T20 World Cup Final: “ਸਾਨੂੰ ਤੁਹਾਡੇ ‘ਤੇ ਮਾਣ ਹੈ” PM ਮੋਦੀ ਨੇ T20 ਵਰਲਡ ਕੱਪ ਜਿੱਤਣ ‘ਤੇ ਟੀਮ ਇੰਡੀਆ ਨੂੰ ਦਿੱਤੀ ਵਧਾਈ

Updated On: 

08 Mar 2026 23:40 PM IST

T20 World Cup Final: ਭਾਰਤੀ ਕ੍ਰਿਕਟ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਆਈਸੀਸੀ ਮੇਨਜ਼ ਟੀ-20 ਵਿਸ਼ਵ ਕੱਪ 2026 ਦਾ ਖ਼ਿਤਾਬ ਆਪਣੇ ਨਾਮ ਕਰ ਲਿਆ ਹੈ। ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡੇ ਗਏ ਫਾਈਨਲ ਮੁਕਾਬਲੇ ਵਿੱਚ ਟੀਮ ਇੰਡੀਆ ਨੇ ਨਿਊਜ਼ੀਲੈਂਡ ਨੂੰ 96 ਦੌੜਾਂ ਨਾਲ ਹਰਾ ਕੇ ਤੀਜੀ ਵਾਰ ਟੀ-20 ਵਿਸ਼ਵ ਕੱਪ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ।

T20 World Cup Final: ਸਾਨੂੰ ਤੁਹਾਡੇ ਤੇ ਮਾਣ ਹੈ PM ਮੋਦੀ ਨੇ T20 ਵਰਲਡ ਕੱਪ ਜਿੱਤਣ ਤੇ ਟੀਮ ਇੰਡੀਆ ਨੂੰ ਦਿੱਤੀ ਵਧਾਈ

Image Credit: @BCCI

ਭਾਰਤੀ ਕ੍ਰਿਕਟ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਆਈਸੀਸੀ ਮੇਨਜ਼ ਟੀ-20 ਵਿਸ਼ਵ ਕੱਪ 2026 ਦਾ ਖ਼ਿਤਾਬ ਆਪਣੇ ਨਾਮ ਕਰ ਲਿਆ ਹੈ। ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡੇ ਗਏ ਫਾਈਨਲ ਮੁਕਾਬਲੇ ਵਿੱਚ ਟੀਮ ਇੰਡੀਆ ਨੇ ਨਿਊਜ਼ੀਲੈਂਡ ਨੂੰ 96 ਦੌੜਾਂ ਨਾਲ ਹਰਾ ਕੇ ਤੀਜੀ ਵਾਰ ਟੀ-20 ਵਿਸ਼ਵ ਕੱਪ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਇਸ ਸ਼ਾਨਦਾਰ ਜਿੱਤ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀਮ ਇੰਡੀਆ ਨੂੰ ਵਿਸ਼ੇਸ਼ ਵਧਾਈ ਦਿੱਤੀ ਹੈ।

ਪ੍ਰਧਾਨ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ‘X’ ‘ਤੇ ਪੋਸਟ ਕਰਦਿਆਂ ਲਿਖਿਆ, “ਆਈਸੀਸੀ ਮੇਨਜ਼ ਟੀ-20 ਵਿਸ਼ਵ ਕੱਪ ਜਿੱਤਣ ‘ਤੇ ਭਾਰਤੀ ਟੀਮ ਨੂੰ ਹਾਰਦਿਕ ਵਧਾਈ! ਇਹ ਸ਼ਾਨਦਾਰ ਜਿੱਤ ਅਸਾਧਾਰਨ ਹੁਨਰ, ਦ੍ਰਿੜ ਇਰਾਦੇ ਅਤੇ ਟੀਮ ਵਰਕ ਦਾ ਪ੍ਰਤੀਕ ਹੈ। ਉਨ੍ਹਾਂ ਨੇ ਪੂਰੇ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਜਿੱਤ ਨੇ ਹਰ ਭਾਰਤੀ ਦੇ ਦਿਲ ਨੂੰ ਮਾਣ ਅਤੇ ਖ਼ੁਸ਼ੀ ਨਾਲ ਭਰ ਦਿੱਤਾ ਹੈ। ਸ਼ਾਬਾਸ਼, ਟੀਮ ਇੰਡੀਆ!”

ਅਭਿਸ਼ੇਕ ਅਤੇ ਸੰਜੂ ਦਾ ਤੂਫ਼ਾਨ

ਫਾਈਨਲ ਮੁਕਾਬਲੇ ਵਿੱਚ ਨਿਊਜ਼ੀਲੈਂਡ ਦੇ ਕਪਤਾਨ ਮਿਸ਼ੇਲ ਸੈਂਟਨਰ ਨੇ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਲਈ ਸੱਦਾ ਦਿੱਤਾ। ਅਭਿਸ਼ੇਕ ਸ਼ਰਮਾ ਅਤੇ ਸੰਜੂ ਸੈਮਸਨ ਨੇ ਟੀਮ ਇੰਡੀਆ ਨੂੰ ਧਮਾਕੇਦਾਰ ਸ਼ੁਰੂਆਤ ਦਿਵਾਈ। ਦੋਵਾਂ ਨੇ ਮਹਿਜ਼ 7.1 ਓਵਰਾਂ ਵਿੱਚ ਹੀ 98 ਦੌੜਾਂ ਬਣਾ ਦਿੱਤਾ। ਅਭਿਸ਼ੇਕ ਸ਼ਰਮਾ ਨੇ 21 ਗੇਂਦਾਂ ਵਿੱਚ 6 ਚੌਕਿਆਂ ਅਤੇ 3 ਛੱਕਿਆਂ ਦੀ ਮਦਦ ਨਾਲ 52 ਦੌੜਾਂ ਦੀ ਪਾਰੀ ਖੇਡੀ। ਦੂਜੇ ਪਾਸੇ ਸੰਜੂ ਸੈਮਸਨ ਨੇ ਇਸ ਟੂਰਨਾਮੈਂਟ ਵਿੱਚ ਆਪਣਾ ਲਗਾਤਾਰ ਤੀਜਾ ਅਰਧ ਸ਼ਤਕ ਜੜਿਆ।

