AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਟੀ20 ਵਰਲਡ ਕੱਪ ਜਿੱਤਣ ਤੋਂ ਬਾਅਦ ਅਭਿਸ਼ੇਕ ਸ਼ਰਮਾ ਪਹੁੰਚੇ ਅੰਮ੍ਰਿਤਸਰ, ਮਾਂ ਨਾਲ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ; ਦੇਖੋ ਖ਼ਾਸ ਤਸਵੀਰਾਂ

ਭਾਰਤੀ ਕ੍ਰਿਕਟ ਟੀਮ ਦੇ ਉਭਰਦੇ ਸਿਤਾਰੇ ਅਭਿਸ਼ੇਕ ਸ਼ਰਮਾ ਟੀ-20 ਵਿਸ਼ਵ ਕੱਪ ਦੇ ਫਾਈਨਲ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਤੋਂ ਬਾਅਦ ਵੀਰਵਾਰ ਨੂੰ ਆਪਣੇ ਗ੍ਰਹਿ ਜ਼ਿਲ੍ਹੇ ਅੰਮ੍ਰਿਤਸਰ ਪਹੁੰਚੇ। ਇਸ ਖ਼ਾਸ ਮੌਕੇ 'ਤੇ ਉਨ੍ਹਾਂ ਨੇ ਆਪਣੀ ਮਾਤਾ ਦੇ ਨਾਲ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ ਅਤੇ ਅਸ਼ੀਰਵਾਦ ਲਿਆ।

ਟੀ20 ਵਰਲਡ ਕੱਪ ਜਿੱਤਣ ਤੋਂ ਬਾਅਦ ਅਭਿਸ਼ੇਕ ਸ਼ਰਮਾ ਪਹੁੰਚੇ ਅੰਮ੍ਰਿਤਸਰ, ਮਾਂ ਨਾਲ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ; ਦੇਖੋ ਖ਼ਾਸ ਤਸਵੀਰਾਂ
Image Credit: Instagram
lalit-sharma
| Updated On: 20 Mar 2026 11:27 AM IST
Share

ਭਾਰਤੀ ਕ੍ਰਿਕਟ ਟੀਮ ਦੇ ਉਭਰਦੇ ਸਿਤਾਰੇ ਅਭਿਸ਼ੇਕ ਸ਼ਰਮਾ ਟੀ-20 ਵਿਸ਼ਵ ਕੱਪ ਦੇ ਫਾਈਨਲ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਤੋਂ ਬਾਅਦ ਵੀਰਵਾਰ ਨੂੰ ਆਪਣੇ ਗ੍ਰਹਿ ਜ਼ਿਲ੍ਹੇ ਅੰਮ੍ਰਿਤਸਰ ਪਹੁੰਚੇ। ਇਸ ਖ਼ਾਸ ਮੌਕੇ ‘ਤੇ ਉਨ੍ਹਾਂ ਨੇ ਆਪਣੀ ਮਾਤਾ ਦੇ ਨਾਲ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ ਅਤੇ ਅਸ਼ੀਰਵਾਦ ਲਿਆ। ਅਭਿਸ਼ੇਕ ਸ਼ਰਮਾ ਨੇ ਸਭ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (ਗੋਲਡਨ ਟੈਂਪਲ) ਅਤੇ ਗੁਰਦੁਆਰਾ ਸ਼ਹੀਦਗੰਜ ਸਾਹਿਬ ਵਿਖੇ ਨਤਮਸਤਕ ਹੋ ਕੇ ਦੇਸ਼ ਅਤੇ ਸਮਾਜ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ। ਉਨ੍ਹਾਂ ਨੇ ਆਪਣੀ ਸਫਲਤਾ ਲਈ ਵਾਹਿਗੁਰੂ ਦਾ ਸ਼ੁਕਰਾਨਾ ਵੀ ਕੀਤਾ।

