰੀ ਦੇ 36ਵੇਂ ਓਵਰ ਵਿੱਚ ਲਗਾਤਾਰ ਗੇਂਦਾਂ ਤੇ ਸੈਂਕੜਾ ਜੜ ਚੁੱਕੇ ਜਸਟਿਨ ਗ੍ਰੀਵਜ਼ ਅਤੇ ਜਵੈਲ ਐਂਡਰਿਊ (0) ਨੂੰ ਆਊਟ ਕਰ ਦਿੱਤਾ। ਗ੍ਰੀਵਜ਼ ਨੇ 108 ਗੇਂਦਾਂ ਦਾ ਸਾਹਮਣਾ ਕਰਦੇ ਹੋਏ 12 ਚੌਕਿਆਂ ਦੀ ਮਦਦ ਨਾਲ 101 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ, ਜੋ ਉਨ੍ਹਾਂ ਦੇ ਵਨਡੇ ਕਰੀਅਰ ਦਾ ਪਹਿਲਾ ਸੈਂਕੜਾ ਰਿਹਾ।

ਕੁਲਦੀਪ ਯਾਦਵ ਦੇ ਸ਼ਾਨਦਾਰ ਸਪੈੱਲ ਕਾਰਨ ਵੈਸਟਇੰਡੀਜ਼ ਦਾ ਸਕੋਰ 198/5 ਹੋ ਗਿਆ ਸੀ। ਇੱਥੋਂ ਆਮਿਰ ਜਾਂਗੂ ਨੇ ਇਕ ਸ਼ਾਨਦਾਰ ਪਾਰੀ ਖੇਡ ਕੇ ਆਪਣੀ ਟੀਮ ਨੂੰ ਚੰਗੇ ਸਕੋਰ ਤੱਕ ਪਹੁੰਚਾਇਆ। ਜਾਂਗੂ ਨੇ 43 ਗੇਂਦਾਂ ਵਿੱਚ 7 ਚੌਕਿਆਂ ਅਤੇ 1 ਛੱਕੇ ਦੀ ਮਦਦ ਨਾਲ ਅਜੇਤੂ 58 ਦੌੜਾਂ ਬਣਾਈਆਂ। ਰੋਸਟਨ ਚੇਜ਼ (24 ਦੌੜਾਂ) ਅਤੇ ਮੈਥਿਊ ਫੋਰਡ ਜ਼ਿਆਦਾ ਕੁਝ ਖ਼ਾਸ ਨਾ ਕਰ ਸਕੇ। ਭਾਰਤ ਵੱਲੋਂ ਗੇਂਦਬਾਜ਼ੀ ਕਰਦਿਆਂ ਕੁਲਦੀਪ ਯਾਦਵ ਨੇ ਸਭ ਤੋਂ ਵੱਧ 4 ਵਿਕਟਾਂ ਝਟਕਾਈਆਂ, ਜਦਕਿ ਪ੍ਰਸਿੱਧ ਕ੍ਰਿਸ਼ਨਾ ਨੇ 2 ਅਤੇ ਨਿਤੀਸ਼ ਕੁਮਾਰ ਰੈੱਡੀ ਨੇ 1 ਵਿਕਟ ਹਾਸਲ ਕੀਤੀ।

ਵਨਡੇ ਇਤਿਹਾਸ ਚ ਭਾਰਤ ਦਾ ਪਲੜਾ ਭਾਰੀ

ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਹੁਣ ਤੱਕ ਕੁੱਲ 142 ਵਨਡੇ ਮੈਚ ਖੇਡੇ ਜਾ ਚੁੱਕੇ ਹਨ। ਇਨ੍ਹਾਂ ਵਿੱਚੋਂ ਭਾਰਤੀ ਟੀਮ ਨੇ 72 ਮੈਚਾਂ ਵਿੱਚ ਜਿੱਤ ਦਰਜ ਕੀਤੀ ਹੈ, ਜਦਕਿ ਵੈਸਟਇੰਡੀਜ਼ ਦੇ ਹਿੱਸੇ 64 ਜਿੱਤਾਂ ਆਈਆਂ ਹਨ। ਇਸ ਤੋਂ ਇਲਾਵਾ 4 ਮੈਚ ਬੇਨਤੀਜਾ ਰਹੇ ਅਤੇ 2 ਮੈਚ ਬਰਾਬਰੀ (ਟਾਈ) ਤੇ ਖ਼ਤਮ ਹੋਏ। ਸਮੁੱਚੇ ਤੌਰ ਤੇ ਆਂਕੜਿਆਂ ਦੇ ਲਿਹਾਜ਼ ਨਾਲ ਵੀ ਵਨਡੇ ਫਾਰਮੈਟ ਵਿੱਚ ਭਾਰਤੀ ਟੀਮ ਦਾ ਪਲੜਾ ਹਮੇਸ਼ਾ ਵੈਸਟਇੰਡੀਜ਼ ਤੇ ਭਾਰੀ ਰਿਹਾ ਹੈ।

Follow Us
ਜਲੰਧਰ 'ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ
ਜਲੰਧਰ 'ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ...
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ...
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?...
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?...
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP...
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ...
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ...
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ...
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?...