ਸੰਜੂ ਨੇ ਈਸ਼ਾਨ ਕਿਸ਼ਨ ਦੇ ਨਾਲ ਮਿਲ ਕੇ ਦੂਜੀ ਵਿਕਟ ਲਈ 48 ਗੇਂਦਾਂ ਵਿੱਚ 105 ਦੌੜਾਂ ਦੀ ਸ਼ਾਨਦਾਰ ਸੈਂਕੜੇ ਵਾਲੀ ਸਾਂਝੇਦਾਰੀ ਕੀਤੀ। ਜਦੋਂ 15.1 ਓਵਰਾਂ ਵਿੱਚ ਭਾਰਤ ਦਾ ਸਕੋਰ 203 ਦੌੜਾਂ ਸੀ, ਉਦੋਂ ਸੰਜੂ ਸੈਮਸਨ 46 ਗੇਂਦਾਂ ਵਿੱਚ 5 ਚੌਕਿਆਂ ਅਤੇ 8 ਛੱਕਿਆਂ ਦੀ ਮਦਦ ਨਾਲ 89 ਦੌੜਾਂ ਬਣਾ ਕੇ ਆਊਟ ਹੋਏ।

ਨੀਸ਼ਮ ਦੀ ਵਾਪਸੀ ਅਤੇ ਦੂਬੇ ਦਾ ਫਿਨਿਸ਼

ਇੱਕ ਸਮੇਂ ਟੀਮ ਇੰਡੀਆ ਬਹੁਤ ਵੱਡੇ ਸਕੋਰ ਵੱਲ ਵਧਦੀ ਦਿਖਾਈ ਦੇ ਰਹੀ ਸੀ, ਪਰ 16ਵੇਂ ਓਵਰ ਵਿੱਚ ਜਿਮੀ ਨੀਸ਼ਮ ਨੇ ਸੰਜੂ, ਸੂਰਿਆ ਅਤੇ ਈਸ਼ਾਨ ਕਿਸ਼ਨ ਦੀਆਂ ਵਿਕਟਾਂ ਲੈ ਕੇ ਭਾਰਤ ਦੀ ਰਫ਼ਤਾਰ ਨੂੰ ਕੁਝ ਹੱਦ ਤੱਕ ਰੋਕ ਦਿੱਤਾ। ਹਾਲਾਂਕਿ, ਅੰਤ ਵਿੱਚ ਸ਼ਿਵਮ ਦੂਬੇ ਨੇ 8 ਗੇਂਦਾਂ ਵਿੱਚ 2 ਛੱਕਿਆਂ ਅਤੇ 3 ਚੌਕਿਆਂ ਦੀ ਮਦਦ ਨਾਲ 26 ਦੌੜਾਂ ਬਣਾ ਕੇ ਭਾਰਤ ਨੂੰ 20 ਓਵਰਾਂ ਵਿੱਚ 255 ਦੌੜਾਂ ਦੇ ਵਿਸ਼ਾਲ ਟੀਚੇ ਤੱਕ ਪਹੁੰਚਾਉਣ ਵਿੱਚ ਮਦਦ ਕੀਤੀ।

ਕੀਵੀ ਗੇਂਦਬਾਜ਼ ਹੋਏ ਬੇਹਾਲ

ਨਿਊਜ਼ੀਲੈਂਡ ਦੇ ਗੇਂਦਬਾਜ਼ ਕਾਫੀ ਮਹਿੰਗੇ ਸਾਬਤ ਹੋਏ। ਮੈਟ ਹੈਨਰੀ ਨੇ 4 ਓਵਰਾਂ ਵਿੱਚ 49 ਰਨ ਦੇ ਕੇ 1 ਵਿਕਟ ਲਈ, ਜਦਕਿ ਲੌਕੀ ਫਰਗੂਸਨ ਨੇ 2 ਓਵਰਾਂ ਵਿੱਚ 48 ਰਨ ਦਿੱਤੇ ਅਤੇ ਉਨ੍ਹਾਂ ਨੂੰ ਕੋਈ ਵਿਕਟ ਨਹੀਂ ਮਿਲੀ। ਰਚਿਨ ਰਵਿੰਦਰਾ ਨੇ 2 ਓਵਰਾਂ ਵਿੱਚ 32 ਰਨ ਦੇ ਕੇ 1 ਵਿਕਟ ਹਾਸਲ ਕੀਤੀ ਅਤੇ ਕਪਤਾਨ ਮਿਸ਼ੇਲ ਸੈਂਟਨਰ ਨੇ 4 ਓਵਰਾਂ ਵਿੱਚ 33 ਰਨ ਦਿੱਤੇ ਪਰ ਕੋਈ ਸਫਲਤਾ ਨਹੀਂ ਮਿਲੀ।

Follow Us