BCCI ਨੇ ਚੁਣਿਆ ਟੀਮ ਇੰਡੀਆ ਦਾ ਨਵਾਂ ਕੋਚ, ਜੈ ਸ਼ਾਹ ਨੇ ਦੱਸਿਆ ਕਦੋਂ ਹੋਵੇਗਾ ਐਲਾਨ | Indian cricket team-new-coach-bcci-will-announce-on-sri-lanka-tour-gautam-gambhir jay-shah-reveals full detail in punjabi Punjabi news - TV9 Punjabi

BCCI ਨੇ ਚੁਣਿਆ ਟੀਮ ਇੰਡੀਆ ਦਾ ਨਵਾਂ ਕੋਚ, ਜੈ ਸ਼ਾਹ ਨੇ ਦੱਸਿਆ ਕਦੋਂ ਹੋਵੇਗਾ ਐਲਾਨ, ਟੀ-20 ਕਪਤਾਨ ਨੂੰ ਲੈ ਕੇ ਕਹੀ ਇਹ ਗੱਲ

Updated On: 

01 Jul 2024 11:12 AM

ਟੀ-20 ਵਿਸ਼ਵ ਕੱਪ 2024 ਦੇ ਖਤਮ ਹੋਣ ਦੇ ਨਾਲ ਹੀ ਟੀਮ ਇੰਡੀਆ ਦੇ ਮੁੱਖ ਕੋਚ ਰਾਹੁਲ ਦ੍ਰਾਵਿੜ ਦਾ ਕਾਰਜਕਾਲ ਵੀ ਖਤਮ ਹੋ ਗਿਆ ਹੈ। ਕਪਤਾਨ ਰੋਹਿਤ ਸ਼ਰਮਾ ਨੇ ਵੀ ਟੀ-20 ਇੰਟਰਨੈਸ਼ਨਲ ਤੋਂ ਸੰਨਿਆਸ ਲੈ ਲਿਆ ਹੈ। ਇਸ ਦੌਰਾਨ BCCI ਪ੍ਰਧਾਨ ਜੈ ਸ਼ਾਹ ਨੇ ਨਵੇਂ ਕੋਚ ਅਤੇ ਕਪਤਾਨ ਨੂੰ ਲੈ ਕੇ ਵੱਡਾ ਖੁਲਾਸਾ ਕੀਤਾ ਹੈ।

BCCI ਨੇ ਚੁਣਿਆ ਟੀਮ ਇੰਡੀਆ ਦਾ ਨਵਾਂ ਕੋਚ, ਜੈ ਸ਼ਾਹ ਨੇ ਦੱਸਿਆ ਕਦੋਂ ਹੋਵੇਗਾ ਐਲਾਨ, ਟੀ-20 ਕਪਤਾਨ ਨੂੰ ਲੈ ਕੇ ਕਹੀ ਇਹ ਗੱਲ

ਜੈ ਸ਼ਾਹ ਅਤੇ ਰਾਹੁਲ ਦ੍ਰਵਿੜ

Follow Us On

ਟੀ-20 ਵਿਸ਼ਵ ਕੱਪ 2024 ਦੇ ਖਤਮ ਹੋਣ ਦੇ ਨਾਲ ਹੀ ਟੀਮ ਇੰਡੀਆ ਦੇ ਮੁੱਖ ਕੋਚ ਰਾਹੁਲ ਦ੍ਰਵਿੜ ਦਾ ਕਾਰਜਕਾਲ ਵੀ ਖਤਮ ਹੋ ਗਿਆ ਹੈ। ਇਸ ਤੋਂ ਇਲਾਵਾ ਕਪਤਾਨ ਰੋਹਿਤ ਸ਼ਰਮਾ ਨੇ ਵੀ ਟੀ-20 ਇੰਟਰਨੈਸ਼ਨਲ ਤੋਂ ਸੰਨਿਆਸ ਲੈ ਲਿਆ ਹੈ। ਇਸ ਲਈ ਹੁਣ ਹਰ ਕੋਈ ਜਾਣਨਾ ਚਾਹੁੰਦਾ ਹੈ ਕਿ ਉਨ੍ਹਾਂ ਦੇ ਜਾਣ ਤੋਂ ਬਾਅਦ ਭਾਰਤੀ ਟੀਮ ਦਾ ਨਵਾਂ ਕੋਚ ਅਤੇ ਟੀ-20 ‘ਚ ਨਵਾਂ ਕਪਤਾਨ ਕੌਣ ਹੋਵੇਗਾ ਅਤੇ ਦੋਵਾਂ ਦਾ ਐਲਾਨ ਕਦੋਂ ਹੋਵੇਗਾ। ਇਸ ਦੌਰਾਨ ਬੀਸੀਸੀਆਈ ਸਕੱਤਰ ਜੈ ਸ਼ਾਹ ਨੇ ਵੱਡਾ ਖੁਲਾਸਾ ਕੀਤਾ ਹੈ।

