AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

T20 World Cup Final: ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾ ਕੇ ਜਿੱਤਿਆ ਟੀ-20 ਵਰਲਡ ਕੱਪ, ਦੇਸ਼ ਭਰ ਵਿੱਚ ਜਸ਼ਨ ਦਾ ਮਾਹੌਲ

T20 World Cup Final: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਖੇਡੇ ਗਏ ਟੀ-20 ਵਿਸ਼ਵ ਕੱਪ ਦੇ ਫਾਈਨਲ ਮੁਕਾਬਲੇ ਵਿੱਚ ਭਾਰਤੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਇੱਕ ਵੱਡੀ ਅਤੇ ਯਾਦਗਾਰ ਜਿੱਤ ਹਾਸਲ ਕੀਤੀ ਹੈ। ਇਸ ਇਤਿਹਾਸਕ ਜਿੱਤ ਦੇ ਨਾਲ ਹੀ ਭਾਰਤ ਨੇ ਟੀ-20 ਵਿਸ਼ਵ ਕੱਪ ਦਾ ਖ਼ਿਤਾਬ ਆਪਣੇ ਨਾਮ ਕਰ ਲਿਆ ਹੈ।

T20 World Cup Final: ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾ ਕੇ ਜਿੱਤਿਆ ਟੀ-20 ਵਰਲਡ ਕੱਪ, ਦੇਸ਼ ਭਰ ਵਿੱਚ ਜਸ਼ਨ ਦਾ ਮਾਹੌਲ
ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾ ਜਿੱਤਿਆ ਵਰਲਡ ਕੱਪ, ਦੇਸ਼ ਭਰ ‘ਚ ਜਸ਼ਨ ਦਾ ਮਾਹੌਲ
lalit-sharma
| Published: 08 Mar 2026 23:56 PM IST

ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਖੇਡੇ ਗਏ ਟੀ-20 ਵਿਸ਼ਵ ਕੱਪ ਦੇ ਫਾਈਨਲ ਮੁਕਾਬਲੇ ਵਿੱਚ ਭਾਰਤੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਇੱਕ ਵੱਡੀ ਅਤੇ ਯਾਦਗਾਰ ਜਿੱਤ ਹਾਸਲ ਕੀਤੀ ਹੈ। ਇਸ ਇਤਿਹਾਸਕ ਜਿੱਤ ਦੇ ਨਾਲ ਹੀ ਭਾਰਤ ਨੇ ਟੀ-20 ਵਿਸ਼ਵ ਕੱਪ ਦਾ ਖ਼ਿਤਾਬ ਆਪਣੇ ਨਾਮ ਕਰ ਲਿਆ ਹੈ। ਮੈਚ ਖ਼ਤਮ ਹੁੰਦੇ ਹੀ ਪੂਰੇ ਦੇਸ਼ ਵਿੱਚ ਖ਼ੁਸ਼ੀ ਦੀ ਲਹਿਰ ਦੌੜ ਗਈ ਅਤੇ ਲੋਕਾਂ ਨੇ ਪਟਾਕੇ ਚਲਾ ਕੇ, ਭੰਗੜੇ ਪਾ ਕੇ ਅਤੇ ਇੱਕ-ਦੂਜੇ ਦਾ ਮੂੰਹ ਮਿੱਠਾ ਕਰਵਾ ਕੇ ਇਸ ਜਿੱਤ ਦਾ ਜਸ਼ਨ ਮਨਾਇਆ।

ਬੱਲੇਬਾਜ਼ਾਂ ਦਾ ਦਬਦਬਾ ਅਤੇ 255 ਦੌੜਾਂ ਦਾ ਵਿਸ਼ਾਲ ਟੀਚਾ

ਫਾਈਨਲ ਮੁਕਾਬਲੇ ਵਿੱਚ ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਬੇਹੱਦ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ ਅਤੇ ਨਿਰਧਾਰਿਤ ਓਵਰਾਂ ਵਿੱਚ 255 ਦੌੜਾਂ ਦਾ ਵਿਸ਼ਾਲ ਸਕੋਰ ਖੜ੍ਹਾ ਕਰ ਦਿੱਤਾ। ਭਾਰਤੀ ਬੱਲੇਬਾਜ਼ਾਂ ਨੇ ਪਾਰੀ ਦੀ ਸ਼ੁਰੂਆਤ ਤੋਂ ਹੀ ਹਮਲਾਵਰ ਰੁਖ਼ ਅਪਣਾਇਆ ਅਤੇ ਨਿਊਜ਼ੀਲੈਂਡ ਦੇ ਗੇਂਦਬਾਜ਼ਾਂ ‘ਤੇ ਲਗਾਤਾਰ ਦਬਾਅ ਬਣਾਈ ਰੱਖਿਆ। ਇੰਨੇ ਵੱਡੇ ਟੀਚੇ ਕਾਰਨ ਨਿਊਜ਼ੀਲੈਂਡ ਦੀ ਟੀਮ ਸ਼ੁਰੂ ਤੋਂ ਹੀ ਦਬਾਅ ਹੇਠ ਨਜ਼ਰ ਆਈ।