ਸ੍ਰੀ ਬੜਾ ਹਨੂੰਮਾਨ ਮੰਦਰ ਵਿੱਚ ਵੀ ਲਿਆ ਆਸ਼ੀਰਵਾਦ

ਸਿੱਖ ਧਾਰਮਿਕ ਅਸਥਾਨਾਂ ‘ਤੇ ਨਤਮਸਤਕ ਹੋਣ ਤੋਂ ਬਾਅਦ, ਅਭਿਸ਼ੇਕ ਸ਼ਰਮਾ ਨੇ ਪ੍ਰਾਚੀਨ ਸ੍ਰੀ ਬੜਾ ਹਨੂੰਮਾਨ ਮੰਦਰ ਵਿੱਚ ਵੀ ਦਰਸ਼ਨ ਕੀਤੇ ਅਤੇ ਪੂਜਾ-ਅਰਚਨਾ ਕਰਕੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਉਨ੍ਹਾਂ ਦੀ ਮਾਤਾ ਵੀ ਪੂਰੇ ਸਮੇਂ ਉਨ੍ਹਾਂ ਦੇ ਨਾਲ ਰਹੀ। ਜਾਣਕਾਰੀ ਅਨੁਸਾਰ ਅਭਿਸ਼ੇਕ ਸ਼ਰਮਾ ਬੀਤੀ ਦੇਰ ਸ਼ਾਮ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚੇ ਸਨ ਅਤੇ ਉੱਥੋਂ ਸਿੱਧਾ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋ ਗਏ। ਉਨ੍ਹਾਂ ਨੇ ਬਿਨਾਂ ਕਿਸੇ ਖ਼ਾਸ ਰਸਮੀ ਪ੍ਰੋਟੋਕੋਲ ਜਾਂ ਭੀੜ-ਭੜੱਕੇ ਦੇ ਬਹੁਤ ਹੀ ਸਾਦਗੀ ਨਾਲ ਆਪਣਾ ਇਹ ਪ੍ਰੋਗਰਾਮ ਪੂਰਾ ਕੀਤਾ।

IPL ਦੀ ਸ਼ੁਰੂਆਤ ਤੋਂ ਪਹਿਲਾਂ ਗੁਰੂ ਨਗਰੀ ਆਏ

ਜ਼ਿਕਰਯੋਗ ਹੈ ਕਿ ਇੰਡੀਅਨ ਪ੍ਰੀਮੀਅਰ ਲੀਗ (IPL) 2026 ਦੇ ਮੁਕਾਬਲੇ ਕੁਝ ਹੀ ਦਿਨਾਂ ਵਿੱਚ ਸ਼ੁਰੂ ਹੋਣ ਵਾਲੇ ਹਨ। ਅਭਿਸ਼ੇਕ ਸ਼ਰਮਾ ਨੇ ਆਗਾਮੀ ਸੀਜ਼ਨ ਅਤੇ ਅਹਿਮ ਮੈਚਾਂ ਤੋਂ ਪਹਿਲਾਂ ਰੱਬ ਦਾ ਆਸ਼ੀਰਵਾਦ ਲੈ ਕੇ ਆਪਣੇ ਨਵੇਂ ਸਫ਼ਰ ਦੀ ਸ਼ੁਰੂਆਤ ਕੀਤੀ ਹੈ। ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਤੋਂ ਬਾਅਦ ਉਹ ਉਸੇ ਰਾਤ ਅੰਮ੍ਰਿਤਸਰ ਤੋਂ ਵਾਪਸ ਰਵਾਨਾ ਹੋ ਗਏ। ਭਾਵੇਂ ਉਨ੍ਹਾਂ ਦਾ ਇਹ ਦੌਰਾ ਬਹੁਤ ਸੰਖੇਪ ਸੀ, ਪਰ ਸਥਾਨਕ ਪ੍ਰਸ਼ੰਸਕਾਂ ਅਤੇ ਕ੍ਰਿਕਟ ਪ੍ਰੇਮੀਆਂ ਵਿੱਚ ਉਨ੍ਹਾਂ ਦੀ ਆਮਦ ਨੂੰ ਲੈ ਕੇ ਕਾਫੀ ਉਤਸਾਹ ਦੇਖਣ ਨੂੰ ਮਿਲਿਆ।