ਫਿਲਹਾਲ ਤੂਫਾਨ ਕਾਰਨ ਟੀਮ ਇੰਡੀਆ ਦੇ ਨਾਲ-ਨਾਲ ਉਹ ਵੀ ਬਾਰਬਾਡੋਸ ‘ਚ ਫਸ ਗਏ ਹਨ। ਉੱਥੋਂ ਉਨ੍ਹਾਂ ਨੇ ਪੀਟੀਆਈ ਨੂੰ ਦਿੱਤੇ ਇੰਟਰਵਿਊ ਵਿੱਚ ਦੱਸਿਆ ਕਿ ਬੀਸੀਸੀਆਈ ਨੇ ਆਪਣਾ ਨਵਾਂ ਕੋਚ ਚੁਣ ਲਿਆ ਹੈ, ਬੱਸਇਸ ਦੇ ਐਲਾਨ ਵਿੱਚ ਦੇਰੀ ਹੈ।

ਕੌਣ ਹੋਵੇਗਾ ਟੀਮ ਦਾ ਨਵਾਂ ਕੋਚ ਅਤੇ ਕਪਤਾਨ?

ਜੈ ਸ਼ਾਹ ਨੇ ਖੁਲਾਸਾ ਕੀਤਾ ਹੈ ਕਿ ਬੀਸੀਸੀਆਈ ਦੀ ਕ੍ਰਿਕਟ ਸਲਾਹਕਾਰ ਕਮੇਟੀ ਨੇ ਹਾਲ ਹੀ ਵਿੱਚ ਟੀਮ ਇੰਡੀਆ ਦੇ ਨਵੇਂ ਕੋਚ ਲਈ ਇੰਟਰਵਿਊ ਕੀਤੀ ਸੀ ਅਤੇ ਇਸ ਤੋਂ ਬਾਅਦ ਦੋ ਉਮੀਦਵਾਰਾਂ ਨੂੰ ਸ਼ਾਰਟਲਿਸਟ ਕੀਤਾ ਗਿਆ ਹੈ। ਹਾਲਾਂਕਿ ਉਨ੍ਹਾਂ ਨੇ ਨਾਂ ਦਾ ਖੁਲਾਸਾ ਨਹੀਂ ਕੀਤਾ ਪਰ ਇਹ ਜ਼ਰੂਰ ਕਿਹਾ ਕਿ ਭਾਰਤ ਦੇ ਸ਼੍ਰੀਲੰਕਾ ਦੌਰੇ ਦੌਰਾਨ ਟੀਮ ਨੂੰ ਨਵਾਂ ਕੋਚ ਮਿਲੇਗਾ। ਵੀਵੀਐਸ ਲਕਸ਼ਮਣ ਜ਼ਿੰਬਾਬਵੇ ਦੌਰੇ ‘ਤੇ ਟੀਮ ਦੇ ਕੋਚ ਹੋਣਗੇ। ਗੌਤਮ ਗੰਭੀਰ ਭਾਰਤੀ ਟੀਮ ਦੇ ਨਵੇਂ ਕੋਚ ਲਈ ਸਭ ਤੋਂ ਵੱਡੇ ਦਾਅਵੇਦਾਰ ਹਨ। ਉਨ੍ਹਾਂ ਦੇ ਨਾਂ ਦੀ ਸਭ ਤੋਂ ਵੱਧ ਚਰਚਾ ਹੈ। ਹਾਲਾਂਕਿ ਹੁਣ ਸ੍ਰੀਲੰਕਾ ਦੌਰੇ ਦੌਰਾਨ ਹੀ ਪਤਾ ਲੱਗੇਗਾ ਕਿ ਉਹ ਟੀਮ ਦਾ ਕੋਚ ਬਣਨਗੇ ਜਾਂ ਨਹੀਂ।