ਕੀਵੀ ਟੀਮ 159 ‘ਤੇ ਹੋਈ ਢੇਰ

256 ਦੌੜਾਂ ਦੇ ਪਹਾੜ ਜਿਹੇ ਟੀਚੇ ਦਾ ਪਿੱਛਾ ਕਰਨ ਉਤਰੀ ਨਿਊਜ਼ੀਲੈਂਡ ਦੀ ਟੀਮ ਭਾਰਤੀ ਗੇਂਦਬਾਜ਼ਾਂ ਦੇ ਘਾਤਕ ਹਮਲੇ ਅੱਗੇ ਟਿਕ ਨਹੀਂ ਸਕੀ। ਕੀਵੀ ਟੀਮ ਦੀਆਂ ਵਿਕਟਾਂ ਨਿਯਮਤ ਅੰਤਰਾਲ ‘ਤੇ ਡਿੱਗਦੀਆਂ ਰਹੀਆਂ ਅਤੇ ਪੂਰੀ ਟੀਮ ਮਹਿਜ਼ 159 ਦੌੜਾਂ ‘ਤੇ ਹੀ ਸਿਮਟ ਗਈ। ਇਸ ਤਰ੍ਹਾਂ ਭਾਰਤ ਨੇ ਫਾਈਨਲ ਮੁਕਾਬਲੇ ਵਿੱਚ ਇੱਕ ਵੱਡੀ ਜਿੱਤ ਦਰਜ ਕਰਕੇ ਟਰਾਫੀ ਆਪਣੇ ਨਾਮ ਕਰ ਲਈ। ਭਾਰਤੀ ਖਿਡਾਰੀਆਂ ਦੇ ਇਸ ਸ਼ਾਨਦਾਰ ਪ੍ਰਦਰਸ਼ਨ ਦੀ ਦੇਸ਼ ਭਰ ਵਿੱਚ ਭਰਪੂਰ ਸ਼ਲਾਘਾ ਹੋ ਰਹੀ ਹੈ।

ਅੰਮ੍ਰਿਤਸਰ ਤੇ ਕਈ ਸ਼ਹਿਰਾਂ ਜਸ਼ਨ ਦਾ ਮਾਰੌਲ

ਭਾਰਤ ਦੀ ਇਸ ਜਿੱਤ ਤੋਂ ਬਾਅਦ ਗੁਰੂ ਨਗਰੀ ਅੰਮ੍ਰਿਤਸਰ ਸਮੇਤ ਕਈ ਸ਼ਹਿਰਾਂ ਵਿੱਚ ਲੋਕ ਸੜਕਾਂ ‘ਤੇ ਉਤਰ ਆਏ। ਥਾਂ-ਥਾਂ ਪਟਾਕੇ ਚਲਾਏ ਗਏ, ਨੌਜਵਾਨਾਂ ਨੇ ਢੋਲ ਦੀ ਥਾਪ ‘ਤੇ ਭੰਗੜੇ ਪਾਏ ਅਤੇ ਲੋਕਾਂ ਨੇ ਇੱਕ-ਦੂਜੇ ਨੂੰ ਮਿਠਾਈਆਂ ਖੁਆ ਕੇ ਜਿੱਤ ਦਾ ਆਨੰਦ ਲਿਆ। ਅੰਮ੍ਰਿਤਸਰ ਦੇ ਲੋਕਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਦਾ ਦਿਨ ਪੂਰੇ ਦੇਸ਼ ਲਈ ਬੇਹੱਦ ਮਾਣ ਅਤੇ ਖ਼ੁਸ਼ੀ ਦਾ ਦਿਨ ਹੈ।

ਲੋਕਾਂ ਨੇ ਕਿਹਾ ਕਿ ਭਾਰਤੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ ਅਤੇ ਕਰੋੜਾਂ ਭਾਰਤੀਆਂ ਦਾ ਦਿਲ ਜਿੱਤ ਲਿਆ ਹੈ। ਖ਼ਾਸ ਤੌਰ ‘ਤੇ ਅੰਮ੍ਰਿਤਸਰ ਦੇ ਵਸਨੀਕਾਂ ਵਿੱਚ ਵਧੇਰੇ ਉਤਸ਼ਾਹ ਦੇਖਣ ਨੂੰ ਮਿਲਿਆ, ਕਿਉਂਕਿ ਸ਼ਹਿਰ ਦੇ ਸਟਾਰ ਖਿਡਾਰੀ ਅਭਿਸ਼ੇਕ ਸ਼ਰਮਾ ਨੇ ਇਸ ਅਹਿਮ ਮੈਚ ਵਿੱਚ ਬਿਹਤਰੀਨ ਪ੍ਰਦਰਸ਼ਨ ਕੀਤਾ। ਲੋਕਾਂ ਦਾ ਕਹਿਣਾ ਸੀ ਕਿ ਅਭਿਸ਼ੇਕ ਪਿਛਲੇ ਕੁਝ ਸਮੇਂ ਤੋਂ ਚੰਗੀ ਫਾਰਮ ਵਿੱਚ ਨਹੀਂ ਸੀ, ਪਰ ਫਾਈਨਲ ਵਰਗੇ ਵੱਡੇ ਮੰਚ ‘ਤੇ ਉਸ ਦੇ ਚੰਗੇ ਪ੍ਰਦਰਸ਼ਨ ਨੇ ਸਭ ਦਾ ਦਿਲ ਖ਼ੁਸ਼ ਕਰ ਦਿੱਤਾ ਹੈ।

Follow Us
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ...
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ......
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ...
PM Modi on Women Reservation Bill : ਪ੍ਰਧਾਨ ਮੰਤਰੀ ਮੋਦੀ ਦੀ 'ਮਹਿਲਾ ਸ਼ਕਤੀ ਵੰਦਨ' ਮੁਹਿੰਮ
PM Modi on Women Reservation Bill : ਪ੍ਰਧਾਨ ਮੰਤਰੀ ਮੋਦੀ ਦੀ 'ਮਹਿਲਾ ਸ਼ਕਤੀ ਵੰਦਨ' ਮੁਹਿੰਮ...