ਸ੍ਰੀ ਮਾਤਾ ਵੈਸ਼ਨੋ ਦੇਵੀ ਦੇ ਵੀ ਕਰ ਚੁੱਕੇ ਹਨ ਦਰਸ਼ਨ

ਦੱਸਣਯੋਗ ਹੈ ਕਿ ਇਸ ਤੋਂ ਕੁਝ ਦਿਨ ਪਹਿਲਾਂ ਅਭਿਸ਼ੇਕ ਸ਼ਰਮਾ ਨੇ ਟੀ-20 ਵਿਸ਼ਵ ਕੱਪ ਦੀ ਇਤਿਹਾਸਕ ਜਿੱਤ ਤੋਂ ਬਾਅਦ ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਦੇ ਕਟੜਾ ਵਿਖੇ ਸ੍ਰੀ ਮਾਤਾ ਵੈਸ਼ਨੋ ਦੇਵੀ ਦੇ ਦਰਬਾਰ ਵਿੱਚ ਵੀ ਹਾਜ਼ਰੀ ਭਰੀ ਸੀ। ਉੱਥੇ ਉਨ੍ਹਾਂ ਨੇ ਸਫੇਦ ਕੁੜਤਾ-ਪਜਾਮਾ ਪਹਿਨ ਕੇ ਪਵਿੱਤਰ ਗੁਫਾ ਵਿੱਚ ਪੂਜਾ-ਅਰਚਨਾ ਕੀਤੀ ਅਤੇ ਦੇਸ਼ ਦੀ ਖੁਸ਼ਹਾਲੀ ਦੇ ਨਾਲ-ਨਾਲ ਭਾਰਤੀ ਟੀਮ ਦੀ ਅਗਲੀ ਸਫਲਤਾ ਲਈ ਪ੍ਰਾਰਥਨਾ ਕੀਤੀ ਸੀ। ਹੁਣ ਆਈਪੀਐਲ ਤੋਂ ਪਹਿਲਾਂ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ ‘ਤੇ ਨਤਮਸਤਕ ਹੋ ਕੇ ਉਨ੍ਹਾਂ ਨੇ ਆਪਣੀ ਅਟੁੱਟ ਸ਼ਰਧਾ ਦਾ ਪ੍ਰਗਟਾਵਾ ਕੀਤਾ ਹੈ।