ਟੀ-20 ਵਿਸ਼ਵ ਕੱਪ ਟਰਾਫੀ ਜਿੱਤਣ ਤੋਂ ਬਾਅਦ ਰੋਹਿਤ ਸ਼ਰਮਾ ਨੇ ਟੀ-20 ਇੰਟਰਨੈਸ਼ਨਲ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਸੀ। ਉਨ੍ਹਾਂ ਦੇ ਜਾਣ ਤੋਂ ਬਾਅਦ ਟੀਮ ਇੰਡੀਆ ਦੇ ਕਪਤਾਨ ਦਾ ਅਹੁਦਾ ਵੀ ਖਾਲੀ ਹੋ ਗਿਆ ਹੈ। ਇਸ ਬਾਰੇ ਜੈ ਸ਼ਾਹ ਨੇ ਕਿਹਾ ਕਿ ਫਿਲਹਾਲ ਕਿਸੇ ਦੇ ਨਾਂ ਨੂੰ ਮਨਜ਼ੂਰੀ ਨਹੀਂ ਦਿੱਤੀ ਗਈ ਹੈ। ਚੋਣਕਾਰ ਹੁਣ ਟੀ-20 ਟੀਮ ਦੇ ਨਵੇਂ ਕਪਤਾਨ ਨੂੰ ਲੈ ਕੇ ਮੀਟਿੰਗ ਕਰਨਗੇ। ਇਸ ਤੋਂ ਬਾਅਦ ਹੀ ਫੈਸਲਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ – ਕੋਹਲੀ-ਰੋਹਿਤ ਤੋਂ ਬਾਅਦ ਰਵਿੰਦਰ ਜਡੇਜਾ ਦਾ ਵੀ ਸੰਨਿਆਸ, ਟੀਮ ਇੰਡੀਆ ਲਈ ਨਹੀਂ ਖੇਡਣਗੇ ਟੀ-20 ਇੰਟਰਨੈਸ਼ਨਲ

ਟੀਮ ਇੰਡੀਆ ਨੂੰ 125 ਕਰੋੜ ਰੁਪਏ ਦਾ ਇਨਾਮ

ਟੀ-20 ਵਿਸ਼ਵ ਕੱਪ ‘ਚ ਸ਼ਾਨਦਾਰ ਪ੍ਰਦਰਸ਼ਨ ਅਤੇ ਟਰਾਫੀ ਜਿੱਤਣ ਤੋਂ ਬਾਅਦ ਬੀਸੀਸੀਆਈ ਨੇ ਟੀਮ ਇੰਡੀਆ ਅਤੇ ਸਪੋਰਟ ਸਟਾਫ ਲਈ ਖਜ਼ਾਨੇ ਖੋਲ੍ਹ ਦਿੱਤੇ ਹਨ, ਜਿਸ ਤੋਂ ਬਾਅਦ ਬੀਸੀਸੀਆਈ ਸਕੱਤਰ ਜੈ ਸ਼ਾਹ ਨੇ 125 ਕਰੋੜ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਮੁੱਖ ਕੋਚ ਰਾਹੁਲ ਦ੍ਰਾਵਿੜ, ਕਪਤਾਨ ਰੋਹਿਤ ਸ਼ਰਮਾ, ਹਾਰਦਿਕ ਪੰਡਯਾ ਅਤੇ ਵਿਰਾਟ ਕੋਹਲੀ ਦੀ ਤਾਰੀਫ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਭਵਿੱਖ ‘ਚ ਚੈਂਪੀਅਨਸ ਟਰਾਫੀ ਅਤੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਜਿੱਤਣ ਦੀ ਇੱਛਾ ਵੀ ਜ਼ਾਹਰ ਕੀਤੀ।

Exit mobile version