Follow Us
PU 'ਚ PhD ਸਕਾਲਰ ਕੁੜੀ ਦੀ ਮੌਤ ਮਾਮਲੇ 'ਚ 2 ਇੰਜੀਨੀਅਰ ਮੁਅੱਤਲ, ਪਰਿਵਾਰ ਨੂੰ ਮੁਆਵਜ਼ਾ ਅਤੇ ਨੌਕਰੀ
PU 'ਚ PhD ਸਕਾਲਰ ਕੁੜੀ ਦੀ ਮੌਤ ਮਾਮਲੇ 'ਚ 2 ਇੰਜੀਨੀਅਰ ਮੁਅੱਤਲ, ਪਰਿਵਾਰ ਨੂੰ ਮੁਆਵਜ਼ਾ ਅਤੇ ਨੌਕਰੀ...
Rahul Gandhi Parliament Speech: ਰਾਹੁਲ ਗਾਂਧੀ ਦੇ 'Idiot' ਅਤੇ ਅੰਧਭਗਤ ਕਹਿਣ 'ਤੇ ਲੋਕ ਸਭਾ 'ਚ ਹੋ ਗਿਆ ਹੰਗਾਮਾ,
Rahul Gandhi Parliament Speech: ਰਾਹੁਲ ਗਾਂਧੀ ਦੇ 'Idiot' ਅਤੇ ਅੰਧਭਗਤ ਕਹਿਣ 'ਤੇ ਲੋਕ ਸਭਾ 'ਚ ਹੋ ਗਿਆ ਹੰਗਾਮਾ,...
Kangana Ranauts ਦੇ Gen Z ਤੇ ਦਿੱਤੇ ਬਿਆਨ ਨਾਲ ਛਿੜਿਆ ਵਿਵਾਦ, ਵਿਰੋਧੀਆਂ ਨੇ ਕੀਤੀ ਨੇ ਜਨਤਕ ਮੁਆਫ਼ੀ ਦੀ ਮੰਗ
Kangana Ranauts ਦੇ Gen Z ਤੇ ਦਿੱਤੇ ਬਿਆਨ ਨਾਲ ਛਿੜਿਆ ਵਿਵਾਦ, ਵਿਰੋਧੀਆਂ ਨੇ ਕੀਤੀ ਨੇ ਜਨਤਕ ਮੁਆਫ਼ੀ ਦੀ ਮੰਗ...
PU 'ਚ ਵਿਦਿਆਰਥਣ ਦੀ ਕਰੰਟ ਲੱਗਣ ਨਾਲ ਮੌਤ, ਵਿਦਿਆਰਥੀਆਂ ਦਾ ਜੋਰਦਾਰ ਰੋਸ ਪ੍ਰਦਰਸ਼ਨ
PU 'ਚ ਵਿਦਿਆਰਥਣ ਦੀ ਕਰੰਟ ਲੱਗਣ ਨਾਲ ਮੌਤ, ਵਿਦਿਆਰਥੀਆਂ ਦਾ ਜੋਰਦਾਰ ਰੋਸ ਪ੍ਰਦਰਸ਼ਨ...
Meta ਨੇ PM ਮੋਦੀ ਦੀ ਫੇਸਬੁੱਕ ਪੋਸਟ ਨੂੰ ਹਟਾਉਣ ਤੇ ਮੰਗੀ ਮੁਆਫ਼ੀ, ਤਕਨੀਕੀ ਖਰਾਬੀ ਨੂੰ ਦੱਸਿਆ ਵਜ੍ਹਾ
Meta ਨੇ PM ਮੋਦੀ ਦੀ ਫੇਸਬੁੱਕ ਪੋਸਟ ਨੂੰ ਹਟਾਉਣ ਤੇ ਮੰਗੀ ਮੁਆਫ਼ੀ, ਤਕਨੀਕੀ ਖਰਾਬੀ ਨੂੰ ਦੱਸਿਆ ਵਜ੍ਹਾ...
ਜੰਮੂ-ਕਸ਼ਮੀਰ ਦੇ ਗਾਂਦਰਬਲ 'ਚ 20 ਮੀਟਰ ਡੂੰਘੀ ਖੱਡ 'ਚ ਡਿੱਗੀ ਬੱਸ, ਬਚਾਅ ਕਾਰਜ ਜਾਰੀ
ਜੰਮੂ-ਕਸ਼ਮੀਰ ਦੇ ਗਾਂਦਰਬਲ 'ਚ 20 ਮੀਟਰ ਡੂੰਘੀ ਖੱਡ 'ਚ ਡਿੱਗੀ ਬੱਸ, ਬਚਾਅ ਕਾਰਜ ਜਾਰੀ...
ਸੋਨਮ ਵਾਂਗਚੁਕ ਹਸਪਤਾਲ ਤੋਂ ਰਾਜਘਾਟ ਪਹੁੰਚੇ: ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਨੂੰ ਦੱਸਿਆ ਨਵੀਂ ਸ਼ੁਰੂਆਤ
ਸੋਨਮ ਵਾਂਗਚੁਕ ਹਸਪਤਾਲ ਤੋਂ ਰਾਜਘਾਟ ਪਹੁੰਚੇ: ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਨੂੰ ਦੱਸਿਆ ਨਵੀਂ ਸ਼ੁਰੂਆਤ...
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?...
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ...